Shadow

Author: admin

ਧਾਰਮਿਕ ਸੰਸਥਾਵਾਂ ਦੀ ਵਰਤੋਂ ਤੋਂ ਚੋਣ ਕਮਿਸ਼ਨ ਨੇ ਵਰਜਿਆ

ਧਾਰਮਿਕ ਸੰਸਥਾਵਾਂ ਦੀ ਵਰਤੋਂ ਤੋਂ ਚੋਣ ਕਮਿਸ਼ਨ ਨੇ ਵਰਜਿਆ

Punjab
ਫਾਜ਼ਿਲਕਾ, 13 ਮਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਆਈਏਐਸ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜਰ ਕਿਹਾ ਹੈ ਕਿ ਚੋਣ ਪ੍ਰਚਾਰ ਵਿਚ ਧਾਰਮਿਕ ਸੰਸਥਾਵਾਂ ਦੀ ਵਰਤੋਂ ਦੀ ਮਨਾਹੀ ਹੈ।ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਆਦਰਸ਼ ਚੋਣ ਜਾਬਤੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸ਼ਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਜਾਬਤਾ ਪੂਜਾ ਦੇ ਸਥਾਨਾਂ (ਧਾਰਮਿਕ ਸਥਾਨਾਂ) ਦੀ ਵਰਤੋਂ ਕਿਸੇ ਵੀ ਤਰਾਂ ਦੇ ਇਲੈਕਸ਼ਨ ਪ੍ਰੋਪੇਗੰਡਾ ਕਰਨ ਤੋਂ ਰੋਕਦਾ ਹੈ। ਇਸੇ ਤਰਾਂ -ਦੀ ਰੀਲਿਜੀਅਸ ਇੰਸਟੀਚਿਊਸ਼ਨਜ (ਪ੍ਰੀਵੈਸ਼ਨ ਆਫ ਮਿਸਯੂਜ) ਐਕਟ 1988, ਦੀ ਧਾਰਾ 3, 5 ਅਤੇ 6 ਧਾਰਮਿਕ ਸੰਸਥਾਵਾਂ ਜਾਂ ਉਨ੍ਹਾਂ ਦੇ ਫੰਡ ਦੀ ਕਿਸੇ ਵੀ ਸਿਆਸੀ ਵਿਚਾਰ ਦੇ ਪ੍ਰੋਮੋਸ਼ਨ ਜਾਂ ਸਿਆਸੀ ਗਤੀਵਿਧੀ ਲਈ ਜਾਂ ਕਿਸੇ ਸਿਆਸੀ ਪਾਰਟੀ ਦੇ ਹਿੱਤ ਵਿਚ ਵਰਤਨ ਦੀ ਮਨਾਹੀ ਕਰਦੀ ਹੈ।ਇਸ ਲਈ 5 ਸਾਲ ਤੱਕ ਦੀ ਸਜਾ ਅਤੇ ਜੁਰਮਾਨਾ ਹੋ ਸਕਦੇ ਹਨ। ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਇਸ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ...
ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ : ਡੀ. ਸੀ

ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ : ਡੀ. ਸੀ

Punjab
ਫ਼ਰੀਦਕੋਟ 13 ਮਈ : ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 5.11 ਲੱਖ  ਮੀਟ੍ਰਿਕ ਟਨ ਕਣਕ  ਦੀ ਆਮਦ ਹੋਈ ਹੈ ਜਿਸ ਵਿੱਚੋਂ 4.99 ਲੱਖ ਦੀ ਖ਼ਰੀਦ ਕੀਤੀ ਗਈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਇਸ ਸਮੇਂ ਪਨਗਰੇਨ ਵੱਲੋਂ ਹੁਣ ਤੱਕ  1.12 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਇਸੇ ਤਰ੍ਹਾਂ ਮਾਰਕਫੈਡ ਵੱਲੋਂ 1.22 ਲੱਖ, ਪਨਸਪ ਵੱਲੋਂ      1.5 ਲੱਖ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 64,244, ਅਤੇ ਵਪਾਰੀਆਂ ਵੱਲੋਂ 94,547 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੁਣ ਤੱਕ 3.98 ਲੱਖ ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿੱਚ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕੀਸਮ ਦੀ ਦਿੱਕਤ ਦਾ ਸਾਮਨਾ ਨਹੀਂ ਕਰਨਾ ਪੈ ਰਿਹਾ । ਉਨ੍ਹਾਂ ਕਿ...
ਕੇ ਵਾਈ ਸੀ ਐਪ ਰਾਹੀਂ ਉਮੀਦਵਾਰਾਂ ਦੇ ਵੇਰਵੇ ਵੇਖ ਸਕਦੇ ਹਨ ਵੋਟਰ- ਜ਼ਿਲ੍ਹਾ ਚੋਣ ਅਫ਼ਸਰ

ਕੇ ਵਾਈ ਸੀ ਐਪ ਰਾਹੀਂ ਉਮੀਦਵਾਰਾਂ ਦੇ ਵੇਰਵੇ ਵੇਖ ਸਕਦੇ ਹਨ ਵੋਟਰ- ਜ਼ਿਲ੍ਹਾ ਚੋਣ ਅਫ਼ਸਰ

Punjab
ਫ਼ਰੀਦਕੋਟ 13 ਮਈ,2024 ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ "ਨੋ ਯੂਅਰ ਕੈਂਡੀਡੇਟ" ਐਪ ਰਾਹੀਂ ਵੋਟਰ ਚੋਣ ਲੜ ਰਹੇ ਉਮੀਦਵਾਰਾਂ ਦੇ ਵੇਰਵੇ ਵੇਖ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚੋਣਾਂ 1 ਜੂਨ ਨੂੰ ਹੋ ਰਹੀਆਂ ਹਨ ਅਤੇ ਨਾਮਜਦਗੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਉਮੀਦਵਾਰ 14 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਉਨ੍ਹਾਂ "ਨੋ ਯੂਅਰ ਕੈਂਡੀਡੇਟ"  ਮੋਬਾਇਲ ਐਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਐਪ ਰਾਹੀਂ ਵੋਟਰ ਆਪਣੇ ਹਲਕੇ ਵਿਚ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਸਬੰਧੀ ਵੇਰਵੇ ਜਾਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਆਪਣੇ ਮੋਬਾਇਲ ਫੋਨ ਤੇ ਪਲੇਅ ਸਟੋਰ ਰਾਹੀਂ ਇਸ ਐਪ ਨੂੰ ਡਾਉਨਲੋਡ ਕੀਤਾ ਜਾ ਸਕਦਾ ਹੈ। ਡਾਊਨਲੋਡ ਕਰਨ ਤੋਂ ਬਾਅਦ ਆਪਣਾ ਰਾਜ ਤੇ ਲੋਕ ਸਭਾ ਹਲਕਾ ਸੈਲੇਕਟ ਕਰਨ ਉਪਰੰਤ ਉਸ ਹਲਕੇ ਵਿਚ ਜੋ ਵੀ ਉਮੀਦਵਾਰ ਹਨ ਉਨ੍ਹਾਂ ਦੀਆਂ ਤਸਵੀਰਾਂ ਦਿਖਾਈ ਦੇਣਗੀਆਂ। ਤਸਵੀਰ ਤੇ ਕਲਿੱਕ ਕਰਕੇ ਉਮੀਦਵਾਰ ਦੇ ਸਾਰੇ ਵੇਰਵੇ ਜਿਵੇਂ ਉਹ ਕਿੰਨ੍ਹਾ ਪੜਿਆ ਹੈ, ਕਿੰਨੀ ਜਾਇਦਾਦ ਦਾ ਮਾਲਕ ਹੈ ਤੇ ਕੀ ਉਸਦਾ ਕੋਈ...
ਜਿਲ੍ਹੇ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਸੁਨੀਤਾ ਕੰਬੋਜ਼

ਜਿਲ੍ਹੇ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਸੁਨੀਤਾ ਕੰਬੋਜ਼

Punjab
ਫਾਜਿਲਕਾ 13 ਮਈ         ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ। ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜਿਲਕਾ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਡਾ ਕਵਿਤਾ ਸਿੰਘ ਨੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ ਦੁੁਆਲੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਦੱਸਿਆ ਕਿ ਅੱਜ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਫਾਜਿਲਕਾ ਵਿੱਚ ਬਿਜਲੀ ਘਰ, ਬਿਜਲੀ ਬੋਰਡ ਦਫਤਰ, ਬੀਡੀਪੀਓ  ਦਫ਼ਤਰ, ਕੈਨਾਲ ਕਲੋਨੀ, ਕਬਾੜ ਦੀਆਂ ਦੁਕਾਨਾ...
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾ ਰਿਹੈ ਜਾਗਰੂਕ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾ ਰਿਹੈ ਜਾਗਰੂਕ

Punjab
ਮਾਨਸਾ, 13 ਮਈ: ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਮਾਨਸਾ ਅਤੇ ਭੀਖੀ ਦੇ ਸੀ.ਡੀ.ਪੀ.ਓ. ਹਰਜਿੰਦਰ ਕੌਰ ਦੀ ਅਗਵਾਈ ਵਿਚ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲੋਕ ਸਭਾ ਚੋਣਾਂ 2024 ਵਿਚ ਵੱਧ ਤੋਂ ਵੱਧ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਲਈ ਮਹਿਲਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸੀ.ਡੀ.ਪੀ.ਓ. ਹਰਜਿੰਦਰ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਵੱਲੋਂ ਲਗਾਤਾਰ ਡੋਰ ਟੂ ਡੋਰ ਜਾ ਕੇ ਅਤੇ ਆਂਗਣਵਾੜੀ ਕੇਂਦਰਾਂ ਵਿਚ ਆਉਣ ਵਾਲੀਆਂ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇਕ ਨਾਗਰਿਕ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੀ ਚੋਣਾਂ ਦੌਰਾਨ ਲਾਜ਼ਮੀ ਮਤਦਾਨ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।...
ਖਾਲਸਾ ਗਰਲਜ਼ ਸਕੂਲ ਮੋਗਾ ਵਿਖੇ ਵੋਟਰਾਂ ਨੂੰ ਵੋਟ ਦੇ ਇਸਤੇਮਾਲ ਬਾਰੇ ਕੀਤਾ ਜਾਗਰੂਕ

ਖਾਲਸਾ ਗਰਲਜ਼ ਸਕੂਲ ਮੋਗਾ ਵਿਖੇ ਵੋਟਰਾਂ ਨੂੰ ਵੋਟ ਦੇ ਇਸਤੇਮਾਲ ਬਾਰੇ ਕੀਤਾ ਜਾਗਰੂਕ

Punjab
ਮੋਗਾ, 13 ਮਈ: ਜ਼ਿਲ੍ਹਾ ਮੋਗਾ ਵਿੱਚ ਵੋਟ ਫੀਸਦੀ ਵਿੱਚ ਵਾਧਾ ਕਰਨ ਲਈ ਸਵੀਪ ਗਤੀਵਿਧੀਆਂ ਪਿਛਲੇ ਕਾਫ਼ੀ ਸਮੇਂ ਤੋਂ ਚਲਾਈਆਂ ਜਾ ਰਹੀਆਂ ਹਨ, ਇਸ ਦੇ ਨਾਲ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਪ੍ਰਸ਼ਾਸ਼ਨ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਪ੍ਰਭਾਵਸ਼ਾਲੀ ਸਹੂਲਤਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰੇਕ ਯੋਗ ਨਾਗਰਿਕ ਸ਼ਮੂਲੀਅਤ ਕਰ ਸਕੇ। ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਅੱਜ ਲੋਅ ਵੋਟਰ ਟਰਨਆਊਟ ਬੂਥ 154 (ਖ਼ਾਲਸਾ ਗਰਲਜ਼ ਸਕੂਲ ਮੋਗਾ) 'ਤੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਸੈਕਟਰ ਅਫ਼ਸਰ ਗੁਰਸ਼ਰਨ ਸਿੰਘ ਦੀ ਅਗਵਾਈ ਚ ਸਬੰਧਿਤ ਬੂਥ ਦੇ ਬੀ.ਐਲ.ਓ. ਨੇ ਵੋਟਰਾਂ ਨੂੰ 1 ਜੂਨ ਨੂੰ ਆਪਣੇ ਰੁਝੇਵੇਂ ਛੱਡ ਵੋਟ ਪਾਉਣ ਦੀ ਅਪੀਲ ਕੀਤੀ।ਹਲਕਾ ਮੋਗਾ ਸਵੀਪ ਨੋਡਲ ਅਮਨਦੀਪ ਗੋਸਵਾਮੀ ਨੇ ਵੋਟਰਾ ਨੂੰ ਵੋਟਰ ਹੈਲਪ ਲਾਈਨ ਐਪ ਅਤੇ ਸਕਸ਼ਮ ਐਪ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ. ਬਲਦੇਵ ਸਿੰਘ ਜੌਧਾ ਨੇ ਅੱਜ ਆਰ.ਕੇ. ਐਸ. ਸਕੂਲ ਵਿਚ ਕਾਉਂਸਲਿੰਗ ...
ਬਹਿਮਣ ਜੱਸਾ ਸਿੰਘ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਬਹਿਮਣ ਜੱਸਾ ਸਿੰਘ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

Punjab
ਤਲਵੰਡੀ ਸਾਬੋ (ਬਠਿੰਡਾ), 13 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟ੍ਰਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਬਹਿਮਣ ਜੱਸਾ ਸਿੰਘ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਬੂਥ ਲੈਵਲ ਅਫ਼ਸਰਾਂ ਅਤੇ ਮਹਿਲਾ ਪ੍ਰੇਰਿਕਾ ਦੀ ਮੱਦਦ ਨਾਲ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋਂ ਪਿੰਡ ਦੀ ਸੱਥ, ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈ.ਵੀ.ਐਮ ਅਤੇ ਵੀਵੀਪੈਟ, ਨੋਟਾ ਆਦਿ  ਤੋਂ ਇਲਾਵਾ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਬਾਰੇ ਜਾਗਰੂਕ ਕੀਤਾ ਗਿਆ...
ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ –ਡਿਪਟੀ ਕਮਿਸ਼ਨਰ

ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ –ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ :13 ਮਈ 2024 (  ) ਜ਼ਿਲਾ ਫਾਜ਼ਿਲਕਾ ਵਿੱਚ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ। ਇਹ ਹੁਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦੀ ਬਿਜਾਈ ਛੇਤੀ ਪੂਰੀ ਕਰ ਲੈਣ। ਉਨ੍ਹਾਂ ਦੱਸਿਆ ਕਿ ਇਨਾਂ ਪਿੰਡਾਂ ਵਿਚ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਤਕਨੀਕ ਪਖੋ ਹਰ ਮਦਦ ਕੀਤੀ ਜਾਵੇਗੀ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦਾ ਬੀਜ ਅਧਿਕਾਰਤ ਡੀਲਰ ਤੋਂ ਹੀ ਖਰੀਦਣ ਅਤੇ ਬੀਜ ਦਾ ਬਿੱਲ ਜਰੂਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਨਰਮੇ ਦੀ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਨੇ ਆਖਿਆ ਕਿ ਖੇਤੀਬਾੜੀ ਵਿਭਾਗ ਦੇ ਬਲਾਕ ਅਫਸਰ ਇ...
ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਬੱਚਿਆਂ ਨਾਲ ਹਮਦਰਦੀ ਦੀ ਲੋੜ-ਐਡਵੋਕੇਟ ਭਾਟੀਆ

ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਬੱਚਿਆਂ ਨਾਲ ਹਮਦਰਦੀ ਦੀ ਲੋੜ-ਐਡਵੋਕੇਟ ਭਾਟੀਆ

Punjab
ਮਾਨਸਾ, 13 ਮਈ: ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ ਹਰੀ ਸਿੰਘ ਗਰੇਵਾਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੁਲਿਸ ਥਾਣੇ ਵਿੱਚ ਕੰਮ ਕਰ ਰਹੇ ਚਾਈਲਡ ਵੈਲਫੇਅਰ ਅਫ਼ਸਰ ਅਤੇ ਸਪੈਸ਼ਲ ਜੁਵੇਨਾਇਲ ਪੁਲਿਸ ਯੂਨਿਟ ਇੰਚਾਰਜਾਂ ’ਤੇ ਅਧਾਰਿਤ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਬਲਵੰਤ ਭਾਟੀਆ ਨੇ ਕਿਹਾ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ) ਐਕਟ 2015 ਤਹਿਤ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਬੱਚਿਆਂ ਨਾਲ ਹਮਦਰਦੀ ਵਾਲਾ ਵਤੀਰਾ ਰੱਖਣ ਦੀ ਲੋੜ ਹੈ। ਐਕਟ ਤਹਿਤ 18 ਸਾਲ ਤੋਂ ਘੱਟ ਦੀ ਉਮਰ ਦੇ ਕਿਸੇ ਵੀ ਬੱਚੇ ਨਾਲ ਅਪਰਾਧੀਆਂ ਵਾਲਾ ਵਿਵਹਾਰ ਨਹੀਂ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਉਨ੍ਹਾਂ ਦਾ ਕੇਸ ਨਜਿੱਠਣ ਵੇਲੇ ਉਨ੍ਹਾਂ ਨਾਲ ਬਾਵਰਦੀ ਪੇਸ਼ ਆਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਪਰਾਧ ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ ਪਰ ਬੱਚੇ ਨੂੰ ਨਾ ਤਾਂ ਉਮਰ ਕੈਦ ਦੀ ਸਜ਼ਾ ਅਤੇ ਨਾ ਹੀ ਮੌਤ ਦੀ ਸਜ਼ਾ ਦਿੱਤੀ ਜਾ ਸਕਦੀ ਹੈ। ਐਡਵੋਕੇਟ ਭਾਟੀਆ ਨੇ ...
ਨਰਮੇ ਦੀ ਫਸਲ ਦੀ ਕਾਮਯਾਬੀ ਲਈ ਹਰ ਸੰਭਵ ਯਤਨ ਕੀਤੇ ਜਾਣ-ਡਿਪਟੀ ਡਾਇਰੈਕਟਰ ਖੇਤੀਬਾੜੀ

ਨਰਮੇ ਦੀ ਫਸਲ ਦੀ ਕਾਮਯਾਬੀ ਲਈ ਹਰ ਸੰਭਵ ਯਤਨ ਕੀਤੇ ਜਾਣ-ਡਿਪਟੀ ਡਾਇਰੈਕਟਰ ਖੇਤੀਬਾੜੀ

Punjab
ਮਾਨਸਾ, 13 ਮਈ: ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਸ੍ਰੀ ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਨਰਮੇ ਦੀ ਬਿਜਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਧਰਮਪਾਲ ਵੱਲੋਂ ਮਾਨਸਾ ਵਿਖੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਦੀ ਬਿਜਾਈ ਦੀ ਹੁਣ ਤੱਕ ਦੀ ਪ੍ਰਗਤੀ ਵਾਚਣ ਲਈ ਮੀਟਿੰਗ ਕੀਤੀ ਗਈ। ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਧਰਮਪਾਲ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸਸ਼ੁਦਾ ਕਿਸਮਾਂ ਦੀ ਬਿਜਾਈ ਲਈ ਹੀ ਪ੍ਰੇਰਿਤ ਕੀਤਾ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਗੁਜਰਾਤ ਜਾਂ ਅਣ—ਅਧਿਕਾਰਤ ਬੀਜ ਦੀ ਬਿਜਾਈ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਕਿ ਇਹ ਬਿਜਾਈ ਦਾ ਢੁੱਕਵਾਂ ਸਮਾਂ ਹੈ, ਇਸ ਲਈ ਸਾਰੇ ਅਧਿਕਾਰੀ/ਕਰਮਚਾਰੀ ਆਪਣੇ ਅਲਾਟ ਕੀਤੇ ਪਿੰਡਾਂ ਵਿੱਚ ਰੋਜਾਨਾਂ ਦੌਰੇ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਅਲਾਟ ਕੀਤਾ ...