Shadow

Author: admin

ਅੱਜ 7ਵੇਂ ਦਿਨ ਸੱਤ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ-ਜ਼ਿਲ੍ਹਾ ਚੋਣ ਅਫ਼ਸਰ

ਅੱਜ 7ਵੇਂ ਦਿਨ ਸੱਤ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ-ਜ਼ਿਲ੍ਹਾ ਚੋਣ ਅਫ਼ਸਰ

Punjab
ਫ਼ਰੀਦਕੋਟ 13 ਮਈ,2024 ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਾਮਜ਼ਦਗੀਆਂ ਭਰਨ ਦੇ ਸੱਤਵੇ ਦਿਨ 7 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਿਸ ਵਿੱਚ ਰਾਸ਼ਟਰੀ ਪਾਰਟੀ(ਕਾਂਗਰਸ) ਦੇ 2 ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਭੁਪਿੰਦਰ ਸਿੰਘ ਸਾਹੋਕੇ, ਖੇਤਰੀ ਪਾਰਟੀ (ਸ਼੍ਰੋਮਣੀ ਅਕਾਲੀ ਦਲ) ਦੇ 2 ਉਮੀਦਵਾਰ ਬਲਦੇਵ ਸਿੰਘ ਅਤੇ ਮਨਜੀਤ ਕੌਰ ਅਤੇ 3 ਆਜ਼ਾਦ ਉਮੀਦਵਾਰਾਂ ਸੰਦੀਪ ਕੌਰ, ਅਵਤਾਰ ਸਿੰਘ ਅਤੇ ਮੇਜਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਇਸ ਤੋਂ ਪਹਿਲਾਂ ਕੁੱਲ 14 ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ ਕੀਤੇ ਗਏ ਹਨ ਜਿਸ ਵਿੱਚ ਬਹਾਦਰ ਸਿੰਘ (ਆਜ਼ਾਦ)  ਗੁਰਬਖਸ਼ ਸਿੰਘ ਚੌਹਾਨ, (ਬਹੁਜਨ ਸਮਾਜ ਪਾਰਟੀ)  ਸ੍ਰੀ ਪ੍ਰੇਮ ਲਾਲ ਡੈਮੋਕਰੇਟਿਕ (ਭਾਰਤੀਯ ਸਮਾਜ ਪਾਰਟੀ) ਹੰਸ ਰਾਜ ਹੰਸ (ਭਾਰਤੀ ਜਨਤਾ ਪਾਰਟੀ), ਰੁਪਿੰਦਰ ਸਿੰਘ (ਨੈਸ਼ਨਲਿਸਟ ਜਸਟਿਸ ਪਾਰਟੀ) ਗੁਰਚਰਨ ਸਿੰਘ (ਸੀ.ਪੀ.ਆਈ ) ਉਮ ਪ੍ਰਕਾਸ਼ (ਆਜ਼ਾਦ),ਸਰਬਜੀਤ ਸਿੰਘ (ਆਜ਼ਾਦ), ਰਾਜਵਿੰਦਰ ...
ਸਵੀਪ ਟੀਮ ਨੇ ਬੱਸ ਸਟੈਂਡ, ਰੈਸਟ ਹਾਊਸ, ਟੈਕਸੀ ਸਟੈਂਡ ਤੇ ਜਾ ਕੇ ਲੋਕ ਸਭਾ ‘ਚ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ

ਸਵੀਪ ਟੀਮ ਨੇ ਬੱਸ ਸਟੈਂਡ, ਰੈਸਟ ਹਾਊਸ, ਟੈਕਸੀ ਸਟੈਂਡ ਤੇ ਜਾ ਕੇ ਲੋਕ ਸਭਾ ‘ਚ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ

Punjab
ਫ਼ਰੀਦਕੋਟ, 13 ਮਈ,2024 (    )-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ  ਲੈ ਕੇ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਸਵੀਪ ਟੀਮ ਮੈਂਬਰ ਸੁਰਿੰਦਰਪਾਲ ਸਿੰਘ ਸੋਨੀ, ਨਵਦੀਪ ਸਿੰਘ ਰਿੱਕੀ ਸਥਾਨਕ ਬੱਸ ਸਟੈਂਡ, ਰੈਸਟ ਹਾਊਸਾ ਫ਼ਰੀਦਕੋਟ ਅਤੇ ਫ਼ਰੀਦ ਟੂਰ ਐਂਡ ਟਰੈਵਲਜ਼ ਟੈਕਸੀ ਸਟੈਂਡ ਫ਼ਰੀਦਕੋਟ ਵਿਖੇ ਪਹੁੰਚੇ |                            ਇਸ ਮੌਕੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਨੇ ਬੱਸ ਸਟੈਂਡ ਫ਼ਰੀਦਕੋਟ ਵਿਖੇ, ਰੈਸਟ ਹਾਊਸ ਅਤੇ ਟੈਕਸੀ ਸਟੈਂਡ ਤੇ ਡਰਾਈਵਰ ਵੀਰਾਂ ਨੂੰ  ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਵਾਸਤੇ 1 ਜੂਨ ਨੂੰ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ ਕਰਨ । ਇਸ ਮੌਕੇ ਬੱਸਾਂ ਅੰਦਰ ਜਾ ਕੇ ਸਫ਼ਰ ਕਰਨ ਵਾਲੀ ਮੁਸਾਫ਼ਿਰਾਂ, ਬੱਸਾਂ ਦੀ ਉਡੀਕ ਕਰਨ ਵਾਲੇ ਮੁਸਾਫ਼ਿਰਾਂ, ਦੁਕਾਨਦਾਰਾਂ, ਹਰ ਵਰਗ ਦੇ ਵੋਟਰਾਂ ਨੂੰ  ਸੰਬੋਧਨ ਕਰਦਿਆਂ ਸਵੀਪ ਟੀਮ ਨੇ ਦੱਸਿਆ ਕਿ ਸਾਡੇ ਪੰਜਾਬ ਰਾਜ ਵਿੱਚ 1 ਜੂਨ 2024 ਨੂੰ  ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਮੌਕੇ ਸਾਨੂੰ ਬਿਨ੍ਹਾਂ ਡਰ, ਭੈ, ਲਾਲਚ, ਧਰਮ, ਵਰਗ, ਜਾਤੀ, ਭਾਈ...
ਮੇਰੀ ਵੋਟ ਮੇਰਾ ਅਧਿਕਾਰ’ ਦੇ ਨਾਅਰਿਆਂ ਨਾਲ ਗੂੰਜੀ ਮਹਿਲਾ ਪੰਚਾਇਤ

ਮੇਰੀ ਵੋਟ ਮੇਰਾ ਅਧਿਕਾਰ’ ਦੇ ਨਾਅਰਿਆਂ ਨਾਲ ਗੂੰਜੀ ਮਹਿਲਾ ਪੰਚਾਇਤ

Punjab
ਮਾਨਸਾ, 13 ਮਈ: ਮਹਾਰਾਜਾ ਅਗਰਸੇਨ ਭਵਨ ਵਿਖੇ ਸੀਨੀਅਰ ਪੱਤਰਕਾਰ ਅਤੇ ਸਮਾਜ ਸੇਵੀ ਹਰਦੀਪ ਕੌਰ ਦੀ ਅਗਵਾਈ ਹੇਠ ਕਰਵਾਈ ਗਈ ’ਮਹਿਲਾ ਪੰਚਾਇਤ ’ ਦੌਰਾਨ ਸ਼ਾਮਲ ਹੋਈਆਂ 17 ਪਿੰਡਾਂ ਦੀਆਂ ਮਹਿਲਾਵਾਂ ਦੇ ਵਿੱਚ ਬੜਾ ਜੋਸ਼ ਦੇਖਣ ਨੂੰ ਮਿਲਿਆ। ਇਸ ਦੌਰਾਨ ਮਹਿਲਾਵਾਂ ਨੇ ਦਿਸ਼ਾ ਟਰੱਸਟ ਦੀ ‘ਜਾਗ ਭੈਣੇ ਜਾਗ ਮੁਹਿੰਮ’ ਦੇ ਤਹਿਤ ‘ਮੇਰੀ ਵੋਟ ਮੇਰਾ ਅਧਿਕਾਰ’ ਦੇ ਨਾਅਰੇ ਲਗਾਏ। ਹਰਦੀਪ ਕੌਰ ਨੇ ਕਿਹਾ ਕਿ ਇਸ ਤੋਂ ਅਗਲੀ ਮਹਿਲਾ ਪੰਚਾਇਤ ਮੋਹਾਲੀ ਵਿਖੇ ਹੋਵੇਗੀ, ਜਿਸ ਵਿਚ ਲਗਭਗ 10 ਪਿੰਡਾਂ ਤੋਂ ਮਹਿਲਾਵਾਂ ਇਕੱਤਰ ਹੋਣਗੀਆਂ। ਇਸ ਮਹਿਲਾ ਪੰਚਾਇਤ ਦਾ ਆਯੋਜਨ ਹਰਦੀਪ ਕੌਰ, ਪ੍ਰਧਾਨ ਦਿਸ਼ਾ ਵੁਮੈਨ ਵੈਲਫੇਅਰ ਟਰੱਸਟ ਅਤੇ ਏਕ ਨੂਰ ਸੰਸਥਾ ਦੀ ਪ੍ਰਧਾਨ ਜੀਤ ਕੌਰ ਦਹੀਆ ਦੇ ਸਾਂਝੇ ਸਹਿਯੋਗ ਦੇ ਨਾਲ ਕੀਤਾ ਗਿਆ। ਇਸ ਮੌਕੇ ਹਾਜ਼ਰ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਦਿਸ਼ਾ ਟਰਸਟ ਦੇ ਪ੍ਰਧਾਨ ਹਰਦੀਪ ਕੌਰ ਨੇ ਕਿਹਾ ਲੋਕ ਸਭਾ ਚੋਣਾਂ 2024 ਦੌਰਾਨ ਹਰ ਇੱਕ ਮਹਿਲਾ ਦੇ ਕੋਲ ਉਹ ਹਥਿਆਰ ਹੈ ਜਿਸ ਦੇ ਨਾਲ ਉਹ ਆਪਣੀ ਮਰਜ਼ੀ ਦੀ ਸਰਕਾਰ ਚੁਣ ਸਕਦੀਆਂ ਹਨ। ਹਾਜ਼ਰ ਮਹਿਲਾਵਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਾਅਰੇ,...
ਪੰਜਵੇਂ ਦਿਨ 18 ਨਾਮਜ਼ਦਗੀ ਪੱਤਰ ਹੋਏ ਦਾਖ਼ਲ: ਜ਼ਿਲ੍ਹਾ ਚੋਣ ਅਫ਼ਸਰ

ਪੰਜਵੇਂ ਦਿਨ 18 ਨਾਮਜ਼ਦਗੀ ਪੱਤਰ ਹੋਏ ਦਾਖ਼ਲ: ਜ਼ਿਲ੍ਹਾ ਚੋਣ ਅਫ਼ਸਰ

Punjab
ਫ਼ਿਰੋਜ਼ਪੁਰ, 13 ਮਈ 2024.             ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਵਿਖੇ ਨਾਮਜ਼ਦਗੀਆਂ ਦੇ ਪੰਜਵੇਂ ਦਿਨ 14 ਉਮੀਦਾਵਾਰਾਂ ਵੱਲੋਂ ਕੁੱਲ 18 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਫ਼ਤਰ ਵਿਖੇ ਦਾਖਲ ਕਰਵਾਈਆਂ ਗਈਆਂ।             ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਪੰਜਵੇਂ ਦਿਨ 14 ਉਮੀਦਵਾਰਾਂ ਸ਼੍ਰੀ ਸ਼ੇਰ ਸਿੰਘ ਘੁਬਾਇਆ (ਕਾਂਗਰਸ), ਸ੍ਰੀ ਵਰਿੰਦਰ ਸਿੰਘ ਘੁਬਾਇਆ (ਕਾਂਗਰਸ), ਸ੍ਰੀ ਸੁਖਦੇਵ ਸਿੰਘ (ਆਜ਼ਾਦ), ਸ੍ਰੀ ਸੁਰਿੰਦਰ ਕੰਬੋਜ਼ (ਬਸਪਾ), ਸਵੇਤਾ ਕੰਬੋਜ਼ (ਬਸਪਾ), ਸ੍ਰੀ ਦੀਪਕ ਕੁਮਾਰ (ਆਜ਼ਾਦ), ਸ੍ਰੀ ਹਰਪ੍ਰੀਤ ਸਿੰਘ (ਆਜ਼ਾਦ), ਸ੍ਰੀ ਜਗਦੀਪ ਸਿੰਘ ਕਾਕਾ ਬਰਾੜ (ਆਪ), ਨਗਿੰਦਰ ਕੌਰ (ਆਪ), ਸ੍ਰੀ ਗੁਰਮੀਤ ਸਿੰਘ ਸੋਢੀ (ਬੀਜੇਪੀ), ਸ੍ਰੀ ਅਨੁਮੀਤ ਸਿੰਘ ਸੋਢੀ (ਬੀਜੇਪੀ), ਸ੍ਰੀ ਗੁਰਪ੍ਰੀਤ ਸਿੰਘ (ਆਜ਼ਾਦ), ਸ੍ਰੀ ਪ੍ਰੀਤਮ ਸਿੰਘ (ਆਜ਼ਾਦ) ਅਤੇ ਸ੍ਰੀ ਅਜੀਤ ਸਿੰਘ (ਅਜ਼ਾਦ) ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾ...
ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 13 ਮਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਦੇ ਏਜੰਟ (ਕਰਿੰਦਾ) ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ ਜ਼ਿਲਾ ਲੁਧਿਆਣਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਅਮਰਿੰਦਰ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਨਾਂ ਦੀ ਪਰਿਵਾਰਕ ਜੱਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 3000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀ...
ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Punjab
ਲੁਧਿਆਣਾ, 13 ਮਈ: ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (79)ਜਿਨ੍ਹਾਂ ਦਾ 11 ਮਈ ਸਵੇਰੇ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਵੱਡੀ ਗਿਣਤੀ ਵਿੱਚ ਦੇਸ਼ ਬਦੇਸ਼ ਤੋਂ ਜੁੜੇ ਕਦਰਦਾਨਾਂ, ਪਾਠਕਾਂ, ਲੇਖਕਾਂ ਕੇ ਰਿਸ਼ਤੇਦਾਰਾਂ ਵੱਲੋਂ ਨਮ ਅੱਖਾਂ ਨਾਲ ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮਾਜ ਦੇ ਹਰ ਵਰਗ ਦੀਆਂ ਨਾਮੀ ਸਖਸ਼ੀਅਤਾਂ ਵੱਲੋਂ ਮਰਹੂਮ ਸ਼ਾਇਰ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਉੱਘੇ ਪੰਜਾਬੀ ਲੇਖਕ ਅਤੇ ਕਵੀ ਸੁਰਜੀਤ ਪਾਤਰ ਦੇ ਪੰਜ ਭੂਤਕ ਸਰੀਰ ਨੂੰ ਲੈ ਕੇ ਅੰਤਿਮ ਯਾਤਰਾ ਉਨ੍ਹਾਂ ਦੇ ਲੁਧਿਆਣਾ ਦੇ ਆਸ਼ਾ ਪੁਰੀ ਸਥਿਤ ਨਿਵਾਸ ਸਥਾਨ ਤੋਂ ਚੱਲੀ ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਾਕ-ਸਨੇਹੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੇਖਕ ਭਾਈਚਾਰਾ ਅਤੇ ਸਾਹਿਤ ਪ੍ਰੇਮੀ ਸ਼ਾਮਲ ਸਨ। ਸ਼ਮਸ਼ਾਨ ਘਾਟ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲ...
ਥੈਲਾਸੇਮੀਆ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਇਆ

ਥੈਲਾਸੇਮੀਆ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਇਆ

Punjab
ਫ਼ਿਰੋਜ਼ਪੁਰ,13 ਮਈ (                    )  ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਕਾਰਜ਼ਕਾਰੀ ਸਿਵਲ ਸਰਜਨ ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥੈਲਾਸੀਮੀਆ ਪ੍ਰਤੀ ਜਾਗਰੂਕਤਾ ਲਈ  ਸ਼ਹੀਦ ਸੁਖਵਿੰਦਰ ਸਿੰਘ ਸਕੂਲ ਆਫ ਐਮੀਨੈਨਸ, ਮੱਲਾਂਵਾਲਾ ਖ਼ਾਸ ਵਿਖ਼ੇ ਜਾਗਰੂਕਤਾ ਸੈਮੀਨਾਰ ਕਰਵਾਇਆ  ਗਿਆ।                    ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਥੈਲਾਸੀਮੀਆ (ਖੂਨ ਨਾ ਬਣਨਾ) ਇੱਕ ਜਮਾਂਦਰੂ ਬੀਮਾਰੀ ਹੈ, ਜਿਸ ਤੋਂ  ਸਿਰਫ ਜਾਗਰੂਕਤਾ ਰਾਹੀਂ ਹੀ ਬਚਿਆ ਜਾ ਸਕਦਾ ਹੈ । ਥੈਲਾਸੇਮੀਆ ਸਬੰਧੀ ਲੋਕਾਂ ਵਿਚ ਬਹੁਤ ਘੱਟ ਜਾਗਰੂਕਤਾ ਹੈ ਜਿਸ ਕਾਰਨ ਜਾਣੇ ਅਣਜਾਣੇ ਵਿਚ ਇਕ ਨੰਨੀ ਜਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੀ ਹੈ। ਸੋ ਲੋੜ ਹੈ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਬਿਮਾਰੀ ਨਾਲ ਨਵ ਜਨਮੇ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜਾਉਣਾ ਕਿਸੇ ਵੀ ਬੱਚੇ,ਉਸਦੇ ਮਾਤਾ ਪਿਤਾ ਤੇ ਸਮੂਹ ਪਰਿਵਾਰ ਲਈ ਇਕ ਦੁਖਦਾਈ ਸੰਤਾਪ...
ਜਿਲ੍ਹੇ ਵਿਚ ਲਗਾਤਾਰ ਕਰਵਾਇਆ ਜਾ ਰਹੀਆਂ ਹਨ ਸਵੀਪ ਗਤੀਵਿਧੀਆਂ

ਜਿਲ੍ਹੇ ਵਿਚ ਲਗਾਤਾਰ ਕਰਵਾਇਆ ਜਾ ਰਹੀਆਂ ਹਨ ਸਵੀਪ ਗਤੀਵਿਧੀਆਂ

Punjab
ਸ੍ਰੀ ਮੁਕਤਸਰ ਸਾਹਿਬ 13 ਮਈ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ ਪ੍ਰੋਗਰਾਮ, ਜਿਸਨੂੰ SVEEP ਵਜੋਂ ਜਾਣਿਆ ਜਾਂਦਾ ਹੈ, ਭਾਰਤ ਵਿੱਚ ਵੋਟਰ ਸਿੱਖਿਆ, ਵੋਟਰ ਜਾਗਰੂਕਤਾ ਫੈਲਾਉਣ ਅਤੇ ਵੋਟਰ ਸਾਖਰਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਪ੍ਰਮੁੱਖ ਪ੍ਰੋਗਰਾਮ ਹੈ। ਸਵੀਪ ਦਾ ਮੁੱਖ ਟੀਚਾ ਭਾਰਤ ਵਿੱਚ ਸਾਰੇ ਯੋਗ ਨਾਗਰਿਕਾਂ ਨੂੰ ਵੋਟ ਪਾਉਣ ਅਤੇ ਚੋਣਾਂ ਦੌਰਾਨ ਇੱਕ ਸੂਝਵਾਨ ਫੈਸਲਾ ਲੈਣ ਲਈ ਉਤਸ਼ਾਹਿਤ ਕਰਕੇ ਇੱਕ ਸੱਚਮੁੱਚ ਭਾਗੀਦਾਰ ਲੋਕਤੰਤਰ ਦਾ ਨਿਰਮਾਣ ਕਰਨਾ ਹੈ। ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਇਸ ਵਾਰ 70 ਤੋਂ ਪਾਰ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ-ਕਮ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕ ਸਭਾ ਹਲਕਿਆਂ ਵਿਚ ਸਵੀਪ ਟੀਮਾਂ ਵੱਲੋਂ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟ ਪਾਉਣ ਦੇ ਆਪਣੇ ਸਵਿਧਾਨਕ ਹੱਕ ਦਾ...
ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਸਵੀਪ ਟੀਮ ਨੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਦਿੱਤਾ ਵੋਟ ਪਾਉਣ ਦਾ ਸੁਨੇਹਾ

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਸਵੀਪ ਟੀਮ ਨੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਦਿੱਤਾ ਵੋਟ ਪਾਉਣ ਦਾ ਸੁਨੇਹਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਈ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਰ ਇੱਕ ਪੁਰਬ ਨੂੰ ਤਿਉਹਾਰ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤੇ ਅੱਜ ਸਵੀਪ ਟੀਮ ਵੱਲੋਂ ਜ਼ਿਲ੍ਹਾ ਸਿਵਲ ਹਸਪਤਾਲ ਮੋਹਾਲੀ ਵਿਖੇ ਜਾ ਕੇ ਕੌਮਾਂਤਰੀ ਨਰਸ ਦਿਵਸ ਅਤੇ ਕੌਮਾਂਤਰੀ ਮਾਂ ਦਿਵਸ ਮਨਾਇਆ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੇ ਜਿੱਥੇ ਨਰਸਿੰਗ ਸਟਾਫ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੌਂ ਮੁਬਾਰਕਬਾਦ ਦਿੱਤੀ, ਉੱਥੇ ਹੀ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਹੁੰਦਿਆਂ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਨੂੰ  ਸਨਮਾਨਿਤ ਕਰ ਵੋਟ ਪਾਉਣ ਦੀ ਅਪੀਲ ਕੀਤੀ। ਹਸਪਤਾਲ ਦੇ ਮੈਡੀਕਲ ਅਫਸਰ ਡਾ. ਹਰੀਸ਼ ਡੋਗਰਾ ਨੇ ਦੱਸਿਆ ਕਿ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਅਤੇ ਪਰਿਵਾਰਾਂ ਵੱਲੋਂ ਇਸ ਖੂਬਸੂਰਤ ਉਪਰਾਲੇ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਉਪਰਾਲੇ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਪ੍ਰਣ ਲਿਆ ...
ਦੀਵੇਆਂ ਦੀ ਰੌਸ਼ਨੀ ਨਾਲ ਦਿੱਤਾ ‘ਵੋਟ ਕਰ ਅੰਮ੍ਰਿਤਸਰ’ ਦਾ ਸੰਦੇਸ਼

ਦੀਵੇਆਂ ਦੀ ਰੌਸ਼ਨੀ ਨਾਲ ਦਿੱਤਾ ‘ਵੋਟ ਕਰ ਅੰਮ੍ਰਿਤਸਰ’ ਦਾ ਸੰਦੇਸ਼

Punjab
ਅੰਮ੍ਰਿਤਸਰ 12 ਮਈ 2024--- ਜ਼ਿਲ੍ਹੇ ਵਿੱਚ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਵਿੱਚ ਸਥਾਨਕ ਕੰਪਨੀ ਬਾਗ ਵਿੱਚ ਸਥਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਦੀਵੇਆਂ ਦੀ ਰੌਸ਼ਨੀ ਨਾਲ ‘ਵੋਟ ਕਰ ਅੰਮ੍ਰਿਤਸਰ’ ਸਲੋਗਨ ਬਣਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵੋਟਰ ਜਾਗਰੂਕਤਾ ਜ਼ਿਲ੍ਹਾ ਪੱਧਰੀ ਕਮੇਟੀ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਅਗਾਮੀ ਲੋਕਸਭਾ ਚੋਣਾਂ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਦੀਵੇਆਂ ਦੀ ਰੌਸ਼ਨੀ ਨਾਲ ‘ਵੋਟ ਕਰ ਅੰਮ੍ਰਿਤਸਰ’ ਬਣਾਉਣਾ ਵੀ ਇਸੇ ਮੁਹਿੰਮ ਦਾ ਇੱਕ ਹਿੱਸਾ ਹੈ।ਉਹਨਾਂ ਕਿਹਾ ਕਿ ਇਸ ਸਵੀਪ ਗਤੀਵਿਧੀ ਨੂੰ ਜ਼ਿਲ੍ਹਾ ਪੱਧਰੀ ਰੰਗੋਲੀ ਟੀਮ ਮੈਂਬਰਾਂ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਵਲੋਂ ਸਾਂਝੇ ਤੌਰ ਤੇ ਆਯ...