Shadow

Author: admin

ਰਾਸ਼ਟਰੀ ਤਕਨੋਲੋਜੀ ਦਿਵਸ ਨੂੰ ਸਮਰਪਿਤ ਸਵੀਪ ਟੀਮ ਵੱਲੋਂ ਵੱਖ- ਵੱਖ ਸੰਸਥਾਵਾਂ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ

ਰਾਸ਼ਟਰੀ ਤਕਨੋਲੋਜੀ ਦਿਵਸ ਨੂੰ ਸਮਰਪਿਤ ਸਵੀਪ ਟੀਮ ਵੱਲੋਂ ਵੱਖ- ਵੱਖ ਸੰਸਥਾਵਾਂ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ

Punjab
ਮੋਗਾ 11 ਮਈ: ਮੁੱਖ ਚੋਣ ਅਫਸਰ ਪੰਜਾਬ ਸ਼੍ਰੀ ਸਿਬਿਨ ਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ  ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ  ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮ ਤਹਿਤ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ਸਮਰਪਿਤ, ਚੋਣਾਂ ਵਿੱਚ ਤਕਨਾਲੋਜੀ ਦੀ ਵਰਤੋਂ ਸੰਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਸ਼ਹਿਰ ਦੇ ਵੱਖ ਵੱਖ ਕੋਚਿੰਗ ਸੈਂਟਰਾਂ ਵਿੱਚ ਜਿਲ੍ਹਾ ਸਵੀਪ ਟੀਮ ਨੇ ਅਲੱਗ ਅਲੱਗ ਕੋਰਸਾਂ ਅਤੇ ਨੌਕਰੀਆਂ ਲਈ ਕੋਚਿੰਗ ਲੈਂਦੇ  ਵਿਦਿਆਰਥੀਆਂ ਨੂੰ ਚੋਣਾਂ ਵਿਚ ਵਰਤੀ ਜਾਣ ਵਾਲੀ ਤਕਨਾਲੋਜੀ ਬਾਰੇ ਜਾਣੂੰ ਕਰਵਾਇਆ । ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਘਾਲੀ ਨੇ ਵਿਦਿਆਰਥੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਦਿੱਤੇ ਐਪਸ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਉਹਨਾਂ ਵੋਟਾਂ ਬਾਰੇ ਸੰਪੂਰਨ ਜਾਣਕਾਰੀ ਲੈਣੀ ਹੈ ਤਾਂ ਵੋਟਰ ਹੈਲਪ ਲਾਈਨ ਐਪ ਆਪਣੇ ਫੋਨ ਵਿੱਚ ਗੂਗਲ ਪਲੇਅ ਸਟੋਰ ਜਾਂ ਐਪਲ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ । ਇਸ ਐਪ ਰਾਂਹੀ  ਚੋਣਾਂ ਵਿੱਚ ਭਾਗ ਲੈਣ ਵਾਲੇ ਉ...
ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ

ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ

Punjab
ਫਰੀਦਕੋਟ :12 ਮਈ 2024 (  ) ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਆਤਮਾ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਖੇਤੀ ਅਧਿਕਾਰੀ ਕਰਮਚਾਰੀਆਂ ਨੂੰ  ਨਰਮੇ ਦੀਆਂ ਕਾਸ਼ਤਕਾਰੀ ਤਕਨੀਕਾਂ ਪੱਖੋਂ ਮਜ਼ਬੂਤ ਕਰਨ ਲਈ ਸਥਾਨਕ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ ( ਆਤਮਾ) ਮੀਟਿੰਗ ਹਾਲ ਵਿਚ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ  ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ । ਸਹਾਇਕ ਪ੍ਰੋਫੈਸਰ ਡਾ.ਕਮਲਦੀਪ ਸਿੰਘ ਮਠਾੜੂ ਨੇ ਅਧਿਕਾਰੀਆਂ ਨੂੰ ਨਰਮੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ  ਪਿਛਲੇ ਸਾਲ ਮੌਸਮੀ ਖਰਾਬੀ ਦੇ ਕਾਰਨ ਨਰਮੇ ਦੀ ਫਸਲ ਦੀ ਪੈਦਾਵਾਰ ਘੱਟ ਮਿਲੀ ਸੀ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ । ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਨੂੰ ਮੁੱਖ ਤੌਰ ਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨਾਮੀ ਕੀਟ ਨੁਕਸਾਨ ਪਹੁੰਚਾਉਂਦੇ ਹਨ ,ਜਿਨ੍ਹਾਂ ਦੀ ਰੋਕਥਾਮ ਲਈ ਸਮੇਂ ਸਿਰ ਨਿਗਰਾਨੀ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ।  ਉਨ੍ਹਾਂ ਕਿਹ...
ਲੋਕ ਸਭਾ ਚੋਣਾਂ 2024  ਲਈ ਕਸ਼ਮੀਰੀ ਮਾਈਗ੍ਰੇਟ ਵੋਟਰਾਂ ਲਈ ਆਨਲਾਈਨ ਫਾਰਮ-ਐਮ  ਅਤੇ ਫਾਰਮ-12 ਸੀ ਦੀ ਸੁਵਿਧਾ ਉਪਲਬੱਧ- ਸਹਾਇਕ ਰਿਟਰਨਿੰਗ ਅਫ਼ਸਰ, ਫ਼ਰੀਦਕੋਟ

ਲੋਕ ਸਭਾ ਚੋਣਾਂ 2024 ਲਈ ਕਸ਼ਮੀਰੀ ਮਾਈਗ੍ਰੇਟ ਵੋਟਰਾਂ ਲਈ ਆਨਲਾਈਨ ਫਾਰਮ-ਐਮ ਅਤੇ ਫਾਰਮ-12 ਸੀ ਦੀ ਸੁਵਿਧਾ ਉਪਲਬੱਧ- ਸਹਾਇਕ ਰਿਟਰਨਿੰਗ ਅਫ਼ਸਰ, ਫ਼ਰੀਦਕੋਟ

Punjab
ਫ਼ਰੀਦਕੋਟ 12 ਮਈ,2024            ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024  ਦੇ ਮੱਦੇਨਜ਼ਰ "ਨੋ ਵੋਟਰ ਟੂ ਬੀ ਲੈਫਟ ਬੀਹਾਈਂਡ"  ਤਹਿਤ ਮੁਹਿੰਮ ਚਲਾਈ ਗਈ ਹੈ। ਜਿਸ ਦਾ ਮੁੱਖ ਮਕਸਦ ਹੈ ਕਿ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫਸਰ, ਵਿਧਾਨ ਸਭਾ ਹਲਕਾ 087 ਫਰੀਦਕੋਟ ਸ਼੍ਰੀ ਵਰੁਣ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਕਸ਼ਮੀਰੀ ਮਾਈਗ੍ਰੇਂਟ ਵੋਟਰ ਜੋ ਪੰਜਾਬ ਵਿੱਚ ਰਹਿ ਰਹੇ ਹਨ। ਉਹ ਆਨਲਾਈਨ  ਫਾਰਮ-ਐਮ  ਅਤੇ ਫਾਰਮ-12ਸੀ  ਰਾਹੀਂ ਪੋਸਟਲ ਬੈਲਟ ਪੇਪਰ ਦੁਆਰਾ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਸ਼ਮੀਰੀ ਮਾਈਗ੍ਰੇਟ ਆਪਣਾ ਮਾਈਗ੍ਰੇਟ ਸਰਟੀਫਿਕੇਟ ਜਾਂ ਕੋਈ ਹੋਰ ਦਸਤਾਵੇਜ਼ ਜੋ ਕਿ ਰਿਲੀਫ ਅਤੇ ਰੀਹੈਬੀਲਿਟੇਸ਼ਨ ਕਮਿਸ਼ਨ ਜੰਮੂ ਅਤੇ ਕਸ਼ਮੀਰ ਵੱਲੋਂ ਜਾਰੀ ਹੋਵੇ ਅਤੇ ਆਪਣੇ ਮੌਜੂਦਾ ਪਤੇ ਨੂੰ ਈ.ਸੀ.ਆਈ ਅਤੇ ਵੀ.ਐਸ.ਪੀ ਵੈਬਸਾਈਟ ਤੇ ਭਰ ਕੇ ਫਾਰਮ-ਐਮ ਅਤੇ ਫਾਰਮ 12ਸੀ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਦੇ ਹਨ। ਉਹਨਾਂ ਕਿਹਾ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ  ਲੋਕ ਸਭਾ ਚੋਣਾਂ 2024 ਦੌਰਾਨ...
ਪੁਲਿਸ ਪਬਲਿਕ ਸਕੂਲ ਚ ਮਨਾਇਆ “ਮਾਂ ਦਿਵਸ

ਪੁਲਿਸ ਪਬਲਿਕ ਸਕੂਲ ਚ ਮਨਾਇਆ “ਮਾਂ ਦਿਵਸ

Punjab
ਬਠਿੰਡਾ, 12 ਮਈ : ਮਈ ਮਹੀਨੇ ਦੇ ਦੂਜੇ ਐਤਵਾਰ ਨੂੰ ਮਨਾਏ ਜਾਣ ਵਾਲੇ “ਮਾਂ ਦਿਵਸ” ਨੂੰ ਸਮਰਪਿਤ ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ 6ਵੀਂ ਤੋਂ ਲੈਕੇ 8ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਭਾਸ਼ਣ ਕਵਿਤਾ, ਸਕਿੱਟ ਅਤੇ ਨਾਚ ਪੇਸ਼ ਕੀਤੇ ਗਏ।           ਇਸ “ਮਾਂ ਦਿਵਸ” ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੁਆਰਾ ਮਾਂ ਵੱਲੋਂ ਕੀਤੀ ਜਾਣ ਵਾਲੀ ਮੇਹਨਤ ਅਤੇ ਸੰਘਰਸ਼ ਨੂੰ ਮੱਦੇਨਜ਼ਰ ਰੱਖਣ ਵਾਲੇ ਗੀਤ “ਗੂੜੀਆਂ ਛਾਵਾਂ ਲਭਦੀਆਂ ਨਹੀਂ” ਅਤੇ “ਮਾਂ ਹੁੰਦੀ ਹੈ ਮਾਂ ਓਏ ਦੁਨੀਆਂ ਵਾਲਿਓ” ਸੁਰੀਲੀ ਅਵਾਜ਼ ਵਿੱਚ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਦਰਸ਼ਕਾਂ ਨੂੰ ਭਾਵੁਕ ਕਰਨ ਵਾਲਾ ਨਾਟਕ ਪੇਸ਼ ਕੀਤਾ ਗਿਆ।           ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਕਰਚਮਾਰੀਆਂ ਨੂੰ ਮਾਂ ਦਿਵਸ ਦੀ ਵਧਾਈ ਦਿੰਦਆਂ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਨੂੰ ਸਤਿਕਾਰ ਦੇਣ, ਬੁਢਾਪੇ ਵਿੱਚ ਉਨ੍ਹਾਂ ਦੀ ਸੇਵਾ ਅਤੇ...
ਸੁਰਜੀਤ ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ: ਕੁਲਵੰਤ ਸਿੰਘ

ਸੁਰਜੀਤ ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ: ਕੁਲਵੰਤ ਸਿੰਘ

Punjab
ਐਸ.ਐਸ.ਨਗਰ ,11 ਮਈ ():- ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਪੰਜਾਬੀ ਕਵੀ ਅਤੇ ਉੱਘੇ ਸ਼ਾਇਰ ਪਦਮਸ਼੍ਰੀ ਸ. ਸੁਰਜੀਤ ਪਾਤਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਸੁਰਜੀਤ ਪਾਤਰ ਦਾ ਅੱਜ ਸਵੇਰੇ ਲੁਧਿਆਣਾ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਦਿਹਾਂਤ ਹੋ ਗਿਆ ਹੈ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਅਜਿਹੇ ਮਹਾਨ ਲੇਖਕ ਦਾ ਦੁਨੀਆਂ ਤੋਂ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਅਕਾਦਮਿਕ ਅਤੇ ਪੰਜਾਬੀ ਸਾਹਿਤਕ ਖੇਤਰ ਲਈ ਵੀ ਬੇਹੱਦ ਦੁਖਦਾਈ ਹੈ ਅਤੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ । ਉਨ੍ਹਾਂ ਨੇ ਕਿਹਾ ਕਿ ਸ. ਸੁਰਜੀਤ ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ 2012 ਵਿੱਚ ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਵਰਗੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਸਖ਼ਸ਼ੀਅਤ ਦਾ ਵਿਛੋੜਾ ਸਮੁੱਚੇ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ ਅਤੇ ਉਨ੍ਹਾਂ ਨੂੰ...
ਕੌਮੀ ਲੋਕ ਅਦਾਲਤ ਵਿੱਚ 2981 ਕੇਸਾਂ ਦਾ ਨਿਪਟਾਰਾ

ਕੌਮੀ ਲੋਕ ਅਦਾਲਤ ਵਿੱਚ 2981 ਕੇਸਾਂ ਦਾ ਨਿਪਟਾਰਾ

Punjab
ਮਾਨਸਾ, 11 ਮਈ: ਕੌਮੀ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰੀ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਮਿਤ ਕੁਮਾਰ ਗਰਗ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲਾਡਾ ਵਿਖੇ ਲਗਾਈ ਗਈ। ਇਸ ਦੇ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ ਪੰਜ, ਬੁਢਲਾਡਾ ਵਿਚ ਇਕ ਅਤੇ ਸਰਦੂਲਗੜ੍ਹ ਵਿਖੇ ਇਕ ਬੈਂਚ ਦਾ ਗਠਨ ਕੀਤਾ ਗਿਆ। ਮਾਨਸਾ ਵਿਖੇ ਐਡੀਸ਼ਨਲ ਸੈਸ਼ਨਜ਼ ਜੱਜ ਕਮਲ ਵਰਿੰਦਰ, ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਰਵਨੀਤ ਸਿੰਘ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਕਰਨ ਅਗਰਵਾਲ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਰਾਜ ਪਾਲ ਸਿੰਘ ਤੇਜੀ, ਬੁਢਲਾਡਾ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮਨੂੰ ਮਿੱਤੂ, ਅਤੇ ਸਰਦੂਲਗੜ੍ਹ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਹਰਪ੍ਰੀਤ ਕੌਰ ਨਾਫਰਾ ਤੇ ਆਧਾਰਿਤ ਬੈਂਚਾਂ ਵੱਲੋਂ 2981 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ ਬਲਵੰਤ ਭਾਟੀਆ,...
1950 ਟੋਲ ਫ੍ਰੀ ਨੰਬਰ ਬਾਰੇ ਵੋਟਰ ਜਾਗਰੂਕਤਾ ਅਭਿਆਨ ਜ਼ਾਰੀ

1950 ਟੋਲ ਫ੍ਰੀ ਨੰਬਰ ਬਾਰੇ ਵੋਟਰ ਜਾਗਰੂਕਤਾ ਅਭਿਆਨ ਜ਼ਾਰੀ

Punjab
ਅੰਮ੍ਰਿਤਸਰ 11 ਮਈ 2024-- ਜਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ  ਥੋਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ਦਾ ਉਪਯੋਗ ਕਰਕੇ ਆਮ ਵੋਟਰ ਕੋਈ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ। ਉਹਨਾਂ ਕਿਹਾ ਕਿ 1950 ਟੋਲ ਫ਼੍ਰੀ ਨੰਬਰ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਪਕ ਪੱਧਰ ਤੇ ਜਾਗਰੂਕਤਾ ਮੁਹਿੰਮ ਛੇੜੀ ਗਈ ਹੈ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਵੋਟਰ ਇਸ ਸੇਵਾ ਦਾ ਲਾਭ ਲੈ ਸਕਣ।  ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਾਇਲ 1950 ਸੇਵਾ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਕੰਰਟੋਲ ਰੂਮ ਸਥਾਪਿਤ ਕੀਤਾ ਗਿਆ ਹੈ,ਜਿੱਥੇ 24 ਘੰਟੇ ਲਈ ਸਟਾਫ਼ ਦੀ ਤੈਨਾਤੀ ਕੀਤੀ ਗਈ ਹੈ।ਉਹਨਾਂ ਕਿਹਾ ਕਿ ਅਕਸਰ ਵੋਟਰਾਂ ਨੂੰ ਆਪਣੇ ਬੀ.ਐਲ.ਓ. ਜਾਂ ਪੋਲਿੰਗ ਸਟੇਸ਼ਨ ਬਾਰੇ ਅਧੂਰੀ ਜਾਣਕਾਰੀ ਹੁੰਦੀ ਹੈ,ਪਰ 1950 ਤੇ ਡਾਈਲ ਕਰਕੇ ਵੋਟਰ ਇਸ ਬਾਰੇ ਅਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਦੇ ਹਨ।ਉਹਨਾਂ ਦੱਸਿਆ ਕਿ ਅਗਾਮੀ ਲੋਕਸਭਾ ਚੋਣਾਂ ਵਿੱਚ ਵੋਟਰਾਂ ਦੀ ਸਹੂਲਤ ਲਈ ਜਿਲ੍ਹਾ ਪ੍ਸਾਸਨ ਵਲੋਂ ਸਾਰੇ...
ਸਰਕਾਰੀ ਆਈ ਟੀ ਆਈ ਰਣੀਕੇ ਵਲੋਂ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਸਰਕਾਰੀ ਆਈ ਟੀ ਆਈ ਰਣੀਕੇ ਵਲੋਂ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

Punjab
ਅੰਮ੍ਰਿਤਸਰ 11 ਮਈ 2024-- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਿਚ  ਸਰਕਾਰੀ ਆਈ ਟੀ ਆਈ ਰਣੀਕੇ ਵਲੋਂ ਵੋਟਰ ਜਾਗਰੂਕਤਾ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਬੋਲਦੇ ਹੋਏ ਵਿਧਾਨ ਸਭਾ ਹਲਕਾ ਅਟਾਰੀ ਦੇ ਨੋਡਲ ਅਫ਼ਸਰ ਪੀ ਡਬਲਿਊ ਡੀ ਸ੍ਰੀਮਤੀ ਸੰਤੋਸ਼ ਕੁੁਮਾਰੀ ਨੇ ਕਿਹਾ ਕਿ ਆਈ ਟੀ ਆਈ ਵਿਖੇ ਟੇ੍ਡ ਵਾਈਜ਼ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ। ਉਹਨਾਂ ਦੱਸਿਆ ਕਿ ਇਲੈਕਟ੍ਰਿਕ ਟੇ੍ਡ ਦੇ ਵਿਦਿਆਰਥੀਆਂ ਵਲੋਂ ਐਲ ਈ ਡੀ ਬੱਲਬਾਂ ਦੀ ਸਹਾਇਤਾ ਨਾਲ "ਵੋਟ 2024" ਲਿਖਿਆ ਗਿਆ।ਜਦਕਿ ਸਿਲਾਈ ਟੇ੍ਡ ਦੇ ਬੱਚਿਆਂ ਨੇ ਪੋਸਟਰ ਅਤੇ ਰੰਗੋਲੀ ਬਣਾਈ।ਉਹਨਾਂ ਕਿਹਾ ਕਿ ਪਲੰਬਿੰਗ ਟੇ੍ਡ ਦੇ ਵਿਦਿਆਰਥੀਆਂ ਨੇ ਔਜਾਰਾਂ ਨਾਲ  ਵੋਟ 2024 ਲਿਖ ਕੇ ਸਵੀਪ ਗਤੀਵਿਧੀ ਕੀਤੀ। ਉਹਨਾਂ ਦੱਸਿਆ ਕਿ ਕਢਾਈ ਟਰੇਡ ਦ...
ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਸਫ਼ਲ ਆਯੋਜਨ

ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਸਫ਼ਲ ਆਯੋਜਨ

Punjab
ਫ਼ਰੀਦਕੋਟ, 11 ਮਈ 2024 ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 7 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 1 ਬੈਂਚ ਬਣਾਇਆ ਗਿਆ । ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏੇ ਗਏ ।  ਇਸ ਲੋਕ ਅਦਾਲਤ ਵਿੱਚ 3585 ਕੇਸਾਂ ਵਿੱਚੋਂ 1091 ਕੇਸਾਂ ਦਾ ਨਿਪਟਾਰਾ ਕਰਕੇ 14,95,74,595/— ਰੁਪਏ ਦ...
ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Punjab
ਚੰਡੀਗੜ੍ਹ, 11 ਮਈ: ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ  ਪਦਮ ਸ੍ਰੀ ਸ. ਸੁਰਜੀਤ ਪਾਤਰ ਦੇ  ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ.ਬੈਂਸ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਦੇ ਬੇਵਕਤੀ ਤੁਰ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਘਾਟਾ ਪਿਆ ਹੈ ਜ਼ੋ ਕਦੀ ਵੀ ਪੂਰਾ ਨਹੀਂ ਹੋਣਾ।  ਸ.ਬੈਂਸ ਨੇ ਕਿਹਾ ਕਿ ਸ.ਪਾਤਰ ਦੀ ਨਿਮਰਤਾ ,ਹਲੀਮੀ, ਮਿੱਠ ਬੋਲੜੀ ਸ਼ਖ਼ਸੀਅਤ ਤੋਂ ਮੈਂ ਆਪਣੇ ਬਚਪਨ  ਦੇ ਦਿਨਾਂ ਤੋਂ ਹੀ ਬਹੁਤ ਪ੍ਰਭਾਵਿਤ ਰਿਹਾ ਹੈ ਅਤੇ ਉਨ੍ਹਾਂ ਨੇ ਮੇਰੇ ਜੀਵਨ ਨੂੰ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਹੈ।  ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਭਾਸ਼ਾ ਮੰਤਰੀ ਪੰਜਾਬ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।...