Shadow

Author: admin

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Punjab
ਚੰਡੀਗੜ੍ਹ, 11 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ ਪਦਮ ਸ੍ਰੀ ਅਤੇ ਸਾਹਿਤ ਅਕਾਦਮੀ ਐਵਾਕਡ ਵਰਗੇ ਚੋਟੀ ਦੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਰਹਿਣ ਵਾਲੇ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ 2012 ਵਿੱਚ ਪਦਮ ਸ੍ਰੀ ਪ੍ਰਾਪਤ ਕੀਤਾ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਵਜੋਂ ਸੇਵਾ ਕੀ...
ਜ਼ਿਲ੍ਹਾ ਫਿਰੋਜ਼ਪੁਰ ਨੂੰ ਸਵੀਪ ਪ੍ਰੋਗਰਾਮ ਵਿੱਚ ਰਾਜ ਪੱਧਰ ਤੇ ਮਿਲਿਆ ਦੂਸਰਾ ਸਥਾਨ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਫਿਰੋਜ਼ਪੁਰ ਨੂੰ ਸਵੀਪ ਪ੍ਰੋਗਰਾਮ ਵਿੱਚ ਰਾਜ ਪੱਧਰ ਤੇ ਮਿਲਿਆ ਦੂਸਰਾ ਸਥਾਨ: ਜ਼ਿਲ੍ਹਾ ਚੋਣ ਅਫ਼ਸਰ

Punjab
ਫਿਰੋਜ਼ਪੁਰ, 11 ਮਈ 2024.            ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਵੋਟ ਪੋਲ ਪ੍ਰਤੀਸ਼ਤ ਵਧਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਜਿਲ੍ਹੇ ਵਿੱਚ ਚਲਾਈ ਜਾ ਰਹੀ ਸਵੀਪ ਮੁਹਿੰਮ ਦੀਆਂ ਸੁਚੱਜੇ ਢੰਗ ਨਾਲ ਗਤੀਵਿਧੀਆਂ ਕਰਵਾਉਣ ਲਈ ਰਾਜ ਪੱਧਰ ਤੇ ਫਿਰੋਜ਼ਪੁਰ ਜ਼ਿਲ੍ਹੇ ਨੂੰ ਦੂਸਰਾ ਸਥਾਨ ਪ੍ਰਾਪਤ ਹੋਇਆ ਹੈ।ਇਸ ਪ੍ਰਾਪਤੀ ਲਈ ਜ਼ਿਲ੍ਹੇ ਦੀ ਸਮੁੱਚੀ ਸਵੀਪ ਵਧਾਈ ਦੀ ਪਾਤਰ ਹੈ।             ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵੱਲੋਂ 30 ਅਪ੍ਰੈਲ ਤੱਕ ਕਰਾਈਆਂ ਸਵੀਪ ਗਤੀਵਿਧੀਆਂ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਨੂੰ ਦੂਸਰਾ ਸਥਾਨ ਮਿਲਣਾ ਮਾਣ ਵਾਲੀ ਗੱਲ ਹੈ, ਉਨ੍ਹਾਂ ਨੇ ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼ , ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਪ੍ਰਿੰਸੀਪਲ ਅਤੇ ਸਮੁੱਚੀ ਸਵੀਪ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਪੋਲ ਪ੍ਰਤੀਸ਼ਤ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕਤੰਤਰ ਦੀ ਮਜਬੂ...
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

Punjab
ਚੰਡੀਗੜ੍ਹ/ਅੰਮ੍ਰਿਤਸਰ, ਮਈ 11: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ ਚੱਲ ਰਹੇ ਸਾਈਕੋਟ੍ਰੋਪਿਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਅੰਤਰਰਾਜੀ ਗੈਰ-ਕਾਨੂੰਨੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਇਹ ਕਾਰਵਾਈ ਸਪੈਸ਼ਲ ਟਾਸਕ ਫੋਰਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਗ੍ਰਿਫ਼ਤਾਰ ਕੀਤੇ ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਦੇ ਸੁਖਵਿੰਦਰ ਸਿੰਘ ਉਰਫ ਧਾਮੀ ਅਤੇ ਅੰਮ੍ਰਿਤਸਰ ਦੇ ਗੋਵਿੰਦ ਨਗਰ ਦੇ ਜਸਪ੍ਰੀਤ ਸਿੰਘ ਉਰਫ ਜੱਸ ਨਾਮੀ ਦੋ ਨਸ਼ਾ ਤਸਕਰਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨਿਆਂ ਤੱਕ ਕੀਤੀ ਬਾਰੀਕੀ ਨਾਲ ਜਾਂਚ ਉਪਰੰਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹਨਾਂ ਤਸਕਰਾਂ ਨੂੰ ਇਸ ਸਾਲ ਫਰਵਰੀ ਮਹੀਨੇ ਬਿਆਸ ਤੋਂ 4.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜ ਸੂਬਿਆਂ ਵਿੱਚ ਚ...
ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ:ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ:ਡਿਪਟੀ ਕਮਿਸ਼ਨਰ

Punjab
ਫਾਜਿਲਕਾ 11 ਮਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਨ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫਸਲ ਦੀ ਵਾਢੀ ਕਰਨ ਤੋਂ ਬਾਅਦ ਕਣਕ ਦੇ ਨਾੜ ਦੀ ਰਹਿੰਦ-ਖੂੰਹਦ ਨੂੰ ਖੇਤ ਦੀ ਵਹਾਈ ਕਰਕੇ ਮਿੱਟੀ ਵਿਚ ਹੀ ਰਲਾਇਆ ਜਾਵੇ ਅਤੇ ਅੱਗ ਨਾ ਲਗਾਈ ਜਾਵੇ। ਤਾਂ ਜੋ ਵਾਤਾਵਰਨ ਨੂੰ ਪ੍ਰਦਸ਼ੂਤ ਹੋਣ ਤੋਂ ਬਚਾਇਆ ਜਾ ਸਕੇ। ਖੇਤਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਵਿਚ ਮੌਜੂਦ ਸੂਖਮ ਜੀਵਾਣੂ ਨਸ਼ਟ ਹੋਣ ਨਾਲ ਜ਼ਮੀਨ ਦੀ ਉਪਜਾਊੂ ਸ਼ਕਤੀ ਘਟਦੀ ਹੈ, ਜ਼ਮੀਨ ਦੀ ਸਿਹਤ ਉੱਪਰ ਮਾੜਾ ਪ੍ਰਭਾਵ ਪੈਂਦਾ ਹੈ, ਜ਼ਮੀਨ ਵਿੱਚ ਮੌਜੂਦ ਜ਼ਰੂਰੀ ਪੌਸ਼ਿਕ ਤੱਤ ਨਸ਼ਟ ਹੁੰਦੇ ਹਨ ਅਤੇ ਫਸਲਾਂ ਲਈ ਜ਼ਰੂਰੀ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਹਾਦਸਿਆ ਕਾਰਨ ਜਾਨੀਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ, ਕਿਸਾਨਾਂ ਵੱਲੋ ਬਚੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਦੇ ਹੋਏ ਕਣਕ ਦੇ ਨਾੜ ਨ...
ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ —ਸ਼੍ਰੀ ਦਰਬਾਰੀ ਲਾਲ

ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ —ਸ਼੍ਰੀ ਦਰਬਾਰੀ ਲਾਲ

Punjab
ਫਾਜਿਲਕਾ 11 ਮਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠ, ਮੈਡਮ ਜਤਿੰਦਰ ਕੌਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 11.05.2024 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿਚ ਜਿਲ੍ਹਾ ਫਾਜ਼ਿਲਕਾ ਵਿਖੇ 8 ਬੈਂਚ ਲਗਾਏ ਗਏ ਜਿਸ ਵਿਚ 4 ਬੈਂਚ ਫਾਜ਼ਿਲਕਾ, 2 ਬੈਂਚ ਅਬੋਹਰ ਅਤੇ 2 ਬੈਂਚ ਜਲਾਲਾਬਾਦ ਦੇ ਸਨ। ਇਸ ਮੋਕੇ ਤੇ ਫਾਜ਼ਿਲਕਾ ਵਿਖੇ ਸ਼੍ਰੀ ਦਰਬਾਰੀ ਲਾਲ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ— ਇੰਨਚਾਰਜ, ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਜਾਨਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 8413 ਕੇਸ ਲਗਾਏ ਗਏ ਜਿਸ ਵਿੱਚ 8148 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 15,4...
ਕੌਮੀ ਲੋਕ ਅਦਾਲਤ ਦੌਰਾਨ 9811 ਕੇਸਾਂ ਦਾ ਨਿਪਟਾਰਾ

ਕੌਮੀ ਲੋਕ ਅਦਾਲਤ ਦੌਰਾਨ 9811 ਕੇਸਾਂ ਦਾ ਨਿਪਟਾਰਾ

Punjab
ਬਠਿੰਡਾ, 11 ਮਈ : ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀ ਦਿੱਲੀ ਅਤੇ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, (ਮੋਹਾਲੀ) ਜੀਆਂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਕੌਮੀ ਲੋਕ ਅਦਾਲਤ ਵਿਚ 18 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ-ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਹਨ। ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰੀਮੀਨਲ ਸਮੇਤ ਅਪੀਲ, ਬੈਂਕ ਰਿਕਵਰੀ ਕੇਸ, ਟ੍ਰੈਫਿਕ ਚਲਾਨਾਂ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 15923 ਕੇਸ ਲਗਾਏ ਗਏ ਅਤੇ 9811 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 706763056/- ਰੁਪਏ ਦਾ ਅਵਾਰਡ ਪਾਸ ਕੀਤੇ ਗਏ। ਇਸ ਕੌਮੀ ਲੋਕ ਅਦਾਲਤ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵਿਦਿਆਰਥੀਆਂ ਵੱਲੋਂ ਹੈਲਪ ਡੈਸਕ ਸਥਾਪਿਤ ਕਰਕੇ ਆਮ ਜ...
ਕੌਮੀ ਲੋਕ ਅਦਾਲਤ ਦੌਰਾਨ 9850 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਕੌਮੀ ਲੋਕ ਅਦਾਲਤ ਦੌਰਾਨ 9850 ਕੇਸਾਂ ਦਾ ਨਿਪਟਾਰਾ ਕੀਤਾ ਗਿਆ

Punjab
  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਈ: ​​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਮੁੱਖ ਨਿਆਂਧੀਸ਼, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ। ​    ਇਸ ਕੌਮੀ ਲੋਕ ਅਦਾਲਤ ਲਈ ਜ਼ਿਲ੍ਹਾ ਅਦਾਲਤ ਮੋਹਾ...
ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਈ: ਰਾਸ਼ਟਰੀ ਸੇਵਾ ਯੋਜਨਾ (ਐਨ ਐਸ ਐਸ) ਦੇ ਵਲੰਟੀਅਰਜ਼ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਆਪਣੇ ਉਤਸ਼ਾਹ ਨਾਲ ਨਵੀਂ ਰੂਹ ਫੂਕ ਦਿੱਤੀ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਘਰ-ਘਰ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਯਕੀਨੀ ਤੌਰ ਤੇ ਪਹੁੰਚਾਉਣ ਲਈ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਅਫਸਰ ਦੀਪਾਂਕਰ ਗਰਗ ਦੇ ਯਤਨਾਂ ਸਦਕਾ ਸਕੂਲ ਆਫ  ਐਮੀਨੈਂਸ, ਸਰਕਾਰੀ  ਸੀਨੀਅਰ ਸੈਕੰਡਰੀ ਸਕੂਲ  3 ਬੀ 1 ਸ਼ਹਿਬਜਾਦਾ ਅਜੀਤ ਸਿੰਘ ਨਗਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ 5 ਦੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਨੇ ਜਨਤਾ ਮਾਰਕੀਟ, ਫੇਜ 3ਬੀ 2 ਮੁਹਾਲੀ ਵਿੱਚ ਵੋਟਰ  ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਪ੍ਰਿੰਸੀਪਲ ਸ਼ਲਿੰਦਰ ਸਿੰਘ ਅਤੇ ਕੋਰ ਕਮੇਟੀ ਮੈਬਰ ਮਿਤੇਸ਼ ਮੁਕੇਸ਼ ਜੌਹਰ ਦੀ ਅਗਵਾਈ ਵਿਚ ਜਿੱਥੇ ਫੇਜ ਪੰਜ ਦੀਆਂ ਵਲੰਟੀਅਰਾਂ ਨੇ ਗਿੱਧਾ ਪੇਸ਼ ਕੀਤਾ, ਉੱਥੇ ਰਾ...
ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ

ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ

Punjab
ਫਾਜ਼ਿਲਕਾ 10 ਮਈ  ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਵਿਖੇ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਹੈ। ਉਨ੍ਹਾਂ ਕਿਹਾ ਬੀਤੇ ਦਿਨ ਕਣਕ ਦੀ ਆਮਦ 753730 ਮੀਟ੍ਰਿਕ ਟਨ ਸੀ ਜਦ ਕਿ ਇਸ ਸਾਲ ਇਹ ਆਮਦ 759880 ਮੀਟ੍ਰਿਕ ਟਨ ਹੋਈ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ 1642.5 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਸ਼ਾਮ ਤੱਕ 7,57,633 ਮੀਟਿ੍ਕ ਟਨ ਕਣਕ ਦੀ ਖਰੀਦ ਹੋਈ ਹੈ ਜਦਕਿ ਬੀਤੇ ਕੱਲ 7913 ਮਿਟ੍ਰਿਕ ਟਨ ਨਵੀਂ ਕਣਕ ਮੰਡੀਆਂ ਵਿੱਚ ਆਈ ਬੀਤੇ ਕੱਲ 8518 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਬੀਤੇ ਕੱਲ ਜਿਲੇ ਵਿੱਚ 565422 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਲਈ ਏਜੰਸੀਆਂ ਨੂੰ 72 ਘੰਟੇ ਦਾ ਸਮਾਂ ਮਿਲਦਾ ਹੈ ਅਤੇ ਏਜੰਸੀਆਂ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ 72 ਘੰਟੇ ਪਹਿਲਾਂ ਖਰੀਦੀ ਗਈ ਕਣਕ ਦੀ ਜਲਦੀ ਤੋਂ ਜਲਦੀ ਲਿਫਟਿੰਗ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ...
ਸਾਲ 2024 ਦੌਰਾਨ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਸਾਲ 2024 ਦੌਰਾਨ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ:10 ਮਈ 2024( ) ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਇੰਜੀਨੀਅਰ ਸ਼ਾਖਾ ਵਲੋਂ ਫ਼ਸਲੀ ਰਹਿੰਦ ਖੂਹੰਦ ਸਕੀਮ ਤਹਿਤ ਕਿਸਾਨਾਂ ਨੂੰ ਮੁਹਈਆ ਕਰਵਾਈ ਗਈ ਖੇਤੀ ਮਸ਼ੀਨਰੀ ਜਿਵੇਂ ਹੈਪੀ ਸੀਡਰ,ਸੁਪਰ ਸੀਡਰ ,ਸ੍ਰਫੇਸ ਸੀਡਰ ਚਾਲਕ ਜਾਂ ਮਾਲਕ ਕਿਸਾਨਾਂ ਨੂੰ ਮਸੀਨਰੀ ਦੀ ਸੁਚੱਜੀ ਵਰਤੋਂ ਬਾਰੇ  ਜਾਣਕਾਰੀ ਦੇਣ ਲਈ ਖੇਤੀ ਮਸ਼ੀਨਰੀ ਨਿਰਮਾਤਾਵਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਿਖਲਾਈ ਕੈਂਪਾਂ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ । ਇਸ ਪ੍ਰੋਗਰਾਮ ਤਹਿਤ  ਬਲਾਕ ਫਰੀਦਕੋਟ ਦੇ ਪਿੰਡ ਡੱਲੇਵਾਲ ਵਿਚ ਪਹਿਲਾ ਸਿਖਲਾਈ ਕੈਂਪ ਲਗਾ ਕੇ ਸ਼ਰੂਆਤ ਕੀਤੀ ਗਈ ਤਾਂ ਜੋਂ ਜ਼ਿਲਾ ਫਰੀਦਕੋਟ ਨੂੰ ਝੋਨੇ ਦੀ ਪਰਾਲੀ ਨਾਂ ਸਾੜ੍ਹਨ ਵਾਲਾ ਮੋਹਰੀ ਜ਼ਿਲਾ ਬਣਾਇਆ ਜਾ ਸਕੇ।ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 26 ਜੂਨ ਤੱਕ 14 ਸਿਖਲਾਈ ਕੈਂਪ ਸਰਕਲ ਪੱਧਰ ਤੇ ਲਗਾਏ ਜਾਣਗੇ। ਅੱਜ ਦੇ ਕੈਂਪ ਨੂੰ ਸਫਲਤਾ ਪੂਰਵਕ ਲਗਾਉਣ ਵਿਚ ਵਾਰਸ ਐਗਰੋਟੈਕ ਫਰੀਦਕੋਟ ਨੇ ਸਹਿਯੋਗ ਕੀਤਾ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਆਮ ਕਰਕੇ ਕਿਸਾਨ...