ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ
ਮਾਨਸਾ, 09 ਮਈ:
ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਵਿਭਾਗ ਵੱਲੋਂ ਮਿੱਥੇ ਟਿੱਚਿਆਂ ਨੂੰ ਸਮੇਂ ਸਿਰ ਪੂਰੇ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਸਹਾਇਕ ਸਿਵਲ ਸਰਜਨ ਡਾ.ਰਵਿੰਦਰ ਸਿੰਗਲਾ ਨੂੰ ਜ਼ਿਲੇ੍ਹ ਦੇ ਸਮੂਹ ਆਮ ਆਦਮੀ ਕਲੀਨਿਕਾਂ ਵਿੱਚ ਕੈਮਰੇ ਲਗਾਉਣ ਦੀ ਹਦਾਇਤ ਕੀਤੀ ਅਤੇ ਜਿਲ੍ਹੇ ਦੇ ਸਮੂਹ ਪ੍ਰਾਈਵੇਟ ਨਸ਼ਾ ਛਡਾਊ ਕੇਂਦਰ ਵਿੱਚ ਬਾਇਓਮੈਟਰਿਕ ਹਾਜ਼ਰੀ ਮਸ਼ੀਨ ਸਮੇਤ ਕੈਮਰਾ ਲਗਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਈ ਵੀ ਹੋਮ ਡਲਿਵਰੀ ਨਾ ਹੋਣ ਦਿਤੀ ਜਾਵੇ, ਹਰ ਡਲਿਵਰੀ ਇੰਸਟੀਚਿਊਸ਼ਨਲ ਹੋਣੀ ਚਾਹੀਦੀ ਹੈ ਤਾਂ ਜੋ ਮੈਟਰਨਲ ਮੌਤ ਦੀ ਕੋਈ ਸੰਭਾਵਨਾ ਨਾ ਰਹੇ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਸਿਜ਼ੇਰੀਅਨ(ਅਪਰੇਸ਼ਨ) ਤੋਂ ਵੀ ਬਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਹਰ ਸ਼ੁੱਕਰਵਾਰ ਨੂੰ ਦਫਤਰਾਂ ਅਤੇ ...








