Shadow

Author: admin

ਤੀਜੇ ਦਿਨ 2 ਉਮੀਦਵਾਰਾਂ ਨੇ ਕਰਵਾਏ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫਸਰ

ਤੀਜੇ ਦਿਨ 2 ਉਮੀਦਵਾਰਾਂ ਨੇ ਕਰਵਾਏ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫਸਰ

Punjab
ਬਠਿੰਡਾ, 9 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ ਬਠਿੰਡਾ 11 ਤੋਂ ਅੱਜ 2 ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਤੀਸਰੇ ਦਿਨ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਸਬੰਧੀ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਅਜ਼ਾਦ ਸਮਾਜ ਪਾਰਟੀ (ਕਾਂਸੀ ਰਾਮ) ਵਲੋਂ ਸ. ਜਸਵੀਰ ਸਿੰਘ ਅਤੇ ਭਾਰੀਤਯ ਜਵਾਨ ਕਿਸਾਨ ਪਾਰਟੀ ਵਲੋਂ ਸ. ਨੈਬ ਸਿੰਘ ਨੇ ਆਪੋਂ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 14 ਮਈ ਨੂੰ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਣਗੇ, ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ। ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀਆਂ ਦਫਤਰੀ ਕੰਮ-ਕਾਜ ਵਾਲੇ ਦਿਨਾਂ ’ਚ ਹੀ ਲਈਆਂ ਜਾਣਗੀਆਂ ਜਦਕਿ ਨਾਮਜ਼ਦਗੀਆਂ ਛੁੱਟੀ ਵਾਲੇ ਦਿਨਾਂ (11 ਤੇ 12 ਮਈ 2024) ਨੂੰ ਨਹੀਂ ਲਈਆਂ ਜਾਣਗੀਆਂ। ਜ਼ਿਲ੍ਹਾ ਚੋਣ ਅਫਸਰ...
ਰਾਜ ਚੈਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਰਾਜ ਚੈਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 9 ਮਈ:   ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਭਗੌੜੇ ਮੁਲਜ਼ਮ ਸਤਪਾਲ ਚੌਧਰੀ ਵਾਸੀ ਪਿੰਡ ਮੁਰਤਜ਼ਾਬਾਦ (ਸਤਬਾਗੜੀ), ਜ਼ਿਲ੍ਹਾ ਪਲਵਲ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਹ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਟੈਕਸ ਕੁਲੈਕਸ਼ਨ ਸੈਂਟਰ, ਝਰਮੜੀ, ਲਾਲੜੂ ਵਿਖੇ ਸੂਬੇ ਵਿੱਚ ਦਾਖਲ ਹੋਣ ਵਾਲੇ ਵਪਾਰਕ ਵਾਹਨਾਂ ਤੋਂ ਜਾਅਲੀ ਕੰਪਿਊਟਰ ਸਾਫਟਵੇਅਰ ਅਤੇ ਜਾਅਲੀ ਸਟੈਂਪਾਂ/ਸੀਲਾਂ ਦੀ ਵਰਤੋਂ ਕਰਕੇ ਟੈਕਸ ਉਗਰਾਹੀ ਕਰਨ ਸਬੰਧੀ ਇੱਕ ਘੁਟਾਲੇ ਵਿੱਚ ਲੋੜੀਂਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰਬਰ 08, ਮਿਤੀ 08.06.2022 ਨੂੰ ਆਈਪੀਸੀ ਦੀ ਧਾਰਾ 420, 465, 467, 471,120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 13(1) (ਏ), 13(2) ਤਹਿਤ ਪਹਿਲਾਂ ਹੀ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਐਫ.ਐਸ.-1, ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਜਾ ਚੁੱਕਾ ਹੈ। ਇਸ ਕੇਸ ...
ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਮਈ, 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦ ਯੈਲੋ ਲੀਫ ਫਰਮ ਐਸ.ਸੀ.ਓ. ਨੰਬਰ 21 & 22, ਦੂਜੀ ਮੰਜਿਲ, ਸੈਕਟਰ-82, ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਗੁਰਦਾਸ ਸਿੰਘ (ਪ੍ਰੋਪਰਾਈਟਰ) ਪੁੱਤਰ ਸ੍ਰੀ ਭਜਨ ਸਿੰਘ ਵਾਸੀ ਮਕਾਨ ਨੰ: 640, ਦੂਜੀ ਮੰਜਿਲ ਫੇਜ-7, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਾਮ ਤੇ ਟਰੈਵਲ ਏਜੰਸੀ ਦਾ ਲਾਇਸੰਸ ਨੰ: 424/ਆਈ.ਸੀ. ਮਿਤੀ 18-01-2021 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 17.01.2026 ਤੱਕ ਹੈ। ਫਰਮ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾ ਕਰਨ ਲਈ ਪਾਬੰਦ ਕੀਤਾ ਗਿਆ ਸੀ। ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

Punjab
ਚੰਡੀਗੜ੍ਹ, 9 ਮਈ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਹੈ । ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਚੋਣ ਅਮਲੇ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਸਾਰੇ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਇੱਕ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆਂ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਸ ਵਿੱਚ...
ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸੁਵਿਧਾ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸੁਵਿਧਾ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

Punjab
ਬਠਿੰਡਾ, 9 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਸਥਾਨਕ ਸਰਕਾਰਾਂ, ਟਰਾਂਸਪੋਰਟ, ਜੇਲ੍ਹ, ਪੁਲਿਸ, ਬਿਜਲੀ, ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਮੀਡੀਆ ਦੇ ਨੁਮਾਇੰਦਿਆਂ ਤੋਂ ਇਲਾਵਾ ਜੋ ਚੋਣ ਅਮਲਾ ਪੋਲਿੰਗ ਵਾਲੇ ਦਿਨ (1 ਜੂਨ 2024) ਨੂੰ ਆਪੋਂ-ਆਪਣੀਆਂ ਡਿਊਟੀਆਂ ’ਤੇ ਤਾਇਨਾਤ ਰਹਿਣਗੇ, ਉਨ੍ਹਾਂ ਲਈ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸੁਵਿਧਾ ਦਿੱਤੀ ਗਈ ਹੈ, ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੌਰ ’ਤੇ 26-27-28 ਮਈ 2024 ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।  ਡ...
ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਸੀ-ਵਿਜ਼ਿਲ ਐਪ ‘ਤੇ ਕੀਤੀ ਜਾ ਸਕਦੀ ਹੈ : ਧੀਮਾਨ

ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਸੀ-ਵਿਜ਼ਿਲ ਐਪ ‘ਤੇ ਕੀਤੀ ਜਾ ਸਕਦੀ ਹੈ : ਧੀਮਾਨ

Punjab
ਫ਼ਿਰੋਜ਼ਪੁਰ 09 ਮਈ 2024: ਭਾਰਤੀ ਚੋਣ ਕਮਿਸ਼ਨ ਵੱਲੋਂ ਵਿਕਸਿਤ ਸੀ-ਵਿਜ਼ਿਲ ਐਪ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ’ਤੇ ਕਮਿਸ਼ਨ ਪਾਸ ਭੇਜੀ ਜਾ ਸਕਦੀ ਹੈ। ਇਸ ਐਪ 'ਤੇ ਪ੍ਰਾਪਤ ਹੁੰਦੀ ਸ਼ਿਕਾਇਤ 'ਤੇ 100 ਮਿੰਟ ਦੇ ਅੰਦਰ-ਅੰਦਰ ਹੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਸਬੰਧਿਤ ਸ਼ਿਕਾਇਤਕਰਤਾ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੇ ਵੋਟਰ ਹੈਲਪ ਲਾਈਨ ਨੰਬਰ 1950 ਜਾਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-2510 ਉੱਤੇ ਵੀ ਸ਼ਿਕਾਇਤ ਜਾਂ ਵੋਟਾਂ ਸਬੰਧੀ ਕਿਸੇ ਜਾਣਕਾਰੀ ਜਾਂ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੀ-ਵਿਜਿਲ ’ਤੇ ਸ਼ਿਕਾਇਤ ਪ੍ਰਾਪਤ ਹੁੰਦਿਆਂ ਹੀ ਉਸ ’ਤੇ ਬਣਦੀ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਫਲਾਇੰਗ ਸਕੂਐਡ ਟੀਮ ਨੂੰ ਸੌਂਪ ਦਿੱਤੀ ਜਾਂਦੀ ਹੈ । ਇਹ ਟੀਮ ਸ਼ਿਕਾਇਤ ਦੇ ਸਹੀ ਜਾਂ ਗਲਤ ਹੋਣ ਸਬੰਧੀ ਤੱਥਾਂ ਦੀ ਜ...
ਲੋਕਤੰਤਰ ਵਿੱਚ ਹਰੇਕ ਲਈ ਸਮਝਦਾਰੀ ਨਾਲ ਵੋਟ ਪਾਉਣਾ ਜ਼ਰੂਰੀ : ਜਸਪ੍ਰੀਤ ਸਿੰਘ

ਲੋਕਤੰਤਰ ਵਿੱਚ ਹਰੇਕ ਲਈ ਸਮਝਦਾਰੀ ਨਾਲ ਵੋਟ ਪਾਉਣਾ ਜ਼ਰੂਰੀ : ਜਸਪ੍ਰੀਤ ਸਿੰਘ

Punjab
ਬਠਿੰਡਾ, 9 ਮਈ : ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਾਲੇ ਦੇਸ਼ ਭਾਰਤ ਵਿੱਚ ਵੋਟਰਾਂ ਦੀ ਅਹਿਮ ਭੂਮਿਕਾ ਹੈ। ਲੋਕ ਭਾਗੀਦਾਰੀ ਵਾਲੇ ਲੋਕਤੰਤਰ ਵਿੱਚ ਹਰੇਕ ਲਈ ਸਮਝਦਾਰੀ ਨਾਲ ਵੋਟ ਪਾਉਣਾ ਜਿੱਥੇ ਜ਼ਰੂਰੀ ਹੈ ਉਥੇ ਲੋਕਾਂ ਨੂੰ ਵੋਟਿੰਗ ਬਾਰੇ ਆਪਣਾ ਨਜ਼ਰੀਆ ਬਦਲਣਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਕਰਵਾਏ ਗਏ ‘ਵੋਟਰ ਐਜੂਕੇਸ਼ਨ ਤੇ ਜਾਗਰੂਕਤਾ ਪ੍ਰੋਗਰਾਮ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਦੇਸ਼ ਦੇ ਭਵਿੱਖ ਨੂੰ ਬਣਾਉਣ ਲਈ ਵੋਟ ਦੀ ਮਹੱਤਤਾ ਨੂੰ ਸਮਝਣ। ਸੰਬੋਧਨ ਦੌਰਾਨ ਉਨ੍ਹਾਂ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਦੀ ਮਹੱਤਤਾ ਅਤੇ ਆਜ਼ਾਦ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਵਿੱਚ ਨਾਗਰਿਕਾਂ ਦੀ ਭੂਮਿਕਾ ਸਮੇਤ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪਹਿ...
ਹਿੰਦ-ਪਾਕਿ ਸਰਹੱਦ ਨਜ਼ਦੀਕ ਪਹੁੰਚੀ ਵੋਟਰ ਜਾਗਰੂਕਤਾ ਮੁਹਿੰਮ

ਹਿੰਦ-ਪਾਕਿ ਸਰਹੱਦ ਨਜ਼ਦੀਕ ਪਹੁੰਚੀ ਵੋਟਰ ਜਾਗਰੂਕਤਾ ਮੁਹਿੰਮ

Punjab
ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰ ਸਵੀਪ ਟੀਮ ਪਹੁੰਚੀ ਕਾਲੂ ਵਾਲਾ ਟਾਪੂ ਫ਼ਿਰੋਜ਼ਪੁਰ, 09 ਮਈ 2024 ( )           ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਹਿੰਦ-ਪਾਕਿ ਸਰਹੱਦ ਦੇ ਨਜ਼ਦੀਕ ਸਤਲੁਜ ਦਰਿਆ ਦੇ ਕੰਢੇ ’ਤੇ ਸਥਿਤ 14 ਪਿੰਡਾਂ ਵਿੱਚ ਪਹੁੰਚੀ। ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਸਵੀਪ ਟੀਮ ਵਿਸ਼ੇਸ਼ ਤੌਰ ’ਤੇ ਜ਼ੀਰੋ ਲਾਇਨ ਦੇ ਬਿਲਕੁਲ ਨਜ਼ਦੀਕ ਟਾਪੂ ਨੁਮਾ ਪਿੰਡ ਕਾਲੂ ਵਾਲਾ ਵੀ ਪਹੁੰਚੀ।     ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸਤਿੰਦਰ ਸਿੰਘ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਨੇ ਦੱਸਿਆ ਕਿ ਹੁਸੈਨੀਵਾਲਾ ਸ਼ਹੀਦੀ ਸਮਾਰਕ ਦੇ ਨਾਲ ਲੱਗਦੇ ਪਿੰਡਾਂ ਵਿੱਚ ਜਿੱਥੇ ਵੋਟਰਾਂ ਨੂੰ ਲੋਕ ਸਭਾ ਚੋਣਾਂ 2024 ਲਈ ਵੱਧ ਤੋਂ ਵੱਧ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ, ਉੱਥੇ ਹੀ ਚੋਣਾਂ ਦੌਰਾਨ ਬਿਨਾਂ ਕਿਸੇ ਲਾਲਚ, ਡਰ ਅਤੇ ਲੜਾਈ-ਝਗੜੇ ਤੋਂ ਨਸ਼ਾ ਮੁਕਤ ਚੋਣਾਂ ਕਰਵਾ ਕੇ ਚੋਣ ਦੀ ਗਰਿਮਾ ਨੂੰ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ...
ਝੂਠੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਰਹੇਗੀ ਬਾਜ ਅੱਖ—ਵਧੀਕ ਜਿ਼ਲ੍ਹਾ ਚੋਣ ਅਫ਼ਸਰ

ਝੂਠੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਰਹੇਗੀ ਬਾਜ ਅੱਖ—ਵਧੀਕ ਜਿ਼ਲ੍ਹਾ ਚੋਣ ਅਫ਼ਸਰ

Punjab
ਫਾਜਿ਼ਲਕਾ, 9 ਮਈ ਵਧੀਕ ਜਿ਼ਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਜਿ਼ਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ ਕੀਤਾ ਅਤੇ ਹਦਾਇਤ ਕੀਤੀ ਕਿ ਮੀਡੀਆ ਵਿਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਸਖ਼ਤੀ ਨਾਲ ਨਿਗਰਾਨੀ ਕੀਤੀ ਜਾਵੇ। ਵਧੀਕ ਜਿ਼ਲ੍ਹਾ ਚੋਣ ਅਫ਼ਸਰ ਨੇ ਇਸ ਮੌਕੇ ਕਿਹਾ ਕਿ ਝੂਠੀਆਂ ਖ਼ਬਰਾਂ (ਫੇਕ ਨਿਊਜ) ਤੇ ਵੀ ਐਮਸੀਐਮਸੀ ਵੱਲੋਂ ਤਿੱਖੀ ਨਜਰ ਰੱਖੀ ਜਾਵੇ। ਉਨ੍ਹਾਂ ਨੇ ਕਿਹਾ ਕਿ ਝੂਠੀਆਂ ਖ਼ਬਰਾਂ ਫੈਲਾਉਣਾ ਜੁਰਮ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਅਜਿਹੀ ਖਬਰ ਜਿਸਦੇ ਸੱਚ ਹੋਣ ਸਬੰਧੀ ਉਨ੍ਹਾਂ ਨੂੰ ਕੋਈ ਭਰਮ ਹੋਵੇ ਉਸਦੀ ਪੁਸ਼ਟੀ ਕੀਤੇ ਬਿਨ੍ਹਾਂ ਅੱਗੇ ਸ਼ੇਅਰ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੀ ਐਮਸੀਐਮਸੀ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਪੁਲਿਸ ਦੇ ਸਾਇਬਰ ਸੈਲ ਵੱਲੋਂ ਵੀ ਇਸ ਤਰਾਂ ਦੀਆਂ ਝੂਠੀਆਂ ਖ਼ਬਰਾਂ ਸਬੰਧੀ ਨਜਰਜਾਨੀ ਕੀਤੀ ਜਾਂਦੀ ਰਹਿੰਦੀ ਹੈ। ਇਸ ਮੌਕੇ ਐਮਸੀਐਮਸੀ ਦੇ ਨੋਡਲ ਅਫ਼ਸ...
ਪਿੰਡ ਖਾਰਾ ਵਿਖੇ ਮਿੱਟੀ ਪਰਖ ਮੁਹਿੰਮ ਦਾ ਆਗਾਜ਼

ਪਿੰਡ ਖਾਰਾ ਵਿਖੇ ਮਿੱਟੀ ਪਰਖ ਮੁਹਿੰਮ ਦਾ ਆਗਾਜ਼

Punjab
ਫ਼ਰੀਦਕੋਟ 09 ਮਈ,2024 ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿਲ੍ਹਾ ਫਰੀਦਕੋਟ ਦੇ ਦਿਸਾ ਨਿਰਦੇਸ ਅਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਡਾ. ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਉਦਮ ਸਦਕਾ ਪਿੰਡ ਖਾਰਾ ਵਿਖੇ ਵਿਸ਼ੇਸ਼ ਤੌਰ ਤੇ ਮਿੱਟੀ ਪਰਖ ਮੁਹਿੰਮ ਦਾ ਅਗਾਜ ਕੀਤਾ ਗਿਆ।  ਜਿਸ ਤਹਿਤ ਪਿੰਡ ਖਾਰਾ ਦੇ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਵਿੱਚੋਂ ਬਲਾਕ ਕੋਟਕਪੂਰਾ ਦੀਆਂ ਟੀਮਾਂ ਵੱਲੋ ਮਿੱਟੀ ਦੇ ਸੈਂਪਲ ਇਕੱਤਰ ਕੀਤੇ ਗਏ ਤੇ ਇਸ ਦੌਰਾਨ ਕਿਸਾਨਾਂ ਨਾਲ ਨੁੱਕੜ ਮੀਟਿੰਗ ਕਰਦਿਆ ਡਾ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਨੇ ਦੱਸਿਆ ਕਿ ਮਿੱਟੀ ਪਰਖ ਕਰਵਾਉਣ ਨਾਲ ਸਾਨੂੰ ਸਾਡੇ ਖੇਤ ਦੀ ਉਪਜਾਊ ਸ਼ਕਤੀ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ ਤੇ ਖੇਤ ਵਿੱਚ ਪੈ ਰਹੀਆਂ ਬੇਲੋੜੀਆਂ ਖਾਦਾਂ ਦਾ ਖਰਚਾ ਵੀ ਘੱਟ ਹੁੰਦਾ ਹੈ। ਉਹਨਾ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿੱਚ ਖੇਤੀਬਾੜੀ ਕਿਸਾਨ ਭਲਾਈ ਦਫਤਰ ਦੀ ਮਿੱਟੀ ਪਰਖ ਲੈਬ ਵਿੱਚ ਆਧੁਨਿਕ ਤਕਨੀਕ ਨਾਲ ਟੈਸਟ ਕਰਨ ਵਾਲੀ ਮਸ਼ੀਨ ਮੌਜੂਦ ਹੈ ਜੋ ...