Wednesday, August 19
Shadow

Author: admin

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

Punjab
ਮੋਗਾ 9 ਮਈ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼  30 ਜੂਨ, 2024 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਜ਼ਿਲ੍ਹੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ 'ਤੇ ਲਾਗੂ ਨਹੀਂ ਹੋਵੇਗਾ। ਜ਼ਿਲੇ 'ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪਾਬੰਦੀ ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿ...
ਕਿਸਾਨਾਂ ਨੂੰ ਝੋਨੇ ਦੀ ਪੂਸਾ 44 ਕਿਸਮ ਦੀ ਬਿਜਾਈ ਨਾ ਕਰਨ ਦੀ ਅਪੀਲ

ਕਿਸਾਨਾਂ ਨੂੰ ਝੋਨੇ ਦੀ ਪੂਸਾ 44 ਕਿਸਮ ਦੀ ਬਿਜਾਈ ਨਾ ਕਰਨ ਦੀ ਅਪੀਲ

Punjab
ਫਾਜ਼ਿਲਕਾ 9 ਮਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਖੇਤੀਬਾੜੀ ਵਿਭਾਗ ਵੱਲੋਂ ਪੂਸਾ 44 ਕਿਸਮ ਤੇ ਪਾਬੰਦੀ ਲਗਾਏ ਜਾਣ ਦੇ ਮੱਦੇਨਜਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਇਸ ਕਿਸਮ ਦੀ ਬਿਜਾਈ ਨਾ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਵਿੱਚ ਪੀ.ਏ.ਯੂ. ਦੀ ਸਿਫਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਪੱਕਣ ਵਿੱਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਧੀਨ ਝੋਨੇ ਦੀ ਪੂਸਾ-44 ਕਿਸਮ ਨੂੰ ਨਾ ਲਗਾਉਣ ਸਬੰਧੀ ਕਿਹਾ ਗਿਆ ਹੈ, ਕਿਉਂਕਿ ਪੂਸਾ-44 ਕਿਸਮ ਜਿੱਥੇ ਵੱਧ ਪਾਣੀ, ਪੱਕਣ ਵਿੱਚ ਵੱਧ ਸਮਾਂ ਲੈਂਦੀ ਹੈ ਨਾਲ ਹੀ ਕਟਾਈ ਉਪਰੰਤ ਇਹ ਕਿਸਮ ਪਰਾਲ ਜਿਆਦਾ ਛੱਡਦੀ ਹੈ। ਜਿਆਦਾ ਪਰਾਲ ਛੱਡਣ ਕਰਕੇ ਕਈ ਵਾਰ ਕਿਸਾਨਾਂ ਮਜਬੂਰਨ ਇਸ ਨੂੰ ਅੱਗ ਲਗਾ ਦਿੰਦੇ ਹਨ ਤਾਂ ਕਿ ਅਗਲੀ ਫਸਲ ਦੀ ਬਿਜਾਈ ਜਲਦੀ ਕੀਤੀ ਜਾ ਸਕੇ। ਇਸ ਦੇ ਪਰਾਲ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰ...
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਜਾਨੀਸਰ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ ਅਭਿਆਨ

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਜਾਨੀਸਰ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ ਅਭਿਆਨ

Punjab
ਜਲਾਲਾਬਾਦ 9 ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ  ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-79 ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ  ਦੀ ਯੋਗ ਅਗਵਾਹੀ ਅਤੇ ਜ਼ਿਲ੍ਹਾ ਸਵੀਪ ਨੋਡਲ ਸ਼੍ਰੀ ਸ਼ਿਵ ਕੁਮਾਰ ਗੋਇਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਾਹੀਂ ਹੈ। ਜਲਾਲਾਬਾਦ-79 ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਅਮਰਦੀਪ ਬਾਲੀ ਹੈੱਡਮਾਸਟਰ  ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸ਼੍ਰੀ ਸਤਨਾਮ ਸਿੰਘ ,ਸ਼੍ਰੀ ਰਮਨਦੀਪ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਜਾਨੀਸਰ  ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ | ਬੂਥ ਨੰਬਰ  145/079, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੰਬੂ ਵਾਲਾ ਬੂਥ ਨੰਬਰ  111/079 ਸਰਕਾਰੀ ਪ੍ਰਾਇਮਰੀ...
ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਨਜਰ, ਐਮਸੀਐਮਸੀ ਕਾਰਜਸ਼ੀਲ

ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਨਜਰ, ਐਮਸੀਐਮਸੀ ਕਾਰਜਸ਼ੀਲ

Punjab
ਫਾਜ਼ਿਲਕਾ, 9 ਮਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਆਦਰਸ਼ ਚੌਣ ਜਾਬਤਾ ਲਾਗੂ ਹੋਣ ਵਾਲੇ ਦਿਨ ਤੋਂ ਹੀ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਕਾਰਜਸ਼ੀਲ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਲ ਦੀ ਖ਼ਬਰਾਂ ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਉਮੀਦਵਾਰਾਂ, ਸਿਆਸੀ ਪਾਰਟੀਆਂ ਨੂੰ ਇਸ ਕੁਪ੍ਰਥਾ ਤੋਂ ਦੂਰ ਰਹਿਣ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੇ ਵੀ ਮੁੱਲ ਦੀਆਂ ਖ਼ਬਰਾਂ ਛਪਵਾਈਆਂ ਤਾਂ ਇਹ ਖਰਚਾ ਊਮੀਦਵਾਰ ਦੇ ਚੋਣ ਖਰਚ ਵਿਚ ਸ਼ਾਮਿਲ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਲਈ ਐਮਸੀਐਮਸੀ ਵੱਲੋਂ ਪ੍ਰਿੰਟ, ਇਲੈਕਟੋ੍ਨਿਕ ਅਤੇ ਸ਼ੋਸਲ ਮੀਡੀਆ ਦੀ ਗਹਿਨਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਪ੍ਰਿੰਟ/ਇਲੈਕਟ੍ਰਾਨਿਕ ਮੀਡੀਆ ਵਿੱਚ ਪੈਸੇ ਦੇ ਕੇ ਮਤਦਾਤਾਵਾਂ ਨੂੰ ਭਰਮਾਉਣ ਹਿੱਤ ਲਵਾਈਆਂ ਜਾਂਦੀਆਂ ਖ਼ਬਰਾਂ ਨੂੰ ਅਨੈਤਿਕ ਕਰਾਰ ਦਿੰਦਿਆਂ ਇਸ ਨੂੰ ਰੋਕਣ ਲਈ ਬਹੁਤ ਸਾਰੇ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਮੀਡੀਆ ਸਰਟੀਫ਼ਿਕੇਸ਼ਨ ਤੇ...
11 ਮਈ 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

11 ਮਈ 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

Punjab
ਫਰੀਦਕੋਟ 09 ਮਈ,2024 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ  ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਹੇਠ ਮਿਤੀ 11 ਮਈ,2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।             ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ "ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ" ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ,  ਮਿਸ਼ਰਤ ਅ...
ਕਿਸਾਨ, ਝੋਨੇ ਦੀ ਪੀ.ਆਰ. 131 ਕਿਸਮ ਦਾ ਬੀਜ ਖ੍ਰੀਦਣ ਸਮੇਂ ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

ਕਿਸਾਨ, ਝੋਨੇ ਦੀ ਪੀ.ਆਰ. 131 ਕਿਸਮ ਦਾ ਬੀਜ ਖ੍ਰੀਦਣ ਸਮੇਂ ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ 9 ਮਈ 2024 ( ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਾਉਣੀ 2024 ਦੇ ਸੀਜਨ ਦੌਰਾਨ ਝੋਨੇ ਦੀ ਕਿਸਮ ਪੀ.ਆਰ. 131 ਦੀ ਜਿਆਦਾ ਮੰਗ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਕਿਸਮ ਪੀ.ਆਰ. 131 ਦਾ ਮਿਆਰੀ ਬੀਜ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ.ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਬੀਜ ਡੀਲਰਾਂ ਦੀ ਇੱਕ ਅਹਿਮ ਮੀਟਿੰਗ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿੱਚ ਕੀਤੀ ਗਈ। ਬੀਜ ਵਿਕ੍ਰੇਤਾਵਾਂ ਨਾਲ ਗੱਲਬਾਤ ਕਰਦਿਆ ਮੁੱਖ ਖੇਤੀਬਾੜੀ ਅਫਸਰ, ਡਾ.ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਗੈਰ ਸਿਫਾਰਸ਼ਸ਼ੁਦਾ ,ਪੱਕਣ ਵਿੱਚ ਲੰਮਾ ਸਮਾਂ ਲੈਣ ਵਾਲੀ ਕਿਸਮ ਪੂਸਾ 44 ਦਾ ਬੀਜ ਕਿਸਾਨਾਂ ਨੂੰ ਨਾ ਵੇਚਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਪੀ.ਆਰ 131 ਕਿਸਮ ਦੇ ਬੀਜ ਦੀ ਮੰਗ ਵਧੇਰੇ ਹੋਣ ਕਾਰਨ,ਬੀਜ ਵਿੱਚ ਗੜਬੜ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ ,ਇਸ ਲਈ ਪੀ ਆਰ 131 ਦਾ ਬੀਜ ਭਰੋਸੇਯੋਗ ਸਰੋਤਾਂ ਤੋਂ ਹੀ ਪੱਕੇ ਬਿੱਲ ਤੇ ਖ੍ਰੀਦਿਆ ਜਾਵੇ ਅਤੇ ਕਿਸਾਨਾਂ ਨੂੰ ਵਿਕਰੀ ਉਪਰੰਤ ਪੱਕਾ ਬਿੱਲ ਦੇਣਾ ਯਕੀਨ...
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ

ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 8 ਮਈ 2024 --- ਖੁਲ੍ਹੇ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਕਾਰਨ ਬਣਦੇ ਹਨ ਸੋ ਕਿਸੇ ਵੀ ਹਾਲਤ ਵਿੱਚ ਪਿੰਡ ਜਾਂ ਸ਼ਹਿਰ ਇਹ ਬੋਰਵੈਲ ਖੁਲ੍ਹੇ ਨਾ ਛੱਡੇ ਜਾਣ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਕਮਿਸ਼ਨਰ ਕਾਰਪੋਰੇਸ਼ਨ, ਸਮੂਹ ਐਸ.ਡੀ.ਐਮ, ਡੀ.ਡੀ.ਪੀ.ਓ., ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਮੁੱਖ ਖੇਤੀਬਾੜੀ ਅਫ਼ਸਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਇਹ ਹਦਾਇਤ ਜਾਰੀ ਕਰਦਿਆਂ ਲਿੱਖਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਵੀ ਇਸ ਸਬੰਧੀ ਵਿਸ਼ੇਸ਼ ਹਦਾਇਤਾਂ ਆਪਣੇ 6 ਅਗਸਤ 2010 ਦੇ ਹੁਕਮਾਂ ਵਿੱਚ ਜਾਰੀ ਕੀਤੀਆਂ ਗਈਆਂ ਹਨ, ਜਿਨਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਨਾਂ ਖੁਲ੍ਹੇ ਬੋਰਵੈਲ ਦੇ ਖਤਰਿਆਂ ਤੋਂ ਲੋਕਾਂ ਅਤੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਬੋਰਵੈਲ ਖੁਲ੍ਹੇ ਨਾ ਛੱਡਣ। ਉਨਾਂ ਕਿਹਾ ਕਿ ਸਬੰਧਤ ਵਿਭਾਗ ਅਜਿਹੇ ਬੋਰਵੈਲਾਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ’ਤੇ ਉਪਰਾਲੇ ਕਰੇ। ਉਨਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਲਿੱਖਿਆ ਕਿ ਉਹ...
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

Punjab
ਫ਼ਿਰੋਜ਼ਪੁਰ, 08 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਨਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਹਲਕੇ ਦੇ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼ ਅਤੇ ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ ਤੇ ਸਿਆਸੀ ਪਾਰਟੀਆਂ / ਉਮੀਦਵਾਰਾਂ ਵੱਲੋਂ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਖਰਚੇ ਦੇ ਨਿਰੀਖਣ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਏ.ਸੀ.ਐਫ਼.ਏ. ਸ੍ਰੀ ਹਰਜਸਦੀਪ ਸਿੰਘ ਸਿੱਧੂ ਅਤੇ ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰਗਟ ਸਿੰਘ ਬਰਾੜ ਵੀ ਹਾਜ਼ਰ ਸਨ। ਇਸ ਦੌਰਾਨ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼ ਅਤੇ ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਉਨ੍ਹਾਂ ਨੂੰ ਪੀ.ਪੀ.ਟੀ. ਰਾਹੀਂ ਵੀ.ਐਸ.ਟੀ., ਵੀ.ਵੀ.ਟੀ., ਐਸ.ਐਸ.ਟੀ., ਲੇਖਾ ਟੀਮ, ਸ਼ਿਕਾਇਤ ਸੈੱਲ ਅਤੇ ਐਮ.ਸੀ.ਐਮ.ਸੀ. ਸੈੱਲ ਦੀ ਕਾਰਜ ਪ੍ਰਣਾਲੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ...
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ

ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ

Punjab
ਮਾਨਸਾ, 08 ਮਈ: ਲੋਕ ਸਭਾ ਚੋਣਾਂ 2024 ਦੌਰਾਨ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਲਗਾਏ ਜਾਣ ਵਾਲੇ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਨਿਗਰਾਨੀ ਵਿਚ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ 14-14 ਟੇਬਲ ਲੱਗਣਗੇ। ਹਰੇਕ ਟੇਬਲ ਤੇ ਇਕ ਮਾਇਕਰੋ ਅਬਜ਼ਰਵਰ, ਇਕ ਸੁਪਰਵਾਇਜ਼ਰ ਤੇ ਇਕ ਕਾਊਂਟਿੰਗ ਸਹਾਇਕ ਤਾਇਨਾਤ ਹੋਵੇਗਾ। ਇਸ ਲਈ ਲੋਂੜੀਂਦੇ ਸਟਾਫ ਦੀ ਜਰੂਰਤ ਅਨੁਸਾਰ ਪਹਿਲੀ ਰੈਂਡੇਮਾਇਜੇਸ਼ਨ ਨਾਲ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਤਿੰਨੋ ਵਿਧਾਨ ਸਭਾ ਹਲਕਿਆਂ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਦੀ ਗਿਣਤੀ ਬਠਿੰਡਾ ਵਿਖੇ ਵਿਖੇ ਹੋਵੇਗੀ। ਪ੍ਰਤੀ ਵਿਧਾਨ ਸਭਾ ਹਲਕਾ 57 ਕਰਮਚਾਰੀ ਕਾਊਂਟਿੰਗ ਸਟਾਫ ਵਜੋਂ ਤੈਨਾਤ ਕੀਤੇ ਗਏ ਹਨ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍...
ਖਰਚਾ ਨਿਗਰਾਨ ਵੱਲੋਂ ਐੱਮ.ਸੀ.ਐੱਮ.ਸੀ. ਦਾ ਦੌਰਾ

ਖਰਚਾ ਨਿਗਰਾਨ ਵੱਲੋਂ ਐੱਮ.ਸੀ.ਐੱਮ.ਸੀ. ਦਾ ਦੌਰਾ

Punjab
ਫਿਰੋਜ਼ਪੁਰ, 8 ਮਈ 2024 : ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਆਈ.ਆਰ.ਐੱਸ. ਅਧਿਕਾਰੀ ਸ੍ਰੀ ਨਗੇਂਦਰ ਯਾਦਵ ਨੇ ਅੱਜ ਨੂੰ ਮੀਡੀਆ ਸਰਟੀਫਿਕੇਸ਼ਨ ਤੇ ਨਿਗਰਾਨ ਸੈੱਲ (ਐੱਮ.ਸੀ.ਐੱਮ.ਸੀ.) ਦਾ ਦੌਰਾ ਕਰਦਿਆਂ ਅਧਿਕਾਰੀਆਂ ਤੇ ਮੈਂਬਰਾਂ ਨੂੰ ਸੋਸ਼ਲ ਮੀਡੀਆ, ਪੇਡ ਨਿਊਜ਼ ਤੇ ਇਸ਼ਤਿਹਾਰਾਂ 'ਤੇ ਬਾਜ਼ ਅੱਖ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ, ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਗਟ ਸਿੰਘ ਬਰਾੜ ਅਤੇ ਡੀ.ਡੀ.ਐਫ. ਸੌਰਭ ਕੁਮਾਰ ਵੀ ਹਾਜ਼ਰ ਸਨ। ਖ਼ਰਚਾ ਨਿਗਰਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ. ਏ-021, ਬਲਾਕ - ਏ ਵਿਖੇ ਸਥਾਪਤ ਐੱਮ.ਸੀ.ਐੱਮ.ਸੀ. ਵਿਖੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਚੋਣਾਂ ਲੜਨ ਵਾਲੀਆਂ ਸਿਆਸੀ ਪਾਰਟੀਆਂ / ਉਮੀਦਵਾਰਾਂ ਵੱਲੋਂ ਸੋਸ਼ਲ ਮੀਡੀਆ, ਇਲੈਕਟ੍ਰਾਨਿਕ ਮੀਡੀਆ, ਪ੍ਰਿੰਟ ਮੀਡੀਆ ਰਾਹੀਂ ਕੀਤੇ ਜਾ ਰਹੇ ਪ੍ਰਚਾਰ, ਇਸ਼ਤਿਹਾਰਬਾਜ਼ੀ, ਪੇਡ ਨਿਊਜ਼ ਆਦਿ ਸਮੱਗਰੀ ਸਬੰਧੀ ਵੱਖ-ਵੱਖ ਪ੍ਰਵਾਨਗੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸੈੱਲ ਦੇ ਅਧਿਕਾਰੀਆਂ ਤੇ ਮ...