ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਗਤੀਵਿਧੀਆਂ ਜੋਰਾਂ ਤੇ : ਜ਼ਿਲ੍ਹਾ ਚੋਣ ਅਫਸਰ
ਫਰੀਦਕੋਟ 08 ਮਈ 2024
ਲੋਕ ਸਭਾ ਚੋਣਾਂ 2024 ਦੌਰਾਨ ਵੋਟਿੰਗ ਦਰ ਵਧਾਉਣ ਲਈ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜ਼ੋਰਾਂ ਤੇ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਲਈ "ਇਸ ਵਾਰ 70 ਪਾਰ" ਦੇ ਦਿੱਤੇ ਟੀਚੇ ਨੂੰ ਸਫਲਤਾ ਪੂਰਵਕ ਹਾਸਲ ਕੀਤਾ ਜਾ ਸਕੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸਵੀਪ ਗਤੀਵਿਧੀਆਂ ਬਾਰੇ ਗੱਲਬਾਤ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਟੀਮਾਂ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਟੀਮਾਂ ਵੱਲੋਂ ਬੂਥ ਪੱਧਰ ਤੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਅਤੇ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 06 ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ...








