Wednesday, August 19
Shadow

Author: admin

ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ

ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ

Punjab
ਫਾਜ਼ਿਲਕਾ, 08 ਮਈ 2024: ਲੋਕ ਸਭਾ ਚੋਣਾਂ 2024 ਦੌਰਾਨ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਲਗਾਏ ਜਾਣ ਵਾਲੇ ਕਾਉਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਨਿਗਰਾਨੀ ਵਿਚ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ 14-14 ਗਿਣਤੀ ਟੇਬਲ ਲੱਗਣਗੇ। ਹਰੇਕ ਟੇਬਲ ਤੇ ਇਕ ਮਾਇਕ੍ਰੋ ਅਬਜਰਵਰ, ਇਕ ਸੁਪਰਵਾਇਜਰ ਤੇ ਇਕ ਸਹਾਇਕ ਤਾਇਨਾਤ ਹੋਵੇਗਾ। ਇਸ ਲਈ ਲੋਂੜੀਂਦੇ ਸਟਾਫ ਦੀ ਜਰੂਰਤ ਤੋਂ 40 ਫੀਸਦੀ ਵੱਧ ਸਟਾਫ ਦੀ ਗਿਣਤੀ ਜੋੜ ਕੇ ਉਕਤ ਮੰਗ ਅਨੁਸਾਰ ਪਹਿਲੀ ਰੈਂਡੇਮਾਇਜੇਸ਼ਨ ਨਾਲ ਸਟਾਫ ਦੀ ਵੰਡ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿਚ ਫਾਜ਼ਿਲਕਾ ਤੇ ਜਲਾਲਾਬਾਦ ਹਲਕੇ ਦੀ ਗਿਣਤੀ ਫਾਜ਼ਿਲਕਾ ਵਿਖੇ ਅਤੇ ਅਬੋਹਰ ਅਤੇ ਬੱਲੂਆਣਾ ਦੀ ਗਿਣਤੀ ਅਬੋਹਰ ਵਿਖੇ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਟੀਸੀ ਮਨੀਸ਼ ਠੁਕਰਾਲ ਵੀ ਹਾਜਰ ਸਨ।...
ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ-ਵਧੀਕ ਡਿਪਟੀ ਕਮਿਸ਼ਨਰ

ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ-ਵਧੀਕ ਡਿਪਟੀ ਕਮਿਸ਼ਨਰ

Punjab
ਮਾਨਸਾ, 08 ਮਈ: ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਮਾਨਸਾ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਮਾਨਸਾ ਦੇ ਸਹਿਯੋਗ ਨਾਲ ਸਥਾਨਕ ਬਾਲ ਭਵਨ ਵਿਖੇ ਖ਼ੂਨ ਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਕੀਤਾ। ਉਨ੍ਹਾਂ ਇਸ ਮੌਕੇ ਰੈੱਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਖ਼ੂਨ ਦਾਨ ਮਾਨਵਤਾ ਦੀ ਸੇਵਾ ਵਿੱਚ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਖ਼ੂਨ ਦਾਨ ਮਹਾਨ ਦਾਨ ਹੈ ਅਤੇ ਇਸ ਨਾਲ ਬੇਸ਼ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਖ਼ੂਨ ਦਾਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਮੌਕੇ ਖ਼ੂਨ ਦਾਨ ਕੈਂਪ ਵਿਚ 22 ਯੂਨਿਟ ਖ਼ੂਨ ਦਾਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਖ਼ੂਨ ਦਾਨ ਕਰਨ ਵਾਲਿਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਅਤੇ ਹੋਰਨਾਂ ਨੂੰ ਵੀ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ, ਚੇਅਰਮੈਨ ਕਰਤਾਰ ਸਿੰਘ ਸਰਾਭਾ ਕ...
ਆਰ.ਟੀ.ਓ ਵੱਲੋਂ ਪੋਲ ਸਟਾਫ ਦੀ ਆਵਾਜਾਈ ਪ੍ਰਬੰਧਨ ਲਈ ਟਰਾਂਸਪੋਰਟਰਾਂ ਨਾਲ ਮੀਟਿੰਗ

ਆਰ.ਟੀ.ਓ ਵੱਲੋਂ ਪੋਲ ਸਟਾਫ ਦੀ ਆਵਾਜਾਈ ਪ੍ਰਬੰਧਨ ਲਈ ਟਰਾਂਸਪੋਰਟਰਾਂ ਨਾਲ ਮੀਟਿੰਗ

Punjab
ਲੁਧਿਆਣਾ, 7 ਮਈ (000) - ਰਿਜ਼ਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਰਣਦੀਪ ਸਿੰਘ ਹੀਰ ਵੱਲੋਂ ਚੋਣਾਂ ਵਾਲੇ ਦਿਨ (1 ਜੂਨ) ਪੋਲਿੰਗ ਪਾਰਟੀਆਂ ਲਈ ਆਵਾਜਾਈ ਦੇ ਪ੍ਰਬੰਧਾਂ ਲਈ ਜ਼ਿਲ੍ਹੇ ਦੇ ਵੱਖ-ਵੱਖ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵੱਡੀਆਂ ਬੱਸਾਂ ਅਤੇ ਮਿੰਨੀ ਬੱਸਾਂ ਦੇ ਮਾਲਕਾਂ/ਟਰਾਂਸਪੋਰਟਰਾਂ ਨੇ ਸ਼ਮੂਲੀਅਤ ਕੀਤੀ। ਆਰ.ਟੀ.ਓ. ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਇਹ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੀਤੀ ਗਈ। ਮੀਟਿੰਗ ਦੌਰਾਨ ਟਰਾਂਸਪੋਰਟਰਾਂ ਨੂੰ ਆਪਣੀਆਂ ਬੱਸਾਂ ਅਤੇ ਡਰਾਈਵਰਾਂ/ਕੰਡਕਟਰਾਂ ਦੇ ਵੇਰਵੇ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ, ਤਾਂ ਜੋ ਪੋਲਿੰਗ ਪਾਰਟੀਆਂ ਨੂੰ ਉਨ੍ਹਾਂ ਦੇ ਸਬੰਧਤ ਵਾਹਨਾਂ ਵਿੱਚ ਲਿਜਾਇਆ ਜਾ ਸਕੇ ਅਤੇ ਪੋਲਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਮੀਟਿੰਗ ਵਿੱਚ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ) ਅਭਿਸ਼ੇਕ ਬਾਂਸਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। ਆਰ.ਟੀ.ਓ. ਹੀਰ ਨੇ ਅੱਗੇ ਕਿਹਾ ਕਿ ਜੇਕਰ ਕੋਈ ਹੋਰ ਟਰਾਂਸਪੋਰਟਰ ਪੋਲਿੰਗ ਪਾਰਟੀਆਂ ਦੀ ਆਵਾਜਾਈ ਲਈ ਆਪਣੀਆਂ...
ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤਾ ਦਾਖਲ

ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤਾ ਦਾਖਲ

Punjab
ਲੁਧਿਆਣਾ, 7 ਮਈ (000) - ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੋਣਾਂ ਲਈ ਅੱਜ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਉਮੀਦਵਾਰ 14 ਮਈ, 2024 (ਮੰਗਲਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ, ਜਿਸਦੇ ਤਹਿਤ ਪੰਜਾਬ ਸਮੇਤ ਦੇਸ਼ ਭਰ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਜਨਤਕ ਛੁੱਟ...
ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

Punjab
ਲੁਧਿਆਣਾ, 7 ਮਈ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਚੋਣ ਖਰਚ ਨਿਗਰਾਨ ਨੂੰ ਜ਼ਿਲ੍ਹੇ ਵਿੱਚ ਆਮ ਚੋਣਾਂ ਦੌਰਾਨ ਖਰਚ ਦੀ ਨਿਗਰਾਨੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਦੱਸਿਆ। ਚੋਣ ਖਰਚਾ ਨਿਗਰਾਨ ਪੰਕਜ ਕੁਮਾਰ, ਆਈ.ਆਰ.ਐਸ. ਅਤੇ ਚੇਤਨ ਡੀ ਕਲਮਕਾਰ, ਆਈ.ਆਰ.ਐਸ. ਦੇ ਨਾਲ ਸਮੀਖਿਆ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਬਜ਼ਰਵਰਾਂ ਨੂੰ ਜਾਣੂ ਕਰਵਾਇਆ ਕਿ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਚੋਣ ਖਰਚੇ 'ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਨੇ ਪਹਿਲਾਂ ਹੀ ਵੱਖ-ਵੱਖ ਸੈਲਾਂ ਅਤੇ ਕਮੇਟੀਆਂ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਲਾਂ ਵਿੱਚ ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ ਸੈਲ, ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀ, ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈਲ, ਸੀ-ਵਿਜੀਲ ਮੋਨੀਟਰਿੰਗ ਸੈਲ ਅਤੇ ਹੋਰ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਕਿਹਾ ਕਿ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਵਾਧੂ ਚ...
ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

Punjab
ਲੁਧਿਆਣਾ, 7 ਮਈ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਸਮੇਤ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮਾਂ 'ਤੇ ਇਸ਼ਤਿਹਾਰ ਚਲਾਉਣ ਲਈ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ) ਲੁਧਿਆਣਾ ਦੇ ਦਫ਼ਤਰ ਵਿਖੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਤੋਂ ਪ੍ਰਵਾਨਗੀ ਲੈਣ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ 'ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਮੁਹਿੰਮ ਤੋਂ ਬਚਣਾ ਚਾਹੀਦਾ ਹੈ ਜੋ ਆਪਸੀ...
ਲੁਧਿਆਣਾ ‘ਚ 126 ਸਟੈਟਿਕ ਸਰਵੇਲੈਂਸ ਟੀਮਾਂ ਤਾਇਨਾਤ

ਲੁਧਿਆਣਾ ‘ਚ 126 ਸਟੈਟਿਕ ਸਰਵੇਲੈਂਸ ਟੀਮਾਂ ਤਾਇਨਾਤ

Punjab
ਲੁਧਿਆਣਾ, 7 ਮਈ (000) - ਲੁਧਿਆਣਾ ਵਿੱਚ ਚੋਣ ਪ੍ਰਕਿਰਿਆ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁੱਲ 126 ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਸ਼ਰਾਬ ਅਤੇ ਨਕਦੀ ਦੇ ਆਦਾਨ-ਪ੍ਰਦਾਨ ਦੀ ਨਿਗਰਾਨੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਟੀਮਾਂ ਵੱਲੋਂ ਕਿਸੇ ਵੀ ਸ਼ੱਕੀ ਗਤੀਵਿਧੀ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਹੋਏ ਹਨ। ਲੁਧਿਆਣਾ ਜ਼ਿਲੇ ਦੇ ਹਰੇਕ ਵਿਧਾਨ ਸਭਾ ਹਲਕੇ ਲਈ 9 ਸਟੈਟਿਕ ਸਰਵੇਲੈਂਸ ਟੀਮਾਂ ਜਦਕਿ ਫਤਹਿਗੜ੍ਹ ਸਾਹਿਬ ਸੰਸਦੀ ਹਲਕੇ ਦੇ ਅਧੀਨ ਪੰਜ ਟੀਮਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਹ ਟੀਮਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਚੋਣ ਕਮਿਸ਼ਨ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰ ਹਨ ਅਤੇ ਚੋਣਾਂ ਦੇ ਮੁਕੰਮਲ ਹੋਣ ਤੱਕ ਕਾਰਜਸ਼ੀਲ ਰਹਿਣਗੀਆਂ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਸ਼ਕਤੀਆਂ ਵਾਲੇ ਅਧਿਕਾਰੀ ਕਰਦੇ ਹਨ ਅਤੇ ਰੋਜ਼ਾਨਾ ਆਪਣੀਆਂ ਗਤੀਵਿਧੀਆਂ ਨੂੰ ਰਿਕਾਰਡ ਕਰਨ ਲਈ ਪੁਲਿਸ ਅਧਿਕਾਰੀ ਅਤੇ ਵੀਡੀਓਗ੍ਰਾਫਰ ਸ਼ਾਮਲ ਹੁੰਦੇ ਹਨ। ਟੀਮਾਂ ਨੂੰ ਇਹ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗ...
ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

Punjab
ਚੰਡੀਗੜ੍ਹ, 7 ਮਈ: ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ਵਿਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,767) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣ...
ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ, ਸੋਹਾਣਾ ਮਿਡਲ ਤੇ ਸਕੈਡੰਰੀ ਦੇ ਬੋਰਡ ਦੇ ਨਤੀਜੇ ਰਹੇ ਸ਼ਤ-ਪ੍ਰਤੀਸ਼ਤ

ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ, ਸੋਹਾਣਾ ਮਿਡਲ ਤੇ ਸਕੈਡੰਰੀ ਦੇ ਬੋਰਡ ਦੇ ਨਤੀਜੇ ਰਹੇ ਸ਼ਤ-ਪ੍ਰਤੀਸ਼ਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਈ: ਸ.ਕੰ.ਸ.ਸ.ਸਮਾਰਟ ਸਕੂਲ ਸੋਹਾਣਾ(ਸਅਸ ਨਗਰ) ਦਾ ਸਲਾਨਾ ਨਤੀਜਾ ਬੋਰਡ ਪ੍ਰੀਖਿਆਵਾਂ ਵਿੱਚੋਂ ਸ਼ਾਨਦਾਰ ਰਿਹਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਿਮਾਸ਼ੂ ਢੰਡ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਬੋਰਡ ਦੇ ਨਤੀਜੇ ਵਧੀਆ ਰਹੇ ਹਨ।  ਸਕੂਲ ਦੀ 12ਵੀਂ ਜਮਾਤ ਦੇ ਪੰਜਾਬ ਬੋਰਡ ਦੇ ਨਤੀਜੇ ਵੀ ਬਹੁਤ ਸ਼ਾਨਦਾਰ ਰਹੇ ਹਨ (ਜਿਨ੍ਹਾ ਵਿੱਚ ਇਸ ਸਕੂਲ ਦੀ ਸੁਖਮਨੀਤ ਕੌਰ ਕਮਰਸ ਵਿਦਿਆਰਥਣ ਨੇ 478/500 ਅਤੇ 95.6%ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਅਤੇ ਤੀਜੇ ਸਥਾਨ ਤੇ ਹਿਊਮੈਨਟੀਜ਼ ਗਰੁੱਪ ਦੀਆਂ ਜੀਵਨਜੋਤ ਕੌਰ 472/500, ਸਿਮਰਨਪ੍ਰੀਤ ਕੌਰ 471/500 ਰਹੀਆਂ। ਮਿਡਲ ਪ੍ਰੀਖਿਆ ਵਿੱਚ ਸੁਫਨਦੀਪ ਕੌਰ 568/600, ਨਵਧੀ 561/600 ਅਤੇ ਗਨਸ਼ੀਸ਼ ਕੌਰ ਨੇ 561/600 ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ਤੇ ਰਹੀਆਂ। ਤੀਜਾ ਸਥਾਨ ਗੌਰੀ ਨੇ 557/600 ਅੰਕ ਹਾਸਲ ਕਰਕੇ ਪ੍ਰਾਪਤ ਕੀਤਾ। ਸਕੂਲ ਦੇ ਮੀਡੀਆਂ ਇੰਚਾਰਜ ਸ੍ਰੀਮਤੀ ਸੁਧਾ ਜੈਨ ਸੁਦੀਪ ਸਟੇਟ ਅਵਾਰਡੀ ਨੇ ਖੁਸ਼ੀ ਪ੍ਰਗਟਾਓਂਦਿਆਂ ਦੱਸਿਆ ਕਿ ਹੋਣ...
ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ

ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ

Punjab
ਫਾਜ਼ਿਲਕਾ 7 ਮਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ 1549.6 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਖਰੀਦ ਏਜੰਸੀਆਂ ਵੱਲੋਂ ਟੀਚੇ ਤੋਂ ਵੱਧ ਕੰਮ ਕਰਦਿਆ 1566 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਦਿਨ ਤੱਕ 7,35,674 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿਚੋਂ 7,32,502 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬੀਤੇ ਕੱਲ ਜਿਲੇ ਵਿੱਚ 31310 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੁੰ ਆਦੇਸ਼ ਦਿੱਤੇ ਗਏ ਹਨ ਕਿ ਜਿਆਦਾ ਤਰ ਕਣਕ ਮੰਡੀਆਂ ਵਿਚ ਆ ਚੁੱਕੀ ਹੈ ਤੇ ਨਾਲੋ-ਨਾਲ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਅਦਾਇਗੀ ਵੀ ਤੈਅ ਸਮੇਂ ਅੰਦਰ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਲਿਫਟਿੰਗ ਵਿਚ ਹੋਰ ਤੇਜੀ ਸਬੰਧੀ ਅਧਿਕਾਰੀਆਂ ਨੁੰ ਵਿਸੇਸ਼ ...