Wednesday, August 19
Shadow

Author: admin

ਪਹਿਲੇ ਦਿਨ ਇੱਕ ਨਾਮਜ਼ਦਗੀ ਪੱਤਰ ਹੋਇਆ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

ਪਹਿਲੇ ਦਿਨ ਇੱਕ ਨਾਮਜ਼ਦਗੀ ਪੱਤਰ ਹੋਇਆ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

Punjab
ਫ਼ਰੀਦਕੋਟ 07 ਮਈ,2024 ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਅੱਜ 87 ਫ਼ਰੀਦਕੋਟ ਲੋਕ ਸਭਾ ਹਲਕੇ ਲਈ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋਇਆ ਅਤੇ ਅੱਜ ਪਹਿਲੇ ਦਿਨ ਇੱਕ  ਉਮੀਦਵਾਰ (ਆਜ਼ਾਦ) ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।   ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਇੱਕ ਉਮੀਦਵਾਰ ਸ੍ਰੀ ਬਹਾਦਰ ਸਿੰਘ, ਧਰਮਕੋਟ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ 3 ਵਜੇ ਤੱਕ ਕੇਵਲ ਉਪਰੋਕਤ ਇੱਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਉਨ੍ਹਾਂ ਆਖਿਆ ਕਿ ਅੱਜ ਸਵੇਰ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਕਾਰਜਸ਼ੀਲ ਸੀ।   ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪ੍ਰਕ੍ਰਿਆ ਨੂੰ ਬਿਹਤਰ ਤਰੀਕੇ ਨਾਲ ਸੰਪੰਨ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਰੇ ਇੰਤਜ਼ਾਮ ਕਰ ਲਏ...
ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰਨੀ ਖੇੜਾ ਵਿਖੇ ਜਾਗਰੂਕਤਾ ਸਮਾਗਮ ਅਤੇ ਪ੍ਰਣ ਕਰਵਾਇਆ

ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰਨੀ ਖੇੜਾ ਵਿਖੇ ਜਾਗਰੂਕਤਾ ਸਮਾਗਮ ਅਤੇ ਪ੍ਰਣ ਕਰਵਾਇਆ

Punjab
ਫਾਜ਼ਿਲਕਾ 7 ਮਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਅਤੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖਰੇਖ ਵਿੱਚ ਵਿਸ਼ਵ ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰਨੀ ਖੇੜਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਜਿਸ ਵਿੱਚ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਬੀਈਈ, ਸੁਖਵਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਭਾਗ ਗਿਆ।  ਇਸ ਸਮੇਂ ਵਿਨੋਦ ਖੁਰਾਣਾ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਆਮ ਲੋਕਾਂ ਵਿੱਚ ਰੈੱਡ ਕਰਾਸ ਸਬੰਧੀ ਜਾਗਰੂਕ ਕਰਨਾ, ਮਾਨਵਤਾ ਦੀ ਸੇਵਾ ਕਰਨਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਇਹ ਦਿਨ ਸ੍ਰੀ ਹੈਨਰੀ ਡੁਨੰਤ ਜਿਨ੍ਹਾਂ ਨੇ ਰੈੱਡ ਕਰਾਸ ਸੰਸਥਾ ਨੂੰ ਹੋਂਦ ਵਿੱਚ ਲਿਆਂਦਾ, ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ। ਇਹ ਦਿਨ ਉਹਨਾਂ ਲੋਕਾਂ ਨੂੰ ਸਮਰਪਿਤ ਹੈ ਜੋ ਬਹੁਤ ਸਾਰੀਆਂ ਕੁਦਰਤੀ ਬਿਪਤਾਵਾਂ ਨਾਲ ਘਿਰੇ ਹਨ, ਐਪੀਡੈਮਿਕ ਬਿਮਾਰੀ ਨਾਲ ਗ੍ਰਹਿਸਤ ਹਨ। ਉਹਨਾਂ ਦੱਸਿਆ ਕਿ ਇਨ੍ਹਾਂ ਲੋਕਾਂ ਦੀ ਸਹਾਇਤਾ ਲਈ ਸਮਾਜ ਵਿੱਚ ...
ਸਵੀਪ ਟੀਮ ਵਲੋਂ ਪਿੰਡ ਲੇਲੇਆਣਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਕੈਂਪ ਆਯੋਜਿਤ

ਸਵੀਪ ਟੀਮ ਵਲੋਂ ਪਿੰਡ ਲੇਲੇਆਣਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਕੈਂਪ ਆਯੋਜਿਤ

Punjab
ਬਠਿੰਡਾ, 7 ਮਈ  : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 94 ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਵਲੋਂ ਪਿੰਡ ਲੇਲੇਆਣਾ ਵਿਖੇ ਘੱਟ ਵੋਟਿੰਗ ਵਾਲੇ ਖੇਤਰਾਂ ’ਚ ਵੋਟ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਵੀਪ ਟੀਮ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਫੀਸਦੀ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਇਸ ਦੌਰਾਨ ਉਨ੍ਹਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਵੀਪ ਟੀਮ ਮੈਬਰ ਅਤੇ ਪਿੰਡ ਵਾਸੀ ਆਦਿ ਹਾਜ਼ਰ ਸਨ।...
ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਹਦਾਇਤਾਂ ਜਾਰੀ

ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਹਦਾਇਤਾਂ ਜਾਰੀ

Punjab
ਫਿਰੋਜ਼ਪੁਰ, 07 ਮਈ 2024: ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੋਸਟਰ, ਪੈਫਲਿਟ, ਬੈਨਰ ਆਦਿ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਚੋਣ ਜਾਬਤੇ ਦੀ ਕਿਸੇ ਪ੍ਰਕਾਰ ਦੀ ਉਲੰਘਣਾ ਨਾ ਹੋਵੇ।                 ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਪ੍ਰਚਾਰ ਸਬੰਧੀ ਪੋਸਟਰ, ਪੈਫਲਿਟ, ਬੈਨਰ, ਵਾਲਪੇਪਰ ਆਦਿ ਛਪਾਉਣ ਵੇਲੇ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. (ਮੀਡੀਆ ਸਰਟੀਫਿਕੇਸ਼ਨ ਅਤੇ ਮੋਨੇਟਰਿੰਗ ਕਮੇਟੀ) ਪਾਸੋਂ ਪ੍ਰੀ ਸਰਟੀਫਿਕੇਸ਼ਨ (ਪੂਰਵ ਪ੍ਰਵਾਨਗੀ) ਲੈਣ ਦੀ ਜ਼ਰੂਰਤ ਨਹੀਂ ਹੈ, ਪ੍ਰੰਤੂ ਉਨ੍ਹਾਂ 'ਤੇ ਆਉਣ ਵਾਲੇ ਖਰਚੇ ਦੀ ਜਾਣਕਾਰੀ ਆਰ.ਓ. ਫਿਰੋਜ਼ਪੁਰ ਐਕਸਪੈਂਡੀਚਰ ਸੈੱਲ ਕਮਰਾ ਨੰਬਰ 209 ਵਿਖੇ ਦਿੱਤੀ ਜਾਵੇ।                 ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮ...
ਹਲਕਾ ਫਿਰੋਜ਼ਪੁਰ ਦਿਹਾਤੀ  ਵਿਖੇ ਹਰੇਕ ਵਿਅਕਤੀ ਨੂੰ ਵੋਟ ਪਾਉਣ ਦਾ ਦਿੱਤਾ ਸੰਦੇਸ਼

ਹਲਕਾ ਫਿਰੋਜ਼ਪੁਰ ਦਿਹਾਤੀ ਵਿਖੇ ਹਰੇਕ ਵਿਅਕਤੀ ਨੂੰ ਵੋਟ ਪਾਉਣ ਦਾ ਦਿੱਤਾ ਸੰਦੇਸ਼

Punjab
ਫਿਰੋਜ਼ਪੁਰ 7 ਮਈ (      ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਚੋਣ ਅਫਸਰ - ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਅਗਾਮੀ ਲੋਕ ਸਭਾ ਚੋਣਾ ਵਿੱਚ ਜ਼ਿਲ੍ਹੇ ਭਰ ਵਿੱਚ 100 ਫੀਸਦੀ ਮਤਦਾਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਸ ਲੜੀ ਤਹਿਤ ਅੱਜ ਵਿਧਾਨਸਭਾ ਹਲਕਾ 77- ਫਿਰੋਜ਼ਪੁਰ ਦਿਹਾਤੀ ਵਿੱਚ ਸਹਾਇਕ ਰਿਟਰਨਿੰਗ ਅਫਸਰ ਫਿਰੋਜ਼ਪੁਰ ਦਿਹਾਤੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ.) ਫਿਰੋਜਪੁਰ ਡਾ. ਨਿਧੀ ਕੁਮੁਦ ਬਾਮਬਾ ਦੀ ਦੇਖ-ਰੇਖ ਵਿੱਚ ਸਵੀਪ ਟੀਮ ਦੁਆਰਾ ਹਲਕੇ ਦੇ ਪਿੰਡ-ਪਿੰਡ ਜਾ ਕੇ ਵਿਸ਼ੇਸ਼ ਤੋਰ ਤੇ ਘੱਟ ਪੋਲਿੰਗ (ਟਰਨਆਉਟ) ਵਾਲੇ ਸਥਾਨਾਂ ਤੇ ਜਾ ਕੇ ਲੋਕਾਂ ਨੂੰ ਵੋਟ ਪਾਉਣ ਦਾ ਸੰਦੇਸ਼ ਦਿੱਤਾ।           ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਵੋਟਰ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਇਸ ਟੀਮ ਦੁਆਰਾ ਫਿਰੋਜ਼ਪੁਰ ਦਿਹਾਤੀ ਹਲਕੇ ਵਿੱਚ ਹਰੇਕ ਵੋਟਰ ਨੂੰ ਵੋਟ ਦੀ ਮਹਤੱਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਵੀਪ ਟੀਮ ਵੱਲੋਂ ਚੋਣ ਕਮਿਸ਼ਨ ਦੁਆਰਾ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ, ਬਜ਼ੁਰਗਾਂ, ਔਰਤਾਂ ਟ...
ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ

ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ

Punjab
ਹਨ। ਆਉਣ ਵਾਲੇ ਦਿਨਾਂ ਵਿੱਚ, ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ ਪ੍ਰੋਗਰਾਮ ਤਹਿਤ ਪੀਸੀਏ ਸਟੇਡੀਅਮ ਵਿੱਚ ਇੱਕ ਮੈਗਾ ਸਪੋਰਟਸ ਈਵੈਂਟ ਕਰਵਾਇਆ ਜਾ ਰਿਹਾ ਹੈ। ਵੋਟਾਂ ਵਾਲੇ ਦਿਨ ਗਰਮ ਮੌਸਮ ਦਾ ਸਾਹਮਣਾ ਕਰਨ ਲਈ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਏ.ਸੀ./ਕੂਲਰ/ਪੱਖੇ, ਛਾਂ/ਸ਼ਾਮਿਆਨਾ, ਬੈਠਣ ਦਾ ਪ੍ਰਬੰਧ, ਮਿੱਠੇ ਪਾਣੀ ਦੀ ਛਬੀਲ/ਪੀਣ ਵਾਲੇ ਪਾਣੀ, ਓ.ਆਰ.ਐੱਸ., ਮੈਡੀਕਲ ਕੈਂਪ/ਐਮਰਜੈਂਸੀ ਸੇਵਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 8,06, 500 ਵੋਟਰ ਹਨ, ਜਿਨ੍ਹਾਂ ਵਿੱਚ 4,22,576 ਪੁਰਸ਼ ਵੋਟਰ, 3,83,886 ਮਹਿਲਾ ਵੋਟਰ ਅਤੇ 38 ਤੀਜੇ ਲਿੰਗ ਦੇ ਵੋਟਰ ਹਨ। ਇਨ੍ਹਾਂ ਵਿੱਚੋਂ 85 ਸਾਲ ਤੋਂ ਵੱਧ ਉਮਰ ਦੇ 6218 ਵੋਟਰਾਂ ਅਤੇ 6808 ਪੀ ਡਬਲਯੂ ਡੀ (ਦਿਵਿਆਂਗ) ਵੋਟਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਨੂੰ ਪੋਸਟਲ ਬੈਲਟ ਸੇਵਾਵਾਂ/ ਬੂਥ ਤੇ ਜਾਣ ਲਈ ਮੁਫ਼ਤ ਆਵਾਜਾਈ ਪ੍ਰਦਾਨ ਕੀਤੀ ਜਾਣੀ ਹੈ। ਦਿਲਚਸਪ ਪਹਿਲੂ ਇਹ ਹੈ ਕਿ ਜ਼ਿਲ੍ਹੇ ਵਿੱਚ ਇਸ ਵਾਰ (18-19 ਸਾਲ ਦੀ ਉਮਰ ਵਿੱਚ) ...
ਢਪਾਲੀ ਸਕੂਲ ਦੇ ਵਿਦਿਆਰਥੀਆਂ ਨੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਲਈ ਨਾਟਕ, ਰੰਗੋਲੀ, ਪੋਸਟਰ ਅਤੇ ਗੀਤ ਪੇਸ਼ ਕੀਤੇ

ਢਪਾਲੀ ਸਕੂਲ ਦੇ ਵਿਦਿਆਰਥੀਆਂ ਨੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਲਈ ਨਾਟਕ, ਰੰਗੋਲੀ, ਪੋਸਟਰ ਅਤੇ ਗੀਤ ਪੇਸ਼ ਕੀਤੇ

Punjab
ਬਠਿੰਡਾ, 7 ਮਈ:- ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਸ਼੍ਰੀ ਜਸਪ੍ਰੀਤ ਸਿੰਘ ਆਈ.ਏ. ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਕਮ ਏ.ਆਰ.ਓ. ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਚਮਕੌਰ ਸਿੰਘ ਪ੍ਰਿੰਸੀਪਲ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪਾਲੀ ਵਿਖੇ ਵੋਟਰ ਜਾਗਰੂਕਤਾ ਦੇ ਸਬੰਧ ਵਿਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਐਸ.ਡੀ.ਐਮ. ਕਮ ਏ.ਆਰ.ਓ. ਰਾਮਪੁਰਾ ਸ. ਕੰਵਰਜੀਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਨ੍ਹਾਂ ਦੇ ਨਾਲ ਸਵੀਪ ਦੇ ਇੰਚਾਰਜ ਮੈਡਮ ਰਿੰਪੀ , ਸੈਕਟਰ ਅਫ਼ਸਰ ਸ. ਗੁਰਪ੍ਰੀਤ ਸਿੰਘ ਏ ਡੀ ਓ ਤੇ ਬੀ.ਐਲ.ਓਜ ਵੀ ਸਮਾਗਮ ਵਿਚ ਪਹੁੰਚੇ। ਸਮਾਗਮ ਦੀ ਸ਼ੁਰੂਆਤ ਵਿੱਚ ਸ. ਸੁਖਵਿੰਦਰ ਸਿੰਘ ਲੈਕਚਰਾਰ ਪੰਜਾਬੀ ਨੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਇਸਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਜਿਸ ਵਿਚ ਗਿੱਧਾ, ਨਾਟਕ, ਰੰਗੋਲੀ, ਪੋਸਟਰ, ਮੇਕਿੰਗ, ਗੀਤ ਪੇਸ਼  ਕੀਤੇ ਗਏ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬੈਠ ਕੇ ਇਕ ਲੜੀ ਬਣਾਉਂਦੇ ਹੋਏ ਇੰਡੀਆ ਦੇ ਨਕਸ਼ੇ ਨੂੰ ਬਣਾਉਂਦੇ ਹੋਏ ਵੋ...
ਨਗਰ ਨਿਗਮ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ

ਨਗਰ ਨਿਗਮ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ

Punjab
ਬਠਿੰਡਾ, 7 ਮਈ : ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ’ਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਫੌਗਿੰਗ ਸ਼ਡਿਊਲ ਜਾਰੀ ਕਰਦਿਆਂ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਦੱਸਿਆ ਕਿ ਸ਼ਹਿਰ ਅੰਦਰ ਫੌਗਿੰਗ ਸਪਰੇਅ ਹੋਣ ਦੌਰਾਨ ਜਨਤਾ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਖੁੱਲੀਆਂ ਰੱਖਣ ਤਾਂ ਜੋ ਫੋਗਿੰਗ ਸਪਰੇਅ ਨਾਲ ਮੱਛਰਾਂ ਦਾ ਖਾਤਮਾ ਹੋ ਸਕੇ। ਉਨਾਂ ਦੱਸਿਆ ਕਿ ਸ਼ਹਿਰ ਅੰਦਰ ਹਰ ਰੋਜ਼ ਫੋਗਿੰਗ ਮਸ਼ੀਨ ਚਲਾਉਣ ਦਾ ਸਮਾਂ ਸਵੇਰੇ 07:30 ਵਜੇ ਤੋਂ ਸ਼ੁਰੂ ਹੋਵੇਗਾ। 8 ਮਈ ਨੂੰ ਭਾਰਤ ਨਗਰ, ਪਟੇਲ ਨਗਰ, ਗਰੀਨ ਐਵਨਿਊ ਤੇ ਜੁਝਾਰ ਸਿੰਘ ਨਗਰ ਖੱਬੇ ਪਾਸੇ ਦਾ ਏਰੀਆਂ, ਪੁਖਰਾਜ ਕਲੋਨੀ, ਮਿਨੋਚਾ ਕਲੋਨੀ, ਘਨੱਈਆਂ ਨਗਰ, ਵਾਲਮੀਕ ਬਸਤੀ, ਗਲੀ ਖੱਦਰ ਭੰਡਾਰ ਵਾਲੀ ਏਰੀਆਂ, ਮਾਡਲ ਟਾਊਨ ਫੇਸ-2, ਬੇਅੰਤ ਨਗਰ, ਕੱਚਾ ਧੋਬੀਆਣਾ ਅਤੇ ਧੋਬੀਆਣਾ ਬਸਤੀ ਏਰੀਆਂ, ਸੁਰਖਪੀਰ ਰੋਡ ਅਤੇ ਮੁਲਤਾਨੀਆਂ ਰੋਡ ਦਾ ਸੱਜਾ ਪਾਸਾ, ਗੁਰੂ ਨਾਨਕ ਨਗਰ ਦੀਆਂ ਗਲੀਆਂ, ਮੁਲਤਾਨੀਆਂ ਰੋਡ ਮੇਨ ਸੜਕ, ਬੀੜਤਲਾ ਰੋਡ, ਸੁਭਾਸ਼ ਬਸਤੀ। ਇਸੇ ਤਰ੍ਹਾਂ 9 ਮਈ  ਨੂੰ ਪਾਵਰ ਹਾਊਸ ਰੋਡ ਦਾ ਸੱਜਾ ਪਾਸਾ ਚੌਂਕ...
ਲੋਕ ਸਭਾ ਚੋਣਾਂ ਵਿਚ ਇਸ ਵਾਰ ਜ਼ਿਲ੍ਹਾ ਮਾਨਸਾ ਦੇ 596481 ਵੋਟਰ ਕਰਨਗੇ ਆਪਣੇ ਵੋਟ ਦੇ ਹੱਕ ਦੀ ਵਰਤੋਂ

ਲੋਕ ਸਭਾ ਚੋਣਾਂ ਵਿਚ ਇਸ ਵਾਰ ਜ਼ਿਲ੍ਹਾ ਮਾਨਸਾ ਦੇ 596481 ਵੋਟਰ ਕਰਨਗੇ ਆਪਣੇ ਵੋਟ ਦੇ ਹੱਕ ਦੀ ਵਰਤੋਂ

Punjab
ਮਾਨਸਾ, 07 ਮਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿਚ ਇਸ ਵਾਰ ਜ਼ਿਲ੍ਹਾ ਮਾਨਸਾ ਦੇ 596481 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ, ਜਿੰਨ੍ਹਾਂ ਵਿਚ 313805 ਮਰਦ ਅਤੇ 279359 ਔਰਤਾਂ, 12 ਟਰਾਂਸਜੇਡਰ ਵੋਟਰ ਅਤੇ 3305 ਸਰਵਿਸ ਵੋਟਰ ਸ਼ਾਮਿਲ ਹਨ। ਉਨਾਂ ਕਿਹਾ ਕਿ 85 ਸਾਲ ਤੋਂ ਵੱਧ ਉਮਰ ਅਤੇ ਦਿਵਆਂਗ ਵੋਟਰ ਵੀ ਘਰ ਬੈਠੇ ਆਪਣੀ ਵੋਟ ਪਾ ਸਕਣਗੇ, ਜਿੰਨ੍ਹਾਂ ਦੀ ਗਿਣਤੀ ਕ੍ਰਮਵਾਰ 5041 ਅਤੇ 5872 ਹੈ। ਉਨਾਂ ਦੱਸਿਆ ਕਿ ਇਸ ਵਾਰ 13773 ਵੋਟਰ ਪਹਿਲੀ ਵਾਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ, ਨਵੇਂ ਵੋਟਰਾਂ ਸਮੇਤ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਮਤਦਾਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਅਤੇ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।...
ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਖ਼ਤ

ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਖ਼ਤ

Punjab
ਮਾਨਸਾ, 07 ਮਈ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਈਨਾ ਡੋਰ/ਮਾਂਝੇ ਸਮੇਤ ਤਿੱਖੇ ਪਤੰਗ ਉਡਾਉਣ ਵਾਲੇ ਧਾਗੇ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਨੂੰ ਲਾਗੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਈਨਾ ਡੋਰ ਦੇ ਥੋਕ ਵਿਕਰੇਤਾ/ਡੀਲਰਾਂ/ਵਿਕਰੇਤਾਵਾਂ ਦੀ ਚੈਕਿੰਗ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਵਾਤਾਵਰਣ ਇੰਜੀਨੀਅਰ ਮਾਨਸਾ, ਹਰਸਿਮਰਨ ਸਿੰਘ ਸੋਢੀ ਨੇ ਦੱਸਿਆ ਕਿ ਪਤੰਗ ਉਡਾਉਣ ਵਾਲੀ ਸਮੱਗਰੀ ਦੀ ਸਪਲਾਈ ਵਿੱਚ ਲੱਗੇ ਉੱਘੇ ਥੋਕ ਵਿਕਰੇਤਾ/ਡੀਲਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਵਾਤਾਵਰਣ ਇੰਜੀਨੀਅਰ (ਬਠਿੰਡਾ) ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਮੀਟਿੰਗ ਲਈ ਬੁਲਾਇਆ ਗਿਆ, ਜਿਸ ਵਿੱਚ ਉਨ੍ਹਾਂ ਨੂੰ ਪਤੰਗ ਉਡਾਉਣ ਵਾਲੀ ਸਮੱਗਰੀ ਦੀ ਸਪਲਾਈ ਵਿੱਚ ਚਾਈਨਾ ਡੋਰ/ਮਾਂਝੇ ਸਮੇਤ ਤਿੱਖੇ ਪਤੰਗ ਉਡਾਉਣ ਵਾਲੇ ਧਾਗੇ ਦੀ ਵਿਕਰੀ ਅਤੇ ਵਰਤੋਂ ਨਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥੋਕ ਵਿਕਰੇਤਾਵਾਂ/ਡੀਲਰਾਂ ਨੂੰ ਕਾਨੂੰਨੀ ਹਦਾਇਤਾਂ ਬਾਰੇ ਵੀ ਸੇਧ ਦਿੱਤੀ ...