ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 152 ਸ਼ਿਕਾਇਤਾਂ : ਜਸਪ੍ਰੀਤ ਸਿੰਘ
ਬਠਿੰਡਾ, 7 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 152 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 151 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 1 ਬਕਾਇਆ ਸ਼ਿਕਾਇਤ ਕਾਰਵਾਈ ਅਧੀਨ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 7 ਮਈ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 72 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਈ-ਮੇਲ ਰਾਹੀਂ 47 ਸ਼ਿਕਾਇਤਾਂ, ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 10, ਦਸਤੀ 4, ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 14 ਸ਼ਿਕਾਇਤਾਂ ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਵਿੱਚੋਂ ਸਾਰੀਆਂ ਦਾ ਨਿਪਟਾਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਵਟਸਐਪ ’ਤੇ 5 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ’ਚੋ 4 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 1 ਸ਼ਿਕਾਇਤ ਕਾਰਵਾਈ ਅਧੀਨ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣ...






