Wednesday, August 19
Shadow

Author: admin

ਸਿੱਖਿਆ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਾਂ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਸਿੱਖਿਆ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਾਂ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

Punjab
ਸ੍ਰੀ ਮੁਕਤਸਰ ਸਾਹਿਬ, 06 ਮਈ: ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫਸਰ, ਸ੍ਰੀ ਕਪਿਲ  ਸ਼ਰਮਾ, ਸਹਾਇਕ ਸਵੀਪ ਨੋਡਲ ਅਫਸਰ ਸ੍ਰੀ ਰਜੀਵ ਛਾਬੜਾ ਦੀ ਯੋਗ ਅਗਵਾਈ ਹੇਠ ਅੱਜ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਵੋਟਰ ਜਾਗਰੂਕਤਾ ਸੈਮੀਨਾਰ ਜੋ ਕਿ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਕੰਪਿਉਟਰ ਫੈਕੇਲਟੀ ਸ੍ਰੀ ਰਮਨਦੀਪ ਸਿੰਘ  ਨੇ ਯੂਥ ਵੋਟਰ ਵਿਦਿਅਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਪ੍ਰੇਰਿਤ ਕੀਤਾ ਅਤੇ ਵੋਟਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਭਾਗ ਵੀ ਲਿਆ ਗਿਆ। ਇਨ੍ਹਾਂ ਸਵੀਪ ਗਤੀਵਿਧੀਆਂ ਤਹਿਤ ਸਿੱਖਿਆ ਵਿਭਾਗ ਵੱਲੋਂ ਬਲਾਕ ਗਿੱਦੜਬਾਹਾ ਵਿਖੇ ਵੀ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਵੋਟਾਂ ਦੇ ਅਧਿਕਾਰ ਪ੍ਰਤ...
ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

Punjab
ਐਸ.ਏ.ਐਸ.ਨਗਰ 06 ਮਈ 2024: ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ।  ਸਿਹਤ ਅਧਿਕਾਰੀਆਂ ਨੇ ਆਖਿਆ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂੰ ਦਾ ਅਸਰ ਬਜ਼ੁਰਗਾਂ, ਬੱਚਿਆਂ, ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥਾਂ ਕੰਢੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ,  ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ...
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ

ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ

Punjab
ਫਾਜਿ਼ਲਕਾ, 5 ਮਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ ਅਨੁਸਾਰਈ ਵੀ ਐਮ ਦੀ ਵੰਡ ਕੀਤੀ ਜਾ ਚੁਕੀ ਹੈ । ਇਸ ਵੰਡ ਪ੍ਰਕਿਰਿਆ ਦਾ ਮੁਆਇਨਾ ਜਿ਼ਲ੍ਹੇ ਦੇ  ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕੀਤਾ| ਉਨ੍ਹਾਂ ਦੱਸਿਆ ਕਿ ਹਲਕਿਆਂ ਵਿਚ ਉਪਲਬੱਧ ਬੂਥਾਂ ਦੀ ਗਿਣਤੀ ਦੇ ਮੁਕਾਬਲੇ 20 ਫੀਸਦੀ ਜਿਆਦਾ ਬੈਲਟ ਯੂਨਿਟ ਤੇ ਕੰਟਰੋਲ ਯੂਨਿਟ ਹਰੇਕ ਹਲਕੇ ਨੂੰ ਦਿੱਤੇ ਗਏ ਹਨ ਅਤੇ ਵੀਵੀਪੈਟ ਮਸ਼ੀਨਾਂ ਮੰਗ ਤੋਂ 30 ਫੀਸਦੀ ਵੱਧ ਰਾਖਵੇਂ ਕੋਟੇ ਵਿਚ ਦਿੱਤੀਆਂ ਗਈਆਂ ਹਨ।  ਉਨ੍ਹਾਂ ਦੱਸਿਆ ਕਿ ਇਸ ਪ੍ਰਕ੍ਰਿਆ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜਿਆ ਗਿਆ ਹੈ | ਸੰਬਧਤ ਸਹਾਇਕ ਰਿਟਰਨਿੰਗ ਅਫਸਰਾਂ ਨੇ ਈ ਵੀ ਐਮ ਮਸ਼ੀਨਾਂ ਨੂੰ ਸਟਰਾਂਗ ਰੂਮ ਵਿਚ ਸੰਭਾਲ ਲਿਆ ਹੈ...
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ

ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ

Punjab
ਮਲੋਟ ਲੰਬੀ 5 ਮਈ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ ਅਮਲੇ ਨੂੰ ਅੱਜ ਵੱਖ-ਵੱਖ ਥਾਵਾਂ ਤੇ ਸਿਖਲਾਈ ਦਿੱਤੀ ਗਈ। ਇਸੇ ਲੜੀ ਤਹਿਤ ਵਿਧਾਨ ਸਭਾ ਲੰਬੀ ਅਧੀਨ ਜਿਨਾਂ ਕਰਮਚਾਰੀਆਂ ਦੀ ਡਿਊਟੀ ਲੱਗੀ ਸੀ ਉਹਨਾਂ ਨੂੰ ਮਿਮਿਟ ਮਲੋਟ ਵਿਖੇ ਸਿਖਲਾਈ ਦਿੱਤੀ ਗਈ। ਇਹ ਜਾਣਕਾਰੀ ਲੰਬੀ ਦੇ ਸਹਾਇਕ ਰਿਟਰਨਿੰਗ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਨਯਨ ਨੇ ਦਿੱਤੀ।  ਉਹਨਾਂ ਨੇ ਦੱਸਿਆ ਕਿ ਇੱਥੇ ਕਰਮਚਾਰੀਆਂ ਨੂੰ ਚੋਣ ਪ੍ਰਕਿਰਿਆ ਸਬੰਧੀ ਸਿਖਲਾਈ ਦੇਣ ਦੇ ਨਾਲ ਨਾਲ ਗਰਮੀ ਦੇ ਮੌਸਮ ਦੇ ਮੱਦੇ ਨਜ਼ਰ ਗਰਮੀ ਦੇ ਦੁਸ਼ ਪ੍ਰਭਾਵ ਪ੍ਰਗਟ ਹੋਣ ਤੇ ਵਿਅਕਤੀ ਨੂੰ ਦਿੱਤੀ ਜਾਣ ਵਾਲੀ ਮੁਢਲੀ ਸਹਾਇਤਾ ਸਬੰਧੀ ਵੀ ਸਿਖਲਾਈ ਦਿੱਤੀ ਗਈ। ਇਸ ਤੋਂ ਬਿਨਾਂ ਇੱਥੇ ਕਰਮਚਾਰੀਆਂ ਨੂੰ ਪੋਸਟਰ ਬੈਲਟ ਪੇਪਰ ਰਾਹੀਂ ਆਪਣਾ ਮਤਦਾਨ ਜਰੂਰ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਸੈਲਫੀ ਪੁਆਇੰਟ ਵੀ ਬਣਾਏ ਗਏ ਸਨ। ਉਹਨਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਚੋਣ ਅਮਲੇ ਦੀ ਹਿੱਤਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ ਉੱਥੇ ਹੀ ਗਰਮੀ ਤੇ ਪ੍ਰਭਾਵਾਂ ਦੇ ਮੱਦੇ ਨਜ਼ਰ ਸਾਰੀਆਂ ਚੋਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।...
ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ

ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ

Punjab
ਫਾਜ਼ਿਲਕਾ, 5 ਮਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ ਗਈ। ਇਸ ਸਬੰਧੀ ਫਾਜ਼ਿਲਕਾ ਵਿਖ਼ੇ ਚੱਲ ਰਹੀ ਰਿਹਰਸਲ ਦਾ ਦੌਰਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਫਾਜ਼ਿਲਕਾ, ਅਬੋਹਰ, ਜਲਾਲਾਬਾਦ ਅਤੇ ਬੱਲੂਆਣਾ ਦੇ ਏ.ਆਰ.ਓਜ਼. ਦੀ ਨਿਗਰਾਨੀ ਹੇਠ ਹੋਈ ਰਿਹਰਸਲ ਵਿੱਚ 1183 ਪ੍ਰੀਜ਼ਾਈਡਿੰਗ ਅਫ਼ਸਰਾਂ, 1183 ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ 2246 ਪੋਲਿੰਗ ਅਫ਼ਸਰਾਂ ਨੇ ਭਾਗ ਲਿਆ|ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ ਦੀ ਸਹੂਲਤ ਲਈ ਇਹ ਸਿਖਲਾਈ ਦੋ ਸ਼ਿਫਟਾਂ ਵਿਚ ਸਵੇਰੇ ਅਤੇ ਸ਼ਾਮ ਨੂੰ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਦੇ ਸਟਾਫ਼ ਲਈ ਸਰਕਾਰੀ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ, ਅਬੋਹਰ ਲਈ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ, ਜਲਾਲਾਬਾਦ ਲਈ ਆਈ.ਟੀ.ਆਈ ਅਤੇ ਬੱਲੂਆਣਾ ਦੇ ਸਟਾਫ਼ ਲਈ ਅਬੋਹਰ ਦੇ ਡੀ.ਏ.ਵੀ. ਕਾਲਜ ਦੇ ਆਡੀਟੋਰੀਅਮ ਵਿਖੇ ਇਹ ਰਿਹਰਸਲ ਕਰਵ...
ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ

ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ

Punjab
ਮੋਗਾ 5 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ ਨੂੰ 70 ਤੋਂ ਪਾਰ ਕਰਨ ਦੇ ਵੱਖ ਵੱਖ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਚੰਗੇ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਫ਼ੀਸਦੀ ਦਾ ਵਾਧਾ ਜਰੂਰੀ ਹੈ। ਚੋਣਾਂ ਵਿੱਚ ਡਿਊਟੀਆਂ ਕਰਦੇ ਅਮਲੇ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਬਿਨਾ ਕਿਸੇ ਪ੍ਰੇਸ਼ਾਨੀ ਤੋਂ ਵਰਤਣ ਲਈ ਚੋਣ ਕਮਿਸ਼ਨ ਵੱਲੋਂ ਫਾਰਮ ਨੰਬਰ 12 ਏ ਜਾਰੀ ਕੀਤਾ ਗਿਆ ਹੈ। ਇਸ ਫਾਰਮ ਨੂੰ ਚੋਣਾਂ ਵਿੱਚ ਡਿਊਟੀ ਤੇ ਤਾਇਨਾਤ ਅਮਲੇ ਵੱਲੋਂ ਭਰਿਆ ਜਾ ਸਕਦਾ ਹੈ ਜਿਸ ਨਾਲ ਉਹ ਪੋਸਟਲ ਬੇਲੈਟ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਕੀਤਾ। ਉਹਨਾਂ ਖੁਦ ਵੀ ਅੱਜ ਆਪਣਾ 12 ਏ ਫਾਰਮ ਭਰਿਆ। ਉਹਨਾਂ ਸਮੂਹ ਚੋਣ ਅਮਲੇ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਕਿਉਕਿ ਚੋਣ ਡਿਊਟੀ ਵਿੱਚ ਪੋਸਟਲ ਬੇਲੇਟ ਨਾਲ ਵੋਟ ਪਾਉਣੀ ਬਹੁਤ ਆਸਾਨ ਹੈ ਅਤੇ ਇਹ ਚੋਣ ਕਮਿਸ਼ਨ ਦਾ ਵਧੀਆ ਉਪਰਾਲਾ ਵੀ ਹੈ। ਉਹਨਾਂ ਕਿਹਾ ਕਿ ਇਲੈਕਸ਼ਨ ਡਿਊਟੀ ਸਰਟੀਫਿਕੇਟ ਭਰ ਕੇ ਆਸਾਨੀ ਨਾਲ  ਪੋਸਟਲ ਬ...
ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ

ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ

Punjab
ਮੋਗਾ 5 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਅਤੇ   ਸਹਾਇਕ ਕਮਿਸ਼ਨਰ ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਗਾਸ਼ੂਭੀ ਆਂਗਰਾ ਦੀ ਦੇਖ ਰੇਖ ਹੇਠ ਚੱਲ ਰਹੇ ਸਵੀਪ ਪ੍ਰੋਗਰਾਮ ਅਧੀਨ ਉਦਯੋਗਾਂ ਵਿੱਚ ਕੰਮ ਕਰ ਰਹੇ ਕਾਮਿਆਂ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਜਾਗਰੂਕ ਕਰਨ ਸੰਬੰਧੀ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਖੋਸਾ ਪਾਂਡੋ ਸਥਿਤ ਮਸਾਲਾ ਫੈਕਟਰੀ ਪਾਰਸ ਸਪਾਈਸਜ ਵਿੱਚ ਲਗਾਇਆ ਗਿਆ ਜਿਸ ਵਿੱਚ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ ਗੁਰਪ੍ਰੀਤ ਸਿੰਘ ਘਾਲੀ ਨੇ ਸ਼ਿਰਕਤ ਕੀਤੀ । ਇਸ ਕੈਂਪ ਵਿੱਚ ਫੈਕਟਰੀ ਦੇ ਤਕਰੀਬਨ 200 ਮੁਲਾਜ਼ਮ ਹਾਜਰ ਸਨ । ਪ੍ਰੋ ਘਾਲੀ ਨੇ ਓਹਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਮਿਲੇ ਵੋਟ ਦੇ ਅਧਿਕਾਰ ਦਾ ਸਾਨੂੰ ਸਭ ਨੂੰ ਇਸਤੇਮਾਲ ਕਰਨਾ ਚਾਹੀਦਾ ਹੈ । ਸਾਨੂੰ ਆਪਣੇ ਪਰਿਵਾਰ ਸਹਿਤ 01 ਜੂਨ 2024 ਨੂੰ ਆਪਣੇ ਆਪਣੇ ਪੋਲਿੰਗ ਬੂਥਾਂ ਤੇ ਜਾ ਕੇ ਵੋਟ ਜਰੂਰ ਪਾਉਣੀ ਚਾਹੀਦੀ ਹੈ । ਇਸ ਅਪੀਲ ਨੂੰ ਸਭ ਨੇ ਜ਼ੋਰਦਾਰ ਢੰਗ ਨਾਲ ਸਮਰਥਨ ਦਿੱਤਾ ਅਤੇ ਵਾਅਦਾ ਕੀਤਾ ਕਿ ਉਹ ਸਾਰੇ ਬਿਨਾਂ ਕਿਸੇ ਲਾਲਚ ਜਾਂ ਡਰ ਦੇ ਮਤਦਾਨ ਕਰਨ ਜਰੂ...
ਕੋ ਐਜੂਕੇਸ਼ਨ ਮਾਣੂੰਕੇ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ

ਕੋ ਐਜੂਕੇਸ਼ਨ ਮਾਣੂੰਕੇ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ

Punjab
5 ਮਈ ਨਿਹਾਲ ਸਿੰਘ ਵਾਲਾ: ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼ )- ਕਮ- ਸਵੀਪ ਨੋਡਲ ਅਫ਼ਸਰ ਮੋਗਾ ਸ਼ੁਭੀ ਆਂਗਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ-071 ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ- ਐੱਸ ਡੀ ਐੱਮ ਮੈਡਮ ਸ਼ਿਵਾਤੀ ਦੀਆ ਹਦਾਇਤਾਂ ਅਨੁਸਾਰ ਵੋਟ ਪ੍ਰਤੀਸ਼ਤ ਵਧਾਉਣ ਲਈ ਹਲਕਾ ਸਵੀਪ ਨੋਡਲ ਇੰਚਾਰਜ ਕੁਲਵਿੰਦਰ ਸਿੰਘ ਅਤੇ ਸਵੀਪ ਟੀਮ ਨਿਹਾਲ ਸਿੰਘ ਵਾਲਾ ਵਲੋ ਸਵੀਪ ਮੁਹਿੰਮ ਤਹਿਤ ਕੋ-ਐਜੂਕੇਸ਼ਨ ਸਕੂਲ ਮਾਣੂੰਕੇ  ਵਿਖੇ ਰੰਗੋਲੀ ਮੁਕਾਬਲੇ ,ਨੁਕੜ ਨਾਟਕ ਦੇ  ਵਿਦਿਆਰਥੀਆਂ ਦਾ ਸਰਟੀਫਿਕੇਟ ਨਾਲ ਸਨਮਾਨ  ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕ ਨਵਦੀਪ ਸਿੰਘ ਵੱਲੋਂ ਸਵੀਪ ਟੀਮ ਨਿਹਾਲ ਸਿੰਘ ਵਾਲਾ ਨੂੰ ਜੀ ਆਇਆ ਕਹਿਣ ਤੋ ਬਾਅਦ ਇਲੈਕਟਰੋਲ ਲਿਟਰੇਸੀ ਕਲੱਬ ਦੇ ਸੰਬੰਧ ਵਿਚ ਵਿਦਿਆਰਥੀਆ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਤੋ ਬਾਅਦ  ਹਲਕਾ ਸਵੀਪ ਨੋਡਲ ਅਫ਼ਸਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਵਿਦਿਆਰਥੀਆ ਨੂੰ ਅਪੀਲ ਕੀਤੀ ਕਿ ਪੋਲਿੰਗ ਵਾਲੇ ਦਿਨ ਤੁਸੀ ਵੋਟ ਪਾਉਣ ਲਈ ਆਪਣੇ ਪਰਿਵਾਰ ਦੀ ਘਰੇਲੂ  ਕੰਮ ਵਿੱਚ...
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ

ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ

Punjab
ਮਲੋਟ ਲੰਬੀ 5 ਮਈ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ ਅਮਲੇ ਨੂੰ ਅੱਜ ਵੱਖ—ਵੱਖ ਥਾਵਾਂ ਤੇ ਸਿਖਲਾਈ ਦਿੱਤੀ ਗਈ। ਇਸੇ ਲੜੀ ਤਹਿਤ ਵਿਧਾਨ ਸਭਾ ਲੰਬੀ ਅਧੀਨ ਜਿਨਾਂ ਕਰਮਚਾਰੀਆਂ ਦੀ ਡਿਊਟੀ ਲੱਗੀ ਸੀ ਉਹਨਾਂ ਨੂੰ ਮਿਮਿਟ ਮਲੋਟ ਵਿਖੇ ਸਿਖਲਾਈ ਦਿੱਤੀ ਗਈ। ਇਹ ਜਾਣਕਾਰੀ ਲੰਬੀ ਦੇ ਸਹਾਇਕ ਰਿਟਰਨਿੰਗ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਨਯਨ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ ਇੱਥੇ ਕਰਮਚਾਰੀਆਂ ਨੂੰ ਚੋਣ ਪ੍ਰਕਿਰਿਆ ਸਬੰਧੀ ਸਿਖਲਾਈ ਦੇਣ ਦੇ ਨਾਲ ਨਾਲ ਗਰਮੀ ਦੇ ਮੌਸਮ ਦੇ ਮੱਦੇ ਨਜ਼ਰ ਗਰਮੀ ਦੇ ਦੁਸ਼ ਪ੍ਰਭਾਵ ਪ੍ਰਗਟ ਹੋਣ ਤੇ ਵਿਅਕਤੀ ਨੂੰ ਦਿੱਤੀ ਜਾਣ ਵਾਲੀ ਮੁਢਲੀ ਸਹਾਇਤਾ ਸਬੰਧੀ ਵੀ ਸਿਖਲਾਈ ਦਿੱਤੀ ਗਈ। ਇਸ ਤੋਂ ਬਿਨਾਂ ਇੱਥੇ ਕਰਮਚਾਰੀਆਂ ਨੂੰ ਪੋਸਟਰ ਬੈਲਟ ਪੇਪਰ ਰਾਹੀਂ ਆਪਣਾ ਮਤਦਾਨ ਜਰੂਰ ਕਰਨ ਲਈ ਵੀ ਪਰੇਰਿਤ ਕੀਤਾ ਗਿਆ ਅਤੇ ਸੈਲਫੀ ਪੁਆਇੰਟ ਵੀ ਬਣਾਏ ਗਏ ਸਨ। ਉਹਨਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਚੋਣ ਅਮਲੇ ਦੀ ਹਿੱਤਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ ਉੱਥੇ ਹੀ ਗਰਮੀ ਤੇ ਪ੍ਰਭਾਵਾਂ ਦੇ ਮੱਦੇ ਨਜ਼ਰ ਸਾਰੀਆਂ ਚੋਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।...
ਲੋਕਾਂ ਨੂੰ ਸਵੀਪ ਗਤੀਵਿਧੀਆਂ ਤਹਿਤ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ ਬਾਰੇ ਕੀਤਾ ਜਾਗਰੂਕ

ਲੋਕਾਂ ਨੂੰ ਸਵੀਪ ਗਤੀਵਿਧੀਆਂ ਤਹਿਤ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ ਬਾਰੇ ਕੀਤਾ ਜਾਗਰੂਕ

Punjab
ਅੰਮ੍ਰਿਤਸਰ 4 ਮਈ 2024-- ਸ੍ਰੀ ਘਨਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿ੍ਤਸਰ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮਿ੍ਤਸਰ ਕੇਂਦਰੀ ਨੇ ਦੱਸਿਆ ਕਿ ਅੱਜ ਬੂਥ ਨੰਬਰ 120 ਅਤੇ 123 ਦੇ ਸੈਕਟਰ ਅਫ਼ਸਰ ਸ੍ਰੀ ਬਿਕਰਮ ਸਿੰਘ, ਬੀ ਐਲ ਓ ਸ੍ਰੀ ਗੁਰਨਾਮ ਸਿੰਘ ਅਤੇ ਬੀ ਐਲ ਓ ਸ੍ਰੀ ਮਨਪ੍ਰੀਤ ਸਿੰਘ ਅਤੇ ਬੂਥ ਨੰਬਰ 125 ਸੈਕਟਰ ਅਫ਼ਸਰ ਸ੍ਰੀ ਪਰਮਿੰਦਰ ਸਿੰਘ, ਬੀ ਐਲ ਓ ਸ੍ਰੀਮਤੀ ਸੁਖਵਿੰਦਰ ਕੌਰ ਵੱਲੋਂ ਹਲਕੇ ਦੇ ਲੋਕਾਂ ਨੂੰ ਮੀਟਿੰਗ ਲਈ ਇੱਕਠਿਆਂ ਕੀਤਾ ਗਿਆ। ਮੀਟਿੰਗ ਵਿੱਚ ਲੋਕਾਂ ਨੂੰ ਸਵੀਪ ਗਤੀਵਿਧੀਆਂ ਰਾਹੀਂ ਜਾਗਰੂਕ ਕਰਦੇ ਹੋਏ ਦੱਸਿਆ ਗਿਆ ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਈ ਵਿਜ਼ਿਲ ਐਪ ਡਾਊਨਲੋਡ ਕਰਨ ਲਈ ਕਿਹਾ ਜਾਵੇ। ਸਾਰੇ ਲੋਕਾਂ ਨੂੰ ਇਹ ਵੀ ਸੂਚਿਤ ਕੀਤਾ ਜਾਵੇ ਕਿ 1 ਜੂਨ ਵੋਟਾਂ ਵਾਲੇ ਦਿਨ ਬਹੁਤ ਜ਼ਿਆਦਾ ਗਰਮੀ ਹੋਵੇਗੀ ਅਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਜਾਵੇ...