Wednesday, August 19
Shadow

Author: admin

ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਸਪੋਰਟਸ ਪਰਸਨ ਤੇ ਮੌਜੂਦਾ ਸਰਕਾਰੀ ਮੁਲਾਜਮਾਂ ਨੂੰ ਵੀ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ

ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਸਪੋਰਟਸ ਪਰਸਨ ਤੇ ਮੌਜੂਦਾ ਸਰਕਾਰੀ ਮੁਲਾਜਮਾਂ ਨੂੰ ਵੀ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ

Punjab
ਮੋਗਾ 4 ਮਈ: ਲੋਕ ਸਭਾ-2024 ਦੀਆਂ ਅਗਾਮੀ ਚੋਣਾਂ ਦੇ ਕੰਮ ਨੂੰ ਨਿਰਵਿਘਨ, ਨਿਰਪੱਖਤਾ ਅਤੇ ਭੈਅਮੁਕਤ ਰੂਪ ਵਿੱਚ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ  ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ  ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ  ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੋਣ ਹਲਕਿਆਂ ਵਿੱਚ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ  ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕਰ ਦਿੱਤੇ ਸਨ।  ਇਹਨਾਂ ਹੁਕਮਾਂ ਤੋਂ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਦੇ ਸਕਿਊਰਟੀ ਗਾਰਡਜ਼, ਜਿਨ੍ਹਾਂ ਨੂੰ ਰੈੱਡ ਪਲੱਸ ਸਕਿਉਰਟੀ ਮਿਲੀ ਹੋਵੇ ਤੇ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਛੋਟ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਤੋਂ ਇਲਾਵਾ ਇਲਾਵਾ ਸਪੋਰਟਸ ਪਰਸਨ ਜ਼ੋ ਨੈਸ਼ਨਲ ਰਾਇਫਲ ਐਸੋ...
ਸਮੂਹ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ ਦੀ ਈ.ਵੀ.ਐਮ. ਤੇ ਪੋਲ ਪਰਸੋਨਲ ਸਬੰਧੀ ਟ੍ਰੇਨਿੰਗ

ਸਮੂਹ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ ਦੀ ਈ.ਵੀ.ਐਮ. ਤੇ ਪੋਲ ਪਰਸੋਨਲ ਸਬੰਧੀ ਟ੍ਰੇਨਿੰਗ

Punjab
ਮੋਗਾ 4 ਮਈ: ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਮੋਗਾ ਸ੍ਰ ਸਰੰਗਪ੍ਰੀਤ ਸਿੰਘ ਦੀ ਯੋਗ ਅਗਵਾਈ ਅਧੀਨ ਅੱਜ ਮੋਗਾ ਦੇ ਸਮੂਹ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ ਦੀ ਈ.ਵੀ.ਐਮ. ਤੇ ਪੋਲ ਪਰਸੋਨਲ ਸਬੰਧੀ ਟ੍ਰੇਨਿੰਗ ਕਰਵਾਈ ਗਈ। ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ 2024 ਨੂੰ ਪੂਰੇ ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਪੋਲਿੰਗ ਪਾਰਟੀਆਂ ਦੀ ਇਹ ਟ੍ਰੇਨਿੰਗ ਬਹੁਤ ਮਹੱਤਵਪੂਰਨ ਹੈ। ਉਹਨਾਂ ਦੱਸਿਆ ਕਿ ਪੋਲ ਵਿੱਚ ਲੱਗੇ ਸਮੂਹ ਸਟਾਫ਼ ਦੀਆਂ ਸਹੂਲਤਾਂ ਅਤੇ ਖਾਣੇ ਆਦਿ ਵੱਲ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਓਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਮਾਸਟਰ ਟ੍ਰੇਨਰ  ਅਨਿਲ ਗੁਪਤਾ, ਸੁਸ਼ੀਲ ਕੁਮਾਰ, ਰਜਿੰਦਰ ਸਿੰਘ ਅਤੇ ਰਾਜੇਸ਼ ਕੁਮਾਰ ਨੇ ਈ.ਵੀ.ਐਮ ਦੀ ਟ੍ਰੇਨਿੰਗ ਅਤੇ ਵੱਖ ਵੱਖ ਪਰਫਾਰਮਾ ਬਾਰੇ ਦੱਸਿਆ। ਵੀ ਵੀ ਪੈਟ, ਬੈਲਟ ਯੂਨਿਟ ਵੋਟਿੰਗ,ਯੂਨਿਟ ਦੀ ਟ੍ਰੇਨਿੰਗ ਮੁੱਹਈਆ ਕਰਵਾਈ ਗਈ। ਇਹਨਾਂ ਨੂੰ ਕਿਵੇਂ ਅੱਟੈਚ ਕਰਨਾ ਹੈ ਅਤੇ ਕਿਹੜੇ ਕਿ...
ਜ਼ਿਲ੍ਹੇ ਵਿੱਚ ਬੀਤੀ ਸ਼ਾਮ ਤੱਕ ਹੋਈ 806992  ਮੀਟਰਕ ਟਨ ਕਣਕ ਦੀ ਖ਼ਰੀਦ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਬੀਤੀ ਸ਼ਾਮ ਤੱਕ ਹੋਈ 806992 ਮੀਟਰਕ ਟਨ ਕਣਕ ਦੀ ਖ਼ਰੀਦ- ਡਿਪਟੀ ਕਮਿਸ਼ਨਰ

Punjab
ਫਿਰੋਜ਼ਪੁਰ, 4 ਮਈ 2024:             ਜ਼ਿਲ੍ਹੇ ਵਿੱਚ ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਆਦਿ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਜ਼ਿਲ੍ਹੇ ਵਿੱਚ ਬੀਤੀ ਸ਼ਾਮ ਤੱਕ 824429 ਮੀਟਰਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ 806992 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਅਤੇ ਕਣਕ ਦੀ ਖਰੀਦ ਬਦਲੇ ਕਿਸਾਨਾਂ ਦੇ ਖਾਤਿਆਂ ਵਿੱਚ 1805.34 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕੀ ਹੁਣ ਤੱਕ ਮੰਡੀਆਂ ਵਿੱਚ ਪੁੱਜੀ ਕਣਕ ਵਿੱਚੋਂ 97.88 ਪ੍ਰਤੀਸ਼ਤ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਹੋਈ ਕੁੱਲ ਕਣਕ ਦੀ ਖ਼ਰੀਦ ਵਿਚੋਂ ਪਨਗ੍ਰੇਨ ਵੱਲੋਂ 2,34,949 ਮੀਟਰਕ ਟਨ, ਮਾਰਕਫੈੱਡ ਵੱਲੋਂ 2,07,119 ਮੀਟਰਕ ਟਨ, ਪਨਸਪ ਵੱਲੋਂ 2,21,62...
ਫ਼ਿਰੋਜ਼ਪੁਰ ਦਿਹਾਤੀ ਦੇ ਸਵੀਪ ਵਿਦਿਅਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਦਿਖਾਏ ਕਲਾ ਦੇ ਜੋਹਰ

ਫ਼ਿਰੋਜ਼ਪੁਰ ਦਿਹਾਤੀ ਦੇ ਸਵੀਪ ਵਿਦਿਅਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਦਿਖਾਏ ਕਲਾ ਦੇ ਜੋਹਰ

Punjab
ਫਿਰੋਜ਼ਪੁਰ, 4 ਮਈ 2024 : ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਸੀਨੀਅਰ ਸੈਕੈਂਡਰੀ ਸਕੂਲਾਂ ਦੇ ਵਿਦਿਆਰਥੀ ਮਨਾਂ 'ਤੇ ਨਿਵੇਕਲੀ ਛਾਪ ਛੱਡਦਾ ਤਹਿਸੀਲ ਪੱਧਰੀ ਸਵੀਪ ਮੇਲਾ ਸੰਪੰਨ ਹੋ ਗਿਆ ਹੈ। ਲੋਕ ਸਭਾ ਚੋਣਾਂ -2024 ਦੇ 1 ਜੂਨ ਨੂੰ ਪੰਜਾਬ ਮਤਦਾਨ ਦੀ ਅਹਿਮ ਤਿਆਰੀ ਲਈ ਚੌਤਰਫੀ ਮੁਹਿੰਮ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਜੇਸ਼ ਧੀਮਾਨ, ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਅਤੇ ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ ਦੀ ਅਗਵਾਈ ਅਤੇ ਤਹਿਸੀਲ ਸਵੀਪ ਕੋਆਰਡੀਨੇਟਰ ਕਮਲ ਸ਼ਰਮਾ ਦੀ ਦੇਖ-ਰੇਖ ਵਿੱਚ ਸਵੀਪ ਟੀਮ ਵੱਲੋਂ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਵਿੱਚ ਪੋਸਟਰ ਮੇਕਿੰਗ, ਰੰਗੋਲੀ ਸਜਾਉਣ, ਸਵੀਪ ਗੀਤ, ਨੁੱਕੜ ਨਾਟਕ ਦੇ ਆਕਰਸ਼ਕ ਮੁਕਾਬਲੇ ਕਰਵਾਏ ਗਏ। ਇਸ ਮੇਲੇ ਵਿੱਚ ਡੀ.ਪੀ.ਆਰ.ਓ. ਅਮਰੀਕ ਸਿੰਘ, ਇਲੈਕਸ਼ਨ ਕਾਨੂੰਨਗੋ ਗਗਨਦੀਪ ਕੌਰ, ਜ਼ਿਲਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਦੀ ਹਾਜਰੀ ਵਿੱਚ ਨੋਡਲ ਅਫਸਰ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਗੁਰਪ੍ਰੀਤ ਸਿੰਘ ਅ...
ਸ. ਸ. ਸ. ਸ. ਕਰੀਆਂ ਪਹਿਲਵਾਨ ਫਿਰੋਜ਼ਪੁਰ ਵਿਖੇ ਸੈਸ਼ਨ 2024-25 ਐਨ.ਸੀ.ਸੀ.  ਕੈਡਿਟ ਭਰਤੀ ਸੰਪੰਨ

ਸ. ਸ. ਸ. ਸ. ਕਰੀਆਂ ਪਹਿਲਵਾਨ ਫਿਰੋਜ਼ਪੁਰ ਵਿਖੇ ਸੈਸ਼ਨ 2024-25 ਐਨ.ਸੀ.ਸੀ. ਕੈਡਿਟ ਭਰਤੀ ਸੰਪੰਨ

Punjab
ਫਿਰੋਜ਼ਪੁਰ, 4 ਮਈ 2024:  ਸੰਸਥਾ ਵਿਖੇ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਵਿੱਚ ਕਰਨਲ ਸ੍ਰੀ ਅਰਵਿੰਦਨ ਦੀ ਅਗਵਾਈ ਹੇਠ ਚੱਲ ਰਹੇ ਜੂਨੀਅਰ ਡਿਵੀਜ਼ਨ ਦੇ ਕੈਡਟਾਂ ਦੀ ਚੋਣ ਕੀਤੀ ਗਈ, ਜਿਸ ਤਹਿਤ ਸੂਬੇਦਾਰ ਸੁਖਚੈਨ ਸਿੰਘ ਅਤੇ ਹੌਲਦਾਰ ਨੀਰਜ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਐਨ.ਸੀ.ਸੀ. ਦੇ ਮਹੱਤਵ ਬਾਰੇ ਜਾਣਕਾਰੀ ਦੇਣ ਤੋਂ ਬਾਅਦ ਦੇ ਸਰੀਰਕ ਮਾਪਦੰਡ ਮਾਪਣ ਲਈ ਵੱਖ-ਵੱਖ ਟੈਸਟ ਲਏ ਗਏ।  ਇਸ ਭਰਤੀ ਵਿੱਚ ਕੁੱਲ 22 ਵਿਦਿਆਰਥੀ ਕੈਡਟ ਵਜੋਂ ਚੁਣੇ ਗਏ। ਸੰਸਥਾ ਮੁਖੀ ਸ੍ਰੀਮਤੀ ਸੁਨੀਤਾ ਰਾਣੀ ਨੇ ਨਵੇਂ ਚੁਣੇ ਗਏ ਕੈਡਟਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ, ''ਤੁਸੀਂ ਐਨ.ਸੀ.ਸੀ. ਦੇ ਮਾਧਿਅਮ ਰਾਹੀਂ ਸ਼ਖਸੀਅਤ ਉਸਾਰੀ ਨਾਲ ਨਾਲ ਸੁਨਹਿਰੇ ਭਵਿੱਖ ਦੀ ਸਿਰਜਣਾ ਕਰਨੀ ਹੈ।'' ਉਨ੍ਹਾਂ ਇਸ ਮੌਕੇ ਭਾਰਤੀ ਫੌਜ ਦੇ ਦੌਰਾਨ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਦੱਸਿਆ ਕਿ ਇਸ ਖੇਤਰ ਵਿੱਚ ਐਨ.ਸੀ.ਸੀ. ਬੱਚਿਆਂ ਲਈ ਵਰਦਾਨ ਵਰਗੀ ਹੈ। ਇਸ ਮੌਕੇ ਉਨਾਂ ਨਾਲ ਸਕੂਲ ਦੇ ਐਨ.ਸੀ.ਸੀ. ਦੇ ਸੀ.ਟੀ.ਓ. ਹਰਪ੍ਰੀਤ ਸਿੰਘ ਵੀ ਮੌਜੂਦ ਸਨ।...
ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ—ਡਿਪਟੀ ਕਮਿਸ਼ਨਰ

ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ—ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ, 4 ਮਈ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਕਿਹਾ ਹੈ ਕਿ ਚੋਣਾਂ ਲੋਕਤੰਤਰ ਦਾ ਅਧਾਰ ਸੰਤਭ ਹਨ ਅਤੇ ਚੋਣਾਂ ਵਿਚ ਡਿਊਟੀ ਕਰਨਾ ਸਾਡੇ ਮਹਾਨ ਦੇਸ਼ ਦੇ ਲੋਕਤੰਤਰ ਨੂੰ ਮਜਬੂਤ ਕਰਨ ਵਿਚ ਹਿੱਸੇਦਾਰੀ ਪਾਉਣ ਦਾ ਮਾਣਮੱਤਾ ਕਾਰਜ ਹੈ। ਇਸ ਲਈ ਜਿੰਨ੍ਹਾਂ ਕਰਮਚਾਰੀਆਂ ਦੀ ਡਿਉਟੀ ਚੋਣ ਪ੍ਰਕਿਰਿਆ ਵਿਚ ਲੱਗੀ ਹੈ ਉਹ ਆਪਣੀ ਸਰਕਾਰੀ ਨੌਕਰੀ ਦੇ ਹਿੱਸੇ ਵਜੋਂ ਇਸ ਡਿਊਟੀ ਨੂੰ ਤਨਦੇਹੀ, ਲੋਕਤੰਤਰ ਪ੍ਰੀ ਸੱਚੀ ਨਿਸਠਾ ਤੇ ਪੂਰੀ ਨਿਰਪੱਖਤਾ ਨਾਲ ਕਰਨ ਅਤੇ ਡਿਊਟੀ ਕਟਵਾਉਣ ਲਈ ਉਨ੍ਹ ਦੇ ਦਫ਼ਤਰ ਤੱਕ ਪਹੁੰਚ ਨਾ ਕਰਨ।ਉਨ੍ਹਾਂ ਨੇ ਕਿਹਾ ਕਿ ਚੋਣ ਡਿਊਟੀ ਵਿਚ ਅਣਗਹਿਲੀ ਕਰਮਚਾਰੀ ਦੇ ਸੇਵਾ ਨਿਯਮਾਂ ਵਿਚ ਗੰਭੀਰ ਕੁਤਾਹੀ ਮੰਨੀ ਜਾਂਦੀ ਹੈ ਇਸ ਲਈ ਕੋਈ ਵੀ ਚੋਣ ਡਿਊਟੀ ਤੋਂ ਗੈਰ ਹਾਜਰ ਨਾ ਹੋਵੇ।ਉਨ੍ਹਾਂ ਨੇ ਕਿ ਪੁਰਸ਼ ਕਰਮਚਾਰੀਆਂ ਦੀ ਡਿਊਟੀ ਕਿਸੇ ਵੀ ਹਾਲਤ ਵਿਚ ਕੱਟੀ ਨਹੀਂ ਜਾਵੇਗੀ ਪਰ ਫਿਰ ਵੀ ਅਸਧਾਰਨ ਸਥਿਤੀਆਂ ਵਿਚ ਮਹਿਲਾ ਕਰਮਚਾਰੀਆਂ ਜੋ ਗੰਭੀਰ ਬਿਮਾਰੀ ਤੋਂ ਪੀੜਤ ਹੋਣ ਜਾਂ ਜਿੰਨ੍ਹਾਂ ਦੇ ਬੱਚੇ ਦੀ ਉਮਰ ਸਿਰਫ ਕੁਝ ਮਹੀਨੇ ਤੱਕ ਹੀ ਹੈ ਦੇ ਕੇਸ ਵਿਚ ...
ਵੋਟਰ ਹੈਲਪਲਾਈਨ ਐਪ ਜਾਂ ਪੋਰਟਲ ਤੇ ਇਸ ਤਰਾਂ ਚੈਕ ਕਰੋ ਆਪਣੀ ਵੋਟ

ਵੋਟਰ ਹੈਲਪਲਾਈਨ ਐਪ ਜਾਂ ਪੋਰਟਲ ਤੇ ਇਸ ਤਰਾਂ ਚੈਕ ਕਰੋ ਆਪਣੀ ਵੋਟ

Punjab
ਸ੍ਰੀ ਮੁਕਤਸਰ ਸਾਹਿਬ, 4 ਮਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਸਹਾਇਕ ਰਿਟਰਨਿੰਗ ਅਫ਼ਸਰ ਲੰਬੀ ਡਾ: ਨਯਨ ਨੇ ਚੋਣ ਅਮਲੇ ਦੀ ਸਹੁਲਤ ਲਈ ਟੇ੍ਰਨਿੰਗ ਸਮੱਗਰੀ ਜਾਰੀ ਕੀਤੀ ਹੈ। (ਨਾਲ ਨੱਥੀ) ਇਸ ਲਈ ਉਨ੍ਹਾਂ ਨੇ ਕੁਝ ਕਿਊਆਰ ਕੋਡ ਜਾਰੀ ਕੀਤੇ ਹਨ ਜਿੰਨ੍ਹਾਂ ਨੂੰ ਸਕੈਨ ਕਰਕੇ ਕਰਮਚਾਰੀ ਵੀਵੀਪੈਟ ਮਸ਼ੀਨਾਂ ਦੀ ਵਰਤੋਂ, ਵੋਟਾਂ ਵਾਲੇ ਦਿਨ ਕੀਤੇ ਜਾਣ ਵਾਲੇ ਕੰਮਾਂ ਅਤੇ ਲੋੜੀਂਦੇ ਸਾਰੇ ਪ੍ਰਕਾਰ ਦੇ ਫਾਰਮਾਂ ਨੂੰ ਇੱਕੋ ਜਗਾ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਦੱਸਿਆ ਕਿ ਚੋਣ ਅਮਲੇ ਨੂੰ ਆਪਣੀ ਵੋਟ ਪੋਸਟਲ ਬੈਲਟ ਤਰੀਕੇ ਨਾਲ ਪਾਉਣ ਲਈ ਆਪਣੇ ਫਾਰਮ ਵਿਚ ਭਰਨ ਲਈ ਆਪਣੇ ਹਲਕੇ ਵਿਚ ਵੋਟਰ ਸੂਚੀ ਦਾ ਭਾਗ ਤੇ ਵੋਟ ਦਾ ਸੀਰੀਅਲ ਨੰਬਰ ਚਾਹੀਦਾ ਹੁੰਦਾ ਹੈ। ਇਸ ਦੀ ਜਰੂਰਤ ਆਮ ਵੋਟਰਾਂ ਨੂੰ ਇਹ ਵੇਖਣ ਲਈ ਹੁੰਦੀ ਹੈ ਕਿ ਉਨ੍ਹਾਂ ਦਾ ਵੋਟ ਕਿੰਨ੍ਹੇ ਨੰਬਰ ਬੂਥ ਤੇ ਹੈ ਤੇ ਵੋਟਰ ਸੂਚੀ ਵਿਚ ਕਿੰਨੇ ਨੰਬਰ ਤੇ ਦਰਜ ਹੈ। ਉਕਤ ਨੂੰ ਵੇਖਣ ਲਈ ਵੋਟਰ ਹੈਲਪਲਾਈਨ ਮੋਬਾਇਲ ਐਪ ਆਪਣੇ ਮੋਬਾਇਲ ਫੋਨ ਵਿਚ ਡਾਉਨਲੋਡ ਕੀਤੀ ਜਾ ਸਕਦੀ ਹੈ ਜਾਂ ਚੋਣ ਕਮਿਸ਼ਨ ਦੇ ਲਿੰਕ  https://electoralsearch.eci.gov.in/  ਤ...
ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਮਿੱਟੀ ਦਾ ਸੁਧਾਰ ਕੀਤਾ ਜਾ ਸਕਦਾ :ਡਾ. ਅਮਰੀਕ ਸਿੰਘ

ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਮਿੱਟੀ ਦਾ ਸੁਧਾਰ ਕੀਤਾ ਜਾ ਸਕਦਾ :ਡਾ. ਅਮਰੀਕ ਸਿੰਘ

Punjab
ਫਰੀਦਕੋਟ: 4 ਮਈ 2024 ( ) ਪਿਛਲੇ ਦਿਨੀਂ ਬਲਾਕ ਫਰੀਦਕੋਟ ਦੇ ਪਿੰਡ ਹਰਦਿਆਲਆਣਾ ਵਿੱਚ ਕੁਝ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਤਿੰਨ ਵਾਕਿਆ ਦਰਜ਼ ਕੀਤੇ ਗਏ ਸਨ ,ਜਿਸ ਨੂੰ ਮੁੱਖ ਰੱਖਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਹੋਰ ਖੇਤੀ ਅਧਿਕਾਰੀਆਂ ਨਾਲ ਪਹੁੰਚ ਕੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨਾਂ ਨੂੰ ਭਵਿੱਖ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਧਰਮਪਾਲ ਮੌਰੀਆ ਡਿਪਟੀ ਡਾਇਰੈਕਟਰ (ਕਪਾਹ) ਮੁਕਤਸਰ ਅਤੇ ਡਾ. ਰਾਜਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਹਾਜ਼ਰ ਸਨ। ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ  ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤੂੜੀ ਬਨਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਨਾੜ ਖੇਤਾਂ ਵਿੱਚ ਬਚ ਜਾਂਦਾ ਹੈ ,ਜਿਸ ਨੂੰ ਕੁਝ ਕਿਸਾਨ ਅੱਗ ਲਗਾ ਕੇ ਸਾੜ ਦਿੰਦੇ ਹਨ ਜਿਸ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼  ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ,ਸੂਖਮ ਜੀਵ ਨਸ਼ਟ ਹੋਣ ਦੇ ਨਾਲ ਨਾਲ ਮਿੱਟੀ ਦੇ ਭੌਤਿਕੀ ਅਤੇ ਜੈਵਿਕ ਗੁਣ ਪ੍ਰਭਾਵਤ ਹੁੰਦੇ ਹਨ । ਉਨ੍...
ਟੀਮ ਸਵੀਪ ਅਬੋਹਰ ਦੁਆਰਾ ਸਰਕਾਰੀ ਸਮਾਰਟ ਸਕੂਲ ਸੁਖੇਰਾ ਬਸਤੀ ਅਤੇ ਫਲਾਵਰ ਵੈਲੀ ਸਕੂਲ ਅਬੋਹਰ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

ਟੀਮ ਸਵੀਪ ਅਬੋਹਰ ਦੁਆਰਾ ਸਰਕਾਰੀ ਸਮਾਰਟ ਸਕੂਲ ਸੁਖੇਰਾ ਬਸਤੀ ਅਤੇ ਫਲਾਵਰ ਵੈਲੀ ਸਕੂਲ ਅਬੋਹਰ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

Punjab
ਅਬੋਹਰ 4 ਮਈ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਵੋਟਰ ਜਾਗਰੂਕਤਾ ਲਈ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਫਲਾਵਰ ਵੈਲੀ ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਕੇ ਪ੍ਰੇਰਿਤ ਕੀਤਾ ਗਿਆ। ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ। ਸਟਾ...
ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹੈ

ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹੈ

Punjab
ਫਾਜ਼ਿਲਕਾ, 4 ਮਈ ਡਿਪਟੀ ਕਮਿਸ਼ਨਰ, ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸਾ ਨਿਰਦੇਸ਼ਾਂ ਤਹਿਤ ਨਸ਼ਿਆ ਖਿਲਾਫ ਜਾਰੀ ਮੁਹਿੰਮ ਐਨ.ਕਾਰਡ ਤਹਿਤ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਸਰਕਾਰੀ ਸੀਨੀਅਰ ਸਕੂਲ (ਲੜਕੇ), ਅਬੋਹਰ ਵਿਖੇ ਹੈਂਡਬਾਲ ਗੇਮ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ 17 ਅਤੇ ਅੰਡਰ 19 ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ। ਅੰਡਰ-17 ਉਮਰ ਵਰਗ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਅਬੋਹਰ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਰਾਮਸਰਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।  ਅੰਡਰ-19 ਉਮਰ ਵਰਗ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਰਾਮਸਰਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਅਬੋਹਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਕੋਚ ...