Wednesday, August 19
Shadow

Author: admin

ਮੋਗਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਨਾਇਆ ਵੋਟਰ ਪ੍ਰਣ ਦਿਵਸ

ਮੋਗਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਨਾਇਆ ਵੋਟਰ ਪ੍ਰਣ ਦਿਵਸ

Punjab
ਮੋਗਾ 3 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਕਮ-ਸਵੀਪ ਨੋਡਲ ਅਫ਼ਸਰ ਸ਼ੂਭੀ ਆਂਗਰਾ ਦੇ ਵੋਟ ਫੀਸਦੀ ਵਧਾਉਣ ਦੇ  ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਵੀਪ ਟੀਮਾਂ ਵੱਲੋਂ ਵੋਟਰ ਜਾਗਰੂਕਤਾ ਦਾ ਕੰਮ ਪੂਰੇ ਉਤਸ਼ਾਹ ਨਾਲ ਚੱਲ ਰਿਹਾ ਹੈ। ਇਨ੍ਹਾਂ ਗੀਤਵਿਧੀਆਂ ਦਾ ਮੁੱਖ ਮੰਤਵ ਵੋਟ ਫੀਸਦੀ ਨੂੰ ਇਸ ਵਾਰ 70 ਪ੍ਰਤੀਸ਼ਤ ਤੋ ਪਾਰ ਲੈ ਕੇ ਜਾਣ ਦਾ ਹੈ। ਇਸੇ ਮੰਤਵ ਦੀ ਪੂਰਤੀ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਕਮ-ਸਵੀਪ ਨੋਡਲ ਅਫ਼ਸਰ ਸ਼ੂਭੀ ਆਂਗਰਾ ਦੀ ਅਗਵਾਈ ਹੇਂਠ ਮਿਤੀ 2 ਮਈ 2024 ਨੂੰ ਮੋਗਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਵੋਟਰ ਪ੍ਰਣ ਦਿਵਸ ਮਨਾਇਆ ਗਿਆ। ਇਸ ਵਿੱਚ ਸਕੂਲ ਦੇ ਸਵੀਪ ਨੋਡਲ ਅਫ਼ਸਰ, ਅਧਿਆਪਕਾਂ, ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਜ਼ਿਲ੍ਹਾ ਪੱਧਰ ਦਾ ਵੋਟਰ ਪ੍ਰਣ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖ...
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

Punjab
 ਫਿਰੋਜ਼ਪੁਰ 3 ਮਈ 2024 (         )             ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਫਿਰੋਜ਼ੁਪਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਵੋਟਰ ਪ੍ਰਣ ਤੇ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ।  ਇਸੇ ਤਹਿਤ ਹੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਜੈਨੇਸਿਸ ਡੈਂਟਲ ਕਾਲਜ ਫਿਰੋਜ਼ਪੁਰ ਵਿਖੇ ਨੌਜਵਾਨ ਵੋਟਰਾਂ ਨੂੰ ਵੋਟਰ ਪ੍ਰਣ ਦਿਵਾ ਕੇ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਨਿਧੀ ਕੁਮਦ ਬਾਮਬਾ, ਪੰਜਾਬੀ ਲੋਕ ਗਾਇਕ ਪ੍ਰੀਤ ਹਰਪਾਲ, ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਅਤੇ ਜ਼ਿਲਾ ਲੋਕ ਸੰਪਰਕ ਅਫਸਰ ਸ. ਅਮਰੀਕ ਸਿੰਘ ਵੀ ਮੌਜੂਦ ਸਨ।   ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਵੋਟ ਪਾਉਣਾ ਸਾਡਾ ਹੱਕ ਹੈ ਤੇ ਅਸੀਂ ਇਸ ਹੱਕ ਦੀ ਵਰਤੋਂ ਕਰਕੇ ਆਪਣੀ ਮਨਮਰਜ਼ੀ ਦੀ ਸਰਕਾਰ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰ ਬਿਨਾਂ ਕ...
ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ : ਜ਼ਿਲ੍ਹਾ ਚੋਣ ਅਫ਼ਸਰ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ : ਜ਼ਿਲ੍ਹਾ ਚੋਣ ਅਫ਼ਸਰ

Punjab
ਫਾਜ਼ਿਲਕਾ, 3 ਮਈ: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਜਿਲ਼੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਹੋਣ ਵਾਲੀਆਂ ਮੀਟਿੰਗਾਂ 'ਤੇ ਪੂਰੀ ਤਰ੍ਹਾਂ ਨਜ਼ਰ ਰੱਖਣ ਲਈ ਕਿਹਾ ਹੈ। ਇਸ ਵਿਸ਼ੇ 'ਤੇ ਜਾਰੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਚਾਰੋਂ ਏ.ਆਰ.ਓਜ਼ ਨੂੰ ਅਜਿਹੀਆਂ ਮੀਟਿੰਗਾਂ ਦੀ ਵੀਡੀਓਗ੍ਰਾਫੀ ਕਰਵਾਉਣ ਲਈ ਕਿਹਾ ਹੈ ਅਤੇ ਜੇਕਰ ਕੋਈ ਸਬੂਤ ਮਿਲਦਾ ਹੈ ਕਿ 'ਜਾਤ' ਦੀ ਵਰਤੋਂ ਸਿਆਸੀ/ਚੋਣ ਦੇ ਉਦੇਸ਼ਾਂ ਲਈ ਕੀਤੀ ਜਾ ਰਹੀ ਹੈ ਤਾਂ ਫਿਰ ਕਮਿਸ਼ਨ ਨੂੰ ਸੂਚਿਤ ਕਰਕੇ ਕਾਨੂੰਨ/ਆਚਾਰ ਸੰਹਿਤਾ ਦੇ ਢੁਕਵੇਂ ਉਪਬੰਧਾਂ ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਇਕੱਠਾਂ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਣੀ ਚਾਹੀਦੀ ਹੈ ਜਦੋਂ ਸਬੰਧਤ ਏ.ਆਰ.ਓ. ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 123 ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੋਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਜਾਤੀ, ਧਰਮ ਜਾਂ ਭਾਸ਼ਾ ਦੀ ਵਰਤੋਂ ਸਬੰਧੀ ਭਾਰਤੀ ਚੋ...
ਸਿਹਤ ਵਿਭਾਗ ਵੱਲੋਂ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ 100 ਫ਼ੀਸਦੀ ਟੀਕਾਕਾਰਨ ਟੀਚਾ ਮੁਕੰਮਲ

ਸਿਹਤ ਵਿਭਾਗ ਵੱਲੋਂ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ 100 ਫ਼ੀਸਦੀ ਟੀਕਾਕਾਰਨ ਟੀਚਾ ਮੁਕੰਮਲ

Punjab
ਮਾਨਸਾ 03 ਮਈ: ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਟੀਕਾਕਰਨ ਪ੍ਰੋਗਰਾਮ ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ 24 ਅਪ੍ਰੈਲ ਤੋਂ 30 ਅਪ੍ਰੈਲ, 2024 ਤੱਕ ਸਪੈਸ਼ਲ ਕੈਂਪ ਲਗਾ ਕੇ ਮਨਾਏ ਗਏ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ ਜ਼ਿਲੇ ਦੇ ਬੱਚਿਆਂ ਦੇ ਟੀਕਾਕਰਨ ਲਈ ਨਿਰਧਾਰਿਤ ਟੀਚੇ ਨੂੰ ਸਫਲਤਾਪੂਰਵਕ ਪ੍ਰਾਪਤ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੌਰਾਨ ਜ਼ਿਲੇ੍ਹ ਵਿਚ 1206 ਬੱਚਿਆਂ ਦੇ ਟੀਕਾਕਰਨ ਦਾ ਟੀਚਾ ਮਿਥਿਆ ਗਿਆ ਸੀ, ਜਿਸ ਨੂੰ ਪ੍ਰਾਪਤ ਕਰਨ ਲਈ ਵਿਸ਼ੇਸ਼ ਟੀਕਾਕਰਨ ਸੈਸ਼ਨ ਪਲਾਨ ਕੀਤੇ ਗਏ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਕਾਕਰਨ ਟੀਮਾਂ ਨੇ ਸ਼ਹਿਰੀ ਏਰੀਏ ਸਮੇਤ ਜ਼ਿਲ੍ਹੇ ਦੇ ਹਾਈਰਿਸਕ ਖੇਤਰਾਂ ਵਿਚ ਆਊਟਰੀਚ ਕੈਂਪ ਅਤੇ ਮੋਬਾਈਲ ਟੀਮਾਂ ਰਾਹੀਂ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ 1283 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਸ਼ਵ ਟੀਕਾਕਰਨ ਸਪਤਾਹ ਮੁਹਿੰਮ ਦੌਰਾਨ ਸਿਹਤ ਵਿਭਾਗ ਵੱਲੋਂ ਉਨ੍ਹਾਂ ਮਸਲਿਆਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਜੋ ਟੀਕਾਕਰਨ ਕਵਰੇਜ਼ ਵਿੱਚ ਅੜਿੱਕਾ ਬਣਦੇ ਹਨ ਅਤੇ ਉਨ੍ਹਾਂ ਆਬਾਦੀਆਂ ਨ...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

Punjab
ਸ੍ਰੀ ਮੁਕਤਸਰ ਸਾਹਿਬ, 03 ਮਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ,ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਅਤੇ  ਸ੍ਰੀ ਭਾਗੀਰਥ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ  ਨੇ ਅੱਜ ਮਲੋਟ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ । ਉਹਨਾਂ ਨੇ ਇੱਥੇ ਈ.ਵੀ.ਐਮ. ਮਸ਼ੀਨਾਂ ਅਤੇ ਵੀ.ਵੀ.ਪੈਟ. ਮਸ਼ੀਨਾਂ ਦੇ ਬਣਾਏ ਗਏ ਸਟਰੋਂਗ  ਰੂਮ ਦਾ ਵੀ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਰੈਂਡੇਮਾਈਜੇਸ਼ਨ ਤੋਂ ਬਾਅਦ ਮਸ਼ੀਨਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਕੋਲ ਭੇਜ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਟਰੋਂਗ ਰੂਮ ਅਤੇ ਗਿਣਤੀ ਕੇਂਦਰਾਂ ਤੇ ਬਹੁਪਰਤੀ ਸੁਰੱਖਿਆ ਹੋਵੇਗੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਇਸ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਤੋਂ ਬਿਨਾਂ ਉਹਨਾਂ ਨੇ ਦੂਸਰੇ ਵਿਧਾਨ ਸਭਾ ਹਲਕਿਆਂ, ਲੰਬੀ,  ਗਿੱਦੜਬਾਹਾ ਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਟਰਾਂਗ ਰੂਮ ਦਾ ਵੀ ਨਿਰੀਖਣ ਕੀਤਾ ਅਤੇ ਸੁਰੱਖਿਆ ਸਥਿਤੀ ਦਾ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

Punjab
ਮਾਨਸਾ, 03 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 590935 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 581149 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 193167 ਮੀਟਰਕ ਟਨ, ਮਾਰਕਫੈੱਡ ਵੱਲੋਂ 170312 ਮੀਟਰਕ ਟਨ, ਪਨਸਪ ਵੱਲੋਂ 152445 ਮੀਟਰਕ ਟਨ, ਵੇਅਰ ਹਾਊਸ ਵੱਲੋਂ 56960 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 8265 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1246.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ।...
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Punjab
 ਚੰਡੀਗੜ੍ਹ/ਅੰਮ੍ਰਿਤਸਰ, 3 ਮਈ:  ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ  ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ  ਤੋਂ ਪਤਾ ਲੱਗਾ  ਕਿ  ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।  ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ  ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ  ਨਿਰਧ...
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਮਈ, 2024: ਸਾਰੀਆਂ ਗਰਭਵਤੀ ਔਰਤਾਂ ਦਾ ਜਲਦ ਤੋਂ ਜਲਦ ਪੰਜੀਕਰਣ ਕੀਤਾ ਜਾਵੇ ਅਤੇ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ  ਤਾਂ ਕਿ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ। ਇਹ ਹਦਾਇਤਾਂ ਮੋਹਾਲੀ ਅਰਬਨ ਏਰੀਏ ਦੀਆਂ ਐਲ.ਐਚ.ਵੀ. ਅਤੇ ਏ.ਐਨ.ਐਮਜ਼ ਨਾਲ ਅੱਜ  ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘ ਵਲੋਂ ਦਿਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਅਤੇ ਲੋੜੀਂਦੀ ਦੇਖਭਾਲ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਤਰ੍ਹਾਂ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿੱਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਵੀ ਹੈ। ਇਸ ਲਈ ਲੋਕਾਂ ਨੂੰ...
ਜਿਲ੍ਹੇ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਸੁਨੀਤਾ ਕੰਬੋਜ਼

ਜਿਲ੍ਹੇ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਸੁਨੀਤਾ ਕੰਬੋਜ਼

Punjab
ਫਾਜਿਲਕਾ 3 ਮਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ। ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜਿਲਕਾ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਡਾ ਕਵਿਤਾ ਸਿੰਘ ਨੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ ਦੁੁਆਲੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ।ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਦੱਸਿਆ ਕਿ ਅੱਜ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਫਾਜਿਲਕਾ ਵਿੱਚ ਡੀਸੀ ਕੰਪਲੈਕਸ, ਐਸਡੀਐਮ ਕਪਲੈਕਸ, ਨਵਾਂ ਬੱਸ ਸਟੈਂਡ, ਐਲ ਆਈ ਸੀ ਦਫ਼ਤਰ, ਟੀਵੀ ਟਾਵਰ ਦਫ਼ਤਰ ...
ਸਿਹਤ ਵਿਭਾਗ  ਵੱਲੋਂ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਕਵਿਤਾ ਸਿੰਘ

ਸਿਹਤ ਵਿਭਾਗ ਵੱਲੋਂ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਕਵਿਤਾ ਸਿੰਘ

Punjab
ਫਾਜਿਲਕਾ 3ਮਈ ()  ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਅਗਵਾਈ ਵਿੱਚ ਫਾਜ਼ਿਲਕਾ ਵਿਖੇ ਬੱਚਿਆਂ ਦੇ ਨਿਯਮਿਤ ਟੀਕਾਕਰਣ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ।  ਸਿਹਤ ਵਿਭਾਗ ਵਲੋ ਚਾਲ ਰਹੀ ਮੁਹਿੰਮ ਬਾਰੇ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਅਤੇ ਗਰਭਵਤੀਆਂ ਦੇ ਟੀਕਾਕਰਣ ਕੀਤਾ ਜਾਂਦਾ ਹੈ। ਇਸ ਸਮੇਂ ਗਰਭਵਤੀ ਔਰਤਾਂ ਦੀ ਚੈਕਅੱਪ, ਖੂਨ ਅਤੇ ਭਾਰ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਖੂਨ ਦੀ ਘਾਟ ਪੂਰੀ ਕਰਨ ਲਈ ਗਰਭਵਤੀਆਂ ਅਤੇ ਬੱਚਿਆਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਵੰਡੀਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਗਿਆਰਾਂ ਮਾਰੂ ਬਿਮਾਰੀਆਂ ਦੇ ਖਾਤਮੇ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਅਧੀਨ ਬੱਚਿਆਂ ਦੀ ਵੈਕਸ਼ੀਨੇਸ਼ਨ ਕਰਕੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਕੀਤਾ ਜਾ ਰਿਹਾ ਹੈ ਅਤੇ ਗਰਭਵਤੀ ਮਾਵਾਂ ਨੂੰ ਵੀ ਗਰਭ ਦੌਰਾਨ ਟੀਕਾਕਰਣ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪਿੰਡ ਵਿਚ ਆਸ਼ਾ ਵਰਕਰਾਂ ਰਾਹੀਂ ਇਕ ਦਿਨ ਪਹਿਲਾਂ ਹੀ ਟੀਕਾਕਰਨ ਵਾਲੇ ਬੱਚਿਆਂ ਦੀ ਲਿਸਟ ਤਿਆਰ ਕੀਤੀ ਜਾਂਦੀ ਹੈ। ਡਾ ਐਡੀਸਨ ਐਰਿ...