Wednesday, August 19
Shadow

Author: admin

ਘੱਟ ਵੋਟਿੰਗ ਵਾਲੇ ਖੇਤਰਾਂ ‘ਚ ਲਗਾਇਆ ਵੋਟਰ ਜਾਗਰੂਕਤਾ ਕੈਂਪ

ਘੱਟ ਵੋਟਿੰਗ ਵਾਲੇ ਖੇਤਰਾਂ ‘ਚ ਲਗਾਇਆ ਵੋਟਰ ਜਾਗਰੂਕਤਾ ਕੈਂਪ

Punjab
ਬਠਿੰਡਾ, 3 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 94 ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਘੱਟ ਵੋਟਿੰਗ ਵਾਲੇ ਖੇਤਰਾਂ ਦੇ 118, 119 ਅਤੇ 120 ਪੋਲਿੰਗ ਬੂਥਾਂ ਵਿਚ ਵੋਟਾਂ ਦੀ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਵੀਪ ਟੀਮ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਫੀਸਦੀ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਇਸ ਮੌਕੇ ਸਵੀਪ ਟੀਮ ਵਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਅਤੇ ਨੋਟਾਂ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਦੇ ਨੁਮਾਇੰਦੇ ਆਦਿ ਹਾਜ਼ਰ ਸਨ।...
ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ

ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ

Punjab
ਮੋਗਾ, 3 ਮਈ: ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਦਾ ਆਯੋਜਨ ਕਰਕੇ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਮੋਗਾ ਦੇ  ਪ੍ਰੈਸ ਪ੍ਰਤੀਨਿਧੀ ਸ਼ਾਮਿਲ ਹੋਏ। ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਵਿਸ਼ਵ ਪ੍ਰੈਸ ਅਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ 'ਚ ਮੀਡੀਆ ਦੀ ਦੀ ਇੱਕ ਬੜੀ ਵੱਡੀ ਮਹੱਤਵਪੂਰਨ ਭੂਮਿਕਾ ਹੈ ਅਤੇ ਇਸ ਨੂੰ ਲੋਕਤੰਤਰ ਦਾ ਚੌਥਾ ਥੰਮ ਵੀ ਕਿਹਾ ਜਾਂਦਾ ਹੈ। ਮੀਡੀਆ, ਵਿਅਕਤੀਆਂ ਦੇ ਜਮਹੂਰੀ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਦੇਸ਼ ਦੇ ਨਾਗਰਿਕਾਂ ਨੂੰ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਲਈ ਕੰਮ ਕਰਦੀ ਹੈ। ਪ੍ਰੈਸ ਪ੍ਰਤੀਨਿਧੀਆਂ ਨਾਲ ਜ਼ਿਲ੍ਹਾ ਪ੍ਰ਼ਸ਼ਾਸ਼ਨ ਵੱਲੋਂ ਸਵੀਪ ਗਤੀਵਿਧੀ ਵੀ ਕੀਤੀ ਗਈ ਜਿਸ ਵਿੱਚ ਵੋਟਾਂ ਨਾਲ ਸਬੰਧਤ ਹਰੇਕ ਪ੍ਰਕਾਰ ਦੀ ਜਾਣਕਾਰੀ ਪੀ.ਪੀ.ਟੀ. ਰਾਹੀਂ ਸਮਝਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੀਪ ਟੀਮ ਮੋਗਾ ਜਿਸਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਕਰ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ

Punjab
ਮੋਗਾ, 3 ਮਈ: ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੀਆਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲਣਾ ਚਾਹੀਦਾ ਹੈ। ਖਾਣ ਪੀਣ ਦੀਆਂ ਸ਼ੁੱਧ ਤੇ ਮਿਲਾਵਟ ਰਹਿਤ ਵਸਤਾਂ ਲੋਕਾਂ ਤੱਕ ਪਹੁੰਚਣੀਆਂ ਬਹੁਤ ਜਰੂਰੀ ਹਨ ਅਤੇ ਫੂਡ ਕਮਿਸ਼ਨ ਦੀ ਹਰੇਕ ਹਦਾਇਤ ਦੀ ਸਬੰਧਤ ਵਿਭਾਗ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਮੋਗਾ ਵਿਖੇ ਫੂਡ ਸਪਲਾਈ ਵਿਭਾਗ ਦੀਆਂ ਸਕੀਮਾਂ ਦਾ ਰੀਵਿਊ ਕਰਨ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਤੋਂ ਇਲਾਵਾ ਸਿੱਖਿਆ ਵਿਭਾਗ, ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ ਆਦਿ ਹਾਜ਼ਰ ਸਨ। ਇਸ ਮੌਕੇ ਸਮੂਹ ਸਰਕਲਾਂ ਦੇ ਸਹਾਇਕ ਖੁਰਾਕ ਸਪਲਾਈ ਅਫ਼ਸਰ ਅਤੇ ਸਮੂਹ ਕੇਂਦਰਾਂ ਦੇ ਇੰਸਪੈਕਟਰ ਫੂਡ ਸਪਲਾਈ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਦੀਆਂ ਹਦਾਇਤਾਂ ਨੂੰ ਸਬੰਧਤ ਵਿਭਾਗ ਇ...
ਸਵੀਪ ਟੀਮ ਨੇ ਸੰਤ ਮੋਹਨ ਦਾਸ ਮੈਮੋਰੀਅਲ ਸੀ.ਸੈ.ਸਕੂਲ ਕੋਟ ਸੁਖੀਆਂ ‘ਚ ਵਿਦਿਆਰਥੀਆਂ ਨੂੰ  ਵੋਟ ਦੇ ਅਧਿਕਾਰ ਲਈ ਪ੍ਰੇਰਿਆ

ਸਵੀਪ ਟੀਮ ਨੇ ਸੰਤ ਮੋਹਨ ਦਾਸ ਮੈਮੋਰੀਅਲ ਸੀ.ਸੈ.ਸਕੂਲ ਕੋਟ ਸੁਖੀਆਂ ‘ਚ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਲਈ ਪ੍ਰੇਰਿਆ

Punjab
ਫ਼ਰੀਦਕੋਟ, 3 ਮਈ.2024 ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ  ਲੈ ਕੇ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਲਈ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸਖੀਆ ਪਹੁੰਚੇ | ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜ ਥਾਪਰ ਅਤੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ- ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ ਨੇ ਕਿਹਾ ਕਿ ਨਵੇਂ ਵੋਟਰ 4 ਮਈ ਤੱਕ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਹੈਲਪ ਲਾਈਨ ਐਪ ਡਾਊਨਲੋਡ ਕਰਕੇ, ਆਪਣੇ ਅਧਾਰ ਕਾਰਡ, ਜਨਮ ਤਾਰੀਕ ਦਾ ਸਬੂਤ ਅਤੇ ਪਾਸਪੋਰਟ ਸਾਈਜ਼ ਦੀ ਫ਼ੋਟੋ ਅਪਲੋਡ ਕਰਕੇ ਆਪਣੀ ਵੋਟ ਬਣਾ ਸਕਦੇ ਹਾਂ | ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਤੋਂ ਬਾਅਦ ਲੋਕਤੰਤਰ ਅੰਦਰ ਮਿਲੇ ਇਸ ਅਧਿਕਾਰ ਦੀ ਵਰਤੋਂ ਸਾਨੂੰ ਯਕੀਨੀ ਰੂਪ 'ਚ 1 ਜੂਨ 2024 ਨੂੰ   ਬਿਨ੍ਹਾਂ ਡਰ, ਭੈ, ਲਾਲਚ,ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ...
ਜਿਲ੍ਹਾ ਬਾਲ ਸੁਰੱਖਿਆ ਦਫਤਰ,ਫਾਜਿਲਕਾ ਵੱਲੋ ਚਾਇਲਡ ਲੇਬਰ ਅਤੇ ਚਾਇਲਡ ਬੈਗਿੰਗ ਖਿਲਾਫ ਕੀਤੀ ਗਈ ਕਾਰਵਾਈ

ਜਿਲ੍ਹਾ ਬਾਲ ਸੁਰੱਖਿਆ ਦਫਤਰ,ਫਾਜਿਲਕਾ ਵੱਲੋ ਚਾਇਲਡ ਲੇਬਰ ਅਤੇ ਚਾਇਲਡ ਬੈਗਿੰਗ ਖਿਲਾਫ ਕੀਤੀ ਗਈ ਕਾਰਵਾਈ

Punjab
ਫਾਜਿਲਕਾ 3 ਮਈ ਮਾਨਯੋਗ ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ, ਫਾਜ਼ਿਲਕਾ ਅਤੇ ਜਿਲ੍ਹਾ ਸ਼ੈਸ਼ਨ ਜੱਜ ਜਤਿੰਦਰ ਕੌਰ, ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਰੁਕੋ ਮੁਹਿੰਮ ਦਫਤਰੀ ਸਮੇ ਤੋਂ ਬਾਅਦ ਅਧੀਨ ਜ਼ਿਲ੍ਹੇ ਦੇ ਬਲਾਕ ਅਬੋਹਰ ਵਿਖੇ ਵੱਖ-ਵੱਖ ਬਜਾਰਾ ਚੋ ਛਾਪੇ ਮਾਰੀ ਕੀਤੀ ਗਈ। ਇਹ ਛਾਪੇਮਾਰੀ ਬੱਸ ਸਟੈਂਡ, ਬਜ਼ਾਰ, ਨਹਿਰੂ ਪਾਰਕ, ਡਾਕ ਘਰ ਰੋਡ ਰੇੜੀ ਮਾਰਕਿਟ ਅਤੇ 12 ਨੰ. ਗਲੀ ਅਬੋਹਰ ਦੇ ਮੁੱਖ ਬਜਾਰਾ ਵਿਖੇ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਨੇ ਲੋਕਾਂ ਅਤੇ 'ਦੁਕਾਨਦਾਰਾ ਦੁਕਾਨ ਨੂੰ ਬਾਲ ਮਜਦੂਰੀ ਸਬੰਧੀ ਕੀਤੀ ਜਾਣ ਵਾਲੀ ਕਾਰਾਵਾਈ ਬਾਰੇ ਜਾਗਰੂਕ ਕੀਤਾ ਗਿਆ ਅਤੇ ਚਾਇਲਡ ਲੇਬਰ ਕਰਵਾਉਣ ਵਾਲੇ 6 ਮਹੀਨੇ ਤੋ ਲੈ ਕੇ 2 ਸਾਲ ਦੀ ਸਜਾ ਤੇ 20,000 - 50,000 ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾ ਨੇ ਦੱਸਿਆ ਕਿ ਭੀਖ ਮੰਗਣਾ ਜਾ ਮੰਗਵਾਉਣਾ ਕਾਨੂੰਨੀ ਅਪਰਾਧ ਹੈ। ਬੱਚਿਆ ਦੀ ਉਮਰ ਭੀਖ ਮੰਗਣ ਦੀ ਨਹੀ ਹੈ,ਬਲਕਿ ਪੜਨ ਅਤੇ ਖੇਡਣ ਦੀ ਹੈ। ਭੀਖ ਮੰਗਵਾਉਣ ਵਾਲੇ ਵਿਅਕਤੀ ਜਾਂ ਮਾਪਿਆ ਵੱਲੋ ਬੱਚਿਆ ਤੋਂ ਭੀਖ ਮੰਗਵਾਉਣ ਵਾਲਿਆ ਤੇ Act, 2015 ਦੇ ਦੌਰਾਨ ...
ਸਹਾਇਕ ਰਿਟਰਨਿੰਗ ਅਫ਼ਸਰ ਮਾਨਸਾ ਵੱਲੋਂ ਵੋਟਰ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ

ਸਹਾਇਕ ਰਿਟਰਨਿੰਗ ਅਫ਼ਸਰ ਮਾਨਸਾ ਵੱਲੋਂ ਵੋਟਰ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ

Punjab
ਮਾਨਸਾ, 03 ਮਈ: ਸਹਾਇਕ ਰਿਟਰਨਿੰਗ ਅਫ਼ਸਰ, ਮਾਨਸਾ, ਸ੍ਰ. ਮਨਜੀਤ ਸਿੰਘ ਰਾਜਲਾ ਨੇ ਐਸ.ਡੀ.ਐਮ. ਦਫ਼ਤਰ ਮਾਨਸਾ ਵਿਖੇ ਵੋਟਰ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਲੋਕਤੰਤਰ ’ਚ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਆਪਣੇ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਕਾਇਮ ਰੱਖਣ ਅਤੇ ਸੁਤੰਤਰ, ਨਿਰਪੱਖ ਤੇ ਸ਼ਾਂਤਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ, ਨਿੱਡਰ ਹੋ ਕੇ, ਧਰਮ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਦੱਸਿਆ ਕਿ ਵੋਟਾਂ ਦੇ ਤਿਉਹਾਰ ਨੂੰ ਮਨਾਉਂਦਿਆਂ ਸਭਨਾਂ ਵੋਟਰਾਂ ਨੂੰ ਵਧ ਚੜ੍ਹ ਕੇ ਮਤਦਾਨ ਕਰਨ ਲਈ ਪ੍ਰੇਰਿਤ ਕਰਨ ਹਿਤ ਸੈਲਫੀ ਪੁਆਇੰਟ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਤਹਿਸੀਲਦਾਰ ਮਾਨਸਾ ਪ੍ਰਵੀਨ ਕੁਮਾਰ ਸਿੰਗਲਾ, ਚੋਣ ਕਾਨੂੰਗੋ ਅਮਨਦੀਪ ਸਿੰਘ, ਸਵੀਪ ਨੋਡਲ ਅਫ਼ਸਰ ਮਾਨਸਾ ਜਗਜੀਵਨ ਸਿੰਘ ਆਲੀਕੇ, ਡਿਪਟੀ ਰਜਿਸਟਰਾਰ ਅਨਿਲ ਕੁਮਾਰ ਅਤੇ ਮਾਸਟਰ ਟਰੇਨਰ ਨਰਿੰਦਰ ਸਿੰਘ ਮਾਨਸ਼ਾਹੀਆ ਹਾਜ਼ਰ ਸਨ।...
ਏ.ਡੀ.ਸੀ. ਵੱਲੋਂ ਦ ਵੀਜ਼ਾ ਲੈਂਡ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਦ ਵੀਜ਼ਾ ਲੈਂਡ ਫਰਮ ਦਾ ਲਾਇਸੰਸ ਰੱਦ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਈ, 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਦ ਵੀਜ਼ਾ ਲੈਂਡ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਦ ਵੀਜ਼ਾ ਲੈਂਡ ਐਸ.ਸੀ.ਓ. ਨੰ:523-524, ਦੂਜੀ ਮੰਜਿਲ, ਸੈਕਟਰ-70, ਮੋਹਾਲੀ, ਜਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਨਿਸ਼ਾਨ ਸਿੰਘ ਪੁੱਤਰ ਸ੍ਰੀ ਗੁਰਮੁੱਖ ਸਿੰਘ ਵਾਸੀ ਮਕਾਨ ਨੰ:76, ਤੀਜੀ ਮੰਜਿਲ, ਮਟੌਰ, ਸੈਕਟਰ-70, ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਾਲ ਵਾਸੀ ਫਲੈਟ ਨੰਬਰ 182, ਗਰਾਊਂਡ ਫਲੌਰ, ਵੇਵ ਅਸਟੇਟ, ਸੈਕਟਰ-85, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਇਸ ਦਫਤਰ ਵੱਲੋਂ ਲਾਇਸੰਸ ਨੰਬਰ 352/ਆਈ.ਸੀ. ਮਿਤੀ 15-10-2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 14-10-2024 ਤੱਕ ਹੈ। ਲਾਇਸੰ...
ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

Punjab
ਅੰਮ੍ਰਿਤਸਰ 2 ਮਈ 2024-- ਸ੍ਰੀ ਘਨਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿ੍ਤਸਰ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮਿ੍ਤਸਰ ਕੇਂਦਰੀ ਨੇ ਦੱਸਿਆ ਕਿ ਅੱਜ ਬੂਥ ਨੰਬਰ 112 ਸੈਕਟਰ ਅਫ਼ਸਰ ਸ੍ਰੀ ਮਨਪ੍ਰੀਤ ਸਿੰਘ, ਬੀ ਐਲ ਓ ਸ੍ਰੀਮਤੀ ਰਜਿੰਦਰ ਕੌਰ ਵੱਲੋਂ ਹਲਕੇ ਦੇ ਲੋਕਾਂ ਨੂੰ ਮੀਟਿੰਗ ਲਈ ਇੱਕਠਿਆਂ ਕੀਤਾ ਗਿਆ। ਮੀਟਿੰਗ ਵਿੱਚ ਲੋਕਾਂ ਨੂੰ ਸਵੀਪ ਗਤੀਵਿਧੀਆਂ ਰਾਹੀਂ ਜਾਗਰੂਕ ਕਰਦੇ ਹੋਏ ਦੱਸਿਆ ਗਿਆ ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਈ ਵਿਜ਼ਿਲ ਐਪ ਡਾਊਨਲੋਡ ਕਰਨ ਲਈ ਕਿਹਾ ਜਾਵੇ। ਸਾਰੇ ਲੋਕਾਂ ਨੂੰ ਇਹ ਵੀ ਸੂਚਿਤ ਕੀਤਾ ਜਾਵੇ ਕਿ 1 ਜੂਨ ਵੋਟਾਂ ਵਾਲੇ ਦਿਨ ਬਹੁਤ ਜ਼ਿਆਦਾ ਗਰਮੀ ਹੋਵੇਗੀ ਅਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਜਾਵੇ, ਇਸ ਲਈ ਸਵੇਰੇ ਸਵੇਰੇ ਹੀ ਵੋਟ ਪੋਲ ਕਰ ਲਈ ਜਾਵੇ।ਇਸ ਮੌਕੇ ਸ੍ਰੀ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫ਼ਸਰ ਸਵੀਪ ਨੇ ਲੋਕਾਂ ਨੂੰ ਜਾਗਰੂਕ ...
ਇੱਟ ਭੱਠੇਆਂ ਤੇ ਚਲਾਈ ਗਈ ਵੋਟਰ ਜਾਗਰੂਕਤਾ ਮੁੰਹਿਮ

ਇੱਟ ਭੱਠੇਆਂ ਤੇ ਚਲਾਈ ਗਈ ਵੋਟਰ ਜਾਗਰੂਕਤਾ ਮੁੰਹਿਮ

Punjab
ਅੰਮ੍ਰਿਤਸਰ 2 ਮਈ 2024-- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਇੱਟ ਭੱਠੇਆਂ ਤੇ ਜਾ ਕੇ ਕਿਰਤੀਆਂ ਨੂੰ ਵੋਟ ਅਧਿਕਾਰਾਂ ਸਬੰਧੀ ਜਾਗਰੂਕ ਕੀਤਾ ਗਿਆ।ਸ਼ਹਿਰ ਦੇ ਕੋਟ ਖਾਲਸਾ ਇਲਾਕੇ ਵਿੱਚ ਕਰਵਾਏ ਗਏ ਇਸ ਜਾਗਰੂਕਤਾ ਅਭਿਆਨ ਦਾ ਮੁੱਖ ਟੀਚਾ ਕਿਰਤੀਆਂ ਨੂੰ ਅਗਾਮੀ ਲੋਕਸਭਾ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਹਰਦੀਪ ਕੌਰ ਨੇ ਕਿਹਾ ਕਿ ਲੋਕਸਭਾ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਅਹਿਮ ਭੂਮਿਕਾ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਕਿਰਤੀ ਮਜ਼ਦੂਰ ਵਰਗ ਦਾ ਯੋਗਦਾਨ ਬਹੁਤ ਮਹੱਤਵਪੁਰਨ ਹੁੰਦਾ ਹੈ।ਉਹਨਾਂ ਕਿਹਾ ਕਿ ਲੋਕਤਾਂਤਰਿਕ ਪ੍ਰਕਿਿਰਆ ਵਿੱਚ ਕਿਰਤੀ ਮਜ਼ਦੂਰ ਵਰਗ ਆਜ਼ਾਦੀ ਤੋ...
ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ – ਡਿਪਟੀ ਕਮਿਸ਼ਨਰ

ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 2 ਮਈ 2024 (         )- ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ  ਨਾਲ ਚੱਲ ਰਹੀ ਹੈ। ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ ਹਨ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜੀ ਲਿਆਂਦੀ ਜਾਵੇ।  ਉਨਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 440280 ਮੀਟਿਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਜਿਸ ਵਿਚੋਂ ਵੱਖ-ਵੱਖ ਏਜੰਸੀਆਂ ਵਲੋਂ 430263 ਮੀਟਰਿਕ ਟਨ ਕਣਕ ਦੀ ਖਰੀਦ ਕਰਕੇ ਕਿਸਾਨਾਂ ਨੂੰ 737.81 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।  ਉਨਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 114152 ਮੀਟਰਿਕ ਟਨ, ਮਾਰਕਫੈਡ ਵਲੋਂ 104875 ਮੀਟਰਿਕ ਟਨ, ਪਨਸਪ ਵਲੋਂ 90156 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵਲੋਂ 62962 ਮੀਟਰਿਕ ਟਨ , ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ 19862 ਮ...