Wednesday, August 19
Shadow

Author: admin

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

Punjab
ਚੰਡੀਗੜ੍ਹ, 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

Punjab
ਚੰਡੀਗੜ੍ਹ, 2 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ 'ਤੇ ਨਜ਼ਰ ਰੱਖਣ ਲਈ  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15 ਖਰਚਾ ਨਿਗਰਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।  ਇਹ ਸਾਰੇ ਅਧਿਕਾਰੀ ਭਾਰਤੀ ਰੈਵਨਿਊ ਸਰਵਿਸ (ਆਈ.ਆਰ.ਐਸ) ਨਾਲ ਸਬੰਧਤ ਹਨ ਅਤੇ ਖਰਚਾ ਨਿਗਰਾਨ ਵਜੋਂ ਵਿਸ਼ੇਸ਼ ਮੁਹਾਰਤ ਰੱਖਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਖਰਚਾ ਨਿਗਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵੱਲੋਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਹਰ ਛੋਟੇ-ਵੱਡੇ ਚੋਣ ਖਰਚੇ ਉੱਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ।  ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਸੀਟ ਲਈ ਹਰਸ਼ਦ ਐਸ ਵੇਂਗੁਰਲੇਕਰ, ਅੰਮ੍ਰਿਤਸਰ ਲੋਕ ਸਭਾ ਸੀਟ ਲਈ ਬਰੇ ਗਣੇਸ਼ ਸੁਧਾਕਰ, ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਨੁਰਾਗ ਤ੍ਰਿਪਾਠੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਮਾਧਵ ਦੇਸ਼ਮੁਖ ਨੂੰ ਨਿਯੁਕਤ ਕੀਤ...
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਜਮ੍ਹਾਂ ਕਰਵਾਉਣ ਲਈ ਸਕਰੀਨਿੰਗ ਕਮੇਟੀ ਦਾ ਗਠਨ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਜਮ੍ਹਾਂ ਕਰਵਾਉਣ ਲਈ ਸਕਰੀਨਿੰਗ ਕਮੇਟੀ ਦਾ ਗਠਨ

Punjab
ਸ੍ਰੀ ਮੁਕਤਸਰ ਸਾਹਿਬ 2 ਮਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਚੋਣ ਅਫਸਰ—ਕਮ— ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ—2024 ਦੇ ਮੱਦੇਨਜਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਥਿਆਰਧਾਰਕਾਂ ਦੇ ਹਥਿਆਰਾਂ ਨੂੰ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਉਹਨਾਂ ਦੱਸਿਆ ਕਿ  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪੱਧਰ ਤੇ ਜਿ਼ਲ੍ਹਾ ਮੈਜਿਸਟਰੇਟ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਸੀਨੀਅਰ ਪੁਲਿਸ ਕਪਤਾਨ, ਸ੍ਰੀ ਮੁਕਤਸਰ ਸਾਹਿਬ ਦੀ ਇੱਕ ਸਕਰੀਨਿੰਗ ਕਮੇਟੀ ਬਣੀ ਹੋਈ ਹੈ। ਉਹਨਾਂ ਦੱਸਿਆ ਕਿ ਜੇਕਰ ਵਿਅਕਤੀ ਨੇ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ ਚਾਹੀਦੀ ਹੈ ਤਾਂ ਉਹ ਆਪਣਾ ਬਿਨੈ ਪੱਤਰ ਇਸ ਕਮੇਟੀ ਪਾਸ ਪੇਸ਼ ਕਰ ਸਕਦਾ ਹੈ । ਸਬੰਧਿਤ ਅਸਲਾ ਲਾਇਸੰਸੀ ਵਿਅਕਤੀ ਆਪਣਾ ਬਿਨੈ ਪੱਤਰ ਕਮਰਾ ਨੰ. 27, ਅਸਲਾ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ,ਸ੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾ ਕਰਵਾ ਸਕਦਾ ਹੈ।...
ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ

ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ

Punjab
ਫਾਜ਼ਿਲਕਾ 2 ਮਈ ਸ੍ਰੀ ਮਨਵੇਸ਼ ਸਿੰਘ ਸਿੱਧੂ ਆਈ ਏਐਸ ਐਡਮਿਨਿਸਟ੍ਰੇਟਿਵ ਸਕੱਤਰ ਲੇਬਰ ਵਿਭਾਗ ਜੋ ਕਿ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਵੀ ਹਨ ਨੇ ਅੱਜ ਜ਼ਿਲ੍ਹੇ ਦਾ ਦੌਰਾ ਕਰਕੇ ਕਣਕ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਨੇ ਫਾਜ਼ਿਲਕਾ ਤੇ ਅਬੋਹਰ ਮੰਡੀਆਂ ਵਿੱਚ ਜਾ ਕੇ ਜਿੱਥੇ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਉੱਥੇ ਹੀ ਉਹਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਰੀਦ ਏਜੰਸੀਆਂ ਨਾਲ ਬੈਠਕ ਕਰਕੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਉਹਨਾਂ ਨੂੰ ਜੀ ਆਇਆਂ ਨੂੰ ਆਖਿਆ । ਇਸ ਮੌਕੇ ਸ੍ਰੀ ਮਨਵੇਸ਼ ਸਿੰਘ ਸਿੱਧੂ ਨੇ ਆਖਿਆ ਕਿ ਕਣਕ ਖਰੀਦ ਪ੍ਰਕਿਰਿਆ ਤੇਜੀ ਨਾਲ ਜਾਰੀ ਹੈ ਅਤੇ ਹੁਣ ਤੱਕ ਇਸ ਸਾਲ ਦੇ ਟੀਚੇ ਦੇ ਮੁਕਾਬਲੇ 80 ਫੀਸਦੀ ਤੱਕ ਕਣਕ ਦੀ ਮੰਡੀਆਂ ਵਿੱਚ ਆਮਦ ਹੋ ਚੁੱਕੀ ਹੈ। ਉਹਨਾਂ ਨੇ ਖਰੀਦ ਏਜੰਸੀਆਂ ਨੂੰ ਤਾੜਨਾ ਕੀਤੀ ਕਿ ਉਹ ਮੰਡੀਆਂ ਵਿੱਚੋਂ ਲਿਫਟਿੰਗ ਦੇ ਕੰਮ ਨੂੰ ਤੇਜ਼ੀ ਨਾਲ ਕਰਨ ਅਤੇ ਖਾਸ ਕਰਕੇ ਉਹਨਾਂ ਮੰਡੀਆਂ ਵਿੱਚ ਵਿਸ਼ੇਸ਼ ਤੌਰ ਤੇ ਤਵੱਜੋ ਦਿੱਤੀ ਜ...
ਸਿਹਤ ਵਿਭਾਗ ਵੱਲੋਂ ਗਰਮ ਲੂ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਸਿਹਤ ਵਿਭਾਗ ਵੱਲੋਂ ਗਰਮ ਲੂ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

Punjab
ਮਾਨਸਾ, 02 ਮਈ: ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਗਰਮ ਲੂ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ ਤਾਂ ਇਹ ਉੱਚ ਤਾਪਮਾਨ ਸਰੀਰ ਦੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮ ਲੂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦੇਣ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਮੌਸਮ ਦੀ ਤਾਜ਼ਾ ਜਾਣਕ...
ਅਸਲਾ ਧਾਰਕ ਤੁਰੰਤ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਧਿਕਾਰਿਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਅਸਲਾ

ਅਸਲਾ ਧਾਰਕ ਤੁਰੰਤ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਧਿਕਾਰਿਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਅਸਲਾ

Punjab
ਮਾਨਸਾ, 02 ਮਈ : ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਲੋਕ ਸਭਾ ਚੋਣਾਂ-2024 ਸੁਚੱਜੇ ਢੰਗ ਨਾਲ ਕਰਵਾਉਣ ਅਤੇੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਮਾਨਸਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਅਤੇ ਜਿਨ੍ਹਾਂ ਅਸਲਾਧਾਰਕਾਂ ਵੱਲੋਂ ਅਜੇ ਤੱਕ ਆਪਣਾ ਅਸਲਾ ਜਮ੍ਹਾ ਨਹੀਂ ਕਰਵਾਇਆ ਗਿਆ, ਉਨ੍ਹਾਂ ਨੂੰ ਆਪਣਾ ਅਸਲਾ ਤੁਰੰਤ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਧਿਕਾਰਿਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸਲਾ ਜਮ੍ਹਾ ਨਾ ਕਰਵਾਉਣ ਦੀ ਸੂਰਤ ਵਿੱਚ ਜਾਬਤਾ ਫੌਜ਼ਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਜੇਕਰ ਕੋਈ ਅਸਲਾ ਧਾਰਕ ਸੁਰੱਖਿਆ ਆਦਿ ਦੇ ਪੱਖ ਤੋਂ ਆਪਣਾ ਅਸਲਾ ਆਪਣੇ ਕੋਲ ਰੱਖਣਾ ਚਾਹੁੰਦਾ ਹੈ ਤਾਂ ਉਹ ਆਪਣੀ ਦਰਖ਼ਾਸਤ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਵੱਲੋਂ ਗਠਿਤ ਕੀਤੀ ਸਕਰੀਨਿੰਗ ਕਮੇਟੀ ਕੋਲ ਪੇਸ ਕਰ ਸਕਦਾ ...
ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

Punjab
ਸ੍ਰੀ ਮੁਕਤਸਰ ਸਾਹਿਬ 2 ਮਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ—2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਹੋਈ। ਇਸ ਮੌਕੇ  ਸ੍ਰੀਮਤੀ ਬਲਜੀਤ ਕੌਰ ਸਹਾਇਕ ਰਿਟਰਨਿੰਗ ਅਫਸਰ —ਕਮ— ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਹਰਬੰਸ ਸਿੰਘ ਤਹਿਸੀਲਦਾਰ ਚੋਣਾ, ਸੌਰਵ ਜੈਨ ਇਲੈਕਸ਼ਨ ਕਾਨੂੰਗੋ, ਈ.ਵੀ.ਐਮ. ਨੋਡਲ ਅਫਸਰ ਸ੍ਰੀ ਆਦੇਸ਼ ਗੁਪਤਾ  ਤੋਂ ਇਲਾਵਾ ਵੱਖ—ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੀ ਮੌਜੂਦ ਸਨ। ਇਸ ਮੌਕੇ  ਵਧੀਕ ਜਿ਼ਲ੍ਹਾ ਚੋਣ ਅਫਸਰ  ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 753  ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਚਾਰੋ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਇਸ ਮੌਕੇ ਉਹਨਾਂ ਦੱਸਿਆਂ ਕਿ  ਜਿ਼ਲ੍ਹੇ ਵਿੱਚ ਕੁਲ 1827 ਬੈਲਟ ਯੂਨਿਟ,1076 ਕੰਟਰੋਲ ਯੂਨਿਟ ਅਤੇ ਵੀ.ਵੀ.ਪੈਟ 1102 ਦੀ ਰੈਂਡੇਮਾਈਜੇ...
ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ

ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ

Punjab
ਮੋਗਾ, 2 ਮਈ (           )    ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ  ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫ਼ਸਲ ਦੀ ਨਾਲੋ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫ਼ਸਲ ਦੀ ਤੇਜੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ।                                                                                                           ਇਸ ਮੌਕੇ ਸ੍ਰ. ਕੁਲਵੰਤ ਸਿੰਘ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 615378 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 576580 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ187841 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 153...
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

Punjab
ਐਸ.ਏ.ਐਸ.ਨਗਰ, 02 ਮਈ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਰੈਂਡਮਾਈਜ਼ੇਸ਼ਨ ਦੇ ਪਹਿਲੇ ਪੜਾਅ ਦਾ ਆਯੋਜਨ ਕੀਤਾ ਗਿਆ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 825 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ 'ਤੇ ਇਸ ਵੰਡ ਦੀ ਗਿਣਤੀ ਅਨੁਸਾਰ ਈ.ਵੀ.ਐਮਜ਼ ਦੇ ਨਾਲ-ਨਾਲ ਵੀ.ਵੀ.ਪੀ.ਏ.ਟੀ. ਮਸ਼ੀਨਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ ਵੀ ਐਮ ਅਤੇ ਵੀ ਵੀ ਪੀ ਏ ਟੀ ਮਸ਼ੀਨਾਂ ਨੂੰ ਰੈਂਡਮਾਈਜ਼ ਕਰ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਵਾਧੂ 20 ਪ੍ਰਤੀਸ਼ਤ ਸੀ ਯੂ (ਕੰਟਰੋਲ ਯੂਨਿਟ), 20 ਪ੍ਰਤੀਸ਼ਤ ਬੀ ਯੂ (ਬੈਲਟ ਯੂਨਿਟ) ਅਤੇ 30 ਪ੍ਰਤੀਸ਼ਤ ਵੀ ਵੀ ਪੀ ਏ ਟੀਜ਼ ਰਾਖਵੇਂ ਰੱਖੇ ਗਏ ਹਨ ਜੋ ਕਿਸੇ ਮਸ਼ੀਨ ਵਿੱਚ ਖਰਾਬੀ ਦੀ ਸਥਿਤੀ ਵਿੱਚ ਵਰਤੇ ਜਾ ਸਕਦ...
ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ

ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ

Punjab
ਅਬੋਹਰ 2 ਮਈ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਲੋਕ ਸਭਾ ਚੋਣਾਂ 2024 ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਖੇਤਰਾਂ ਦੀਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਇੱਥੇ ਸੁਰੱਖਿਆ ਸਥਿਤੀ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਟਰਾਂਗ ਰੂਮ ਵੇਖੇ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਤੇ ਹਰ ਗਤੀਵਿਧੀ ਸੀਸੀ ਟੀਵੀ ਕੈਮਰੇ ਦੀ ਨਿਗਰਾਨੀ ਹੇਠ ਹੋਵੇਗੀ ਅਤੇ ਇੱਥੇ ਤਿੰਨ ਪਰਤੀ ਸੁਰੱਖਿਆ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਵਿਧਾਨ ਸਭਾ ਹਲਕੇ ਦੀ ਗਿਣਤੀ ਡੀਏਵੀ ਬੀ ਐਡ ਕਾਲਜ ਅਬੋਹਰ ਵਿਖੇ ਅਤੇ ਬਲੂਆਣਾ ਵਿਧਾਨ ਸਭਾ ਹਲਕੇ ਦੀ ਗਿਣਤੀ ਡੀਏਵੀ ਕਾਲਜ ਦੇ ਆਡੀਟੋਰੀਅਮ ਵਿਖੇ ਹੋਵੇਗੀ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਵੀ ਹਾਜ਼ਰ ਸਨ।...