ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ
ਫਾਜ਼ਿਲਕਾ, 2 ਮਈ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੌਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਹੋਈ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਜ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਬਿਜਲਈ ਵੋਟਿੰਗ ਮਸ਼ੀਨਾਂ ਦੇ ਨੋਡਲ ਅਫ਼ਸਰ ਵਿਸਵਜੀਤ ਸਿਆਗ ਵੀ ਹਾਜਰ ਸਨ। ਇਸੇ ਤਰਾਂ ਇਹ ਸਾਰੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਦੀ ਹਾਜਰੀ ਵਿਚ ਕੀਤੀ ਗਈ।
ਇਸ ਮੌਕੇ ਡਿਪਟੀ ਕਮਸ਼ਿਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 829 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਚਾਰੋ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ।ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫੀਸਦੀ ਵੀਵੀਪੈਟ ਮਸ਼ੀਨਾਂ ਦਿੱਤ...








