Wednesday, August 19
Shadow

Author: admin

ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

Punjab
ਫ਼ਰੀਦਕੋਟ 2 ਮਈ,2024  ( ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਡੇਮਾਇਜ਼ੇਸਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜਰੀ ਵਿਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 511 ਪੋਲਿੰਗ ਬੂਥ ਹਨ। ਇਸ ਲਈ ਅੱਜ ਤਿੰਨ ਵਿਧਾਨ ਸਭਾ ਚੋਣ ਹਲਕਿਆਂ 87-ਫਰੀਦਕੋਟ ਵਿੱਚ 185 ਪੋਲਿੰਗ ਬੂਥ , 88-ਕੋਟਕਪੂਰਾ ਵਿੱਚ 167 ਪੋਲਿੰਗ ਬੂਥ ਅਤੇ 89-ਜੈਤੋਂ ਵਿੱਚ 159 ਪੋਲਿੰਗ ਬੂਥਾਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਇਸ ਮੌਕੇ ਸ੍ਰੀ ਜਗਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਵਰੁਣ ਕੁਮਾਰ ਐਸ.ਡੀ.ਐਮ., ਫਰੀਦਕੋਟ, ਸ੍ਰੀਮਤੀ ਹਰਜਿੰਦਰ ਕੌਰ ਚੋਣ ਤਹਿਸੀਲਦਾਰ, ਨੋਡਲ ਅਫਸਰ ਫਾਰ ਵੋਟਿੰਗ ਮਸ਼ੀਨਾਂ-ਕਮ-ਐਕਸੀਅਨ, ਪੰਜਾਬ ਮੰਡੀ ਬੋਰਡ, ਅਤੇ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦੇ ਆਮ ਆਦਮੀ ਪਾਰਟੀ ਪ੍ਰ...
ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)

Punjab
ਚੰਡੀਗੜ੍ਹ, 1 ਮਈ: ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਵਿੱਚ ਇੱਕ ਵਿਸ਼ਾਲ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਚਲਾਇਆ। ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਇਆ ਗਿਆ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਡਰੱਗ ਹੌਟਸਪੌਟਸ – ਜਿਵੇਂ ਉਨ੍ਹਾਂ ਦੇ ਸਬੰਧਤ ਜ਼ਿਲਿ੍ਹਆਂ ਵਿੱਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੇ ਸਥਾਨਾਂ ਜਾਂ ਨਸ਼ਾ ਤਸਕਰਾਂ ਲਈ ਪਨਾਹਗਾਹ/ਸੁਰੱਖਿਅਤ ਥਾਵਾਂ, ਦੀ ਸ਼ਨਾਖਤ ਕਰਕੇ ਇਸ ਕਾਰਵਾਈ ਦੀ ਸਾਵਧਾਨੀ ਨਾਲ ਯੋਜਨਾ ਬਣਾਉਣ । ਇਹ ਅਪ੍ਰੇਸ਼ਨ  ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਦੀ ਤੈਨਾਤੀ ਨਾਲ ਕਰਵਾਇਆ ਗ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

Punjab
ਫਾਜ਼ਿਲਕਾ, 1 ਮਈ ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਨੇ ਅੱਜ ਇੱਥੋਂ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲੋਕ ਸਭਾ ਚੋਣਾਂ ਸਬੰਧੀ ਬਣਨ ਵਾਲੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਥੇ ਫਾਜ਼ਿਲਕਾ ਅਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਹੋਵੇਗੀ ਜਦ ਕਿ ਬੱਲੂਆਣਾ ਤੇ ਅਬੋਹਰ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਅਬੋਹਰ ਵਿਖੇ ਹੋਵੇਗੀ। ਜਿਕਰਯੋਗ ਹੈ ਕਿ 1 ਜੂਨ 2024 ਨੂੰ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਣੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਪੂਰੀ ਤਰਾਂ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਣਗੇ ਅਤੇ ਇੱਥੇ ਤਿੰਨ ਪਰਤੀ ਸੁਰੱਖਿਆ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਦੀ ਗਿਣਤੀ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਹੁਣੇ ਹੀ ਆਰੰਭ ਦਿੱਤੀਆਂ ਜਾਣ। ਉਨ੍ਹਾਂ ਦੇ ਨਾਲ ਵਧੀਕ ...
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ

4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ

Punjab
ਫਾਜ਼ਿਲਕਾ, 1 ਮਈ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਸੀ ਸਿਬਨ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡੀਓ ਕਾਨਫਰੰਸ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਚੋਣ ਤਿਆਰੀਆਂ ਵਿਚ ਲੱਗੇ ਨੋਡਲ ਅਫ਼ਸਰਾਂ ਨਾਲ  ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੀ ਹਾਲੇ ਵੋਟ ਨਹੀਂ ਬਣੀ ਤਾਂ 4 ਮਈ ਤੱਕ ਨਵੀਂ ਵੋਟ ਬਣਵਾਈ ਜਾ ਸਕਦੀ ਹੈ। ਇਸ ਲਈ ਲੋਕ ਵੋਟਰ ਹੈਲਪਲਾਈਨ ਮੋਬਾਇਲ ਐਪ ਤੇ ਜਾ ਕੇ ਆਨਲਾਈਨ ਹੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਵੋਟ ਸਾਡੀ ਤਾਕਤ ਹੈ ਅਤੇ 18 ਸਾਲ ਤੋਂ ਵੱਡੀ ਉਮਰ ਦੇ ਹਰ ਵਿਅਕਤੀ ਦੀ ਵੋਟ ਬਣੀ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਹੈਲਪ ਲਾਈਨ ਐਪ ਰਾਹੀਂ ਲੋਕ ਆਪਣੀ ਵੋਟ ਬਣੀ ਹੈ ਜਾਂ ਨਹੀਂ, ਆਪਣਾ ਪੋਲਿੰਗ ਬੂਥ ਕਿੱਥੇ ਹੈ ਇਹ ਜਾਣਕਾਰੀ ਵੀ ਹਾਸਲ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾਣ ਅਤੇ ਲੋਕਾਂ ਨੂੰ ਮਤਦਾਨ ਲਈ ਪ੍ਰੇਰਿਤ ਕਰਨ ਲਈ ਜਿਆਦਾ ...
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ

ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ

Punjab
ਫਾਜ਼ਿਲਕਾ, 1 ਮਈ ਭਾਰਤ ਪਾਕਿ ਸਰਹੱਦ ਨਾਲ ਲੱਗਦੇ ਫਾਜ਼ਿਲਕਾ ਜ਼ਿਲ੍ਹੇ, ਜਿੱਥੇ ਸਰਹੱਦੀ ਪਿੰਡਾਂ ਵਿਚ  ਬੁਨਿਆਦੀ ਸਹੁਲਤਾਂ ਦੀ ਘਾਟ ਵੀ ਰੜਕਦੀ ਹੈ ਅਤੇ ਇੱਥੋਂ ਤੱਕ ਕਿ  ਅੰਤਰ ਰਾਸ਼ਟਰੀ ਹੱਦ ਦੇ ਨਾਲ ਲੱਗਦੇ ਕੁਝ ਪਿੰਡਾਂ ਵਿਚ ਤਾਂ ਮੋਬਾਇਲ ਨੈਟਵਰਕ ਵੀ ਪੂਰਾ ਨਹੀਂ ਪਹੁੰਚਦਾ ਹੈ, ਉਨ੍ਹਾਂ ਪਿੰਡਾਂ ਦੇ ਨਿਆਣਿਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਨਤੀਜਿਆਂ ਵਿਚ ਆਪਣੇ ਰੌਸ਼ਨ ਦਿਮਾਗ ਨਾਲ ਸਮਾਜ ਲਈ ਆਸ ਦੀਆਂ ਚਿਣਗਾਂ ਵਿਖੇਰੀਆਂ ਹਨ। ਅਜਿਹੇ ਹੀ 18 ਹੋਣਹਾਰ ਬੱਚਿਆਂ ਜਿੰਨ੍ਹਾਂ ਵਿਚੋਂ 16 ਕੁੜੀਆਂ ਹਨ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਡਾ: ਪ੍ਰਗਿਆ ਜੈਨ ਵੱਲੋਂ ਸਨਮਾਨਿਤ ਕੀਤਾ ਗਿਆ। ਇੰਨ੍ਹਾਂ ਵਿਚੋਂ ਕੁਝ ਬੱਚਿਆਂ ਨੇ ਡਿਪਟੀ ਕਮਿਸ਼ਨਰ ਅਤੇ ਸੈਸ਼ਨ ਜੱਜ ਨਾਲ ਮਿਲਣ ਦੀ ਇੱਛਾ ਪ੍ਰਗਟਾਈ ਤਾਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਕੌਰ ਨੇ ਵੀ ਇੰਨ੍ਹਾਂ ਬੱਚਿਆਂ ਨਾਲ ਮੁਲਾਕਾਤ ਕਰਕੇ ਇੰਨ੍ਹਾਂ ਨੂੰ ਜੀਵਨ ਵਿਚ ਨਵੇਂ ਮੁਕਾਮ ਸਰ ਕਰਨ ਲਈ ਪ੍ਰੇਰਿਤ ਕੀਤਾ। ਇੰਨ੍ਹਾਂ ਬੱਚਿਆਂ ਵਿਚ ਜਿਆਦਾਤਰ ਅਜਿਹੇ ਘਰਾਂ ਤੋਂ ਹਨ ਜਿੱਥੇ ਰੋਜਮਰਾਂ ਦਾ ਜੀਵਨ ਵੀ ਮੁਸਕਿਲਾਂ ਭਰਪੂ...
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ

Punjab
ਅਮ੍ਰਿਤਸਰ  1 ਮਈ   ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ 2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਇੱਕ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜ਼ਿਲ੍ਹਾ ਲੇਬਰ ਕਮਿਸ਼ਨਰ ਦਫ਼ਤਰ ਦੇ ਸਹਿਯੋਗ ਨਾਲ ਖੰਨਾ ਪੇਪਰ ਮਿੱਲ ਵਿਖੇ ਕਰਵਾਏ ਗਏ ਇਸ ਮੈਮੀਨਾਰ ਵਿੱਚ ਲੇਬਰ ਇੰਸਪੈਕਟਰ ਸ।ਜਸਪਾਲ ਸਿੰਘ ਨੇ ਕਿਹਾ ਕਿ ਕਿਰਤੀ ਮਜ਼ਦੂਰ ਸਾਡੇ ਸਮਾਜ ਦਾ ਮਹੱਤਵਪੂਰਨ ਅੰਗ ਹਨ ਅਤੇ ਇਹਨਾਂ ਦਾ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਅਮਲ ਸ਼ੁਰੂ ਹੋ ਚੁੱਕਾ ਹੈ ਅਤੇ ਅਗਾਮੀ 1 ਜੂਨ ਨੂੰ ਪੰਜਾਬ ਵਿੱਚ ਚੋਣਾਂ ਹੋਣੀਆਂ ਹਨ।ਉਹਨਾਂ ਦੱਸਿਆ ਕਿ ਲੇਬਰ ਦਫ਼ਤਰ ਦੀ ਅੰਮ੍ਰਿਤਸਰ ਇਕਾਈ ਵਲੋਂ ਮਜ਼ਦੂਰਾਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਕਈ ਜਾਗਰੂਕਤਾ ਮੈਮੀਨ...
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ

Punjab
ਫ਼ਰੀਦਕੋਟ, 01 ਮਈ 2024     ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ 2024 ਤੱਕ ਬਣਾ ਸਕਦੇ ਹਨ।     ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ ਪਰ ਵਿਅਕਤੀ ਦਾ ਨਾਂ ਵੋਟਰ ਸੂਚੀ ਵਿਚ ਹੋਣਾ ਲਾਜ਼ਮੀ ਹੈ।    ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸ...
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ ਤੇ ਪਾਬੰਦੀ- ਜ਼ਿਲ੍ਹਾ ਮੈਜਿਸਟ੍ਰੇਟ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ ਤੇ ਪਾਬੰਦੀ- ਜ਼ਿਲ੍ਹਾ ਮੈਜਿਸਟ੍ਰੇਟ

Punjab
ਫ਼ਰੀਦਕੋਟ 01 ਮਈ,2024   ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹੋਏ ਹੁਕਮਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ., ਜ਼ਿਲ੍ਹਾ ਮੈਜਿਸਟ੍ਰੇਟ, ਫਰੀਦਕੋਟ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਨਤਕ ਇਕੱਠਾ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ।  ਉਨ੍ਹਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਅਤੇ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਆਪਸੀ ਭਾਈਚਾਰੇ ਅਤੇ ਮਿਲਵਰਤਣ ਨੂੰ ਕਾਇਮ ਰੱਖਣਾ ਜਰੂਰੀ ਹੈ। ਇਸ ਲਈ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਹਥਿਆਰਾਂ ਦਾ ਸਸਤੀ ਸ਼ੋਹਰਤ ਲਈ ਵਿਖਾਵਾ ਕਰਨ ਅਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ...
ਨਗਰ ਨਿਗਮ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ

ਨਗਰ ਨਿਗਮ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ

Punjab
ਅਮ੍ਰਿਤਸਰ  1 ਮਈ 2024 --- ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਨਗਰ ਨਿਗਮ ਦਫ਼ਤਰ ਵਿਖੇ ਸਵੀਪ ਰੰਗੋਲੀ ਬਣਾਈ ਗਈ।ਜਿਸਨੂੰ ਆਮ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਇਹਨਾਂ ਰੰਗੋਲੀਆਂ ਨੂੰ ਬਣਾਉਣ ਵਾਲੀ ਟੀਮ ਦੇ ਇੰਚਾਰਜ ਸੰਜੇ ਕੁਮਾਰ ਨੇ ਦੱਸਿਆ ਕਿ ਵੋਟ ਹਰ ਨਾਗਰਿਕ ਦਾ  ਹੱਕ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸ ਸਬੰਧੀ ਵੱਡੇ ਪੱਧਰ ਤੇ ਸਵੀਪ ਗਤਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਉਹ ਆਪਣੇ ਰੰਗੋਲੀ ਆਰਟ ਰਾਹੀਂ ਲੋਕਾਂ ਤੱਕ ਚੋਣ ਸੁਨੇਹਾ ਪਹੁੰਚਾ ਰਹੇ ਹਨ।ਉਹਨਾਂ ਦੱਸਿਆ ਕਿ ਉਹਨਾਂ ਵਲੋਂ ਹੁਣ ਤੱਕ ਹਵਾਈ ਅੱਡੇ,ਹੈਰੀਟੇਜ ਸਟਰੀਟ,ਅਟਾਰੀ ਬਾਰਡਰ,ਜਲ੍ਹਿਆਂਵਾਲਾ ਬਾਗ ਵਿਖੇ ਵੀ ਰੰਗੋਲੀ ਬਣਾਈ ਜਾ ਚੁੱਕੀ ਹੈ।ਇਸ ਮੌਕੇ ਟੀਮ ਦੇ ਹੋਰ ਮੈਂਬਰ ਸਰਬਜੀਤ ਸਿੰਘ, ...
ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਵਹੀਕਲਾਂ ਦੀ ਚੈੱਕਿੰਗ ਜਾਰੀ

ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਵਹੀਕਲਾਂ ਦੀ ਚੈੱਕਿੰਗ ਜਾਰੀ

Punjab
ਬਠਿੰਡਾ, 1 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ। ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ। ਇਸ ਮੌਕੇ ਸ. ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜ਼ਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ।         ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।...