Wednesday, August 19
Shadow

Author: admin

ਮਜ਼ਦੂਰ ਦਿਵਸ ਮੌਕੇ ਦਿੱਤਾ ਵੋਟ ਪਾਉਣ ਦਾ ਚੋਣ ਹੋਕਾ

ਮਜ਼ਦੂਰ ਦਿਵਸ ਮੌਕੇ ਦਿੱਤਾ ਵੋਟ ਪਾਉਣ ਦਾ ਚੋਣ ਹੋਕਾ

Punjab
ਅੰਮ੍ਰਿਤਸਰ 1 ਮਈ 2024--- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਵਿੱਚ ‘ਚੋਣ ਚੇਤਨਾ’ ਵੋਟਰ ਜਾਗਰੂਕਤਾ ਪੌ੍ਗਰਾਮ ਆਯੋਜਿਤ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਕ, ਅੰਮ੍ਰਿਤਸਰ ਵਿਕਾਸ ਅਥਾਰਟੀ ਡਾ.ਰਜਤ ਉਬਰਾਏ ਨੇ ਕਿਹਾ ਕਿ ਸਮਾਜ ਵਿੱਚ ਹਰ ਵਰਗ ਦੀ ਅਹਿਮ ਭੂਮਿਕਾ ਹੈ ਅਤੇ ਕਿਸੇ ਵੀ ਰਾਸ਼ਟਰ ਨਿਰਮਾਣ ਵਿੱਚ ਮਜ਼ਦੂਰ ਵਰਗ ਦਾ ਯੋਗਦਾਨ ਬਹੁਤ ਮਹਤਵਪੁਰਨ ਹੁੰਦਾ ਹੈ।ਉਹਨਾਂ ਕਿਹਾ ਕਿ ਇਸ ਵੇਲੇ ਦੇਸ਼ ਵਿੱਚ ਚੋਣਾਂ ਦਾ ਪਰਵ ਮਨਾਇਆ ਜਾ ਰਿਹਾ ਹੈ ਅਤੇ ਅਗਾਮੀ 1 ਜੂਨ ਨੂੰ ਪੰਜਾਬ ਵਿੱਚ ਵੋਟਾਂ ਪਾਈਆਂ ਜਾਣੀਆਂ ਹਨ।ਉਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣ...
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ

ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ

Punjab
ਫਾਜ਼ਿਲਕਾ 1 ਮਈ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਫਾਜਿਲਕਾ ਪੁਲਿਸ ਵੱਲੋਂ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਸ੍ਰੀ ਕਰਨਵੀਰ ਸਿੰਘ, ਐਸ.ਪੀ( ਓਪਰੇਸ਼ਨ) ਦੀ ਨਿਗਰਾਨੀ ਹੇਠ ਸਮੂਹ ਹਲਕਾ ਅਫਸਰਾਂ ਅਤੇ ਮੁੱਖ ਅਫਸਰਾਂ ਵਲੋਂ ਜਿਲ੍ਹਾ ਫਾਜਿਲਕਾ ਦੀਆਂ ਚਾਰੋ ਸਬ ਡਵੀਜਨਾਂ ਵਿੱਚ ਕਾਰਡਨ ਐਂਡ ਸਰਚ ਅਪ੍ਰੇਸ਼ਨ ਚਲਾਇਆ ਗਿਆ। ਜਿਸ ਦੌਰਾਨ ਜਿਲ੍ਹਾ ਫਾਜਿਲਕਾ ਵਿਚ ਡਰੱਗ ਹੌਟਸਪੋਟ ਏਰੀਆ ਅਤੇ ਹੋਰ ਸੰਵੇਦਨਸ਼ੀਲ ਏਰੀਆ ਦੀ ਚੈਕਿੰਗ ਕੀਤੀ ਗਈ ਹੈ। ਸਬ ਡਵੀਜਨ ਜਲਾਲਾਬਾਦ ਵਿੱਚ ਇਸ ਸਰਚ ਅਪ੍ਰੇਸ਼ਨ ਦੀ ਅਗਵਾਈ ਸ੍ਰੀ ਅੱਛਰੂ ਰਾਮ ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਵੱਲੋਂ ਕੀਤੀ ਗਈ। ਜਿਸ ਦੌਰਾਨ ਮੁੱਖ ਅਫਸਰ ਥਾਣਾ ਅਮੀਰ ਖਾਸ, ਸਿਟੀ ਜਲਾਲਾਬਾਦ, ਸਦਰ ਜਲਾਲਾਬਾਦ, ਅਰਨੀਵਾਲਾ ਅਤੇ ਵੈਰੋਕਾ ਦੀ ਨਿਗਰਾਨੀ ਹੇਠ ਵੱਖ ਵੱਖ ਪੁਲਿਸ ਪਾਰਟੀਆਂ ਗਠਿਤ ਕਰਕੇ ਸਬ ਡਵੀਜਨ ਜਲਾਲਾਬਾਦ ਅਧੀਨ ਪੈਂਦੇ ਏਰੀਆ ਅਤੇ ਹੋਰ ਸੰਵੇਦਨਸ਼ੀਲ ਏਰੀਆ ਦੀ ਚੈਕਿੰਗ ਕੀਤੀ ਗਈ। ਸਬ ਡਵੀਜਨ ਫਾਜਿਲਕਾ ਵਿੱਚ ਸ੍ਰੀ ਸ਼ੁਬੇਗ ਸਿੰਘ ਡੀ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ, ਸਦਰ ਫਾਜਿਲਕਾ...
1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ-ਡਿਪਟੀ ਕਮਿਸ਼ਨਰ

1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ-ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ, 1 ਮਈ ਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਬਦਲੇ ਕਿਸਾਨਾਂ ਨੂੰ 1212 ਕਰੋੜ ਰੁਪਏ ਦੀ ਅਦਾਇਗੀ ਵੱਖ ਵੱਖ ਖਰੀਦ ਏਂਜਸੀਆਂ ਨੇ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਫਾਜ਼ਿਲਕਾ ਮੰਡੀ ਦਾ ਦੌਰਾ ਕਰਨ ਮੌਕੇ ਦਿੱਤੀ। ਇਸ ਮੌਕੇ ਐਸਐਸਪੀ ਡਾ: ਪ੍ਰਗਿਆ ਜੈਨ ਅਤੇ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਉਨ੍ਹਾਂ ਦੇ ਨਾਲ ਹਾਜਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਵੱਲੋਂ ਮੰਡੀ ਵੇਚੀ ਫਸਲ ਦੀ ਅਦਾਇਗੀ ਨਾਲੋ ਨਾਲ ਕੀਤੀ ਜਾ ਰਹੀ ਹੈ ਅਤੇ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਦੀ 1141 ਕਰੋੜ ਰੁਪਏ ਦੀ ਅਦਾਇਗੀ ਕਰਨਯੋਗ ਸੀ ਪਰ ਹੁਣ ਤੱਕ 1212 ਕਰੋੜ ਦੀ ਅਦਾਇਗੀ ਕਰ ਦਿੱਤੀ ਗਈ ਹੈ। ਭਾਵ ਕਿਸਾਨਾਂ ਨੂੰ ਫਸਲ ਵੇਚਣ ਦੇ 48 ਘੰਟੇ ਤੋਂ ਵੀ ਘੱਟ ਸਮੇਂ ਵਿਚ ਅਦਾਇਗੀ ਹੋ ਰਹੀ ਹੈ। ਇਸ ਮੌਕੇ ਆੜਤੀਆਂ ਐਸੋਸੀਏਸ਼ਨ ਦੇ ਆਗੂ ਕਰਨ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਤੇਜੀ ਨਾਲ ਕਣਕ ਦੀ ਖਰੀਦ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਪਿੱਛਲੇ 10-15 ਸਾਲਾਂ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਣਕ ਦੀ ਖਰੀਦ ਇਸ ਪ੍ਰਕਾਰ ਸੁਚਾਰੂ ਤਰੀਕੇ ਨਾਲ ਹੋਈ ਹੈ। ...
ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ:ਜ਼ਿਲ੍ਹਾ ਚੋਣ ਅਫ਼ਸਰ

ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ:ਜ਼ਿਲ੍ਹਾ ਚੋਣ ਅਫ਼ਸਰ

Punjab
ਅਮ੍ਰਿਤਸਰ  1 ਮਈ 2024 --- ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਅੰਮ੍ਰਤਸਰ ਦੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.(ਦਿਹਾਤੀ) ਸ਼੍ਰੀ ਸਤਿੰਦਰ ਸਿੰਘ ਵੀ ਮੌਜ਼ੂਦ ਸਨ।ਇਸ ਤੋਂ ਪਹਿਲਾਂ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵਰਚੁਅਲ ਮੀਟਿੰਗ ਰਾਹੀਂ ਰਾਜ ਦੇ ਸਾਰੇ ਉੱਚ ਅਧਿਆਰੀਆਂ ਨਾਲ ਚੋਣ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਮੌਕੇ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ, ਸੰਵੇਨਦਸ਼ੀਲ, ਅਤਿ ਸੰਵੇਨਦਸ਼ੀਲ ਪੋਲੰਿਗ ਬੂਥਾਂ,ਪੋਸਟਲ ਬੈਲਟ ਪੇਪਰਜ਼, 12 ਡੀ ਫ਼ਾਰਮਾਂ, ਸਵੀਪ ਗਤੀਵਿਧੀਆਂ, ਐਮ.ਸੀ.ਸੀ. ਅਸਲਾ ਜਮ੍ਹਾਂ ਕਰਵਾਉਣ ਸਬੰਧੀ, ਨਜ਼ਾਇਜ ਸ਼ਰਾਬ, ਨਸ਼ਾ ਤੇ ਨਕਦੀ ਆਦਿ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਜ਼ਿਲ੍ਹੇ ਨਾਕੇ ਲਗਾਉਂਣ ਸਬੰਧੀ ਚਰਚਾ ਕੀਤੀ ਗਈ ਅਤੇ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਜ਼...
ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Punjab
ਮਾਨਸਾ, 01 ਮਈ: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰੀ ਸਿੰਘ ਗਰੇਵਾਲ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਜੇਲ੍ਹ ਵਿਖੇ ਸਾਰੀਆਂ ਬੈਰਕਾਂ, ਲੰਗਰ ਹਾਲ, ਜੇਲ੍ਹ ਅੰਦਰ ਬਣੇ ਹਸਪਤਾਲ, ਲੀਗਲ ਏਡ ਦਫ਼ਤਰ ਦਾ ਨਿਰੀਖਣ ਕੀਤਾ ਗਿਆ। ਜ਼ੇਲ੍ਹ ਅੰਦਰ ਰੱਖ-ਰਖਾਵ, ਕੈਦੀਆਂ ਦੇ ਰਹਿਣ ਦੀਆਂ ਥਾਵਾਂ, ਰੋਜ਼ਾਨਾ ਕਿਰਿਆਵਾਂ, ਰਸੋਈ ਘਰ ਆਦਿ ਦਾ ਨਿਰੀਖਣ ਕਰਦਿਆਂ ਜੇਲ੍ਹ ਅਧਿਕਾਰੀਆਂ ਅਤੇ ਕਰਮੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰੀ ਸਿੰਘ ਗਰੇਵਾਲ ਨੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਜੱਜ ਸਾਹਿਬ ਵੱਲੋਂ ਕੈਦੀਆਂ ਨਾਲ ਮੈਡੀਕਲ ਸਹੂਲਤਾਂ, ਗਾਰਦ, ਲੰਗਰ ...
ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ

ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਮਈ, 2024: ਲੋਕ ਸਭਾ ਚੋਣਾਂ-2024 ਵਿੱਚ 'ਹਰ ਇੱਕ ਵੋਟ ਜਰੂਰੀ' ਦੇ ਸੁਨੇਹੇ ਦੇ ਸੰਕਲਪ ਨਾਲ ਜ਼ਿਲ੍ਹਾ ਸਵੀਪ ਟੀਮ  'ਆਈ ਪੀ ਐਲ' ਵਿੱਚ ਨੌਜੁਆਨ ਵੋਟਰਾਂ ਨੂੰ ਮੈਚ ਦਿਖਾਉਣ, ਮਹਿਲਾ ਵੋਟਰਾਂ ਲਈ  ਮੈਰਾਥਨ ਦਾ ਆਯੋਜਨ ਕਰਨ ਉਪਰੰਤ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾ ਤੇ ਮਜਦੂਰ ਦਿਵਸ ਮੌਕੇ ਲੇਬਰ ਚੌਂਕ, ਮਦਨਪੁਰਾ, ਮੋਹਾਲੀ ਵਿਖੇ ਕਿਰਤੀਆਂ ਦੇ ਵਿਹੜੇ ਦਸਤਕ ਦੇਣ ਪੁੱਜੀ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਮਜ਼ਦੂਰ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਇਨ੍ਹਾਂ ਮਿਹਨਤਕਸ਼ਾਂ ਨੂੰ  ਲੋਕਤੰਤਰ ਦੀ ਮਜਬੂਤੀ ਲਈ ਵੋਟ ਪਾਉਣ ਦੀ ਅਪੀਲ ਕੀਤੀ ਗਈ। ਉਹਨਾਂ ਕਿਹਾ ਲੋਕਤੰਤਰ ਦੀ ਮਜ਼ਬੂਤੀ ਲਈ ਕਿਰਤੀ ਅਹਿਮ ਯੋਗਦਾਨ ਪਾ ਸਕਦੇ ਹਨ  ਕਿਉਂਕਿ ਉਹਨਾਂ ਨੂੰ ਪਤਾ ਹੁੰਦਾ ਹੈ ਕਿ ਜਿਸ ਤਰ੍ਹਾਂ ਬੁਲੰਦ ਇਮਾਰਤਾਂ ਦੀ ਉਸਾਰੀ ਲਈ ਇੱਕ-ਇੱਕ ਇੱਟ ਜ਼ਰੂਰੀ ਹੈ, ਉਸੇ ਤਰ੍ਹਾਂ ਲੋਕਤੰਤਰ ਦੀ ਮਜ਼ਬੂਤੀ ਲਈ ਇੱਕ-ਇੱਕ ਵੋਟ ਕੀਮਤੀ ਹੈ। ਇਸ ਮੌਕੇ ਬਲਜਿੰਦਰ ਸਿੰਘ ਅਤੇ ਉਹਨਾ ਦੀ ਟੀਮ ਵੱਲੋਂ ਨੁੱਕੜ ਨਾਟਕ 'ਮੇਰੀ ਵੋਟ ਮੇਰਾ ਅਧਿਕ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫਾਜਿਲਕਾ 1 ਮਈ 2024…. ਜ਼ਿਲਾ ਮੈਜਿਸਟ੍ਰੇਟ  ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਜੂਨ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਸ਼ਨਕਾਰੀਆਂ ਨੂੰ ਚੜ੍ਹਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਦੀ ਸੁਰੱਖਿਆ ਲਈ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਬ ਜੇਲ੍ਹ ਫਾ...
ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 117 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 117 ਸ਼ਿਕਾਇਤਾਂ : ਜਸਪ੍ਰੀਤ ਸਿੰਘ

Punjab
ਬਠਿੰਡਾ, 1 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 117 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 114 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 3 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 30 ਅਪ੍ਰੈਲ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 53 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਈ-ਮੇਲ ਰਾਹੀਂ 39 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਵਿੱਚੋਂ 37 ਦਾ ਨਿਪਟਾਰਾ ਹੋ ਚੁੱਕਾ ਹੈ ਤੇ 2 ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 9 ਸ਼ਿਕਾਇਤਾਂ ਚੋਂ 8 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ 1 ਸ਼ਿਕਾਇਤ ਕਾਰਵਾਈ ਅਧੀਨ ਹੈ। ਇਸੇ ਤਰ੍ਹਾਂ ਵਟਸਐਪ ਤੇ 3, ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 10, ਦਸਤੀ 3 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀ...
ਸਵੀਪ ਟੀਮ ਨੇ ਪੋਸਟ ਆਫ਼ਿਸ ਅਤੇ ਰੇਲਵੇ ਸਟੇਸ਼ਨ ਤੇ ਪਹੁੰਚ ਕੇ ਅਦਾਰਿਆਂ ਦੇ ਸਟਾਫ਼ ਤੇ ਆਮ ਲੋਕਾਂ ਨੂੰ  ਵੋਟ ਦੇ ਅਧਿਕਾਰ ਲਈ ਪ੍ਰੇਰਿਆ

ਸਵੀਪ ਟੀਮ ਨੇ ਪੋਸਟ ਆਫ਼ਿਸ ਅਤੇ ਰੇਲਵੇ ਸਟੇਸ਼ਨ ਤੇ ਪਹੁੰਚ ਕੇ ਅਦਾਰਿਆਂ ਦੇ ਸਟਾਫ਼ ਤੇ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਲਈ ਪ੍ਰੇਰਿਆ

Punjab
ਫ਼ਰੀਦਕੋਟ, 1 ਮਈ,2024 (   )-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ  ਲੈ ਕੇ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਦੇ ਮੈਂਬਰ ਸੁਰਿੰਦਰਪਾਲ ਸਿੰਘ ਸੋਨੀ, ਨਵਦੀਪ ਸਿੰਘ ਰਿੱਕੀ ਸਥਾਨਕ ਪੋਸਟ ਆਫ਼ਿਸ ਅਤੇ ਰੇਲਵੇ ਸਟੇਸ਼ਨ ਫ਼ਰੀਦਕੋਟ ਪਹੁੰਚੇ । ਇਸ ਮੌਕੇ ਪੋਸਟ ਮਾਸਟਰ ਹਰਜਿੰਦਰ ਕੌਰ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਮਹਿੰਮ ਤਹਿਤ ਪੋਸਟ ਆਫ਼ਿਸ 'ਚ ਜਾਗਰੂਕਤਾ ਬੈਨਰ ਲਗਾਏ ਗਏ ਅਤੇ ਪੋਸਟ ਆਫ਼ਿਸ ਦੁਆਰਾ ਵੰਡੀ ਜਾਣ ਵਾਲੀ ਡਾਕ ਤੇ 'ਚੋਣਾਂ ਦਾ ਪਰਵ-ਦੇਸ਼ ਦਾ ਗਰਵ' ਦੀ ਮੋਹਰ ਬਣਾ ਕੇ ਲਗਾਈ ਜਾ ਰਹੀ ਹੈ। ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ- ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ, ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਸਲਰ ਜਸਬੀਰ ਸਿੰਘ ਜੱਸੀ ਨੇ ਕਿਹਾ ਸਾਨੂੰ ਸਭ ਤੋਂ ਪਹਿਲਾਂ ਆਪਣੀ ਵੋਟ ਬਣਾਉਣੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ ਵੋਟਰ ਹੈਲਪ ਲਾਈਨ ਐਪ ਡਾਊਨਲੋਡ ਕਰਕੇ, ਅਸੀ ਆਪਣੇ ਅਧਾਰ ਕਾਰਡ, ਜਨਮ ਤਾਰੀਕ ਦਾ...
ਜ਼ਿਲ੍ਹੇ ਅੰਦਰ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਜ਼ਿਲ੍ਹੇ ਅੰਦਰ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Punjab
ਮਾਨਸਾ, 30 ਅਪ੍ਰੈਲ: ਸਕੱਤਰ, ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਸ੍ਰੀ ਅਮਿਤ ਕੁਮਾਰ ਗਰਗ ਨੇ 11 ਮਈ, 2024 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ ਵੱਖ ਬੈਂਕਾਂ ਅਤੇ ਬੀਮਾ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਦਾਇਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਲੋੜ੍ਹ ਹੈ ਤਾਂ ਉਹ ਨੈਸ਼ਨਲ ਹੈਲਪਲਾਈਨ ਨੰਬਰ 15100 ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਇਕ ਦਰਖ਼ਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ।...