Wednesday, August 19
Shadow

Author: admin

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 117 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 117 ਸ਼ਿਕਾਇਤਾਂ : ਜਸਪ੍ਰੀਤ ਸਿੰਘ

Punjab
ਬਠਿੰਡਾ, 1 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 117 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 114 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 3 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 30 ਅਪ੍ਰੈਲ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 53 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਈ-ਮੇਲ ਰਾਹੀਂ 39 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਵਿੱਚੋਂ 37 ਦਾ ਨਿਪਟਾਰਾ ਹੋ ਚੁੱਕਾ ਹੈ ਤੇ 2 ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 9 ਸ਼ਿਕਾਇਤਾਂ ਚੋਂ 8 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ 1 ਸ਼ਿਕਾਇਤ ਕਾਰਵਾਈ ਅਧੀਨ ਹੈ। ਇਸੇ ਤਰ੍ਹਾਂ ਵਟਸਐਪ ਤੇ 3, ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 10, ਦਸਤੀ 3 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀ...
ਸਵੀਪ ਟੀਮ ਨੇ ਪੋਸਟ ਆਫ਼ਿਸ ਅਤੇ ਰੇਲਵੇ ਸਟੇਸ਼ਨ ਤੇ ਪਹੁੰਚ ਕੇ ਅਦਾਰਿਆਂ ਦੇ ਸਟਾਫ਼ ਤੇ ਆਮ ਲੋਕਾਂ ਨੂੰ  ਵੋਟ ਦੇ ਅਧਿਕਾਰ ਲਈ ਪ੍ਰੇਰਿਆ

ਸਵੀਪ ਟੀਮ ਨੇ ਪੋਸਟ ਆਫ਼ਿਸ ਅਤੇ ਰੇਲਵੇ ਸਟੇਸ਼ਨ ਤੇ ਪਹੁੰਚ ਕੇ ਅਦਾਰਿਆਂ ਦੇ ਸਟਾਫ਼ ਤੇ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਲਈ ਪ੍ਰੇਰਿਆ

Punjab
ਫ਼ਰੀਦਕੋਟ, 1 ਮਈ,2024 (   )-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ  ਲੈ ਕੇ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਦੇ ਮੈਂਬਰ ਸੁਰਿੰਦਰਪਾਲ ਸਿੰਘ ਸੋਨੀ, ਨਵਦੀਪ ਸਿੰਘ ਰਿੱਕੀ ਸਥਾਨਕ ਪੋਸਟ ਆਫ਼ਿਸ ਅਤੇ ਰੇਲਵੇ ਸਟੇਸ਼ਨ ਫ਼ਰੀਦਕੋਟ ਪਹੁੰਚੇ । ਇਸ ਮੌਕੇ ਪੋਸਟ ਮਾਸਟਰ ਹਰਜਿੰਦਰ ਕੌਰ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਮਹਿੰਮ ਤਹਿਤ ਪੋਸਟ ਆਫ਼ਿਸ 'ਚ ਜਾਗਰੂਕਤਾ ਬੈਨਰ ਲਗਾਏ ਗਏ ਅਤੇ ਪੋਸਟ ਆਫ਼ਿਸ ਦੁਆਰਾ ਵੰਡੀ ਜਾਣ ਵਾਲੀ ਡਾਕ ਤੇ 'ਚੋਣਾਂ ਦਾ ਪਰਵ-ਦੇਸ਼ ਦਾ ਗਰਵ' ਦੀ ਮੋਹਰ ਬਣਾ ਕੇ ਲਗਾਈ ਜਾ ਰਹੀ ਹੈ। ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ- ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ, ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਸਲਰ ਜਸਬੀਰ ਸਿੰਘ ਜੱਸੀ ਨੇ ਕਿਹਾ ਸਾਨੂੰ ਸਭ ਤੋਂ ਪਹਿਲਾਂ ਆਪਣੀ ਵੋਟ ਬਣਾਉਣੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ ਵੋਟਰ ਹੈਲਪ ਲਾਈਨ ਐਪ ਡਾਊਨਲੋਡ ਕਰਕੇ, ਅਸੀ ਆਪਣੇ ਅਧਾਰ ਕਾਰਡ, ਜਨਮ ਤਾਰੀਕ ਦਾ...
ਜ਼ਿਲ੍ਹੇ ਅੰਦਰ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਜ਼ਿਲ੍ਹੇ ਅੰਦਰ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Punjab
ਮਾਨਸਾ, 30 ਅਪ੍ਰੈਲ: ਸਕੱਤਰ, ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਸ੍ਰੀ ਅਮਿਤ ਕੁਮਾਰ ਗਰਗ ਨੇ 11 ਮਈ, 2024 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ ਵੱਖ ਬੈਂਕਾਂ ਅਤੇ ਬੀਮਾ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਦਾਇਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਲੋੜ੍ਹ ਹੈ ਤਾਂ ਉਹ ਨੈਸ਼ਨਲ ਹੈਲਪਲਾਈਨ ਨੰਬਰ 15100 ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਇਕ ਦਰਖ਼ਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ।...
ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ

ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ

Punjab
ਲੁਧਿਆਣਾ, 30 ਅਪ੍ਰੈਲ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚੋਂ 652829.8 ਮੀਟਰਕ ਟਨ ਕਣਕ ਦੀ ਖਰੀਦ ਕਰਕੇ ਕਣਕ ਦੀ ਖਰੀਦ ਸੀਜ਼ਨ ਦਾ 80 ਫੀਸਦ ਅੰਕੜਾ ਪਾਰ ਕਰ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਾੜੀ ਦੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸਾਰੀਆਂ ਅਨਾਜ ਮੰਡੀਆਂ ਵਿੱਚ 8.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਹੁਣ ਤੱਕ ਮੰਡੀਆਂ ਵਿੱਚ 702375.8 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚ ਏਜੰਸੀਆਂ ਨੇ 80 ਫੀਸਦ ਤੋਂ ਵੱਧ ਅਨਾਜ ਜਾਂ 652829.8 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ 1387 ਕਰੋੜ ਰੁਪਏ ਦੀਆਂ ਅਦਾਇਗੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫ਼ਸਲਾਂ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਸਨ ਅਤੇ ਅਨਾਜ ਨੂੰ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ ਤੁਰੰਤ ਲਿਫਟਿੰਗ ਕੀਤੀ ਜਾ ਰਹੀ ਸੀ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ...
ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

Punjab
ਚੰਡੀਗੜ੍ਹ, 30 ਅਪਰੈਲ   ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 100.58 ਲੱਖ ਮੀਟਰਿਕ ਟਨ ਵਿੱਚੋਂ 95 ਫੀਸਦੀ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਫਸਲ ਵੇਚ ਚੁੱਕੇ ਸਾਰੇ ਕਿਸਾਨਾਂ ਨੂੰ 100 ਫੀਸਦੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਜਿਸ ਤਹਿਤ 17340.40 ਕਰੋੜ ਰੁਪਏ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ।   ਸੂਬੇ ਵਿੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਖਰੀਦ ਏਜੰਸੀਆਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਵਰਮਾ ਨੇ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਲਈ ਕੋਈ ਪ੍ਰੇਸ਼ਾਨੀ ਨਾ ਆਵੇ ਅਥੇ ਖਾਸ ਕਰਕੇ ਬੇਮੌਸਮੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਢੁੱਕਵੇਂ ਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ, ਆੜ...
ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਚਲਾਈ ਗਈ ਸ਼ਾਨਦਾਰ ਚੋਣ ਚੇਤਨਾ ਲਹਿਰ

ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਚਲਾਈ ਗਈ ਸ਼ਾਨਦਾਰ ਚੋਣ ਚੇਤਨਾ ਲਹਿਰ

Punjab
ਅੰਮ੍ਰਿਤਸਰ 30 ਅਪ੍ਰੈਲ 2024 -- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਵਿੱਚ ਚੋਣ ਚੇਤਨਾ ਲਹਿਰ ਸ਼ੁਰੂ ਕੀਤੀ ਗਈ ਹੈ। ਇਸ ਪੌ੍ਗਰਾਮ ਦੇ ਅੰਤਰਗਤ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਸਾਰੇ ਬੂਥਾਂ ਤੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਧਾਨਸਭਾ ਹਲਕਾ ਅੰਮ੍ਰਿੰਤਸਰ  ਉੱਤਰੀ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਰਾਜਕੁਮਾਰ ਨੇ ਦੱਸਿਆ ਕਿ ਅੱਜ ਸਰਕਾਰੀ ਹਾਈ ਅਤੇ ਐਲੀਮੈਂਟਰੀ ਸਕੂਲ, ਤੁੰਗ ਬਾਲਾ ਵਿਖੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੋਸਟਰ ਬਣਾ ਕੇ ਆਮ ਜਨਤਾ ਵਿੱਚ ਚੋਣ ਚੇਤਨਾ ਪੈਦਾ ਕੀਤੀ ਗਈ।ਉਹਨਾਂ ਕਿਹਾ ਕਿ ਜਿਲ੍ਹੇ ਦੇ ਹਰ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਵੋਟਰ ਜਾਗਰੂਰਤਾ ਕਲੱਬ(ਈ.ਐਲ.ਸੀ....
ਵਿਦਿਆਰਥੀਆਂ ਨੇ ਵੋਟਰ ਜਾਗਰੂਕ ਰੈਲੀ ਕੱਢੀ

ਵਿਦਿਆਰਥੀਆਂ ਨੇ ਵੋਟਰ ਜਾਗਰੂਕ ਰੈਲੀ ਕੱਢੀ

Punjab
ਅੰਮ੍ਰਿਤਸਰ 30 ਅਪ੍ਰੈਲ 2024--- ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ 019 ਅੰਮ੍ਰਿਤਸਰ ਦੱਖਣੀ ਵਿਧਾਨ ਸਭਾ  ਵੱਲੋ ਅੱਜ ਸਕੰਸਸਸ ਸੁਲਤਾਨਵਿੱਡ ਤੋਂ ਸੁਲਤਾਨਵਿੰਡ ਪਿੰਡ ਵਿੱਚ ਰੈਲੀ ਕੱਢੀ ਗਈ ਜਿਸ ਨੂੰ ਸ. ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨੇ ਹਰੀ ਝੰਡੀ ਦੇਕੇ ਰਵਾਨਾ ਕੀਤਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਤ ਕੀਤਾ ਗਿਆ ਇਸ ਮੋਕੇ ਸ੍ਰੀਮਤੀ ਗੁਰਿੰਦਰ ਕੋਰ ਪਿ੍ਰਸੀਪਲ ਨੇ ਵੱਖ ਵੱਖ ਸਕੂਲਾਂ  ਤੋ ਆਏ ਅਧਿਆਪਕਾ ਨੂੰ ਜੀ ਆਇਆਂ  ਆਖਿਆ ਇਸ ਮੌਕੇ ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਮੈਡਮ ਮੋਨੀਕਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫਾਜਿਲਕਾ 30 ਅਪ੍ਰੈਲ ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਜੂਨ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ...
ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ  ਵੱਲੋਂ ਮੋਗਾ ਮੰਡੀ ਦਾ ਦੌਰਾ

ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ

Punjab
ਮੋਗਾ, 30 ਅਪ੍ਰੈਲ- ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨਾਲ ਮੋਗਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਤੋਂ ਇਲਾਵਾ ਵੱਖ ਵੱਖ ਏਜੰਸੀਆਂ ਦੇ ਨੁਮਾਇੰਦੇ ਅਤੇ ਹੋਰ ਵੀ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾ ਕੇ ਵੀ ਪ੍ਰਬੰਧਾਂ ਦਾ ਰੀਵਿਊ ਕੀਤਾ। ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਖ੍ਰੀਦ ਪ੍ਰਬੰਧਾਂ ਉੱਪਰ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਖ੍ਰੀਦ ਅਤੇ ਇਸਦੀ ਢੋਆ ਢੋਆਈ ਲਈ ਯੋਗ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ 48 ਘੰਟਿਆਂ ਤੋਂ ਪਹਿਲਾਂ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕ...
ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

Punjab
ਫਿਰੋਜ਼ਪੁਰ 30 ਅਪ੍ਰੈਲ (    ) ਜ਼ਿਲ੍ਹਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕਸਭਾ ਚੋਣਾਂ 2024 ਦੇ ਮੱਧੇਨਜ਼ਰ ਤਾਇਨਾਤ ਕੀਤੇ ਸਮੂਹ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਪੋ-ਆਪਣੇ ਨਾਲ ਸਬੰਧਿਤ ਚੋਣਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਦੇ ਮੁਕੰਮਲ ਕਰਨ ਲਈ ਹਦਾਇਤ ਕੀਤੀ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਸਭਾ ਚੋਣਾਂ ਲਈ ਸਟਰਾਂਗ ਰੂਮਾਂ ਨੂੰ ਤਿਆਰ ਕਰਨ, ਸੁਰੱਖਿਆ ਲਈ ਪੁਲਿਸ ਵਿਭਾਗ ਨਾਲ ਤਾਲਮੇਲ ਕਰਨ, ਈਵੀਐਮ ਮਸ਼ੀਨਾਂ ਸਬੰਧੀ ਪੋਲਿੰਗ ਸਟਾਫ ਨੂੰ ਮੁਕੰਮਲ ਟਰੇਨਿੰਗ ਦੇਣ ਆਦਿ ਸਬੰਧੀ ਸਾਰੀਆਂ ਤਿਆਰੀਆਂ ਹੁਣ ਤੋਂ ਹੀ ਕਰ ਲਈਆਂ ਜਾਣ ਅਤੇ ਏ.ਆਰ.ਓ ਪੱਧਰ ਤੇ ਦਫਤਰ ਵਿੱਚ ਵੀ ਟਰੇਨਿੰਗ ਰੂਮ/ਸੈਂਟਰ ਬਣਾ ਲਏ ਜਾਣ ਤਾਂ ਜੋ ਪੋਲਿੰਗ ਦੀ ਤਿਆਰੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਮਾਡਲ ਅਤੇ ਪਿੰਕ ਪੋਲਿੰਗ ਬੂਥ ਬਣਾਉਣ, ਪੋਲਿੰਗ ਬੂਥਾਂ ਤੇ ਪੀ.ਡਬਲਯੂ.ਡੀ ਵੋਟਰਾਂ ਦੀ ਵੋਟ ਲਈ ਸੇਵਾਵਾਂ ਮੁਹੱਈਆ ਕਰਵਾਉਣ, ਪੋਲਿੰਗ ਬੂਥਾਂ ਤੇ ਬਿਜਲੀ, ਪਾਣੀ, ਸੁਰੱਖਿਆ, ਸੀਸੀਟੀਵੀ ਕੈਮਰੇ ਆਦਿ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸ...