ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ
ਫਾਜ਼ਿਲਕਾ, 30 ਅਪ੍ਰੈਲ:
ਲੋਕ ਸਭਾ ਚੋਣਾਂ 2024 ਦੌਰਾਨ ਜ਼ਿਲ੍ਹੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 41.86 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਚੋਣ ਤਿਆਰੀਆਂ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 17359.320 ਲੀਟਰ ਸ਼ਰਾਬ ਠੇਕਾ, 1056.525 ਲੀਟਰ ਨਜਾਇਜ਼ ਸ਼ਰਾਬ, 3830 ਲੀਟਰ ਲਾਹਨ, 1452.88 ਲੀਟਰ ਬੀਅਰ, ਦੋ ਚਾਲੂ ਭੱਠੀਆਂ, 53.50 ਕਿਲੋ ਪੋਸਤ, 13.650 ਕਿਲੋ ਪੋਸਤ ਦੇ ਪੌਦੇ, 4.300 ਕਿਲੋ ਅਫੀਮ, 13.513 ਕਿਲੋ ਹੈਰੋਇਨ, 1690 ਨਸ਼ੀਲੀਆਂ ਗੋਲੀਆਂ ਅਤੇ 1258000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸ...








