Wednesday, August 19
Shadow

Author: admin

ਸਿੱਖਿਆ ਵਿਭਾਗ ਵਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਸਿੱਖਿਆ ਵਿਭਾਗ ਵਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

Punjab
ਮੁਕਤਸਰ ਸਾਹਿਬ, 30 ਅਪ੍ਰੈਲ: ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਪੰਜਾਬ ਨੈਸ਼ਨਲ ਬੈਂਕ ਅਬੋਹਰ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਵੀਪ ਟੀਮ ਇੰਚਾਰਜ ਸ੍ਰੀ ਸ਼ਮਿੰਦਰ ਬੱਤਰਾ , ਸ੍ਰੀ ਸੰਜੀਵ ਕੁਮਾਰ,ਸ਼੍ਰੀ ਗੁਰਦੇਵ ਸਿੰਘ , ਸ੍ਰੀ ਧੀਰਜ ਕੁਮਾਰ, ਸ੍ਰੀ ਪਰਵੀਨ ਕੁਮਾਰ ਸ਼ਰਮਾ ਅਤੇ ਸ੍ਰੀ ਸੰਨੀ ਮਿੱਤਲ ਵੱਲੋਂ ਲੋਕ ਸਭਾ ਚੋਣਾਂ 2024 ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੋਟਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਮੇਂ ਬੈਂਕ ਮੈਨੇਜਰ ਸ੍ਰੀ ਰਕੇਸ਼ ਕੁਮਾਰ ਜੀ, ਸ਼੍ਰੀ ਜਸਕਰਨ ਸਿੰਘ ਜੀ, ਸ੍ਰੀ ਆਰ ਪੀ ਸ਼ਰਮਾ ਜੀ, ਸ਼੍ਰੀ ਆਸ਼ੀਸ਼ ਕੁਮਾਰ ਜੀ, ਸ਼੍ਰੀ ਰਵੀ ਕੁਮਾਰ ਜੀ ,ਮੈਡਮ ਗੁਰਪ੍ਰੀਤ ਕੌਰ ਜੀ ਤੇ ਮੈਡਮ ਰਮਨਦੀਪ ਕੌਰ ਜੀ ਹਾਜ਼ਰ ਸਨ ਇਸ ਦੇ ਨਾਲ ਨਾਲ ਬੈਂਕ ਵਿੱਚ ਆਏ ਹੋਏ ਖਾਤਾ ਧਾਰਕਾਂ ਨੂੰ ਵੀ ਵੋਟਾਂ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸੇ ਤਰ੍ਹਾਂ ਹੀ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਖਾਲਸਾ ...
ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਕੀਤਾ ਪ੍ਰੇਰਿਤ

ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਕੀਤਾ ਪ੍ਰੇਰਿਤ

Punjab
ਬਠਿੰਡਾ, 30 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਐਸਐਸਡੀ ਗਰਲਜ਼ ਕਾਲਜ ਅਤੇ ਐਸਐਸਡੀ (ਇਸਤਰੀ) ਇਸਟੀਚਿਊਟ ਆਫ਼ ਟੈਕਨਾਲੋਜ਼ੀ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਅਤੇ ਕੇ.ਵਾਈ.ਸੀ ਐਪਸ, ਈਡੀਸੀ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਵੀਪ ਟੀਮ ਵਲੋਂ ਲੋਕਤੰਤਰ ਵਿੱਚ ਵੋਟਿੰਗ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਕੈਂਪਾਂ ਦੌਰਾਨ ਸਵੀਪ ਟੀਮ ਵਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਰੇਟਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਤੇ ਮਹੱਤਤਾ ਤੋਂ ਕਰਵਾਇਆ ਜਾਣੂ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਰੇਟਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਤੇ ਮਹੱਤਤਾ ਤੋਂ ਕਰਵਾਇਆ ਜਾਣੂ

Punjab
ਮਾਨਸਾ, 30 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ  ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਰੇਟਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਸਵੀਪ ਨੋਡਲ ਅਫ਼ਸਰ, ਸ੍ਰੀ ਪ੍ਰਦੀਪ ਸਿੰਘ, ਸਵੀਪ ਆਈਕਨ ਸ੍ਰੀ ਊਧਮ ਸਿੰਘ ਅਤੇ ਚੰਦਰਕਾਂਤ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਅਪਣੀ ਭਾਗੀਦਾਰੀ ਵਧਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਰਾਹੀਂ ਮਤਦਾਨ ਦੇ ਟੀਚੇ ਨੂੰ ਪੂਰਾ ਕਰਨ ਲਈ ਹਰ ਇਕ ਵੋਟਰ ਨੂੰ ਜਾਗਰੂਕ ਕੀਤਾ ਜਾ ਸਕੇ। ਸਵੀਪ ਗਤੀਵਿਧੀਆਂ ਵਿਚ ਮੋਨਿਕਾ ਰਾਣੀ, ਪੂਨਮ ਅਗਰਵਾਲ, ਭੁਪਿੰਦਰ ਕੌਰ, ਸਕੂਲ ਸਟਾਫ ਅਤੇ ਚੋਣ ਕਾਨੂੰਗੋ ਸ੍ਰੀ ਅਮਰਨਾਥ ਨੇ ਭਾਗ ਲਿਆ। ਇਸ ਮੌਕੇ ਕਰਵਾਏ ਵਿਦਿਆਰਥੀਆਂ ਦੇ ਜਾਗਰੂਕਤਾ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ  ਸਰਟੀਫਿਕੇਟ ਵੰਡੇ ਗਏ।...
ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਰਵ ਹਿਤਕਾਰੀ ਸਕੂਲ ਵਿਚ ਕਰਵਾਇਆ ਕੁਇਜ਼ ਮੁਕਾਬਲਾ

ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਰਵ ਹਿਤਕਾਰੀ ਸਕੂਲ ਵਿਚ ਕਰਵਾਇਆ ਕੁਇਜ਼ ਮੁਕਾਬਲਾ

Punjab
ਫ਼ਾਜ਼ਿਲਕਾ, 30 ਅਪ੍ਰੈਲ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਯੋਗ ਅਗਵਾਈ ਵਿਚ ਸਥਾਨਕ ਸਰਵ ਹਿਤਕਾਰੀ ਸਕੂਲ ਵਿਚ ਵਿਸ਼ਵ ਟੀਕਾਕਰਨ ਮੌਕੇ ਵਿਦਿਆਰਥੀਆਂ ਵਿਚਾਲੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੁਕਾਬਲੇ ਦੌਰਾਨ ਸਕੂਲ ਪ੍ਰਿੰਸੀਪਲ ਮੈਡਮ ਮਧੂ ਸ਼ਰਮਾਂ, ਡੀਆਈਓ ਡਾ. ਐਡੀਸਨ ਐਰਿਕ, ਜਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਤੇ ਸਕੂਲ ਮੈਨੇਜਰ ਅਸ਼ੋਕ ਮੌਂਗਾ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਕਿਹਾ ਕਿ ਵਿਸ਼ਵ ਟੀਕਾਕਰਨ ਹਫਤਾ ਮਨਾਉਂਦਿਆਂ ਵਿਭਾਗ ਵਲੋਂ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਇਸੇ ਲੜੀ ਵਿਚ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਦਿਆਰਥੀਆਂ ਵਿਚਾਲੇ ਟੀਕਾਕਰਨ ਨਾਲ ਸਬੰਧਿਤ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਿਭਾਗ ਵਲੋਂ ਬੱਚਿਆਂ ਦੇ ਜਨਮ ਤੋਂ ਲੈ ਕੇ ਵੱਖ ਵੱਖ ਸਮੇਂ ਦੌਰਾਨ ਲੱਗਣ ਵਾਲੇ ਟੀਕਿਆਂ ਸਬੰਧੀ ਸਵਾਲ ਪੁੱਛ...
ਮੁੱਖ ਖੇਤੀਬਾੜੀ ਅਫਸਰ ਵੱਲੋਂ ਪੈਸਟੀਸਾਈਡਜ ਡੀਲਰਾਂ ਨਾਲ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਪੈਸਟੀਸਾਈਡਜ ਡੀਲਰਾਂ ਨਾਲ ਮੀਟਿੰਗ

Punjab
ਬਠਿੰਡਾ, 30 ਅਪ੍ਰੈਲ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਬਲਾਕ ਫੂਲ ਦੇ ਸਮੂਹ ਪੈਸਟੀਸਾਈਡਜ਼, ਫਰਟੀਲਾਈਜ਼ਰ ਅਤੇ ਸੀਡਜ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕੇ ਡੀਲਰਾਂ ਵੱਲੋਂ ਕਿਸਾਨਾਂ ਨੂੰ ਖਾਦ, ਬੀਜ, ਦਵਾਈਆਂ ਦੇ ਪੱਕੇ ਬਿਲ ਦਿੱਤੇ ਜਾਣੇ ਯਕੀਨੀ ਬਣਾਏ ਜਾਣ। ਡੀਲਰਾਂ ਵੱਲੋਂ ਅਧਿਕਾਰ ਪੱਤਰ ਦਰਜ ਕਰਵਾਏ ਜਾਣ ਅਤੇ ਬਿਨਾਂ ਬਿੱਲ ਤੋਂ ਕਿਸਾਨਾਂ ਨੂੰ ਖਾਦ, ਦਵਾਈ ਅਤੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ। ਇਸ ਮੌਕੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਮੁਖਤਿਆਰ ਸਿੰਘ ਬਰਾੜ ਨੇ ਸਮੂਹ ਡੀਲਰਾਂ ਨੂੰ ਕਿਹਾ ਕਿ ਪੱਕੇ ਬਿੱਲ ਤੇ ਬੈਚ ਨੰਬਰ, ਟੈਕਨੀਕਲ ਅਤੇ ਮਿਆਦ ਮਿਤੀ ਜ਼ਰੂਰ ਪਾਈ ਜਾਵੇ ਅਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੀਲਰਾਂ ਨੂੰ ਪੀ.ਏ.ਯੂ ਦੁਆਰਾ ਪ੍ਰਮਾਣਿਤ ਕਿਸਮਾਂ ਦੀ ਵਿੱਕਰੀ ਕਰਨ ਸਬੰਧੀ ਹਦਾਇਤ ਕੀਤੀ। ਉਨ੍ਹਾਂ ਨਰਮੇ ਦੇ ਬੀਜਾਂ ਦੀ ਵਿਕਰੀ ਲਈ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਕਿਹਾ ਗਿਆ ਤਾਂ ਜੋ ਨਰਮੇ ਅਧੀਨ ਰਕਬਾ ਨੂੰ ਵਧਾਇਆ ਜਾ ਸਕੇ। ਖੇਤੀਬਾੜ੍ਹੀ ਅਫ਼ਸਰ ਮੌੜ ਡਾ...
ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਮੋਗਾ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਵੱਲੋ  ਵੱਖ-ਵੱਖ  ਵਿਭਾਗਾਂ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਮੋਗਾ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਵੱਲੋ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

Punjab
ਮੋਗਾ, 30 ਅਪ੍ਰੈਲ: ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ  ਪ੍ਰਾਪਤ ਹੁਕਮਾਂ  ਤਹਿਤ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਮੋਗਾ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਵੱਲੋ  ਬੀ.ਐਸ.ਐਨ.ਐਲ, ਪੀ.ਐਸ.ਪੀ.ਸੀ ਐਲ, ਵੱਖ ਵੱਖ ਬੈਂਕਾਂ ਅਤੇ ਸਮੂਹ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਆਦਿ ਨਾਲ  ਮਿਤੀ 11.05.2024  ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਮੋਗਾ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 11 ਮਈ, 2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਬੀ.ਐਸ.ਐਨ.ਐਲ ਦੇ ਪ੍ਰੀਲਿਟੀਗੇਟਿਵ ਕੇਸ, ਬੀਮ...
ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

Punjab
  ਚੰਡੀਗੜ੍ਹ, 30 ਅਪ੍ਰੈਲ: ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੀਐਲਓਜ਼  (ਬੂਥ ਪੱਧਰੀ ਅਧਿਕਾਰੀ) ਰਾਹੀਂ ਵੋਟਰਾਂ ਨੂੰ ਘਰ-ਘਰ ‘ਚੋਣ ਸੱਦਾ’ ਕਾਰਡ ਭੇਜੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਵਾਸਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘ਚੋਣ ਸੱਦਾ’ ਦਿੱਤਾ ਜਾਵੇਗਾ, ਜਿਸ ਵਿੱਚ ਵੋਟਰਾਂ ਨੂੰ 1 ਜੂਨ 2024 ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਕਾਰਡ ਬੀਐਲਓਜ਼ ਵੱਲੋਂ ਘਰ-ਘਰ ਦਿੱਤੇ ਜਾਣਗੇ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਵੱਡੇ ਪੱਧਰ ਉੱਤੇ ਪਹਿਲਾਂ ਹੀ ਸਵੀਪ (ਸਿਸਟੇਮੈਟਿਕ ਵੋਟਰ...
ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ

ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ

Punjab
ਅੰਮਿ੍ਰਤਸਰ, 29 ਅਪ੍ਰੈਲ 2024--- ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.-2 ਸ਼੍ਰੀ ਲਾਲ ਵਿਸਵਾਸ ਬੈਂਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਟਾਰੀ ਵਿਧਾਨ ਸਭਾ ਅਧੀਨ ਆਉਂਦੇ ਦਿੱਲੀ ਪਬਲਿਕ ਸਕੂਲ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ। ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ  ‘ਵੋਟ ਫ਼ਾਰ ਸ਼ੋਅਰ’ ਅਧਾਰਿਤ ਥੀਮ ਤੇ ਬਣਾਈ ਗਈ। ਇਸ ਹਿਊਮਨ ਚੇਨ ਨੂੰ ਬਣਾਉਣ ਦਾ ਮੁੱਖ ਮਕਸਦ ਆਮ ਜਨਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਇੱਕ ਲੋਕਤਾਂਤ੍ਰਿਕ ਦੇਸ਼ ਹੈ ਅਤੇ ਚੋਣਾਂ ਇਸਦਾ ਅਹਿਮ ਹਿੱਸਾ ਹਨ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿ...
ਵਾਤਾਵਰਣ ਸੰਭਾਲ ਲਈ ਹਰੇਕ ਕੰਮ ਨੂੰ ਸਮੇੰ ਸਿਰ ਨੇਪਰੇ ਚਾੜਿਆ ਜਾਵੇ  – ਨਿਕਾਸ ਕੁਮਾਰ

ਵਾਤਾਵਰਣ ਸੰਭਾਲ ਲਈ ਹਰੇਕ ਕੰਮ ਨੂੰ ਸਮੇੰ ਸਿਰ ਨੇਪਰੇ ਚਾੜਿਆ ਜਾਵੇ – ਨਿਕਾਸ ਕੁਮਾਰ

Punjab
ਅੰਮਿ੍ਰਤਸਰ, 29 ਅਪ੍ਰੈਲ 2024-- ਸ਼੍ਰੀ ਨਿਕਾਸ ਕੁਮਾਰ, ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਕਿ ਸ਼ਹਿਰ ਅਤੇ ਪਿੰਡਾਂ ਦੀ ਸਫਾਈ ਵਿੱਚ ਆਮ ਲੋਕਾਂ ਦਾ ਸਾਥ ਵੀ ਮਿਲ ਸਕੇ। ਸਬੰਧਤ ਮੀਟਿੰਗ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਹੋਰ ਵਿਭਾਗਾਂ ਦਾ ਸਾਥ ਲੈਣ ਲਈ ਸਹਿਯੋਗ ਮੰਗਿਆ ਗਿਆ। ਮੀਟਿੰਗ ਦੋਰਾਨ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਪੈਦਾ ਹੋਣ ਵਾਲੇ ਕੂੜੇ ਦੀ ਸਾਂਭ ਸੰਭਾਲ ਤੋਂ ਇਲਾਵਾ ਪਲਾਸਟਿਕ ਵੇਸਟ ਦੀ ਸਾਂਭ ਸੰਭਾਲ, ਗੰਦੇ ਪਾਣੀ ਦੀ ਟਰੀਟਮੈਂਟ, ਸਿੰਗਲ ਯੂਜ ਪਲਾਸਟਿਕ ਤੇ ਰੋਕਥਾਮ, ਹਵਾ ਪ੍ਰਦੂਸ਼ਣ ਅਤੇ ਹੋਰ ਵਾਤਾਵਰਣ ਦੇ ਮੁਦਿਆ ਬਾਰੇ ਸਬੰਧਤ ਵਿਭਾਗਾ ਨਾਲ ਚੱਲ ਰਹੇ ਕੰਮਾਂ ਦੀ ਸਮਿਖਿਆ ਕੀਤੀ ਗਈ। ਮੀਟਿੰਗ ਵਿੱਚ ਅੰਮ੍ਰਿਤਸਰ ਸ਼ਹਿਰ ਲਈ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤ...
ਵਿਸ਼ੇਸ਼ ਪ੍ਰਮੁੱਖ ਸਕੱਤਰ  ਕਮਲ ਕਿਸ਼ੋਰ ਯਾਦਵ ਨੇ ਕੀਤਾ ਜਿਲੇ ਦੀਆਂ ਮੰਡੀਆਂ ਦਾ ਦੌਰਾ

ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਕੀਤਾ ਜਿਲੇ ਦੀਆਂ ਮੰਡੀਆਂ ਦਾ ਦੌਰਾ

Punjab
ਅੰਮਿ੍ਰਤਸਰ, 29 ਅਪ੍ਰੈਲ --ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ  ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ, ਜਿੰਨਾ ਨੂੰ ਸਰਕਾਰ ਨੇ ਜਿਲੇ ਵਿੱਚ ਕਣਕ ਦੀ ਖਰੀਦ ਸਬੰਧੀ ਇੰਚਾਰਜ ਲਗਾਇਆ ਹੈ, ਨੇ ਜਿਲੇ ਦੀਆਂ ਮੰਡੀਆਂ ਦਾ ਦੌਰਾ ਕਰਨ ਮੌਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸ਼ਿਆਵਾਂ ਸਬੰਧੀ ਜਾਇਜਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਟ੍ਰਾਂਸਪੋਰਟੇਸ਼ਨ ਅਤੇ ਲੇਬਰ ਦੀ ਘਾਟ ਹੋਣ ਕਾਰਨ ਲਿਫਟਿੰਗ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਕਿ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਲਿਫਟਿੰਗ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਕਣਕ ਸੁੱਟਣ ਲਈ ਕਿਸੇ ਕਿਸਮ ਦੀ ਪ੍ਰੇ...