Wednesday, August 19
Shadow

Author: admin

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਰਦੂਲਗੜ੍ਹ ਵਿਖੇ 18 ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ, 58 ਚਲਾਣ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਰਦੂਲਗੜ੍ਹ ਵਿਖੇ 18 ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ, 58 ਚਲਾਣ

Punjab
ਸਰਦੂਲਗੜ੍ਹ/ਮਾਨਸਾ, 29 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਸਰਦੂਲਗੜ੍ਹ, ਸ੍ਰੀ ਨਿਤੇਸ਼ ਕੁਮਾਰ ਜੈਨ ਦੀ ਅਗਵਾਈ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਰਦੂਲਗੜ੍ਹ ਵਿਖੇ ਲਗਾਤਾਰ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਲੰਘਣਾਂ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਣ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਸਰਦੂਲਗੜ੍ਹ ਵਿਖੇ 18 ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਸਕੂਲੀ ਬੱਸਾਂ ਦੇ 58 ਚਲਾਣ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਅੰਦਰ ਲੋੜੀਂਦੀਆਂ ਸਹੂਲਤਾਂ ਪੂਰੀਆਂ ਰੱਖਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ...
ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ

ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ

Punjab
ਫ਼ਰੀਦਕੋਟ 29 ਅਪ੍ਰੈਲ,2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਾਲ 2023-24 ਤਹਿਤ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਉਰਦੂ ਆਮੋਜ਼ ਪ੍ਰੀਖਿਆ ਪਾਸ ਕਰਨ ਤੇ ਡੀ.ਪੀ.ਆਰ.ਓ ਫ਼ਰੀਦਕੋਟ ਨੂੰ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਇਸ ਭਾਸ਼ਾ ਸਬੰਧੀ ਪਾਸ ਕੀਤੇ ਗਏ ਸਰਟੀਫਿਕੇਟ ਨੂੰ ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਮਨਜੀਤਪੁਰੀ ਦੀ ਹਾਜ਼ਰੀ ਵਿੱਚ ਡੀ.ਪੀ.ਆਰ.ਓ. ਸ. ਗੁਰਦੀਪ ਸਿੰਘ ਮਾਨ ਨੂੰ ਸੌਂਪਿਆ।  ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਡੀ.ਪੀ.ਆਰ.ਓ ਫ਼ਰੀਦਕੋਟ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਵੀ ਭਾਸ਼ਾ ਸਿੱਖਣ ਨਾਲ ਵਿਅਕਤੀ ਨੂੰ ਨਵੀ ਆਤਮਾ ਦੀ ਪ੍ਰਾਪਤੀ ਹੁੰਦੀ ਹੈ। ਉਹਨਾਂ ਕਿਹਾ ਕਿ ਸ. ਮਾਨ ਵੱਲੋਂ ਇਹ ਕੋਰਸ ਪਾਸ ਕਰਨਾ ਸਮੁੱਚੇ ਜ਼ਿਲੇ ਲਈ ਮਾਣ ਵਾਲੀ ਗੱਲ ਹੈ।  ਇਸ ਮੌਕੇ ਬੋਲਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਸ. ਮਨਜੀਤ ਪੁਰੀ ਨੇ ਦੱਸਿਆ ਕਿ ਸੈਸ਼ਨ ਦੇ ਸ਼ੁਰੂ ਵਿੱਚ ਇਸ ਕੋਰਸ ਦੌਰਾਨ ਲਗਭਗ 65 ਵਿਦਿਆਰਥੀਆਂ ਨੇ ਦਾਖਲਾ ਲਿਆ ਸੀ ਜਿਨਾਂ ਵਿੱਚੋਂ ਕਈ ਵਿਦਿਆਰਥੀ ਭਾਸ਼ਾ ਦੀ ਔਖਿਆਈ ਕਾਰਨ ਕੋਰਸ ਵਿਚਾਲੇ ਛੱਡ ਕੇ ਚਲੇ ਗਏ ਪਰ ਗੁਰਦੀਪ ਸਿੰਘ ਮਾਨ ਨੇ ਮਿਹਨਤ ਤੇ ਲੱਗਣ ਨਾਲ ਇਹ ਕੋਰ...
ਸਿਵਲ ਹਸਪਤਾਲ ਫਰੀਦਕੋਟ ਨੂੰ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ

ਸਿਵਲ ਹਸਪਤਾਲ ਫਰੀਦਕੋਟ ਨੂੰ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ

Punjab
ਫ਼ਰੀਦਕੋਟ, 26 ਅਪ੍ਰੈਲ 2024 ਗਰਮੀ ਦੇ ਮੌਸਮ ਵਿੱਚ ਸਿਵਲ ਹਸਪਤਾਲ ਫਰੀਦਕੋਟ ਦੇ ਓਟ ਸੈਂਟਰ ਵਿੱਚ ਆਉਣ ਵਾਲੇ ਮਰੀਜਾਂ ਅਤੇ ਸਟਾਫ ਦੀ ਸਹੂਲਤ ਲਈ ਪਿੰਡ ਚਮੇਲੀ ਦੇ ਦਾਨੀ ਸੱਜਣ ਜਸਪਾਲ ਸਿੰਘ ਜੋ ਕਿ ਓਟ ਸੈਂਟਰ ਸਿਵਲ ਹਸਪਤਾਲ ਵਿਖੇ ਸਕਿਉਰਟੀ ਗਾਰਡ ਵਜੋਂ ਸੇਵਾਵਾਂ ਵੀ ਨਿਭਾ ਰਹੇ ਹਨ, ਨੇ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ ਹੈ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਵਿਸ਼ਵਦੀਪ ਗੋਇਲ ਨੇ ਉਕਤ ਮਸ਼ੀਨ ਦਾਨ ਕਰਨ ਲਈ ਜਸਪਾਲ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਬਹੁਤ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਅਤੇ ਅਸੀਂ ਉਹਨਾਂ ਵੱਲੋਂ ਭਵਿੱਖ ਵਿੱਚ ਵੀ ਇਸੇ ਤਰਾਂ ਦੇ ਹੋਰ ਸਹਿਯੋਗ ਦੀ ਉਮੀਦ ਕਰਦੇ ਹਾਂ। ਇਸ ਮੌਕੇ ਮਰੀਜਾਂ ਦੀ ਸਹੂਲਤ ਲਈ ਇਸ ਮਸ਼ੀਨ ਦੀ ਸ਼ੁਰੂਆਤ ਡਾ. ਮਨਿੰਦਰ ਪਾਲ ਸਿੰਘ ਨੇ ਕੀਤੀ।  ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਕੁਮਾਰ, ਡਾ. ਵਿਸ਼ਵਦੀਪ ਗੋਇਲ, ਡਾ. ਅੰਕੁਰ ਸਿੰਗਲਾ, ਡਾ. ਮਨਪ੍ਰੀਤ ਕੌਰ,  ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀ...
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾਰਮ ਨਾਲ

ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾਰਮ ਨਾਲ

Punjab
ਫਾਜ਼ਿਲਕਾ 29 ਅਪ੍ਰੈਲ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਫ਼ਾਜ਼ਿਲਕਾ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਉਹਨਾਂ ਦੇ ਡਾਟਾ ਐਂਟਰੀ ਅਪਰੇਟਰ ਦੀ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ ਦਫ਼ਤਰ ਸਿਵਲ ਸਰਜਨ ਫ਼ਾਜ਼ਿਲਕਾ ਵਿਖ਼ੇ ਕੀਤਾ ਗਿਆ ਕੀਤਾ ਗਿਆ। ਇਸ ਮੀਟਿੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਉਨਾਂ ਦੇ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰ/ਡਾਟਾ ਐਂਟਰੀ ਆਪਰੇਟਰ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ। ਇਸ ਮੀਟਿੰਗ ਦਾ ਮੁੱਖ ਏਜੰਡਾ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਉਨਾਂ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰਾਂ ਨੂੰ ਸੰਸਥਾ ਦੀ ਇੱਕ ਹੈਲਥ ਫੈਸਿਲਿਟੀ ਰਜਿਸਟਰੀ ਆਈ ਡੀ ਬਣਾਉਣ ਸਬੰਧੀ ਅਤੇ ਇਸ ਦੇ ਫਾਇਦਿਆਂ ਸਬੰਧੀ ਵਿਸਥਾਰ ਰੂਪ ਵਿੱਚ ਦੱਸਿਆ ਗਿਆ ਅਤੇ ਨਾਲ ਹੀ ਆਮ ਪਬਲਿਕ ਦੀਆਂ ਆਭਾ ਆਈ ਡੀ (ਆਯੂਸ਼ਮਾਨ ਭਾਰਤ ਹੈਲਥ ਅਕਾਊਂਟ) ਬਣਾਉਣ ਅਤੇ ਇਸ ਦੇ ਫਾਇਦਿਆਂ ਬਾਰੇ ਦੱਸਿਆ ਗਿਆ। ਇਸ...
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾਂ ਕੀਤੀ ਜਾ ਰਹੀ ਹੈ ਅਦਾਇਗੀ

1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾਂ ਕੀਤੀ ਜਾ ਰਹੀ ਹੈ ਅਦਾਇਗੀ

Punjab
ਫਾਜ਼ਿਲਕਾ 29 ਅਪ੍ਰੈਲ 2024……… ਡਿਪਟੀ ਕਮਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਅਨੁਸਾਰ ਕਿਸਾਨਾਂ ਨੂੰ 1028.6 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ 48 ਘੰਟੇ ਵਿਚ ਕਣਕ ਦੀ ਅਦਾਇਗੀ ਕਰਨ ਦੇ ਸਰਕਾਰੀ ਨਿਯਮ ਤੋਂ ਵੀ ਅੱਗੇ ਜਾ ਕੇ 48 ਘੰਟੇ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਆਂਕੜੇ ਸਾਂਝੇ ਕਰਦਿਆਂ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਭਾਵ 26 ਅਪ੍ਰੈਲ ਤੱਕ ਜ਼ਿਲ੍ਹੇ ਵਿਚ 402836 ਮਿਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸਦੇ ਬਦਲੇ ਕਿਸਾਨਾਂ ਨੂੰ 916.5 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਬੀਤੀ ਸ਼ਾਮ ਤੱਕ 1028.6 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਸੀ, ਭਾਵ ਉਨ੍ਹਾਂ ਕਿਸਾਨਾਂ ਨੂੰ ਵੀ ਅਦਾਇਗੀ ਹੋਈ ਹੈ ਜਿੰਨ੍ਹਾਂ ਦੀ ਫਸਲ ਵਿਕੀ ਨੂੰ ਹਾਲੇ 48 ਘੰਟੇ ਵੀ ਨਹੀਂ ਹੋਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਜ਼ਿਲੇ ਵਿਚ ਕਣਕ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਦਾ ਹੋਰ ਤੇਜ਼ੀ ਲਿਆਉਣ ਦੇ ਨਾਲ ਫੂਡ ਸਪਲਾਈ, ਮੰਡੀ ਵਿਭਾਗ ਅਤੇ...
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਵਧੀਕ ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਵਧੀਕ ਡਿਪਟੀ ਕਮਿਸ਼ਨਰ

Punjab
ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਤਾਰ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾਣ। ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂ...
ਲੋਕ ਸਭਾ ਚੋਣਾਂ ਮੱਦੇਨਜਰ ਅਸਲੇ ਸਬੰਧੀ  ਕਮੇਟੀ ਦੀ ਬੈਠਕ ਹੋਈ

ਲੋਕ ਸਭਾ ਚੋਣਾਂ ਮੱਦੇਨਜਰ ਅਸਲੇ ਸਬੰਧੀ ਕਮੇਟੀ ਦੀ ਬੈਠਕ ਹੋਈ

Punjab
ਫਾਜ਼ਿਲਕਾ 29 ਅਪ੍ਰੈਲ 2024 ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜੋ ਲੋਕ ਆਪਣੇ ਸੁਰੱਖਿਆ ਕਾਰਨਾਂ ਕਰਕੇ ਅਸਲਾ ਜਮਾਂ ਨਹੀਂ ਕਰਵਾ ਸਕਦੇ, ਅਜਿਹੇ ਲੋਕਾਂ ਦੀਆਂ ਅਰਜੀਆਂ ਤੇ ਵਿਚਾਰ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਐਸਪੀ ਸ੍ਰੀ ਰਮਨੀਸ਼ ਚੌਧਰੀ ਪੀਪੀਐਸ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਇਸ ਸਬੰਧੀ ਇਕ ਜ਼ਿਲ੍ਹਾ ਪੱਧਰ ਤੇ ਕਮੇਟੀ ਬਣਾਈ ਗਈ ਹੈ ਅਤੇ ਇਹ ਕਮੇਟੀ ਚੋਣ ਕਮਿਸ਼ਨ ਦੀਆਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਉਨ੍ਹਾਂ ਅਰਜੀਆਂ ਤੇ ਵਿਚਾਰ ਕਰਦੀ ਹੈ ਜਿੰਨ੍ਹਾਂ ਵੱਲੋਂ ਚੌਣਾਂ ਦੌਰਾਨ ਆਪਣੇ ਹਥਿਆਰ ਜਮਾਂ ਕਰਵਾਉਣ ਤੋਂ ਛੋਟ ਦੀ ਮੰਗ ਕੀਤੀ ਗਈ ਹੈ। ਕਮੇਟੀ ਵੱਲੋਂ ਸੁਰੱਖਿਆ ਸਥਿਤੀ ਦਾ ਜਾਇਜਾ ਲੈਕੇ ਉਚਿਤ ਨਿਰਣਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਕਮੇਟੀ ਕੋਲ ਜ਼ਿਲ੍ਹੇ ਵਿਚ 203 ਅਰਜੀਆਂ ਪ੍ਰਾਪਤ ਹੋਈਆਂ ਸਨ ਅਤੇ ਇੰਨ੍ਹਾਂ ਸਬੰਧੀ ਨਿਯਮਾਂ ਅਨੁਸਾਰ ਵਿਚਾਰ ਕੀਤਾ ਗਿਆ।...
ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਅਤੇ ਸ. ਹ. ਸ. ਆਸਫ਼ ਵਾਲਾ ਵਿੱਚ  ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ ਅਤੇ ਹਸਤਾਖ਼ਰ ਅਭਿਆਨ

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਅਤੇ ਸ. ਹ. ਸ. ਆਸਫ਼ ਵਾਲਾ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ ਅਤੇ ਹਸਤਾਖ਼ਰ ਅਭਿਆਨ

Punjab
ਫਾਜ਼ਿਲਕਾ 29 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਜੀ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ , ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਅਤੇ ਸ. ਹ. ਸ. ਆਸਫ਼ ਵਾਲਾ  ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ | ਇਸ ਮੌਕੇ ਟੀਮ ਦੁਆਰਾ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮੰਜ...
ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ  ਹਨ। ਇਨ੍ਹਾਂ ਕੈਂਪਾਂ ਦੌਰਾਨ ਸਵੀਪ ਟੀਮ ਵਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵੋਟ ਬਣਾਉਣ ਦੇ ਤਰੀਕਿਆਂ ਸਬੰਧੀ ਵਿਸ਼ੇਸ਼ ਪੈਂਫਲਿਟ ਛਪਵਾ ਕੇ ਆਮ ਲੋਕਾਂ ਵਿੱਚ ਲਗਾਤਾਰ ਵੰਡੇ ਜਾ ਰਹੇ ਹਨ। ਇਸ ਦੌਰਾਨ ਸਵੀਪ ਨੋਡਲ ਅਫਸਰ ਤਲਵੰਡੀ ਸਾਬੋ ਸ਼੍ਰੀ ਚੰਦਰ ਸ਼ੇਖਰ ਵੱਲੋਂ ਪਿੰਡ ਭਾਗੀਵਾਂਦਰ ਵਿਖੇ ਬੂਥ ਲ?ਵਲ ਅਫ਼ਸਰਾਂ ਦੀ ਮਦਦ ਨਾਲ ਵੋਟਰ ਹੈਲਪਲਾਈਨ ਐਪ ਤੇ ਪੰਜੀਕਰਨ ਹੋਣ ਦੇ ਨੁਕਤੇ ਸਾਂਝੇ ਕੀਤੇ ਗਏ। ਪਿੰਡਾਂ ਦੀਆਂ ਸੱਥਾਂ, ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ...
ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

Punjab
ਬਠਿੰਡਾ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ। ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ। ਇਸ ਮੌਕੇ ਸ. ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜ਼ਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ।         ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।...