ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੀਤੀ ਗਈ 681108 ਮੀਟਰਕ ਟਨ ਕਣਕ ਦੀ ਖ਼ਰੀਦ: ਧੀਮਾਨ
ਫਿਰੋਜ਼ਪੁਰ 29 ਅਪ੍ਰੈਲ 2024.
ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਤੋਂ ਇਲਾਵਾ ਲਿਫਟਿੰਗ ਦਾ ਕੰਮ ਵੀ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਤੇ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਨੂੰ ਮਿੱਥੇ ਸਮੇਂ ਅੰਦਰ ਆਨਲਾਈਨ ਅਦਾਇਗੀ ਕੀਤੀ ਜਾ ਰਹੀ ਹੈ।ਜ਼ਿਲ੍ਹਾ ਪ੍ਰਸਾਸ਼ਨ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਲਗਾਤਾਰ ਖਰੀਦ ਪ੍ਰਬੰਧਾਂ ਤੇ ਨਜ਼ਰ ਰੱਖ ਰਹੇ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ 698045 ਮੀਟਰਕ ਟਨ ਕਣਕ ਦੀ ਆਮਦ ਵਿੱਚੋਂ 681108 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 187551 ਮੀਟਰਕ ਟਨ, ਮਾਰਕਫੈੱਡ ਵਲੋਂ 179028 ਮੀਟਰਕ ਟਨ, ਪਨਸਪ ਵੱਲੋਂ 188006 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 112309 ਮੀਟਰਕ ਟਨ, ਪ੍ਰਈਵੇਟ ਵਪਾਰੀਆਂ ਵੱਲੋਂ 14214 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੀ ਗਈ ਕਣਕ ਦੀ ਕਿਸਾਨਾਂ...






