Wednesday, August 19
Shadow

Author: admin

ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ

ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ

Punjab
ਮਾਨਸਾ, 27 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਪੋਸਟਰ, ਸਲੋਗਨ, ਲੇਖ,  ਕਵਿਤਾ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ। ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ ਸਿੰਘ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਅਤੇ ਆਪਣੀ ਸਮਝ ਅਨੁਸਾਰ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦੇ ਹੋਏ ਵੋਟਿੰਗ ਪ੍ਰਣਾਲੀ ਬਾਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕੀਤਾ। ਸਕੂਲ ਅਧਿਆਪਕ ਮਨਦੀਪ ਸਿੰਘ ਗੋਲਡੀ ਸੰਘਾ ਨੇ ਸਵੀਪ ਗਤੀਵਿਧੀਆਂ ਵਿੱਚ ਸਹਿਯੋਗ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਸਕੂਲ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਸਕੂਲ ਪ੍ਰਿੰਸੀਪਲ ਮੈਡਮ ਪ੍ਰਭਜੀਤ ਕੌਰ ਨੇ ਵਿਦਿਆਥੀਆਂ ਨੂੰ ਆਪਣੇ ਪਰਿਵਾਰ ਅਤੇ ਆਂਢ- ਗੁਆਂਢ ਦੀਆਂ 100 ਫ਼ੀਸਦੀ ਵੋਟਾਂ ਦੀ ਵਰਤੋਂ ਯਕੀਨੀ ਬਣਾਉਣ ਲਈ ਕਿ...
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ

ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ

Punjab
ਫਾਜ਼ਿਲਕਾ, 27 ਅਪ੍ਰੈਲ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ ਨੀਰਜਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ ਰੇਖ ਵਿੱਚ ਅਬੋਹਰ ਅਤੇ ਆਸ ਪਾਸ ਦੇ ਪ੍ਰਾਈਵੇਟ ਡਾਕਟਰਾਂ ਦੀ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ ਸਿਵਲ ਹਸਪਤਾਲ਼ ਅਬੋਹਰ ਵਿਖ਼ੇ ਕੀਤਾ ਗਿਆ ਕੀਤਾ ਗਿਆ। ਇਸ ਮੀਟਿੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਮੁੱਖ ਪ੍ਰਸ਼ਾਸਕ ਅਤੇ ਉਨਾਂ ਦੇ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰ/ਡਾਟਾ ਐਂਟਰੀ ਆਪਰੇਟਰ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ। ਇਸ ਮੀਟਿੰਗ ਦਾ ਮੁੱਖ ਏਜੰਡਾ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਉਨਾਂ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰਾਂ ਨੂੰ ਸੰਸਥਾ ਦੀ ਇੱਕ ਹੈਲਥ ਫੈਸਿਲਿਟੀ ਰਜਿਸਟਰੀ ਆਈ ਡੀ ਬਣਾਉਣ ਸਬੰਧੀ ਦੱਸਿਆ ਗਿਆ ਅਤੇ ਨਾਲ ਹੀ ਆਮ ਪਬਲਿਕ ਦੀਆਂ ਆਭਾ ਆਈ ਡੀ ( ਆਯੂਸ਼ਮਾਨ ਭਾਰਤ ਹੈਲਥ ਅਕਾਊਂਟ) ਬਣਾਉਣ ਅਤੇ ਇਸ ਦੇ ਫਾਇਦਿਆਂ ਬਾਰੇ ਦੱਸਿਆ ਗਿਆ। ਇਸ ਮੀਟਿੰਗ ਵਿੱਚ ਸ੍ਰੀ ਸੰਦੀਪ ਗਰੋਵਰ (ਐਚ ਐ...
ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ

ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਬ 27 ਅਪ੍ਰੈਲ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਭਾਰੀ ਸਕੱਤਰ ਸ੍ਰੀ ਰਾਹੁਲ ਤਿਵਾੜੀ ਆਈ ਏਐਸ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦਾ ਦੌਰਾ ਕਰਕੇ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਨੇ ਵੱਖ—ਵੱਖ ਮੰਡੀਆਂ ਦਾ ਦੌਰਾ ਕਰਦਿਆਂ ਆਖਿਆ ਕਿ ਕਣਕ ਦੇ ਖਰੀਦ ਪ੍ਰਬੰਧਾਂ ਵਿੱਚ ਕੋਈ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਨੇ ਅਣਗਹਿਲੀ ਕੀਤੀ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਵੇਚਣ ਵਾਲੇ ਕਿਸਾਨਾਂ ਨੂੰ ਨਾਲੋਂ ਨਾਲ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨਾਂ ਦੇ ਨਾਲ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਬੀਤੇ ਕੱਲ 56704 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ ਜਦਕਿ ਹੁਣ ਤੱਕ ਕੁੱਲ 4,53269 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ।ਬੀਤੇ ਕੱਲ ਜਿਲੇ ਵਿੱਚ 57,997 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ ਹੁਣ ਤੱਕ ਜਿ਼ਲ੍ਹੇ ਵਿੱਚ ਕੁੱਲ 409431 ਮੀਟ੍ਰਿਕ ਟਨ ਕਣਕ ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੁਣ ਤੱਕ ਜ਼ਿਲ੍ਹੇ ਦੇ 42 ਸਕੂਲਾਂ ਦੇ 352 ਵਾਹਨਾਂ ਦੀ ਕੀਤੀ ਜਾਂਚ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੁਣ ਤੱਕ ਜ਼ਿਲ੍ਹੇ ਦੇ 42 ਸਕੂਲਾਂ ਦੇ 352 ਵਾਹਨਾਂ ਦੀ ਕੀਤੀ ਜਾਂਚ

Punjab
ਮਾਨਸਾ, 27 ਅਪ੍ਰੈਲ: ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਸੁਰੱਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਤੇ ਵੈਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਵਿੱਚ ਰੋਜ਼ਾਨਾਂ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 42 ਸਕੂਲਾਂ ’ਚ 352 ਦੇ ਕਰੀਬ ਵਾਹਨਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ ਅਤੇ 128 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਰਿਜ਼ਨਲ ਟਰਾਂਸਪੋਰਟ ਅਫ਼...
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ

48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ, 27 ਅਪ੍ਰੈਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ 48 ਘੰਟੇ ਦੇ ਤੈਅ ਸਮੇਂ ਤੋਂ ਵੀ ਪਹਿਲਾਂ ਕਿਸਾਨਾ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਦੀ 633 ਕਰੋੜ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਹੁਣ ਤੱਕ 743 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਭਾਵ ਉਸ ਕਣਕ ਦੀ ਅਦਾਇਗੀ ਵੀ ਹੋ ਗਈ ਹੈ ਜਿਸਦੀ ਖਰੀਦ ਨੂੰ ਹਾਲੇ 48 ਘੰਟੇ ਵੀ ਨਹੀਂ ਹੋਏ ਹਨ| ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆ ਵਿਚ ਕੋਈ ਮੁਸ਼ਕਲ ਨਾ ਆਵੇ ਇਸ ਲਈ ਉਨ੍ਹਾਂ ਵੱਲੋਂ ਰੋਜਾਨਾਂ ਅਧਾਰ ਤੇ ਸੰਬਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੀ ਖਰੀਦ ਪ੍ਰਕ੍ਰਿਆ ਖਾਸ ਕਰਕੇ ਲਿਫਟਿੰਗ ਦੇ ਕੰਮ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੇ ਇਕ ਦਿਨ ਵਿਚ 31604 ਮਿਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ, ਲਿਫਟਿੰਗ ਵਿਚ ਹੋਰ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ| ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੱਕ 450000 ਮਿਟ੍ਰਿਕ ਟਨ ਕਣਕ ਦੀ ਆਮਦ ਹੋਈ ...
ਜ਼ੇਕਰ ਕੋਈ ਕਰੇਗਾ ਕਮਿਸ਼ਨ ਦੀ ਮੰਗ ਉਸ ਖਿਲਾਫ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ

ਜ਼ੇਕਰ ਕੋਈ ਕਰੇਗਾ ਕਮਿਸ਼ਨ ਦੀ ਮੰਗ ਉਸ ਖਿਲਾਫ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ

Punjab
ਅਬੋਹਰ 27 ਅਪ੍ਰੈਲ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਉਦੇਸ਼ ਦਿਤੇ ਗਏ ਕਿ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੌਰਾਨ ਕਿਸਾਨਾਂ ਨੂੰ  ਮੁਸ਼ਕਿਲ ਨਾ ਆਉਣ ਦਿੱਤੀ ਜਾਵੇ | ਅਨਾਜ ਮੰਡੀ ਦੇ ਦੌਰੇ ਦੌਰਾਨ ਮੀਡੀਆ ਕਰਮੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੇਕਰ ਕੋਈ ਵੀ ਧਿਰ ਕਮਿਸ਼ਨ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਉਨ੍ਹਾਂ ਦੇ ਡੀ ਐਫ ਐਸ ਸੀ ਜਾਂ ਮਾਰਕੀਟ ਕਮੇਟੀ ਨੂੰ ਲਿਖਤੀ ਤੌਰ ਤੇ ਦਿੱਤੀ ਜਾਵੇ ਤਾਂ ਜੋ ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਵੱਲੋ ਅਲਾਟ ਕੀਤੇ ਗੇਟ ਪਾਸ ਅਨੁਸਾਰ ਹੀ ਆਪਣੇ ਨੰਬਰ ਅਨੁਸਾਰ ਹੀ ਸੰਬਧਤ ਆੜ੍ਹਤੀਆ ਵੱਲੋ ਕਣਕ ਦੀ ਲਿਫਟਿੰਗ ਕਰਵਾਈ ਜਾਵੇ, ਕਿਸੇ ਨੂੰ ਵੀ ਇਸ ਪ੍ਰਕਿਰਿਆ ਨੂੰ ਖਰਾਬ ਕਰਨ ਦੀ ਇਜਾਜਤ ਨਹੀਂ ਹੋਵੇਗੀ | ਉਨ੍ਹਾਂ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਉਹ ਏਜੇਂਸੀਆਂ ਮੁਤਾਬਕ ਵੱਧ ਤੋਂ ਵੱਧ ਟਰੱਕ ਮੁਹਈਆ ਕਰਵਾਉਣ ਅਤੇ ਲੇਬਰ ਦੀ ਘ...
ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ

Punjab
ਜਲਾਲਾਬਾਦ, ਫਾਜ਼ਿਲਕਾ 27 ਅਪ੍ਰੈਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਵਿਖ਼ੇ ਪਹੁੰਚ ਕੇ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੇ ਕੰਮ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਨੇ ਖਰੀਦ ਏਂਜਸੀਆਂ ਨਾਲ ਬੈਠਕ ਕਰਕੇ ਕਿਸਾਨਾਂ ਤੇ ਆੜਤੀਆਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਨਾਲ ਨਾਲ ਲਿਫਟਿੰਗ ਨੂੰ ਹੋਰ ਵੀ ਤੇਜ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨ ਜਿਵੇ ਹੀ ਕਣਕ ਮੰਡੀ ਵਿਚ ਲੇ ਕੇ ਆਉਂਦਾ ਹੈ ਨਾਲੋ ਨਾਲ ਫਸਲ ਦੀ ਖਰੀਦ ਕਰਵਾਈ ਜਾਵੇ, ਇਸ ਤੋਂ ਇਲਾਵਾ ਮੰਡੀਆਂ ਵਿਚ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਦੀ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ| ਇਸ ਮੌਕੇ ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ ਅਤੇ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀ ਵੀ ਹਾਜਰ ਸਨ।...
ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ  ਵਿਖੇ ਲੜਕੇ ਅਤੇ ਲੜਕੀਆਂ ਦੇ ਕੁਸ਼ਤੀ ਖੇਡ ਦੇ ਹੋਏ ਮੁਕਾਬਲੇ

ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਵਿਖੇ ਲੜਕੇ ਅਤੇ ਲੜਕੀਆਂ ਦੇ ਕੁਸ਼ਤੀ ਖੇਡ ਦੇ ਹੋਏ ਮੁਕਾਬਲੇ

Punjab
ਜਲਾਲਾਬਾਦ, ਫਾਜ਼ਿਲਕਾ, 27 ਅਪ੍ਰੈਲ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਦੇ ਮਦੇਨਜਰ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ *ਤੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਬੀਤੇ ਦਿਨੀ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ (ਪੱ) ਵਿਖੇ ਲੜਕੇ ਅਤੇ ਲੜਕੀਆਂ ਦੇ ਕੁਸ਼ਤੀ ਖੇਡ ਦੇ ਮੁਕਾਬਲੇ ਕਰਵਾਏ ਗਏ।ਇਹ ਜਾਣਕਾਰੀ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਲੜਕਿਆਂ ਦੇ ਭਾਰ ਵਰਗ ਵਿੱਚ ਅੰਡਰ 57 ਕਿਲੋ, ਅੰਡਰ 61 ਕਿਲੋ ਅਤੇ ਅੰਡਰ 70 ਕਿਲੋ ਭਾਰ ਵਰਗ ਵਾਲੇ ਖਿਡਾਰੀਆਂ ਵੱਲੋਂ ਭਾਗ ਲਿਆ ਗਿਆ ਅਤੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਅੰਡਰ 50 ਕਿਲੋ, ਅੰਡਰ 53 ਕਿਲੋ ਅਤੇ ਅੰਡਰ 55 ਕਿਲੋ ਵਾਲੀਆਂ ਖਿਡਾਰਨਾਂ ਨੇ ਭਾਗ ਲਿਆ। ਲੜਕਿਆਂ ਵਿੱਚ ਜੇਤੂ ਖਿਡਾਰੀਆਂ ਦੇ 57 ਕਿਲੋ ਭਾਰ ਵਰਗ ਵਿੱਚ ਸਿਕੰਦਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, 61 ਕਿਲੋ ਭਾਰ ਵਰਗ ਵਿੱਚ ਆਕਾਸ਼ਦੀਪ ਨੇ ਅਤੇ 71 ਕਿਲੋ ਭਾਰ ਵਰਗ ਅਮਨਦੀਪ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਵਿੱ...
ਅਬੋਹਰ ਦੇ ਟਰਾਂਸਪੋਰਟਰ ਨੂੰ ਲਿਫਟਿੰਗ ਲਈ ਟਰੱਕ ਅਤੇ ਲੇਬਰ ਘੱਟ ਉਪਲਬਧ ਕਰਾਉਣ ਲਈ ਜੁਰਮਾਨਾ

ਅਬੋਹਰ ਦੇ ਟਰਾਂਸਪੋਰਟਰ ਨੂੰ ਲਿਫਟਿੰਗ ਲਈ ਟਰੱਕ ਅਤੇ ਲੇਬਰ ਘੱਟ ਉਪਲਬਧ ਕਰਾਉਣ ਲਈ ਜੁਰਮਾਨਾ

Punjab
ਅਬੋਹਰ 27 ਅਪ੍ਰੈਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਅਬੋਹਰ ਮਾਰਕੀਟ ਕਮੇਟੀ ਦੇ ਅਧੀਨ ਮੰਡੀਆਂ ਵਿੱਚ ਕਣਕ ਦੀ ਢੋਆ ਢੁਆਈ ਲਈ ਟਰੱਕ ਅਤੇ ਲੇਬਰ ਮੰਗ ਅਨੁਸਾਰ ਅਤੇ ਟੈਂਡਰ ਦੀਆਂ ਸ਼ਰਤਾਂ ਅਨੁਸਾਰ ਉਪਲਬਧ ਨਾ ਕਰਾਉਣ ਕਰਕੇ ਸਬੰਧਤ ਠੇਕੇਦਾਰ ਨੂੰ ਜੁਰਮਾਨਾ ਲਗਾਇਆ ਗਿਆ ਹੈ। ਇਹ ਜੁਰਮਾਨਾ ਉਸ ਦੀ ਕੁੱਲ ਰਕਮ ਦਾ ਦੋ ਫੀਸਦੀ ਹੋਵੇਗਾ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਥੇ ਮਿਡਾ ਹੈੰਡਲਿੰਗ ਕੰਪਨੀ ਨੂੰ ਇਹ ਜੁਰਮਾਨਾ ਲਗਾਇਆ ਗਿਆ ਹੈ। ਇਸ ਸਬੰਧੀ ਜ਼ਿਲਾ ਫੂਡ ਸਪਲਾਈ ਦਫਤਰ ਵੱਲੋਂ ਉਕਤ ਨੂੰ ਬਕਾਇਦਾ ਪੱਤਰ ਭੇਜ ਦਿੱਤਾ ਗਿਆ ਹੈ । ਉਹਨਾਂ ਨੇ ਆਖਿਆ ਕਿ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਟੈਂਡਰ ਦੀਆਂ ਸ਼ਰਤਾਂ ਅਨੁਸਾਰ ਏਜੰਸੀਆਂ ਦੀ ਮੰਗ ਅਨੁਸਾਰ ਟਰੱਕ ਅਤੇ ਲੇਬਰ ਮੁਹਈਆ ਕਰਵਾਉਣ ਤਾਂ ਜੋ ਮੰਡੀਆਂ ਵਿੱਚੋਂ ਤੇਜ਼ੀ ਨਾਲ ਕਣਕ ਦੀ ਲਿਫਟਿੰਗ ਹੋ ਸਕੇ ।ਪਰ ਉਕਤ ਵੱਲੋਂ ਇਸ ਵਿੱਚ ਲਗਾਤਾਰ ਢਿੱਲ ਵਰਤੀ ਜਾ ਰਹੀ ਸੀ ਜਿਸ ਤੇ ਇਹ ਕਾਰਵਾਈ ਕੀਤੀ ਗਈ ਹੈ । ਉਹਨਾਂ ਨੇ ਬਾਕੀ ਟਰਾਂਸਪੋਰਟਰਾਂ ਨੂੰ ਵੀ ਤਾੜਨਾ ਕੀਤੀ ਕਿ ਜਿਸ ਕਿਸੇ ਨੇ ਵੀ ਟੈਂਡਰ ਦੀਆਂ ਸ਼ਰਤਾਂ ਅਨੁਸਾਰ ਏ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab
ਫਾਜ਼ਿਲਕਾ, 26 ਅਪ੍ਰੈਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸੰਭਾਲ ਵਿਚ ਕੀਤੀਆਂ ਗਈਆਂ ਅਤੇ ਭਵਿੱਖ ਵਿਚ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦਾ ਲੇਖਾ-ਜੋਖਾ ਹਾਸਲ ਕੀਤਾ ਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਵਿੱਚ ਦਰਸਾਏ ਕੰਮਾਂ ਦੀ ਵਿਸਥਾਰ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਚਲ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਗੰਦੇ ਪਾਣੀ ਅਤੇ ਸੋਲਿਡ ਵੇਸਟ ਮੈਨੇਜਮੈਂਟ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਗਿੱਲੇ ਅਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ਯੋਜਨਾਬੱਧ ਤਰੀਕੇ ਦੇ ਨਾਲ ਪ੍ਰਬੰਧ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਸਿੰਗਲ ਵਰਤੋਂ ਵਾਲੇ ਪਲਾਸਟਿਕ ਦੀ ਰੋਕਥਾਮ ਸਬੰਧੀ ਹੋਰ ਸਖਤੀ ਨਾਲ ਕਾਰਵਾਈਆਂ ਕਰਨ ਸਬੰਧ...