Wednesday, August 19
Shadow

Author: admin

ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਹੋਲੀ ਹਾਰਟ ਡੇ-ਬੋਰਡਿੰਗ ਸਕੂਲ ‘ਚ ਕੀਤਾ ਗਿਆ ਜਿਲ੍ਹਾ ਪੱਧਰੀ ਸਮਾਗਮ

ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਹੋਲੀ ਹਾਰਟ ਡੇ-ਬੋਰਡਿੰਗ ਸਕੂਲ ‘ਚ ਕੀਤਾ ਗਿਆ ਜਿਲ੍ਹਾ ਪੱਧਰੀ ਸਮਾਗਮ

Punjab
ਫਾਜ਼ਿਲਕਾ, 26 ਅਪ੍ਰੈਲ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਹੁਕਮਾਂ ਅਨੁਸਾਰ ਡੀਐਫਪੀਓ ਡਾ. ਕਵਿਤਾ ਸਿੰਘ ਦੀ ਦੇਖਰੇਖ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆਂ ਦਿਵਸ ਦੇ ਸਬੰਧ ਹੋਲੀ ਹਾਰਟ ਡੇਅ ਬੋਰਡਿੰਗ ਸਕੂਲ ਫਾਜਿਲਕਾ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਦੋਰਾਨ ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਨੇ ਸਮਾਜ ਸੇਵੀ ਸੰਸਥਾਵਾਂ, ਸਿਹਤ ਸਟਾਫ਼ ਅਤੇ ਮੀਡੀਆ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਮਾਜ ਵਿੱਚ ਮਲੇਰੀਏ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਲਿਆਂਦੀ ਜਾਵੇ ਤਾਂ ਜੋ ਪੰਜਾਬ ਨੂੰ ਮਲੇਰੀਆ ਮੁਕਤ ਕੀਤਾ ਜਾ ਸਕੇ। ਇਸ ਸਮਾਗਮ ਵਿੱਚ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮਾਲੋਜਿਸਟ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਵਿਜੇ ਕੁਮਾਰ ਜਿਲ੍ਹਾ ਹੈਲਥ ਇੰਸਪੈਕਟਰ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਬੀਈਈ, ਸੁਖਜਿੰਦਰ ਸਿੰਘ, ਸਵਰਨ ਸਿੰਘ, ਕ੍ਰਿਸ਼ਨ ਕੁਮਾਰ ਨੇ ਭਾਗ ਲਿਆ। ਜਾਣਕਾਰੀ ਦਿੰਦੇ ਹੋਏ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਹਰੇਕ ਸਾਲ 25 ਅਪ੍ਰੈਲ ਨੂੰ ਸਿਹਤ ਸੰਸਥਾਵਾਂ, ਪਬਲਿਕ ਥਾਵਾਂ, ਸਕੂਲਾਂ ਆਦਿ ਵਿਚ ਵਿਸ਼ਵ ਮਲੇਰੀਆ ਦਿਵ...
ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਪਰੈਲ, 2024: ਲੋਕ ਸਭਾ ਚੋਣਾਂ ਵਿੱਚ 80 ਫ਼ੀਸਦੀ ਤੋਂ ਵਧੇਰੇ ਵੋਟ ਭੁਗਤਾਨ ਦੇ ਟੀਚੇ ਨੂੰ ਸਰ ਕਰਨ ਲਈ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਸਰਗਰਮੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਜ਼ਿਲੇ੍ਹ ਦੇ ਸਮੂਹ ਵੋਟਰ ਸਾਖਰਤਾ ਕਲੱਬਾਂ ਨੇ ਵੋਟ ਪਾਉਣ ਦੇ ਸੁਨੇਹੇ ਨਾਲ ਵੋਟਰ ਜਾਗਰੂਕਤਾ ਮੁਹਿੰਮ ਵਿਚ ਗਰਮਾਹਟ ਅਤੇ ਦਿਲਚਸਪੀ ਪੈਦਾ ਕਰ ਦਿੱਤੀ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਹਰ ਇੱਕ ਵਿਦਿਅਕ ਅਦਾਰੇ ਵਿਚ ਵੋਟਰ ਸਾਖਰਤਾ ਕਲੱਬ (ਈ ਐਲ ਸੀ) ਸਥਾਪਿਤ ਕੀਤੇ ਗਏ ਹਨ ਅਤੇ ਹਰ ਵਿਦਿਅਕ ਅਦਾਰੇ ਵਿੱਚ ਘੱਟੋ-ਘੱਟ ਦੋ ਕੈਂਪਸ ਅੰਬੇਸਡਰ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਤਨਾਮ ਸਿੰਘ ਬਾਠ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਖਰੜ ਵਿਖੇ ਸਵੀਪ ਗਤੀਵਿਧੀਆਂ ਦੀ ਵਾਗਡੋਰ ਨਵਦੀਪ ਚੌਧਰੀ ਨੋਡਲ ਅਫਸਰ ਅਤੇ ਕਿ੍ਰਸ਼ਨ ਅਰੋੜਾ ਸਹਾਇਕ ਸਵੀਪ ਨੋਡਲ ਅਫਸਰ ਨੇ ਸੰਭਾਲੀ ਹੋਈ ਹੈ ਜਿਸ ਤਹਿਤ ਹਰ ਸਕੂਲ ਵਿੱਚ ਲੋਕਤੰਤਰ ਦੀ ਦੀਵਾਰ ਬਣਾਈ ਜਾ ਰਹੀ ਹੈ। ਇਸ ਵਿਚ ਪੇਂਟਿੰਗ, ਸਲੋਗਨ ਮੁਕਾਬਲੇ,ਅਤੇ ਔਰਤ ਵੋਟਰਾਂ ਨੂੰ ਉਤਸ਼ਾਹਿ...
ਸਿੱਖਿਆ ਵਿਭਾਗ ਦੀ ਸਵੀਪ ਟੀਮ ਵੱਲੋਂ ਵੱਖ-ਵੱਖ ਸਕੂਲਾਂ ’ਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਸਿੱਖਿਆ ਵਿਭਾਗ ਦੀ ਸਵੀਪ ਟੀਮ ਵੱਲੋਂ ਵੱਖ-ਵੱਖ ਸਕੂਲਾਂ ’ਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

Punjab
ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ: ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ 086 ਮੁਕਤਸਰ ਵਲੋਂ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੌਕੇ ਸਵੀਪ ਟੀਮ ਸ੍ਰੀ ਰਾਜੀਵ ਕੁਮਾਰ ਛਾਬੜਾ, ਸ੍ਰੀ ਰਾਜ ਕੁਮਾਰ, ਸ੍ਰੀ ਸ਼ਮਿੰਦਰ ਬੱਤਰਾ, ਸ੍ਰੀ ਸੰਜੀਵ ਕੁਮਾਰ, ਸ਼੍ਰੀ ਗੁਰਦੇਵ ਸਿੰਘ ਜੀ, ਸ੍ਰੀ ਧੀਰਜ ਕੁਮਾਰ, ਸ੍ਰੀ ਪਰਵੀਨ ਕੁਮਾਰ ਸ਼ਰਮਾ ਅਤੇ ਸ੍ਰੀ ਸੰਨੀ ਮਿੱਤਲ ਵੱਲੋਂ ਜ਼ਿਲ੍ਹੇ ਦੇ ਸਕੂਲ ਸ.ਸ.ਸ.ਲੰਬੀ, ਸ਼ਿਵਾਲਿਕ ਪਬਲਿਕ ਸੀਨੀ. ਸੈਕੰ. ਸਕੂਲ, ਅਕਾਲ ਅਕੈਡਮੀ, ਡੀ.ਏ.ਵੀ. ਗਰਲਜ ਸੀਨੀਅਰ ਸੈਕੰਡਰੀ ਸਕੂਲ, ਸੀ.ਆਰ.ਐਮ. ਡੀ.ਏ.ਵੀ. ਮਾਡਲ ਹਾਈ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕ...
ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ

ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ

Punjab
ਫਾਜ਼ਿਲਕਾ, 26 ਅਪ੍ਰੈਲ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੇ ਅਲੱਗ-ਅਲੱਗ ਬਲਾਕਾਂ ਦੇ ਵੱਖ-ਵੱਖ ਸਕੂਲਾਂ ਵਿੱਚ ਪੂਰੀ ਟੀਮ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਦੌਰਾਨ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ 28 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਨੂੰ ਸਮੁੱਚੇ ਸਕੂਲ ਮਾਲਕਾਂ, ਬੱਸਾਂ ਦੇ ਮਾਲਕਾਂ ਅਤੇ ਚਾਲਕਾਂ ਨੂੰ ਤਾੜਨਾ ਕੀਤੀ ਕਿ ਉਹ ਆਪਣੇ-ਆਪਣੇ ਸਕੂਲਾਂ ਦੀਆਂ ਬੱਸਾਂ ਵਿੱਚ ਪਾਈਆਂ ਜਾ ਰਹੀਆਂ ਤਰੁੱਟੀਆਂ ਨੂੰ ਪਹਿਲ ਦੇ ਆਧਾਰ ਤੇ ਪੂਰੀਆਂ ਕਰਨ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾ...
ਵਿਸ਼ਵ ਮਲੇਰੀਆਂ ਦਿਵਸ ਮੌਕੇ ਕਰਵਾਏ ਮੁਕਾਬਲੇ

ਵਿਸ਼ਵ ਮਲੇਰੀਆਂ ਦਿਵਸ ਮੌਕੇ ਕਰਵਾਏ ਮੁਕਾਬਲੇ

Punjab
ਫਾਜ਼ਿਲਕਾ, 26 ਅਪ੍ਰੈਲ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਮਓ ਡੱਬਵਾਲਾ ਕਲਾਂ ਡਾ. ਪੰਕਜ ਚੌਹਾਨ ਦੀ ਅਗਵਾਈ ਹੇਠ ਸਬ ਸੈਂਟਰ ਹਸਤਾ ਕਲਾਂ ਅਧੀਨ ਆਉਂਦੇ ਪਿੰਡ ਵੱਲੇ ਸ਼ਾਹ ਉਤਾੜ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਸ਼ਵ  ਮਲੇਰੀਆ ਦਿਵਸ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਿਚ ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਐਸਆਈ ਕੰਵਲਜੀਤ ਸਿੰਘ ਬਰਾੜ ਨੇ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਅਧਿਆਪਕ, ਸਿਹਤ ਕਰਮਚਾਰੀ ਗੁਰਜੰਟ ਸਿੰਘ ਅਤੇ ਗੁਰਜੀਤ ਸਿੰਘ ਹਾਜ਼ਰ ਸਨ।...
ਗੁਲਾਬੀ ਸੁੰਡੀ ਦੇ ਹਮਲੇ ਹੋਣ ਦੇ ਬਾਵਜੂਦ ਕਣਕ ਦੀ ਵਧੇਰੇ ਪੈਦਾਵਾਰ ਮਿਲੀ

ਗੁਲਾਬੀ ਸੁੰਡੀ ਦੇ ਹਮਲੇ ਹੋਣ ਦੇ ਬਾਵਜੂਦ ਕਣਕ ਦੀ ਵਧੇਰੇ ਪੈਦਾਵਾਰ ਮਿਲੀ

Punjab
ਫਰੀਦਕੋਟ, 26 ਅਪ੍ਰੈਲ 2024           ਕਿਸਾਨ ਅਵਤਾਰ ਸਿੰਘ ਆਮ ਕਰਕੇ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਵੱਖ-ਵੱਖ ਖੇਤੀ ਤਕਨੀਕਾਂ ਦੀ ਵਰਤੋਂ ਕਰਦੇ ਹਨ। ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਅਗਾਂਹਵਧੂ ਕਿਸਾਨ ਅਵਤਾਰ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਪ੍ਰੇਰਨਾ ਸਦਕਾ 45 ਏਕੜ ਰਕਬੇ ਵਿੱਚ ਕਣਕ ਦੀ ਫਸਲ ਦੀ ਸੁਪਰ ਸੀਡਰ ਮਸ਼ੀਨ ਨਾਲ ਬਿਜਾਈ ਕੀਤੀ ਸੀ, ਜਿਸ ਵਿੱਚ ਫਸਲ ਦੇ ਮੁੱਢਲੇ ਵਾਧੇ ਸਮੇਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ ਜਿਸ ਤੋਂ ਕਿਸਾਨ ਕਾਫੀ ਪ੍ਰੇਸ਼ਾਨ ਹੋ ਗਿਆ। ਪਰ ਹੁਣ ਕਟਾਈ ਉਪਰੰਤ ਸੁੰਡੀ ਨਾਲ ਪ੍ਰਭਾਵਤ ਕਣਕ ਦਾ ਝਾੜੀ ਬਾਕੀ ਫਸਲ ਨਾਲੋਂ ਵੱਧ ਨਿਕਲਿਆ।           ਇਸ ਬਾਰੇ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਨੇ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ/ਖੇਤ ਵਿੱਚੋਂ ਬਾਹਰ ਕੱਢੇ ਬਗੈਰ ਹੀ ਕੀਤੀ ਸੀ। ਬਿਜਾਈ ਤੋਂ ਬਾਅਦ ਕਣਕ ਦੇ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਹੋ ਗਿਆ। ਉਹਨਾਂ ਦੱਸਿਆ ਕਿ 2 ਏਕੜ ਰਕਬੇ ਵਿੱਚ ਪਾਣੀ ਨਾ ਲੱਗਣ ਕਾਰਨ ਸੁੰ...
ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

Punjab
ਫ਼ਾਜ਼ਿਲਕਾ  , 26 ਅਪ੍ਰੈਲ :( ) ਟੀਕਾਕਰਨ ਦੀ 50ਵੇਂ ਵਰ੍ਹੇ ਗੰਢ ਦੇ ਸਬੰਧ ਵਿੱਚ ਡਾ ਚੰਦਰ ਸ਼ੇਖਰ ਕਕੜ ਸਿਵਲ ਸਰਜਨ ਫ਼ਾਜ਼ਿਲਕਾ ਜੀ ਦੀ ਦੇਖ ਰੇਖ ਵਿੱਚ ਜਿਲ੍ਹਾ ਫ਼ਾਜ਼ਿਲਕਾ ਵਿੱਚ ਵਿਸ਼ਵ ਟੀਕਾਕਰਣ ਹਫ਼ਤਾ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸ ਵਿਚ ਬੱਚਿਆਂ  ਲਈ ਟੀਕਾਕਰਨ ਦੇ  ਕੈਂਪ ਲਗਾਏ ਜਾ ਰਹੇ ਹੈ। ਇਸ ਸਬੰਧੀ  ਜਿਲਾ ਪਰਿਵਾਰ ਭਲਾਈ ਅਫ਼ਸਰ ਡਾ.ਕਵਿਤਾ ਸਿੰਘ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਤੋਂ ਇਲਾਵਾ ਸਾਰੇ 5 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅਰਬਨ, ਸਲੱਮ, ਮਾਈਗਰੇਟਰੀ ਆਬਾਦੀ, ਝੁੱਗੀ ਝੋਪੜੀਆਂ, ਭੱਠੇ ਅਤੇ ਸੈਲਰਾਂ ਆਦਿ ਵਿੱਚ ਟੀਕਾਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਅਤੇ ਗਰਭਵਤੀ ਮਾਵਾਂ ਲਈ ਚਲਾਈ ਗਈ ਹੈ। ਜਿਲਾ ਟੀਕਾਕਰਨ ਅਫ਼ਸਰ ਡਾ  ਐਡੀਸਨ ਐਰਿਕ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਟੀਕਾਕਰਨ ਹਫ਼ਤੇ ਦੌਰਾਨ ਜ਼ਿਲ੍ਹੇ ਵਿੱ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਹੋਈ 3.51 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਹੋਈ 3.51 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ

Punjab
ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਦੇ ਉਦੇਸ਼ ਨਾਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਬਰੀਵਾਲਾ ਦੀ ਮੁੱਖ ਮੰਡੀ ਤੋਂ ਇਲਾਵਾ ਇਹਨਾਂ ਮਾਰਕੀਟ ਕਮੇਟੀਆਂ ਦੇ ਅਧੀਨ ਪੈਂਦੇ ਫੋਕਲ ਪੁਆਇੰਟਾਂ ਤੋਂ ਕਣਕ ਦੀ ਲਿਫਟਿੰਗ ਦਾ ਕੰਮ ਆੜ੍ਹਤੀਆਂ ਨੂੰ ਦਿੱਤਾ ਗਿਆ ਹੈ ਤਾਂ ਜੋ ਉਹ ਟਰੈਕਟਰ ਟਰਾਲੀਆਂ ਦੀ ਮਦਦ ਨਾਲ ਛੇਤੀ ਤੋਂ ਛੇਤੀ ਇਹ ਲਿਫਟਿੰਗ ਕਰ ਸਕਣ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਕੱਲ 58830 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3,96,565 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 3,51,284 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਨੇ 14771 ਮੀਟ੍ਰਿਕ ਟਨ, ਮਾਰਕ ਫੈਡ ਨੇ 15386 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 12665 ਮੀਟ੍ਰਿਕ ਟਨ ਅਤੇ ਪਨਸਪ ...
ਸਕੂਲੀ ਵਿਦਿਆਰਥੀਆਂ ਵੱਲੋਂ ਦਾਤੇਵਾਲ ਤੇ ਚੁੱਘਾ ਕਲਾਂ ਵਿਖੇ ਕੱਢੀ ਵੋਟਰ ਜਾਗਰੂਕਤਾ ਰੈਲੀ

ਸਕੂਲੀ ਵਿਦਿਆਰਥੀਆਂ ਵੱਲੋਂ ਦਾਤੇਵਾਲ ਤੇ ਚੁੱਘਾ ਕਲਾਂ ਵਿਖੇ ਕੱਢੀ ਵੋਟਰ ਜਾਗਰੂਕਤਾ ਰੈਲੀ

Punjab
ਧਰਮਕੋਟ, 26 ਅਪ੍ਰੈਲ: ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਹਲਕਾ ਧਰਮਕੋਟ ਵਿੱਚ ਵੀ ਸਵੀਪ ਗਤੀਵਿਧੀਆਂ ਨਿਰੰਤਰ ਜਾਰੀ ਹਨ। ਅੱਜ ਪਿੰਡ ਦਾਤੇਵਾਲ, ਚੁੱਘਾ ਕਲਾਂ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਰੈਲੀ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸਕੂਲਾਂ ਵਿੱਚ ਚੁਣਾਵ ਪਾਠਸ਼ਾਲਾ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਧਰਮਕੋਟ ਸ੍ਰ. ਜ਼ਸਪਾਲ ਸਿੰਘ ਨੇ ਦੱਸਿਆ ਕਿ ਹਲਕਾ ਧਰਮਕੋਟ ਦੀ ਸਵੀਪ ਟੀਮ ਵੋਟ ਫੀਸਦੀ ਵਧਾਉਣ ਦੇ ਖੇਤਰ ਵਿੱਚ ਲਗਾਤਾਰ ਉਪਰਾਲੇ ਕਰ ਰਹੀ ਹੈ। ਅੱਜ ਦੀ ਰੈਲੀ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ। ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਨਾਅਰਿਆਂ ਨਾਲ ਇਹ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਉਨ੍ਹਾਂ ਦੱਸਿਆ ਕਿ ਵੋਟਾਂ ਪ੍ਰਤੀ ਜ਼ਮੀਨੀ ਪੱਧਰ ਦੀ ਜਾਗਰੂਕਤਾ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਵੀਪ ਟੀਮ ਵੱਲੋਂ ਲਗਾਤਾਰ ਲੋਕਾਂ ਵਿੱਚ ਵੋਟ ਦੇ ਲਾਜ਼ਮੀ ਇਸਤੇਮਾਲ ਕਰਨ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਸਵੀਪ ਟੀਮ ਵੱਲੋਂ ਨਵ...
ਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ

ਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ

Punjab
ਫਾਜ਼ਿਲਕਾ, 26 ਅਪ੍ਰੈਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਣਕ ਦੀ ਖਰੀਦ, ਲਿਫਟਿੰਗ ਵਿਚ ਤੇਜੀ ਅਤੇ ਕਿਸਾਨਾਂ ਨੁੰ ਫਸਲ ਦੀ ਅਦਾਇਗੀ ਤੈਅ ਸਮੇਂ ਅਨੁਸਾਰ ਕਰਵਾਉਣ ਨੂੰ ਲੈ ਕੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਰੋਜਾਨਾਂ ਪੱਧਰ *ਤੇ ਲਿਫਟਿੰਗ ਦੇ ਆਂਕੜਿਆਂ ਵਿਚ ਵਾਧਾ ਹੋ ਰਿਹਾ ਹੈ। ਜ਼ਿਲ੍ਹੇ ਵਿਚ ਬੀਤੇ ਇਕ ਦਿਨ ਵਿਚ 31569 ਮਿਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ ਜੋ ਕਿ ਉਸਦੇ ਪਿਛਲੇ ਦਿਨ ਨਾਲੋਂ ਵੀ ਜਿਆਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਪਨਗ੍ਰੇਨ ਨੇ 7633 ਮਿਟ੍ਰਿਕ ਟਨ, ਮਾਰਕਫੈਡ ਨੇ 6397 ਮਿਟ੍ਰਿਕ ਟਨ, ਪਨਸਪ ਨੇ 8533 ਮਿਟ੍ਰਿਕ ਟਨ, ਪੰਜਾਬ ਰਾਜ ਮਾਲ ਗੋਦਾਮ ਨਿਗਮ ਨੇ 6306 ਮਿਟ੍ਰਿਕ ਟਨ, ਐਫਸੀਆਈ ਨੇ 500 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 2200 ਮਿਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟ ਕੀਤੀ ਹੈ। ਉਨ੍ਹਾਂ ਖਰੀਦ ਏਂਜਸੀਆਂ ਅਤੇ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਰੁਕਣਾ ਨਾ ਪਵੇ। ਉਨ੍ਹਾਂ ਕਿਹਾ...