Thursday, August 20
Shadow

Author: admin

ਜ਼ਿਲਾ ਐਪੀਡੀਮੋਲੋਜਿਸਟ ਡਾ ਸ਼ਮਿੰਦਰ ਵਲੋਂ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ

ਜ਼ਿਲਾ ਐਪੀਡੀਮੋਲੋਜਿਸਟ ਡਾ ਸ਼ਮਿੰਦਰ ਵਲੋਂ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ

Punjab
ਫ਼ਿਰੋਜ਼ਪੁਰ , ਅਪ੍ਰੈਲ  (   )  ਡਾਇਰੈਕਟਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ ਮੀਨਾਕਸ਼ੀ ਦੀ ਯੋਗ ਅਗੁਵਾਈ ਹੇਠ ਅੱਜ ਜਿਲ੍ਹਾ ਹਸਪਤਾਲ ਵਿਖੇ ਜ਼ਿਲਾ ਪੱਧਰੀ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਮਲੇਰੀਆ ਤੋਂ ਬਚਾਓ ਸੰਬਧੀ ਨਰਸਿੰਗ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਜੇਤੂ ਰਹੇ  ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਮਾਰੋਹ ਦੇ ਮੁੱਖ ਮਹਿਮਾਨ ਜਿਲ੍ਹਾ ਐਪੀਡੀਮੋਲੋਜਿਸਟ ਡਾ ਸ਼ਮਿੰਦਰ ਵਲੋਂ ਸਰਟੀਫਿਕੇਟ, ਟਰਾਫ਼ੀ ਅਤੇ ਤੋਹਫ਼ੇ ਦੇ ਕੇ ਸਨਮਾਨਤ ਕੀਤਾ ਗਿਆ।               ਜ਼ਿਲਾ ਐਪੀਡੀਮੋਲੋਜਿਸਟ ਡਾ  ਸ਼ਮਿੰਦਰ ਨੇ ਦੱਸਿਆ ਕਿ ਜ਼ਿਲੇ  ਵਿੱਚ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਔਚ ਕੇ ਐਲ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਵਲੋਂ ਬਹੂਤ ਵਧੀਆ ਸੁਨੇਹਾ ਦਿੰਦੇ ਪੋਸਟਰ ਬਣਾਏ ਗਏ ਸਨ। ਇਸ ਲਈ ਅੱਜ ਜ਼ਿਲਾ ਪੱਧਰੀ ਸਮਾਗਮ ਵਿੱਚ ਇਨ੍ਹਾਂ  ਵਿਦਿਆਰਥੀਆਂ  ਨੂੰ  ਟਰਾਫੀ ਅਤੇ ਸਰਟੀਫਿਕੇਟ ਦਿੱਤੇ ਗਏ।       ਇਸ ਮੌਕੇ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਨੇ ਕਿਹਾ ਕਿ ਸਿਹਤ ਵਿਭਾਗ ਮਲੇ...
ਟੀਕਾਕਰਣ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਦਾ ਆਯੋਜਨ

ਟੀਕਾਕਰਣ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਦਾ ਆਯੋਜਨ

Punjab
ਫ਼ਰੀਦਕੋਟ, 26 ਅਪ੍ਰੈਲ 2024 ਸਿਹਤ ਵਿਭਾਗ ਫਰੀਦਕੋਟ ਵੱਲੋਂ ਟੀਕਾਕਰਣ ਦੀ 50 ਵੀਂ ਵਰੇਗੰਢ ਨੂੰ ਸਮਰਪਿਤ ਸਪੈਸ਼ਲ ਕੈਪਾਂ ਰਾਹੀ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਣ ਹਫਤਾ ਮਨਾਇਆ ਜਾ ਰਿਹਾ ਹੈ। ਜਿਹੜੇ ਲੋਕ ਕਿਸੇ ਕਾਰਨ ਟੀਕਾਕਰਣ ਤੋਂ ਵਾਂਝੇ ਰਹਿ ਗਏ ਸਨ, ਨਵਜੰਮੇ ਬੱਚਿਆਂ ਅਤੇ ਗਰਭਵਤੀਂ ਔਰਤਾਂ ਦਾ ਸਲੱਮ ਬਸਤੀਆਂ, ਭੱਠਿਆਂ, ਪਥੇਰਾਂ ਅਦਿ ਉੱਪਰ ਵਿਸ਼ੇਸ਼ ਕੈਂਪ ਲਗਾ ਕੇ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਾਜੀਗਰ ਬਸਤੀ ਫਰੀਦਕੋਟ ਟੀਕਾਕਰਣ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਵੀ ਕੀਤੀ ਗਈ। ਇਸੇ ਤਹਿਤ ਡਾ. ਮਨਿੰਦਰ ਪਾਲ ਸਿੰਘ ਸਿਵਲ ਸਰਜਨ ਅਤੇ ਡਾ. ਵਰਿੰਦਰ ਕੁਮਾਰ ਜਿਲ੍ਹਾ ਟੀਕਾਕਰਣ ਅਫਸਰ ਫਰੀਦਕੋਟ ਵੱਲੋਂ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਮਨਿੰਦਰ ਪਾਲ ਸਿੰਘ ਅਤੇ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕੇ ਇਹ ਹਫਤਾ ਮਨਾਉਣ ਦਾ ਮੁੱਖ ਮੰਤਵ ਵੈਕਸਿਨ ਨਾਲ ਰੋਕੀਆਂ ਜਾ ਸਕਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਟੀਕਾਕਰਣ ਦੀ ਪ੍ਰਗਤੀ ਨੂੰ ਵਧਾਇਆ ਜਾ ਸਕੇ । ਯੂਨੀਵਰਸ ਟੀਕਾਕਰਣ ਪ੍ਰੋਗਰਾਮ ਤਹ...
ਸਹਾਇਕ ਰਿਟਰਨਿੰਗ ਅਫਸਰ ਹਲਕਾ 019 ਅੰਮ੍ਰਿਤਸਰ ਦੱਖਣੀ ਦਾ ਸਟਰਾਂਗ ਰੂਮ ਦਾ ਮੁਆਇਨਾ ਕੀਤਾ

ਸਹਾਇਕ ਰਿਟਰਨਿੰਗ ਅਫਸਰ ਹਲਕਾ 019 ਅੰਮ੍ਰਿਤਸਰ ਦੱਖਣੀ ਦਾ ਸਟਰਾਂਗ ਰੂਮ ਦਾ ਮੁਆਇਨਾ ਕੀਤਾ

Punjab
ਅੰਮ੍ਰਿਤਸਰ 26 ਅਪ੍ਰੈਲ :---ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸਨਰ, ਨਗਰ ਨਿਗਮ, ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ  ਅਤੇ ਏ.ਸੀ.ਪੀ ਦੱਖਣੀ ਸ੍ਰੀ ਮਨਿੰਦਰਪਾਲ ਸਿੰਘ  ਵੱਲੋਂ ਹਲਕਾ 019 ਅੰਮ੍ਰਿਤਸਰ ਦੱਖਣੀ ਦਾ ਸਟਰਾਂਗ ਰੂਮ ਅਤੇ ਵੈਨਿਊ ਸਥਾਨ ਸਰੂਪ ਰਾਣੀ ਗੋਰਮਿੰਟ ਕਾਲਜ ਅੰਮ੍ਰਿਤਸਰ ਦਾ ਮੁਆਇਨਾ ਕੀਤਾ ਗਿਆ ਅਤੇ ਤਸੱਲੀ ਪ੍ਰਗਟ ਕੀਤੀ ਗਈ ਕਿ ਉਕਤ ਸਥਾਨ ਵਿਖੇ ਕੀਤੇ ਗਏ ਪ੍ਰਬੰਧ ਚੋਣ ਕਮਿਸਨ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ, ਅੰਮ੍ਰਿਤਸਰ  ਦੀਆਂ ਹਦਾਇਤ ਅਨੁਸਾਰ ਸਹੀ ਹਨ। ਵਧੀਕ ਕਮਿਸਨਰ ਵੱਲੋਂ ਇਸ ਮੌਕੇ ਨਿਯੁਕਤ ਕੀਤੇ ਗਏ ਸਟਾਫ ਨੂੰ ਸਾਫ ਹਦਾਇਤਾਂ ਕੀਤੀਆਂ ਕਿ ਅਗਾਮੀ ਲੋਕ ਸਭਾ ਚੋਣਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਕਿਸੇ ਤਰ੍ਹਾਂ ਦੀ ਕੋਈ ਮੁਸਕਿਲ ਨਹੀਂ ਆਉਣੀ ਚਾਹੀਦੀ ਅਤੇ ਬਾਹਰੋਂ ਆ ਰਹੀਆਂ ਪੋਲਿੰਗ ਪਾਰਟੀਆਂ ਨੂੰ ਹਰ ਤਰ੍ਹਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਏ.ਸੀ.ਪੀ ਵੱਲੋਂ ਇਹ ਭਰੋਸਾ ਦਿੱਤਾ ਗਿਆ ਕਿ ਚੋਣਾਂ ਦੇ ਕੰਮ ਨੂੰ ਸਾਂਤੀਪੂਰਵਕ ਨੇਪਰੇ ਚਾੜਿਆ ਜਾਵੇਗਾ ਅਤੇ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮ...
ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

Punjab
ਬਠਿੰਡਾ, 26 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰੂ ਅਰਜਨ ਦੇਵ ਨਗਰ ਦੇ ਬੂਥ ਨੰਬਰ 76 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋਂ ਸਮੂਹ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।        ਇਸ ਮੌਕੇ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਇਕੱਤਰ ਵੋਟਰਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।           ਇਸ ਮੌਕੇ ਸਵੀਪ ਟੀਮ ਮੈਂਬਰਾਂ ਤੋਂ ਇਲਾਵਾ ਨਗਰ ਵਾਸੀ ਆਦਿ ਹਾਜ਼ਰ ਸਨ।...
ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

Punjab
ਤਲਵੰਡੀ ਸਾਬੋ (ਬਠਿੰਡਾ), 26 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ। ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਦੇ ਨਾਲ-ਨਾਲ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈਵੀਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਨੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ । ਇਸ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।...
ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ

ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ

Punjab
ਫ਼ਿਰੋਜ਼ਪੁਰ, 26 ਅਪ੍ਰੈਲ 2024:           ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਸਹਾਇਕ ਰਿਟਰਨਿੰਗ ਅਫ਼ਸਰ- ਕਮ-ਐਸ.ਡੀ.ਐਮ. ਡਾ. ਚਾਰੂਮਿਤਾ ਵੱਲੋਂ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਅਤੇ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਵਰਤੋਂ ਸਬੰਧੀ ਸਿਖਲਾਈ ਦਿੱਤੀ ਗਈ।           ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸੰਬੰਧਤ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਵੀ ਦਿੱਕਤ ਨਾ ਆਵੇ, ਇਸ ਲਈ ਅੱਜ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮ./ਵੀ.ਵੀ.ਪੈਟ, ਬੈਲਟ ਯੁਨਿਟ ਤੇ ਕੰਟਰੋਲ ਯੁਨਿਟ ਦੀ ਮੁਕੰਮਲ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਹੋਵੇ, ਇਸ ਲਈ ਉੱਚ ਅਧਿਕਾਰੀਆਂ ਤੋਂ ਲੈ ਕੇ ਹੇਠਲੇ ਸਟਾਫ਼ ਨੂੰ ਆਪਣੀ ਚੋਣ ਡਿਊਟੀ ਬਾਰੇ ਸਿਖਲਾਈ ਲਾਜ਼ਮੀ ਹੈ।           ਇਸ ਮੌਕੇ ਏ.ਆਰ.ਓ.-ਕਮ-ਐਸ.ਡੀ.ਐਮ. ਡਾ. ਚਾਰੂਮਿਤਾ ਨੇ ਦੱਸਿਆਂ ਕਿ ਅੱਜ ਦੀ ਟ੍ਰੇਨਿੰਗ ਵਿੱਚ ਲੋਕ ਸਭਾ ਚੋਣਾਂ ਨੂੰ ਸਫਲਤਾਪੂਰਵਕ ਕਰਵਾਉ...
ਟਰੈਫਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਟਰੈਫਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

Punjab
ਮਾਨਸਾ, 26 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਅਧਿਕਾਰਾਂ ਅਤੇ ਟਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਸੈਮੀਨਾਰ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਦੱਸਿਆ ਕਿ ਇਹ ਸੈਮੀਨਾਰ ਟਰਾਂਸਪੋਰਟ ਵਿਭਾਗ ਅਤੇ ਬਾਲ ਸੁਰੱਖਿਆ ਦਫ਼ਤਰ ਵੱਲੋਂ ਬੱਚਿਆਂ ਦੀ ਭਲਾਈ ਲਈ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦੇ ਅਧਿਕਾਰੀ ਭੂਸ਼ਨ ਸਿੰਗਲਾ ਨੇ ਸਰਕਾਰ ਵਲੋਂ ਚਲਾਈ ਜਾ ਰਹੀ ਸੰਗਿਠਤ ਬਾਲ ਸੁਰੱਖਿਆ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਲੋੜਵੰਦ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਮਾਨਸਾ ਦੁਆਰਾ ਸਪੋਂਸਰਸ਼ਿਪ, ਫੋਸਟਰ ਕੇਅਰ, ਲੀਗਲੀ ਅਡਾਪਸ਼ਨ, ਸਰਕਾਰੀ ਹੋਮਜ਼ ਵਿਚ ਦਾਖ਼ਲੇ ਸਬੰਧੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਇੰਸਪੈਕਟਰ ਸੁਰੇਸ਼ ਕੁਮਾਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਕ...
ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

Punjab
ਮਾਨਸਾ, 26 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਪੁਲਿਸ ਵਿਭਾਗ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਕਿਡਜ਼ੀ ਸਕੂਲ, ਸਰਵਹਿੱਤਕਾਰੀ ਵਿੱਦਿਆ ਮੰਦਰ ਬੁਢਲਾਡਾ,  ਮੂਨ ਲਾਈਟ ਹਾਈ ਸਕੂਲ, ਗੁਰੂਕੁਲ ਇੰਟਰਨੈਸ਼ਨਲ ਸਕੂਲ ਬੁਢਲਾਡਾ ਦੀਆਂ ਵੈਨਾ ਦੀ ਚੈਕਿੰਗ ਕੀਤੀ ਗਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 11 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਲਾਜ਼ਮੀ ਹੈ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਕਾਊਂਸਲਰ ਸ੍ਰੀ ਰਾਜਿੰਦਰ ਕੁਮਾਰ ਵਰਮਾ, ਹਰਪ੍ਰੀਤ ਕੋਰ, ਮਲਵਿੰਦਰ ਸਿੰਘ ਐਜੋਕੇਸਨਲ ਸੈਲ ਇੰਚਾਰਜ ਅਤੇ ਤਾਜਿੰਦਰ ਕੁਮਾਰ ਹਾਜਰ ਸਨ...
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab
ਚੰਡੀਗੜ੍ਹ, 26 ਅਪਰੈਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮ...