Thursday, August 20
Shadow

Author: admin

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ  ਗ੍ਰਿਫ਼ਤਾਰ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

Punjab
ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ- ਜੋ ਕਿ ਸਿਵਲ ਹਸਪਤਾਲ ਤਰਨਤਾਰਨ ਤੋਂ ਫਰਾਰ ਹੋ ਗਿਆ ਸੀ, ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਡਬਲ ਬੈਰਲ ਰਾਈਫਲ, ਜੋ 28 ਫਰਵਰੀ 2024 ਨੂੰ ਤਰਨਤਾਰਨ ਸਥਿਤ ਮੀਤ ਗੰਨ ਹਾਊਸ ਤੋਂ ਚੋਰੀ ਹੋ ਗਈ ਸੀ, ਅਤੇ ਤਿੰਨ ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਬਾਕੀ 10 ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਵਾਸੀ ਪਿੰਡ ਪਿਧੀ, ਤਰਨਤਾਰਨ; ਗੁਲਾਬ ਸਿੰਘ ਉਰਫ਼ ਗੁਲਾਬ ਵਾਸੀ ਪਿੰਡ ਬਛੜੇ, ਤਰਨਤਾਰਨ; ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਵਾਸੀ ਮੁਹੱਲਾ ਜਸਵੰਤ...
ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

Punjab
ਮਾਨਸਾ, 26 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਪਰਮਵੀਰ ਸਿੰਘ ਦੀ ਨਿਗਰਾਨੀ ਹੇਠ ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਦੇ 645 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਵੰਡ ਸਬੰਧੀ ਪਹਿਲੀ ਰੈਂਡੇਮਾਈਜੇਸ਼ਨ ਅੱਜ ਪੂਰੀ ਹੋ ਗਈ ਹੈ, ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 01 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਜਿੰਨ੍ਹਾਂ ਦੀ ਪਹਿਲੀ ਰਿਹਰਸਲ 05 ਮਈ ਨੂੰ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਅਤੇ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਰੱਲੀ ਵਿਖੇ ਦੋ ਪੜਾਵਾਂ ਵਿਚ ਸਵੇਰੇ 10 ਵਜੇ ਅਤੇ ਬਾਅਦ ਦੁਪਹਿਰ 02 ਵਜੇ ਹੋਵੇਗ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 418215 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 418215 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

Punjab
ਮਾਨਸਾ, 26 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 418215 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 368963 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 135336 ਮੀਟਰਕ ਟਨ, ਮਾਰਕਫੈੱਡ ਵੱਲੋਂ 113005 ਮੀਟਰਕ ਟਨ, ਪਨਸਪ ਵੱਲੋਂ 80580 ਮੀਟਰਕ ਟਨ, ਵੇਅਰ ਹਾਊਸ ਵੱਲੋਂ 33087 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 6955 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 685.52 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਸਾਫ ਸੁਥਰਾ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾ ਆਦਿ ਦੇ ਪ੍ਰਬੰਧ ਵੀ ਕੀਤੇ ਜਾ ਚੁੱਕੇ ਹਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ।...
ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਸਕੂਲਾਂ/ਕਾਲਜਾਂ ਵਿੱਚ ਵਿੱਦਿਅਕ ਮੁਕਾਬਲੇ ਸ਼ੁਰੂ

ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਸਕੂਲਾਂ/ਕਾਲਜਾਂ ਵਿੱਚ ਵਿੱਦਿਅਕ ਮੁਕਾਬਲੇ ਸ਼ੁਰੂ

Punjab
ਫ਼ਿਰੋਜ਼ਪੁਰ, 26 ਅਪ੍ਰੈਲ 2024:           ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਮੁੰਹਿਮ ਤਹਿਤ ਨਿਰੰਤਰ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਦੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।           ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਸ਼੍ਰੀ ਚਾਂਦ ਪ੍ਰਕਾਸ਼ ਅਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿੱਚ ਨੌਜਵਾਨਾਂ ਵਿੱਚ ਚੋਣਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵੱਖ-ਵੱਖ ਵਿਦਿਅਕ ਮੁਕਾਬਲੇ ਜਿਸ ਵਿੱਚ ਭਾਸ਼ਨ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ, ਸਵੀਪ ਗੀਤ, ਰੰਗੋਲੀ, ਸਕਿੱਟ/ ਨੁੱਕੜ ਨਾਕਟ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ ਵਿ...
ਕੋਟਕਪੂਰਾ ਮੰਡੀ ਦੇ ਯਾਰਡ ਅਤੇ ਸਬ-ਯਾਰਡਾਂ ਵਾੜਾ ਦੜਾਕਾ ਆਦਿਕ ਦੇ ਕੰਡੇ-ਵੱਟੇ ਅਤੇ ਤੋਲ ਚੈਕਿੰਗ ਦੀ ਮੁਹਿੰਮ

ਕੋਟਕਪੂਰਾ ਮੰਡੀ ਦੇ ਯਾਰਡ ਅਤੇ ਸਬ-ਯਾਰਡਾਂ ਵਾੜਾ ਦੜਾਕਾ ਆਦਿਕ ਦੇ ਕੰਡੇ-ਵੱਟੇ ਅਤੇ ਤੋਲ ਚੈਕਿੰਗ ਦੀ ਮੁਹਿੰਮ

Punjab
ਫਰੀਦਕੋਟ, 26 ਅਪ੍ਰੈਲ 2024            ਚਰਨਜੀਤ ਸਿੰਘ, ਸਹਾਇਕ ਮਾਰਕੀਟਿੰਗ ਅਫਸਰ, ਫਰੀਦਕੋਟ ਨੇ ਸਹਿਯੋਗੀ ਟੀਮ ਮੈਂਬਰ ਡਾ.ਮਨਪ੍ਰੀਤ ਸਿੰਘ ਬਰਾੜ, ਖੇਤੀ ਵਿਕਾਸ ਅਫਸਰ(ਮ) ਕੋਟਕਪੂਰਾ, ਡਾ. ਕਰੁਣਾ, ਡਾ.ਮਨਦੀਪ ਸਿੰਘ, ਕ੍ਰਮਵਾਰ ਖੇਤੀ ਵਿਕਾਸ ਅਫਸਰ(ਮ) ਫਰੀਦਕੋਟ, ਜੈਤੋ, ਨੇ ਜਿਲ੍ਹਾ ਫਰੀਦਕੋਟ ਦੀ ਕੋਟਕਪੂਰਾ ਮੰਡੀ ਦੇ ਯਾਰਡ ਅਤੇ ਸਬ-ਯਾਰਡਾਂ ਵਾੜਾ ਦੜਾਕਾ ਆਦਿਕ ਦੇ ਕੰਡੇ-ਵੱਟੇ ਅਤੇ ਤੋਲ ਚੈਕਿੰਗ ਦੀ ਮੁਹਿੰਮ ਚਲਾਈ। ਇਸ ਮੌਕੇ ਉਨ੍ਹਾਂ ਦੇ ਨਾਲ  ਸ.ਗੁਰਮੀਤ ਸਿੰਘ ਚੇਅਰਮੈਨ , ਮਾਰਕੀਟ ਕਮੇਟੀ ਕੋਟਕਪੂਰਾ ਅਤੇ ਸ਼੍ਰੀ ਯੁਗਵੀਰ ਸੈਕਟਰੀ ਮਾਰਕੀਟ ਕਮੇਟੀ ਕੋਟਕਪੂਰਾ ਮੌਜੂਦ ਸਨ।           ਇਸ ਮੁਹਿੰਮ ਦੌਰਾਣ 6 ਕੇਸ ਗਲਤ ਕੰਡੇ-ਵੱਟੇ ਅਤੇ ਤੋਲ ਦੇ ਕੇਸ ਫੜੇ ਗਏ।ਇਸ ਦੌਰਾਣ ਮੌਕੇ ‘ਤੇ 8 ਕੰਡਿਆਂ ਦੇ ਧੜੇ ਸੈਟ ਕਰਵਾਏ। 4 ਕੰਡਿਆਂ ਨੂੰ ਬਾਉਂਡ ਕਰਵਾਇਆ ਗਿਆ ‘ਤੇ ਨਵੇਂ ਕੰਡਿਆਂ ਨਾਲ ਤੋਲ ਦੁਬਾਰਾ ਸ਼ੁਰੂ ਕਰਵਾਏ ਗਏ। ਇਸ ਦੇ ਨਾਲ ਹੀ ਕਿਸਾਨਾਂ ਨੂੰ ਵਾਧੂ ਤੁਲੇ ਭਾਰ ਦੇ ਹਰਜਾਨੇ ਵਜੋਂ ਜੇ ਫਾਰਮ ਦੇ ਰੂਪ ਵਿੱਚ ਹਰਜਾਨੇ ਦੀ ਰਕਮ ਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨੂੰ ਨੋਟ ਕਰਵਾਇਆ ਗਿਆ। 7 ਥਾਂਵਾਂ ਤੇ...
ਏ ਆਈ ਐਮ ਐਸ ਮੋਹਾਲੀ ਨੇ ਡੀ ਐਨ ਏ ਦਿਵਸ ਮਨਾਇਆ

ਏ ਆਈ ਐਮ ਐਸ ਮੋਹਾਲੀ ਨੇ ਡੀ ਐਨ ਏ ਦਿਵਸ ਮਨਾਇਆ

Punjab
ਐਸ.ਏ.ਐਸ.ਨਗਰ, 25 ਅਪ੍ਰੈਲ, 2024: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ. ਮੋਹਾਲੀ) ਦੇ ਬਾਇਓਕੈਮਿਸਟਰੀ ਅਤੇ ਬਾਲ ਰੋਗ ਵਿਭਾਗ ਨੇ ਅੱਜ ਵੱਖ-ਵੱਖ ਗਤੀਵਿਧੀਆਂ ਨਾਲ ਡੀ ਐਨ ਏ ਦਿਵਸ ਮਨਾਇਆ। ਡੀ ਐਨ ਏ ਦਿਵਸ 1953 ਵਿੱਚ ਜੇਮਸ ਵਾਟਸਨ ਅਤੇ ਫ੍ਰਾਂਸਿਸ ਕ੍ਰਿਕ ਦੁਆਰਾ ਡੀ ਐਨ ਏ ਦੇ ਡਬਲ ਹੈਲਿਕਸ ਢਾਂਚੇ ਦੀ ਖੋਜ ਦੀ ਯਾਦ ਦਿਵਾਉਂਦਾ ਹੈ, ਇਹ ਇੱਕ ਮਹੱਤਵਪੂਰਨ ਪ੍ਰਾਪਤੀ ਸੀ, ਜਿਸ ਨੇ ਜੀਵਨ ਬਾਰੇ ਸਾਡੀ ਸਮਝ ਵਿੱਚ ਕ੍ਰਾਂਤੀ ਲਿਆ ਦਿੱਤੀ। ਡੀ ਐਨ ਏ ਦਿਵਸ ਦੇ ਜਸ਼ਨਾਂ ਨੇ ਡੀ ਐਨ ਏ ਦੇ ਦਿਲਚਸਪ ਸੰਸਾਰ ਬਾਬਤ ਸਿੱਖਿਆ ਅਤੇ ਪ੍ਰੇਰਨਾ ਦੇਣ ਲਈ ਤਿਆਰ ਕੀਤੇ ਗਏ ਵੱਖ-ਵੱਖ ਇਵੈਂਟਸ ਨੂੰ ਪੇਸ਼ ਕੀਤਾ। ਬਾਇਓਕੈਮਿਸਟਰੀ ਵਿਭਾਗ ਵੱਲੋਂ ਐਮ ਬੀ ਬੀ ਐਸ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਮੋਲੀਕਿਊਲਰ ਬਾਇਓਲੋਜੀ ਨਾਲ ਸਬੰਧਤ ਵਿਸ਼ਿਆਂ ’ਤੇ ਈ-ਪੋਸਟਰ ਮੁਕਾਬਲਾ ਕਰਵਾਇਆ ਗਿਆ। ਮੁੱਖ ਮਹਿਮਾਨ ਡਾ. ਅਰਚਨਾ ਭਟਨਾਗਰ, ਪ੍ਰੋਫ਼ੈਸਰ, ਬਾਇਓਕੈਮਿਸਟਰੀ ਵਿਭਾਗ, ਪੰਜਾਬ ਯੂਨੀਵਰਸਿਟੀ ਨੇ ਸਮਾਗਮ ਦੇ ਆਯੋਜਨ ਵਿੱਚ ਕੀਤੇ ਗਏ ਮਿਸਾਲੀ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਵਿਗਿਆਨਕ ਗਿਆਨ ਨੂੰ ਅੱਗ...
20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 25 ਅਪ੍ਰੈਲ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉ...
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 25 ਅਪ੍ਰੈਲ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਗੁਮਾਨਪੁਰਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿ...
ਸਿਖਲਾਈ ਦੇਣ ਦੇ ਉਦੇਸ਼ ਨਾਲ ਵੇਅਰ ਹਾਊਸ ਤੋਂ ਈਵੀਐਮ ਕੱਢੀਆਂ ਗਈਆਂ

ਸਿਖਲਾਈ ਦੇਣ ਦੇ ਉਦੇਸ਼ ਨਾਲ ਵੇਅਰ ਹਾਊਸ ਤੋਂ ਈਵੀਐਮ ਕੱਢੀਆਂ ਗਈਆਂ

Punjab
ਫਾਜ਼ਿਲਕਾ 25 ਅਪ੍ਰੈਲ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਲੋੜੀਦੀਆਂ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਅੱਜ ਚੋਣ ਕਮਿਸ਼ਨ ਦੇ ਜਿਲ੍ਹਾ ਪੱਧਰੀ ਵੇਅਰ ਹਾਊਸ ਤੋਂ ਕੱਢੀਆਂ ਗਈਆਂ। ਇਹ ਕਾਰਵਾਈ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਹਾਜ਼ਰੀ ਵਿੱਚ ਕੀਤੀ ਗਈ । ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਮਸ਼ੀਨਾਂ ਦੀ ਵਰਤੋਂ ਲੋਕ ਸਭਾ ਚੋਣਾਂ ਲਈ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਕੀਤੀ ਜਾਵੇਗੀ। ਇਥੋਂ ਕੁੱਲ 41 ਮਸ਼ੀਨਾਂ ਕੱਢੀਆਂ ਗਈਆਂ ਜੋ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਭੇਜੀਆਂ ਗਈਆਂ ਹਨ।...
ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

Punjab
ਫਾਜ਼ਿਲਕਾ 25 ਅਪ੍ਰੈਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਇੱਕ ਬੈਠਕ ਹੋਈ। ਬੈਠਕ ਵਿੱਚ ਐਸਐਸਪੀ ਡਾ: ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਾਰੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣ। ਉਹਨਾਂ ਨੇ ਕਿਹਾ ਕਿ ਵੱਖ-ਵੱਖ ਥਾਵਾਂ ਤੇ ਜੋ ਨਾਕੇ ਲਗਾਏ ਗਏ ਹਨ ਉਹਨਾਂ ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਉੜਨ ਦਸਤਿਆਂ ਨੂੰ ਵੀ ਪੂਰਾ ਕਾਰਜਸ਼ੀਲ ਰੱਖਿਆ ਜਾਵੇ। ਉਨਾਂ ਨੇ ਹਦਾਇਤ ਕੀਤੀ ਕਿ 1 ਜੂਨ ਮਤਦਾਨ ਵਾਲੇ ਦਿਨ ਬਹੁਤ ਗਰਮੀ ਹੋਣ ਦੀ ਸੰਭਾਵਨਾ ਹੈ ਇਸ ਲਈ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਸਹੂਲਤ ਲਈ ਛਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਪੱਖੇ, ਕੁਰਸੀਆਂ, ਪੀਣ ਦਾ ਪਾਣੀ ਆਦਿ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਮਤਦਾਨ ਕਰਨ ਲਈ ਵੱਡੀ ਗਿਣਤੀ ਵਿੱਚ ਵੋਟਰ ਆ ਸਕਣ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਡਲ ਪੋਲਿੰਗ ਬੂਥ ਵੀ ਬਣਾਏ ਜਾਣ। ਉਹਨਾਂ ਨੇ ਆਖਿਆ ਕਿ ਵੋਟਰਾਂ ਜਾਗਰੂਕਤਾ ਲਈ ਵੀ ...