ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਨਵੰਬਰ:
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੀਗਲ ਗਾਰਡੀਅਨਸ਼ਿਪ ‘ਨੈਸ਼ਨਲ ਟਰਸਟ ਐਕਟ, 1999’ ਅਧੀਨ ਇੱਕ ਅਧਿਕਾਰਤ ਕਾਨੂੰਨੀ ਪ੍ਰਕਿਰਿਆ ਹੈ, ਜਿਸ ਦਾ ਉਦੇਸ਼ ਆਈਟੀਜ਼ਮ, ਸੈਰੇਬਲ ਪਾਲਿਸੀ, ਦਿਮਾਗੀ ਕਮਜੋਰੀ ਅਤੇ ਮਲਟੀਪਲ ਡਿਸਏਬਲਟੀਜ਼ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ, ਸੁਰੱਖਿਆ ਅਤੇ ਸਸ਼ਕਤੀਕਰਨ ਸੁਨਿਸ਼ਚਿਤ ਕਰਨਾ ਹੈ। ਇਸ ਐਕਟ ਤਹਿਤ ਉਹਨਾਂ ਬਾਲਗ ਵਿਅਕਤੀਆਂ ਲਈ—ਜੋ ਅਸਮਰੱਥਤਾ ਕਾਰਨ ਰੋਜ਼ਾਨਾ ਦੇ ਮਹੱਤਵਪੂਰਣ ਕੰਮ ਸੁਤੰਤਰ ਤੌਰ ‘ਤੇ ਨਹੀਂ ਕਰ ਸਕਦੇ—ਕਾਨੂੰਨੀ ਤੌਰ ‘ਤੇ ਇੱਕ ਜਿੰਮੇ...








