Thursday, August 20
Shadow

Author: admin

ਅੱਖਾਂ-ਤੀਜ ਤਿਉਹਾਰ ਤੇ ਬਾਲ ਵਿਆਹ ਰੋਕਣ ਲਈ ਐਸ.ਡੀ.ਐਮ. ਵੱਲੋਂ ਵਿਭਾਗਾਂ ਨਾਲ ਮੀਟਿੰਗ

ਅੱਖਾਂ-ਤੀਜ ਤਿਉਹਾਰ ਤੇ ਬਾਲ ਵਿਆਹ ਰੋਕਣ ਲਈ ਐਸ.ਡੀ.ਐਮ. ਵੱਲੋਂ ਵਿਭਾਗਾਂ ਨਾਲ ਮੀਟਿੰਗ

Punjab
ਮੋਗਾ, 25 ਅਪ੍ਰੈਲ: ਸਾਲ ਦੀ ਹਰੇਕ 10 ਮਈ ਨੂੰ ਅੱਖਾਂ-ਤੀਜ ਦਾ ਤਿਉਹਾਰ ਮਨਾਇਆਂ ਜਾਂਦਾ ਹੈ, ਜਿਸ ਵਿੱਚ ਲੋਕ ਆਪਣੀਆਂ ਨਾਬਾਲਗ ਲੜਕੀਆਂ ਦਾ ਵਿਆਹ ਕਰਦੇ ਹਨ। ਬਹੁਤ ਸਾਰੇ ਗਰੀਬ ਲੋਕ ਅਨਪੜ੍ਹਤਾ ਅਤੇ ਅਗਿਆਨਤਾ ਕਾਰਨ ਵਹਿਮ-ਭਰਮ ਵਿੱਚ ਆ ਕੇ ਕਾਨੂੰਨ ਦੇ ਉਲਟ ਆਪਣੀਆਂ ਨਾਬਾਲਗ ਬੱਚੀਆਂ ਦਾ ਜਲਦ ਵਿਆਹ ਕਰ ਦਿੰਦੇ ਹਨ, ਜਿਹੜਾ ਕਿ ਗੈਰ ਕਾਨੂੰਨੀ ਹੈ। ਉਕਤ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਇਸ ਭਰਮ ਵਿੱਚੋਂ ਕੱਢਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਵੱਲੋਂ ਜ਼ਿਲ੍ਹਾ ਬਾਲ ਭਲਾਈ ਕਮੇਟੀ, ਸਿੱਖਿਆ ਵਿਭਾਗ, ਲੇਬਰ ਵਿਭਾਗ ਦੇ ਨੁਮਾਇੰਦਿਆਂ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਜ਼ਿਲ੍ਹਾ  ਬਾਲ ਸੁਰੱਖਿਆ ਅਫ਼ਸਰ ਮੋਗਾ ਸ੍ਰੀਮਤੀ ਪਰਮਜੀਤ ਕੌਰ ਵੀ ਸ਼ਾਮਲ ਹੋਏ। ਉਨ੍ਹਾਂ ਵਿਭਾਗਾਂ ਨੂੰ ਬਾਲ ਵਿਆਹ ਸੰਬੰਧੀ ਬਣਾਏ ਗਏ ਕਾਨੂੰਨਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਵੀ ਸਕੂਲ ਤੋਂ ਜਿਆਦਾ ਸਮੇਂ ਤੋਂ ਗੈਰ-ਹਾਜ਼ਰ ਹੋਣ ਵਾਲੇ ਬੱਚਿਆਂ ਦਾ ਡਾਟਾ ਇਕੱਠਾ ਕਰਕੇ ਉਹਨਾਂ ਨੂੰ ਮੁੜ ਸਕੂਲ ਵਿੱਚ ਦਾਖਲ ਕੀਤਾ...
ਫਾਜ਼ਿਲਕਾ ਦੀ ਟੀਮ ਸਵੀਪ ਵੱਲੋਂ ਸਰਕਾਰੀ ਸਕੂਲ ਮੁਹੰਮਦ ਪੀਰਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

ਫਾਜ਼ਿਲਕਾ ਦੀ ਟੀਮ ਸਵੀਪ ਵੱਲੋਂ ਸਰਕਾਰੀ ਸਕੂਲ ਮੁਹੰਮਦ ਪੀਰਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

Punjab
ਫਾਜ਼ਿਲਕਾ 25 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਹੰਮਦ ਪੀਰਾਂ ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ। ਇਸ ਮੌਕੇ ਟੀਮ ਦੁਆਰਾ ਸਕੂਲ ਇੰਚਾਰਜ ਸ਼੍ਰੀ ਅਮਿਤ ਸੇਤੀਆ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ...
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ

Punjab
ਮਾਨਸਾ, 25 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਲਵਰ ਕਾਨਵੈਂਟ ਸਕੂਲ, ਧਰਮਪੁਰਾ, ਕਲਪਨਾ ਚਾਵਲਾ ਪਬਲਿਕ ਸਕੂਲ, ਧਰਮਪੁਰਾ,  ਮਦਰ ਡਰੀਮਜ਼ ਪਬਲਿਕ ਸਕੂਲ, ਧਰਮਪੁਰਾ ਅਤੇ  ਸੰਤ ਅੱਤਰ ਸਿੰਘ ਪਬਲਿਕ ਸਕੂਲ, ਮੰਡੇਰ ਦੇ ਸਕੂਲੀ ਵਹੀਕਲਾਂ ਦੀ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹਰਪ੍ਰੀਤ ਕੌਰ ਸੰਧੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਸਕੂਲ ਵੈਨ...
ਟੀਕਾਕਰਨ ਤੋਂ ਵਾਂਝੇ ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਟੀਕਾਕਰਨ ਤੋਂ ਵਾਂਝੇ ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

Punjab
ਮਾਨਸਾ, 25 ਅਪ੍ਰੈਲ : ਵਿਸ਼ਵ ਟੀਕਾਕਰਣ ਦੀ 50ਵੀਂ ਵਰੇ੍ਹਗੰਢ ਸਬੰਧੀ ਜੱਚਾ-ਬੱਚਾ ਹਸਪਤਾਲ ਵਿਖੇ ਵਿਸ਼ਵ ਟੀਕਾਕਰਨ ਹਫਤੇ ਦੀ ਸ਼ੁਰੂਆਤ ਕਰਦਿਆਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅਰਬਨ, ਸਲੱਮ, ਮਾਈਗਰੇਟਰੀ ਆਬਾਦੀ, ਝੁੱਗੀ ਝੋਪੜੀਆਂ, ਭੱਠੇ ਅਤੇ ਸੈਲਰਾਂ ਆਦਿ ਵਿੱਚ ਟੀਕਾਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਅਤੇ ਗਰਭਵਤੀ ਮਾਵਾਂ ਲਈ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਟੀਕਾਕਰਨ ਹਫ਼ਤੇ ਦੌਰਾਨ ਜ਼ਿਲ੍ਹੇ ਵਿੱਚ ਕੁੱਲ 30 ਸਪੈਸ਼ਲ ਕੈਂਪ ਲਗਾ ਕੇ ਟੀਕਾਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਮਾਈਕਰੋਪਲਾਨ ਅਨੁਸਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਇਹ ...
ਈ-ਸਿਗਰੇਟ ਨੂੰ ਵਰਤਣ ਤੇ ਵੇਚਣ ਉੱਪਰ ਪੂਰਨ ਪਾਬੰਦੀ, ਸਜ਼ਾ ਤੇ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ-ਡਿਪਟੀ ਕਮਿਸ਼ਨਰ

ਈ-ਸਿਗਰੇਟ ਨੂੰ ਵਰਤਣ ਤੇ ਵੇਚਣ ਉੱਪਰ ਪੂਰਨ ਪਾਬੰਦੀ, ਸਜ਼ਾ ਤੇ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ-ਡਿਪਟੀ ਕਮਿਸ਼ਨਰ

Punjab
ਮੋਗਾ, 25 ਅਪ੍ਰੈਲ: ਸਬੰਧਤ ਵਿਭਾਗ ਤੰਬਾਕੂ ਕੰਟਰੋਲ ਐਕਟ ਅਤੇ ਕੋਟਪਾ ਐਕਟ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਬੰਧਤ ਵਿਭਾਗ ਨਿਯਮਾਂ ਅਨੁਸਾਰ ਕਾਰਵਾਈ ਕਰਨ ਨੂੰ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਤੰਬਾਕੂ ਕੰਟਰੋਲ ਐਕਟ ਅਤੇ ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਸਬੰਧੀ ਬੁਲਾਈ ਗਈ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ, ਸਿਹਤ ਵਿਭਾਗ, ਪੁਲਿਸ ਵਿਭਾਗ, ਆਬਕਾਰੀ ਵਿਭਾਗ, ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਇਲਾਵਾ ਜ਼ਿਲ੍ਹੇ ਦੀਆਂ ਐਨ.ਜੀ.ਓ.ਜ਼ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਐਕਟ ਅਧੀਨ ਤੰਬਾਕੂ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ ਦੀ ਵੀ ਮਨਾਹੀ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦਾਂ ਦੀ ਵਿਕਰੀ ਨਹੀਂ ਕੀਤੀ ਜਾ ਸਕਦੀ। ਇਸੇ ਤਰ੍ਹਾਂ ਵਿਦਿਅਕ ਸੰਸਥਾਵਾਂ ਦੇ 100 ਗਜ਼ ਘੇਰੇ ਅੰਦਰ ਤੰਬਾਕੂ ਉਤਪਾਦਾਂ ਨੂੰ ਵੇਚ...
ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਿਤ

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 25 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਰਾਮਾਂ ਮੰਡੀ ਵਿਖੇ ਜੈਨ ਗਰਲਜ਼ ਕਾਲਜ ਵਿੱਚ ਵਿਸ਼ੇਸ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਵੀਪ ਟੀਮ ਤਲਵੰਡੀ ਸਾਬੋ ਵਲੋਂ 1 ਅਪ੍ਰੈਲ 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਅਤੇ ਲੋਕ ਸਭਾ ਚੋਣਾਂ 2024 ਵਿੱਚ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਪੈਂਫਲਿਟ ਛਪਵਾ ਕੇ ਵੀ ਆਮ ਲੋਕਾਂ ਨੂੰ ਵੰਡੇ ਗਏ। ਇਸ ਮੌਕੇ ਹਾਜ਼ਰ ਕਾਲਜ ਦੇ ਸਟਾਫ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਵਿਦਿਆਰਥਣਾਂ ਨੇ ਪੋਸਟਰ ਮੇਕਿੰਗ ਦੀ ਗਤੀਵਿਧੀ ਕਰਨ ਦੇ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਅਹਿਦ ਲਿਆ। ਇਸ ਦੌਰਾਨ ਸਵੀਪ ਨੋਡਲ ਅਫਸਰ ਤਲਵੰਡੀ ਸਾਬੋ ਸ਼੍ਰੀ ਚੰਦਰ ...
ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ

Punjab
ਮੋਗਾ 25 ਅਪ੍ਰੈਲ: ਮਲੇਰੀਆ/ਡੇਂਗੂ/ਚਿਕਨਗੁਨੀਆ ਬਿਮਾਰੀਆਂ ਦੀ ਰੋਕਥਾਮ ਅਤੇ ਇਸ ਪ੍ਰਤੀ ਆਮ ਲੋਕਾਂ ਵਿੱਚ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ, ਨਗਰ ਨਿਗਮ, ઠਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਜਲ ਸਪਲਾਈ ਤੇ ਸੀਵਰੇਜ਼ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਆਈ.ਐਮ.ਏ. ਅਤੇ ਐਨ.ਜੀ.ਓ.ਜ਼ ਦੇ ਨੁਮਾਇੰਦੇ ਹਾਜ਼ਰ ਸਨ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ  ਨੇ ਦੱਸਿਆ ਕਿ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੀ ਜਰੂਰਤ ਹੈ। ਸਿਹਤ ਵਿਭਾਗ ਦੇ ਨੁਮਾਇੰਦਆਂ ਨੇ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਬੁਖਾਰ ਵਾਲੇ ਮਰੀਜ਼ਾਂ ਦਾ ਖੂਨ ਟੈਸਟ ਮੁਫ਼ਤ ਕੀਤਾ ਜਾਂਦਾ ਹੈ ਅਤੇ ਮਲੇਰੀਆ ਦੀ ਰਿਪ...
ਇਕ ਦਿਨ ਵਿਚ ਹੋਈ 28708 ਮਿਟ੍ਰਿਕ ਟਨ ਲਿਫਟਿੰਗ, ਕਣਕ ਦੀ ਖਰੀਦ ਤੇਜੀ ਨਾਲ ਜਾਰੀ

ਇਕ ਦਿਨ ਵਿਚ ਹੋਈ 28708 ਮਿਟ੍ਰਿਕ ਟਨ ਲਿਫਟਿੰਗ, ਕਣਕ ਦੀ ਖਰੀਦ ਤੇਜੀ ਨਾਲ ਜਾਰੀ

Punjab
ਫਾਜ਼ਿਲਕਾ, 25 ਅਪ੍ਰੈਲ ਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੇ ਇਕ ਦਿਨ ਵਿਚ 28708 ਮਿਟ੍ਰਿਕ ਟਨ ਦੀ ਰਿਕਾਰਡ ਲਿਫਟਿੰਗ ਹੋਈ ਹੈ ਅਤੇ ਲਿਫਟਿੰਗ ਵਿਚ ਲਗਾਤਾਰ ਤੇਜੀ ਆ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਉਨ੍ਹਾਂ ਵੱਲੋਂ ਰੋਜਾਨਾਂ ਅਧਾਰ ਤੇ ਕਣਕ ਦੀ ਖਰੀਦ ਪ੍ਰਕ੍ਰਿਆ ਖਾਸ ਕਰਕੇ ਲਿਫਟਿੰਗ ਦੇ ਕੰਮ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਪਨਗ੍ਰੇਨ ਨੇ 7835 ਮਿਟ੍ਰਿਕ ਟਨ, ਮਾਰਕਫੈਡ ਨੇ 8010 ਮਿਟ੍ਰਿਕ ਟਨ, ਪਨਸਪ ਨੇ 6725 ਮਿਟ੍ਰਿਕ ਟਨ, ਪੰਜਾਬ ਰਾਜ ਮਾਲ ਗੋਦਾਮ ਨਿਗਮ ਨੇ 4621 ਮਿਟ੍ਰਿਕ ਟਨ, ਐਫਸੀਆਈ ਨੇ 368 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 1150 ਮਿਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟ ਕੀਤੀ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਕੁੱਲ 320217 ਮਿਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚ 292191 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮਾਰਕਫੈਡ ਨੇ ਜ਼ਿਲ੍ਹੇ ਵਿਚ ਸਭ ਤੋਂ ਵੱਧ 85349 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸਤੋਂ ਬਿਨ੍ਹਾਂ...
ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

Punjab
ਬਠਿੰਡਾ, 25 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਵਲੋਂ ਜਾਬਤਾ ਫ਼ੌਜਦਾਰੀ ਸੰਘਤਾ 1973 ਦਾ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ਤੇ ਮੁਕਮੰਲ ਰੋਕ ਲਗਾਈ ਗਈ ਹੈ। ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਹੁਕਮ ਜ਼ਿਲ੍ਹੇ ਅੰਦਰ 18 ਜੂਨ 2024 ਤੱਕ ਲਾਗੂ ਰਹੇਗਾ।...
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ

Punjab
ਫਾਜਿਲਕਾ, 25 ਅਪ੍ਰੈਲ ਬਰਸਾਤਾਂ ਦੇ ਮੌਸਮ ਅਤੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ ਸੇਨੂ  ਦੁੱਗਲ ਆਈ.ਏ.ਐਸ. ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਿਹਤ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰਿੰਕੂ ਚਾਵਲਾ, ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ, ਡਾ ਨੀਰਜਾ ਗੁਪਤਾ, ਡਾ ਨਵੀਨ ਮਿੱਤਲ, ਡਾ ਗੁਰਤੇਜ ਸਿੰਘ, ਡਾ ਪੰਕਜ, ਵਿਨੋਦ ਖੁਰਾਣਾ ਮਾਸ ਮੀਡੀਆ ਅਫਸਰ, ਦਿਵੇਸ਼  ਕੁਮਾਰ , ਹਰਮੀਤ ਸਿੰਘ ਵਿਜੈ ਕੁਮਾਰ ਜਿਲ੍ਹਾ ਹੈਲਥ ਇੰਸਪੈਕਟਰ, ਰਵਿੰਦਰ ਸ਼ਰਮਾ ਸੁਖਜਿੰਦਰ ਸਿੰਘ ਸਵਰਨ ਸਿੰਘ, ਕ੍ਰਿਸ਼ਨ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਪਹਿਲਾਂ ਤੋਂ ਜਾਰੀ ਗਤੀਵਿਧੀਆਂ ਨੂੰ ਹੋਰ ਤੇਜ ਕੀਤਾ ਜਾਵੇ ਅਤੇ ਲੋਕਾਂ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤ...