Thursday, August 20
Shadow

Author: admin

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ

Punjab
 ਫ਼ਰੀਦਕੋਟ, 25 ਅਪ੍ਰੈਲ,2024 (  )-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ, ਐਸ.ਡੀ.ਐਮ.ਫ਼ਰੀਦਕੋਟ ਮੇਜਰ ਡਾ.ਵਰੁਣ ਕੁਮਾਰ ਦੀ ਅਗਵਾਈ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਐਮ.ਬੀ.ਬੀ.ਐਸ.ਕਰ ਰਹੇ ਵਿਦਿਆਰਥੀਆਂ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ.ਰਾਜੀਵ ਸੂਦ, ਕਾਲਜ ਦੇ ਪ੍ਰਿੰਸੀਪਲ ਡਾ.ਸੰਜੈ ਗੁਪਤਾ, ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ, ਵਾਈਸ ਪ੍ਰਿੰਸੀਪਲ ਡਾ.ਸਰਿਤਾ ਸ਼ਾਮਲ ਹੋਏ।           ਇਸ ਮੌਕੇ ਡਾ.ਗਗਨਪ੍ਰੀਤ ਸਿੰਘ ਐਸ.ਪੀ.ਐਮ.ਵਿਭਾਗ ਨੇ ਸਭ ਨੂੰ  ਜੀ ਆਇਆਂ ਨੂੰ  ਆਖਦਿਆਂ ਦੱਸਿਆ ਕਿ ਕਾਲਜ ਅੰਦਰ ਨੈਸ਼ਨਲ ਵੋਟਰ ਦਿਵਸ ਵਾਲੇ ਦਿਨ ਤੋਂ ਨਿਰੰਤਰ ਵਿਦਿਆਰਥੀਆਂ ਨੂੰ  ਵੋਟ ਬਣਾਉਣ, ਵੋਟ ਦੇ ਅਧਿਕਾਰ...
293932.45 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਕੀਤੀ ਖ਼ਰੀਦ: ਡਿਪਟੀ ਕਮਿਸ਼ਨਰ

293932.45 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਕੀਤੀ ਖ਼ਰੀਦ: ਡਿਪਟੀ ਕਮਿਸ਼ਨਰ

Punjab
ਬਠਿੰਡਾ, 25 ਅਪ੍ਰੈਲ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਤੇ ਕਣਕ ਦੀ ਖਰੀਦ ਚ ਹੋਰ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਖ੍ਰੀਦ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ-ਮੱਠ ਜਾਂ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 24 ਅਪ੍ਰੈਲ 2024 ਤੱਕ ਕਿਸਾਨਾਂ ਨੂੰ 535.64 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 151.43 ਫ਼ੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਅਪ੍ਰੈਲ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 293932.45 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਚ ਪਨਗ੍ਰੇਨ ਵੱਲੋਂ 101587.45 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 69495, ਪਨਸਪ ਵੱਲੋਂ 60625, ਵੇਅਰਹਾਊਸ ਵੱਲੋਂ 57880 ਤੇ ਪ੍ਰਾਈਵੇਟ ਵਪਾਰੀਆਂ ਵਲੋਂ 4345 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਸ ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਇਹ ਵ...
ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ

ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ

Punjab
ਮੋਗਾ, 25 ਅਪ੍ਰੈਲ: ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਵਿਵੇਕਸ਼ੀਲ ਸੋਨੀ, IPS/ ਐਸ.ਐਸ.ਪੀ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, P.P.S/ਐਸ.ਪੀ (ਆਈ) ਮੋਗਾ, ਸ੍ਰੀ ਹਰਿੰਦਰ ਸਿੰਘ ,P.P.S/ ਉਪ ਕਪਤਾਨ ਪੁਲਿਸ (ਡੀ) ਮੋਗਾ ਅਤੇ ਸ੍ਰੀ ਰਵਿੰਦਰ ਸਿੰਘ P.P.S /ਉਪ ਕਪਤਾਨ ਪੁਲਿਸ (ਸਿਟੀ) ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈਏ ਸਟਾਫ ਦੀ ਪੁਲਿਸ ਪਾਰਟੀ ਵੱਲੋ ਇੱਕ ਗਿਰੋਹ ਦੇ 5 ਵਿਅਕਤੀਆ ਨੂੰ ਕਾਬੂ ਕਰਕੇ ਉਹਨਾ ਪਾਸੋਂ ਮੋਟਰ ਸਾਇਕਲ ਸਪਲੈਂਡਰ, ਇੱਕ ਦਾਹ ਲੋਹਾ, ਇੱਕ ਕਿਰਚ ਲੋਹਾ, ਖੋਹ ਕੀਤੀ ਸਕੂਟਰੀ ਅਤੇ ਖੋਹ ਕੀਤੀ ਰਕਮ 2,50,000 ਰੁਪਏ ਬਰਾਮਦ ਕੀਤੀ। ਮਿਤੀ 18.04.2024 ਨੂੰ ਕਮਲ ਕੁਮਾਰ ਉਰਫ ਵਿੱਕੀ ਪੁੱਤਰ ਵਿਜੈ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਵੇਦਾਂਤ ਨਗਰ ਗਲੀ ਨੰਬਰ:7, ਮਕਾਨ ਨੰਬਰ 1219, ਮੋਗਾ ਵੱਲੋਂ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਸਦੀ ਕਰਿਆਨੇ ਦੀ ਦੁਕਾਨ ਹੈ, ਜੋ ਵਕਤ ਕਰੀਬ 8 ਵਜੇ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰਕੇ ਕਰੀਬ 5-6 ਲੱਖ ਰੁਪਏ ਇੱਕ ਲਿਫਾਫੇ ਵਿੱਚ ਪਾ ਕੇ ਆਪਣੀ ਸਕੂਟਰੀ ਰੰਗ ਲਾਲ ਨੰਬ...
ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ

Punjab
ਫਿਰੋਜ਼ਪੁਰ 25 ਅਪ੍ਰੈਲ 2024 ( ) ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕੋਈ ਦਿੱਕਤ ਨਾ ਆਵੇ ਅਤੇ ਲਿਫਟਿੰਗ ਵਿੱਚ ਤੇਜੀ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਆੜਤੀਆ ਐਸੋਸੀਏਸ਼ਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਸਰਕਾਰ ਵੱਲੋਂ ਟਰਾਲੀਆਂ ਰਾਹੀਂ ਲਿਫਟਿੰਗ ਕਰਨ ਨੂੰ ਵੀ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਠੇਕੇਦਾਰ ਟਰਾਲੀਆਂ ਰਾਹੀਂ ਕਣਕ ਦੀ ਲਿਫਟਿੰਗ ਕਰ ਸਕਣਗੇ। ਉਨ੍ਹਾਂ ਆੜਤੀਆ ਨੂੰ ਮੰਡੀਆਂ ਵਿੱਚ ਕਣਕ ਦੀ ਢੋਆ-ਢੁਆਈ ਲਈ ਵੀ ਲੇਬਰ ਵਿੱਚ ਵੀ ਵਾਧਾ ਕਰਨ ਲਈ ਵੀ ਕਿਹਾ ਤਾਂ ਜੋ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆੜਤੀਆ ਐਸੋਸਿਏਸ਼ਨ ਨੂੰ ਲਿਫਟਿੰਗ, ਬਾਰਦਾਨੇ, ਅਦਾਇਗੀ ਆਦਿ ਸਮੇਤ ਕਣਕ ਦੀ ਖਰੀਦ ਪ੍ਰਕਿਰਆ ਵਿਚ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਮੰਡੀਆ ਵਿੱਚ ਕਿਸਾਨਾਂ, ਆੜਤੀਆਂ, ਲੇਬਰ ਆਦਿ ਕਿਸੇ ਨੂੰ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖਰੀਦ ਪ੍ਰਬੰਧਾਂ ਤੇ ਲ...
ਬਲਾਕ ਜਲਾਲਾਬਾਦ ਵਿਖੇ 70 ਸਕੂਲੀ ਵੈਨਾਂ ਦੀ ਚੈਕਿੰਗ, 7 ਸਕੂਲੀ ਵੈਨਾਂ ਦੇ ਚਲਾਨ

ਬਲਾਕ ਜਲਾਲਾਬਾਦ ਵਿਖੇ 70 ਸਕੂਲੀ ਵੈਨਾਂ ਦੀ ਚੈਕਿੰਗ, 7 ਸਕੂਲੀ ਵੈਨਾਂ ਦੇ ਚਲਾਨ

Punjab
ਜਲਾਲਾਬਾਦ, ਫਾਜ਼ਿਲਕਾ, 25 ਅਪ੍ਰੈਲ ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਬਲਾਕ ਜਲਾਲਾਬਾਦ ਵਿਖੇ 70 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 07 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਬਾਹਰੀ ਰਾਜਾਂ ਦੇ ਆਏ ਡਰਾਇਵਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾ ਕੇ ਸਕੂਲ ਪ੍ਰਿੰਸੀਪਲ ਕੋਲ ਰਿਕਾਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਮਾਨਯੋ...
ਸਵੀਪ ਪ੍ਰੋਜੈਕਟ ਅਧੀਨ ਵੋਟ ਦੀ ਮਹੱਤਤਾ ਨੂੰ ਦਰਸ਼ਾਉਂਦਾ ਸਰਕਾਰੀ ਹਾਈ ਸਮਾਰਟ ਸਕੂਲ ਗਿਦੜਾ ਵਾਲੀ ਵਿੱਚ ਕਰਵਾਇਆ ਗਿਆ ਨਾਟਕ

ਸਵੀਪ ਪ੍ਰੋਜੈਕਟ ਅਧੀਨ ਵੋਟ ਦੀ ਮਹੱਤਤਾ ਨੂੰ ਦਰਸ਼ਾਉਂਦਾ ਸਰਕਾਰੀ ਹਾਈ ਸਮਾਰਟ ਸਕੂਲ ਗਿਦੜਾ ਵਾਲੀ ਵਿੱਚ ਕਰਵਾਇਆ ਗਿਆ ਨਾਟਕ

Punjab
ਅਬੋਹਰ ਫਾਜ਼ਿਲਕਾ, 25 ਅਪ੍ਰੈਲ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਸਵੀਪ ਪ੍ਰੋਜੈਕਟ ਤਹਿਤ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਮਾਰਟ ਸਕੂਲ ਗਿਦੜਾ ਵਾਲੀ ਵਿੱਚ ਨਾਟਕ ਕਰਵਾਇਆ ਗਿਆ। ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀਆਂ ਹਦਾਇਤਾਂ ਤਹਿਤ ਬੱਚਿਆਂ ਵੱਲੋਂ ਵੋਟਾਂ ਦੀ ਮਹੱਤਤਾ ਨੂੰ ਦਰਸ਼ਾਉਂਦਾ ਨਾਟਕ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀ ਇਹ ਸੁਨੇਹਾ ਦਿੱਤਾ ਕਿ ਸਾਰੇ ਨਾਗਰਿਕ 1 ਜੂਨ 2024 ਨੂੰ ਹੋਣ ਵਾਲੀਆ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਦੀ ਵਰਤੋਂ ਧਰਮ, ਜਾਤੀ, ਭਾਈਚਾਰੇ, ਭਾਸ਼ਾ ਜਾ ਕਿਸੇ ਵੀ ਹੋਰ ਲਾਲਚ ਤੋ ਬਗੈਰ ...
ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰਾਂ ’ਤੇ ਵਹੀਕਲਾਂ ਦੀ ਕੀਤੀ ਚੈੱਕਿੰਗ

ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰਾਂ ’ਤੇ ਵਹੀਕਲਾਂ ਦੀ ਕੀਤੀ ਚੈੱਕਿੰਗ

Punjab
ਬਠਿੰਡਾ, 25 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ।         ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ। ਇਸ ਮੌਕੇ ਸ. ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ।         ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜਰ ਸਨ।...
ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ

ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ

Punjab
ਫ਼ਾਜ਼ਿਲਕਾ, 25 ਅਪ੍ਰੈਲ: (      ) ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਯੋਗ ਅਗਵਾਈ ਵਿਚ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਰੈਲੀ ਕੱਢੀ। ਇਹ ਰੈਲੀ ਸਿਵਲ ਸਰਜਨ ਦਫਤਰ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਜਾਰਾਂ ਤੋਂ ਹੁੰਦੀ ਹੋਈ ਵਾਪਿਸ ਸਰਕਾਰੀ ਕੰਨਿਆਂ ਸਕੂਲ ਪਹੁੰਚ ਕੇ ਸਮਾਪਤ ਹੋਈ। ਰੈਲੀ ਨੂੰ ਡੀਐਫਪੀਓ ਡਾ. ਕਵਿਤਾ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬਧੀ ਸਮੂਹ ਪੇਂਡ...
ਪਰਾਲੀ ਦੀ ਸਾਂਭ-ਸੰਭਾਲ ਲਈ ਗੰਭੀਰਤਾ ਨਾਲ ਕੀਤੇ ਜਾ ਰਹੇ ਨਵੇਂ ਉਪਰਾਲੇ

ਪਰਾਲੀ ਦੀ ਸਾਂਭ-ਸੰਭਾਲ ਲਈ ਗੰਭੀਰਤਾ ਨਾਲ ਕੀਤੇ ਜਾ ਰਹੇ ਨਵੇਂ ਉਪਰਾਲੇ

Punjab
ਫਿਰੋਜ਼ਪੁਰ, 25 ਅਪ੍ਰੈਲ 2024. ਪੰਜਾਬ ਰਾਜ ਅੰਦਰ ਪਰਾਲੀ ਦੀ ਸਾਂਭ-ਸੰਭਾਲ ਲਈ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਣ ਮਹੁੱਈਆ ਕਰਵਾਇਆ ਜਾ ਸਕੇ। ਕਿਸਾਨਾਂ ਦੀ ਪਰਾਲੀ ਸਬੰਧੀ ਸਮੱਸਿਆ ਨਾਲ ਨਜਿੱਠਣ ਲਈ ਵੱਖ-ਵੱਖ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਅਰੁਣ ਸ਼ਰਮਾ ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਸਨਅਤਾਂ ਦੇ ਨੁਮਾਇੰਦਿਆਂ, ਭੱਠਾ ਮਾਲਕਾ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਜਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਦਿੱਤੀ। ਸ੍ਰੀ ਅਰੁਣ ਸ਼ਰਮਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਤੋਂ ਪੈਲੇਟ ਬਣਾਉਣ ਲਈ ਸਨਅਤ ਲਗਾਉਣ ਲਈ ਕਈ ਤਰ੍ਹਾਂ ਦੀਆ ਸਹੂਲਤਾਂ ਦਿੱਤੀਆ ਜਾ ਰਹੀਆਂ ਹਨ। ਉਨ੍ਹਾਂ ਸਨਅਤਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਉਹ ਪਰਾਲੀ ਦੀ ਵਰਤੋਂ ਵਾਲੇ ਬਾਇਲਰ ਲਗਾਉਣ ਜਿਸ ਨਾਲ ਉਨ੍ਹਾਂ ਨੂੰ ਹੋਰ ਬਾਲਣ ਵਰਤਣ ਨਾਲ ਹੋਣ ਵਾਲੇ ਖਰਚੇ ਤੋਂ ਬਚਿਆ ਜਾ ਸਕਦਾ ਹੈ ਅਤੇ ਇਸ ਨਾਲ ਕਿਸਾਨਾਂ ਦੀ ਪਰਾਲੀ ਨ...
ਜ਼ਿਲਾ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨੂੰ ਆਦਰਸ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ

ਜ਼ਿਲਾ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨੂੰ ਆਦਰਸ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ

Punjab
ਫਾਜ਼ਿਲਕਾ 25 ਅਪ੍ਰੈਲ ਫਾਜ਼ਿਲਕਾ ਦੇ ਜਿਲਾ ਚੋਣ ਅਫਸਰ ਕਮ ਡਿਪਵੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਮੂਹ ਸਿਆਸੀ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਦਰਸ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ।ਉਨ੍ਹਾਂ ਨੇ ਕਿਹਾ ਕਿ ਹਰ ਪ੍ਰਕਾਰ ਦੀ ਸਿਆਸੀ ਸਭਾ, ਰੈਲੀ ਲਈ ਅਤੇ ਲਾਉਡ ਸਪੀਕਰ ਦੀ ਵਰਤੋਂ ਲਈ ਪ੍ਰਵਾਨਗੀ ਲੈਣਾ ਲਾਜਮੀ ਹੈ। ਇਸ ਲਈ ਸਬੰਧਤ ਪਾਰਟੀ ਜਾਂ ਉਮੀਦਵਾਰ ਆਪਣੇ ਹਲਕੇ ਦੇ ਏਆਰਓ ਦੇ ਦਫ਼ਤਰ ਨਾਲ ਰਾਬਤਾ ਕਰ ਸਕਦਾ ਹੈ। ਏਆਰਓ ਦੇ ਦਫ਼ਤਰ ਵੱਲੋਂ ਸਭ ਪਾਰਟੀਆਂ ਨੂੰ ਬਰਾਬਰ ਤਰਜੀਹ ਦਿੰਦੇ ਹੋਏ ਪਹਿਲਾਂ ਆਓ ਪਹਿਲਾਂ ਪਾਓ ਦੀ ਤਰਜ ਦੇ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਅਨੁਸਾਰ ਜੇਕਰ ਬਿਨ੍ਹਾਂ ਪ੍ਰਵਾਨਗੀ ਕੋਈ ਰੈਲੀ ਸਭਾ ਕੀਤੀ ਤਾਂ ਇਹ ਜਾਬਤੇ ਦੀ ਉਲੰਘਣਾ ਮੰਨੀ ਜਾਵੇਗੀ। ਇਸੇ ਤਰਾਂ ਉਨ੍ਹਾਂ ਨੇ ਆਖਿਆ ਕਿ ਆਦਰਸ ਚੋਣ ਜਾਬਤੇ ਅਨੁਸਾਰ ਕਿਸੇ ਵੀ ਧਾਰਮਿਕ ਸਥਾਨ ਵਿੱਚ ਕੋਈ ਵੀ ਸਿਆਸੀ ਸਮਾਗਮ ਚੋਣ ਜਾਬਤੇ ਦੌਰਾਨ ਨਹੀਂ ਹੋ ਸਕਦਾ ਹੈ। ਉਨਾਂ ਨੇ ਸਿਆਸੀ ਆਗੂਆਂ ਨੂੰ ਆਖਿਆ ਕਿ ਉਹ ਆਪਣਾ ...