Thursday, August 20
Shadow

Author: admin

ਹਲਕਾ ਬੱਲੂਆਣਾ ਦੇ ਪਿੰਡ ਢੀਂਗਾਂ ਵਾਲੀ ਅਤੇ ਸ਼ੇਰਗੜ੍ਹ ਦੀਆਂ ਸੱਥਾਂ ਅਤੇ ਦਾਣਾ ਮੰਡੀਆਂ ਵਿੱਚ ਗੂੰਜੀ ਟੀਮ ਸਵੀਪ

ਹਲਕਾ ਬੱਲੂਆਣਾ ਦੇ ਪਿੰਡ ਢੀਂਗਾਂ ਵਾਲੀ ਅਤੇ ਸ਼ੇਰਗੜ੍ਹ ਦੀਆਂ ਸੱਥਾਂ ਅਤੇ ਦਾਣਾ ਮੰਡੀਆਂ ਵਿੱਚ ਗੂੰਜੀ ਟੀਮ ਸਵੀਪ

Punjab
ਅਬੋਹਰ 25 ਅਪ੍ਰੈਲ ਜ਼ਿਲ੍ਹਾ ਚੋਣ ਅਧਿਕਾਰੀ ਡਾ. ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸ਼੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਅੱਜ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ, ਸ਼੍ਰੀ ਅਭੀਜੀਤ ਵਧਵਾ ਸੀਐਚਟੀ, ਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰ ਅਤੇ ਸ. ਸੁਖਵਿੰਦਰ ਸਿੰਘ ਟੀਮ ਮੈਂਬਰ ਦੇ ਨਾਲ ਪਿੰਡ ਢੀਂਗਾਂਵਾਲੀ ਅਤੇ ਸ਼ੇਰਗੜ੍ਹ ਦੀਆਂ ਸੱਥਾਂ ਅਤੇ ਦਾਣਾ ਮੰਡੀਆਂ ਵਿੱਚ ਜਾ ਕੇ ਵੋਟਰਾਂ ਨੂੰ ਜਾਗਰੁਕ ਕਰਨ ਦਾ ਕੰਮ ਬਾਖੂਬੀ ਨਿਭਾਇਆ ਗਿਆ। ਟੀਮ ਲੀਡਰ ਬੀਪੀਈਓ ਖੂਈਆਂ ਸਰਵਰ ਸ਼੍ਰੀ ਸਤੀਸ਼ ਮਿਗਲਾਨੀ ਦੁਆਰਾ ਇਹਨਾਂ ਪਿੰਡਾਂ ਦੀਆਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਅਤੇ ਸੱਥਾਂ ਵਿੱਚ ਬੈਠੇ ਪਿੰਡ ਦੇ ਮੋਹਤਬਾਰਾਂ ਅਤੇ ਪਤਵੰਤੇ ਸੱਜਣਾਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ ਅਤੇ ਵੋਟ ਦੇ ਅਧਿਕਾਰ ਅਤੇ ਇਸ ਦੀ ਅਹਿਮੀਅਤ ਤੋਂ ਜਾਣੂ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 25 ਅਪਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ ਸ. ਮਿਨਹਾਸ 02 ਜੂਨ, 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਰਾਜਨੀਤਿਕ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ। ਸ. ਸੰਧਵਾਂ ਨੇ ਕਿਹਾ ਕਿ ਸ. ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ...
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

Punjab
ਚੰਡੀਗੜ੍ਹ, 25 ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ  ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ  ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭਾਗ ਵੱਲੋਂ 7....
ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ

Punjab
ਚੰਡੀਗੜ੍ਹ, 24 ਅਪ੍ਰੈਲ: ਕਿਸਾਨਾਂ ਪ੍ਰਤੀ ਫਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬਕਾਇਆ ਅਦਾਇਗੀ ਦੇ ਮੁਕਾਬਲੇ ਕੀਤੀ ਗਈ ਸਮੁੱਚੀ ਅਦਾਇਗੀ 120 ਫੀਸਦ ਹੈ - ਇਸ ਤਰ੍ਹਾਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਕੋਈ ਦਿੱਕਤ -ਪਰੇਸ਼ਾਨੀ ਨਾ ਹੋਵੇ ਅਤੇ ਅਦਾਇਗੀਆਂ 48 ਘੰਟੇ ਦੇ ਨਿਯਮਾਂ ਤੋਂ ਪਹਿਲਾਂ ਹੀ ਕੀਤੀਆਂ ਜਾ ਰਹੀਆਂ ਹਨ। ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ 24 ਘੰਟਿਆਂ ਵਿੱਚ ਖਰੀਦ ਨੂੰ ਯਕੀਨੀ ਬਣਾਉਣ ਅਤੇ 48 ਘੰਟਿਆਂ ਤੋਂ ਪਹਿਲਾਂ ਹੀ ਭੁਗਤਾਨ ਕਰਨਾ ਜਾਰੀ ਰੱਖਣ। ਡਿਪਟੀ ਕਮਿਸ਼ਨਰ ਮੋਗਾ ਸ. ਕੁਲਵੰਤ ਸਿੰਘ ਨਾਲ ਸਾਂਝੇ...
ਘੱਟ ਵੋਟਿੰਗ ਵਾਲੇ ਆਰਮੀ ਖੇਤਰਾਂ ‘ਚ ਜਾਗਰੂਕਤਾ ਕੈਂਪ ਆਯੋਜਿਤ

ਘੱਟ ਵੋਟਿੰਗ ਵਾਲੇ ਆਰਮੀ ਖੇਤਰਾਂ ‘ਚ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 24 ਅਪ੍ਰੈਲ  :  ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 93 ਬਠਿੰਡਾ (ਦਿਹਾਤੀ) ਦੀ ਯੋਗ ਅਗਵਾਈ ਹੇਠ ਆਰਮੀ ਖੇਤਰ ਦੇ 4 ਪੋਲਿੰਗ ਬੂਥਾਂ ਵਿਚ ਵੋਟਾਂ ਦੀ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਭਾਰਤੀ ਸੈਨਾ ਦੇ ਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਆਰਮੀ ਅਫਸਰ ਸਾਹਿਬਾਨਾਂ ਨਾਲ ਮਿਲ ਕੇ ਇਸ ਵਾਰ ਵੋਟ ਜ਼ਰੂਰ ਪਾਉਣ ਲਈ ਉਤਸਾਹਿਤ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਾਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਆਪਣੇ ਪਸੰਦੀ ਦੇ ਉਮੀਦਵਾਰ ਨੂੰ ਹੀ ਵੋਟ ਪਾਉਣੀ ਚਾਹੀਦੀ ਹੈ। ਇਸ ਦੌਰਾਨ ਮਾਸਟਰ ਟਰੇਨਰ ਹਰਚਰਨ ਸਿੰਘ ਸਿੱਧੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਫੀਸਦੀ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਟੀਮ ਵੱਲੋਂ ਇਹ ਵੀ ਭਰੋਸਾ ਦਵਾਇਆ ਗਿਆ ਕਿ ਪੋਲਿੰਗ ਵ...
ਮੁੱਖ ਖੇਤੀਬਾੜੀ ਅਫਸਰ ਡਾ: ਗਿੱਲ ਬਣੇ ਜਾਇੰਟ ਡਾਇਰੈਕਟਰ ਖੇਤੀਬਾੜੀ

ਮੁੱਖ ਖੇਤੀਬਾੜੀ ਅਫਸਰ ਡਾ: ਗਿੱਲ ਬਣੇ ਜਾਇੰਟ ਡਾਇਰੈਕਟਰ ਖੇਤੀਬਾੜੀ

Punjab
ਅੰਮ੍ਰਿਤਸਰ, 24 ਅਪ੍ਰੈਲ: ਮੁੱਖ ਖੇਤੀਬਾੜੀ ਅਫਸਰ ਡਾ: ਜਤਿੰਦਰ ਸਿੰਘ ਗਿੱਲ ਤਰੱਕੀ ਹੋਣ ਉਪਰੰਤ ਜਾਇੰਟ ਡਾਇਰੈਕਟਰ ਖੇਤੀਬਾੜੀ ਮੁਹਾਲੀ ਵਿਖੇ ਨਿਯੁਕਤ ਹੋ ਗਏ ਹਨ। ਦੱਸਣਯੋਗ ਹੈ ਕਿ ਡਾ: ਗਿੱਲ ਜੁਲਾਈ 2022 ਤੋਂ ਹੁਣ ਤੱਕ ਅੰਮ੍ਰਿਤਸਰ ਵਿਖੇ ਮੁੱਖ ਖੇਤੀਬਾੜੀ ਅਫਸਰ ਵਜੋਂਸੇਵਾਵਾਂ ਨਿਭਾ ਰਹੇ ਸਨ। ਆਪਣੇ ਇਸ ਅਰਸੇ ਦੌਰਾਨ ਡਾ: ਗਿੱਲ ਸ਼ੁਰੂ ਤੋਂ ਹੀ ਕਿਸਾਨਾਂ ਦੀ ਭਲਾਈ ਲਈ ਕਈ ਕੰਮ ਕੀਤੇ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਸਮੇਂ ਸਮੇਂ ਸਿਰ ਲਾਭ ਪੁੱਜਦਾ ਕੀਤਾ। ਅੱਜ ਖੇਤੀਬਾੜੀ ਅਧਿਕਾਰੀਆਂ ਵੱਲੋਂ ਡਾ: ਗਿੱਲ ਨੂੰ ਬੁੱਕੇ ਦੇ ਕੇ ਸ਼ੁਭ ਕਾਮਨਾਵਾਂ ਦਿੱਤੀਆਂ।...
ਸਕੂਲੀ ਬੱਚਿਆਂ ਦੇ ਮਿਡ ਡੇ ਮੀਲ  ਦਾ ਸਮੇ ਸਮੇ ਕੀਤੀ ਜਾਵੇ ਜਾਂਚ-ਮੈਂਬਰ ਫੂਡ ਕਮਿਸ਼ਨ ਪੰਜਾਬ

ਸਕੂਲੀ ਬੱਚਿਆਂ ਦੇ ਮਿਡ ਡੇ ਮੀਲ ਦਾ ਸਮੇ ਸਮੇ ਕੀਤੀ ਜਾਵੇ ਜਾਂਚ-ਮੈਂਬਰ ਫੂਡ ਕਮਿਸ਼ਨ ਪੰਜਾਬ

Punjab
ਅੰਮ੍ਰਿਤਸਰ, 24 ਅਪ੍ਰੈਲ :--  ਸਰਕਾਰੀ ਸਕੂਲਾਂ  ਵਿਚ ਚੱਲ ਰਹੇ ਮਿਡ ਡੇ ਮੀਲ ਦੀ ਸਮੇ ਸਮੇ ਸਿਰ ਜਾਂਚ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਪੋਸ਼ਟਿਕ ਖਾਣਾ ਮਿਲ ਸਕੇ।   ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀਮਤੀ ਪ੍ਰੀਤੀ ਚਾਵਲਾ ਮੈਂਬਰ ਫੂਡ ਕਮਿਸ਼ਨ ਪੰਜਾਬ ਨੇ ਅੱਜ ਸਰਕਾਰੀ ਹਾਈ ਸਕੂਲ ਘਰਿੰਡਾ, ਸਰਕਾਰੀ ਐਲਮੈਟਰੀ ਸਕੂਲ ਲਾਹੋਰੀਮਲ,ਅਟਾਰੀ ਅਤੇ ਸਰਕਾਰੀ ਹਾਈ ਸਕੂਲ ਛੇਹਰਟਾ ਵਿਖੇ ਸਕੂਲਾਂ ਵਿਚ ਮਿਲ ਡੇ ਮੀਲ ਦੀ ਜਾਂਚ ਕਰਨ ਉਪਰੰਤ ਕੀਤਾ। ।  ਇਸ ਮੌਕੇ ਉਨਾਂ ਵਲੋਂ ਆਂਗਨਵਾੜੀ ਵਰਕਰਾਂ ਦਾ ਰਿਕਾਰਡ, ਸਪਲੀਮੈਂਟਰੀ ਨਿਊਟਰੀਸ਼ਨ ਦੀ ਵੰਡ, ਮਿਡ ਡੇ ਮੀਲ ਆਦਿ ਦੇ ਰਿਕਾਰਡ ਨੂੰ ਚੈਕ ਵੀ ਕੀਤਾ  ਅਤੇ ਮਿਡ ਡੇ ਮੀਲ ਦੇ ਖਾਣੇ ਨੂੰ ਤਿਆਰ ਹੁੰਦਿਆਂ ਦੇਖਿਆ ਅਤੇ ਉਸਦਾ ਸਵਾਦ ਵੀ ਖੁਦ ਚੱਖਿਆ। ਮੈਂਬਰ ਫੂਡ ਕਮਿਸ਼ਨ ਨੇ ਆਂਗਨਵਾੜੀ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਅਤੇ ਉਥੇ ਬਣ ਰਹੇ ਮਿਡ ਡੇ  ਮੀਲ ਦੀ ਗੁਣਵੱਤਾ ਨੂੰ ਵੀ ਜਾਚਿਆ।  ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਸਮੇਂ ਸਿਰ ਪੁੱਜਦਾ ਕੀਤਾ ਜਾਵੇ ਅਤੇ ਲੋੜਵੰਦਾਂ ਤੱਕ ਆਟਾ ਦਾਲ ਸਕੀਮ ਦੀ ਵੰਡ ਨੂੰ ...
ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ

ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ

Punjab
ਅੰਮ੍ਰਿਤਸਰ 24 ਅਪ੍ਰੈਲ 2024---ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਚੋਣਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਬੂਥ ਲੈਵਲ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ 50 ਤੋਂ ਵੱਧ ਬੱਚਿਆਂ ਨੇ ਆਪਣੀ ਕਲਾ ਰਾਹੀਂ ਚੋਣ ਸਬੰਧੀ ਪੋਸਟਰ ਤਿਆਰ ਕੀਤੇ। ਇਸ ਮੌਕੇ ਬੋਲਦੇ ਹੋਏ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਰਾਜਕੁਮਾਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਲੋਕਤਾਂਤਰਿਕ ਪਰੰਪਰਾਵਾਂ ਨਾਲ ਜੋੜਨਾ ਸਾਡਾ ਫ਼ਰਜ਼ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਪਰਵ ਮਨਾਇਆ ਜਾ ਰਿਹਾ ਹੈ ਅਤੇ ਬੱਚਿਆਂ ਵਿੱਚ ਇਸ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਬੱਚੇ ਆਪਣੇ ਘਰ ਵਿੱਚ ਆਪਣੇ ਮਾਤਾ-ਪਿਤਾ ਅਤੇ ਗੁਆਂਢੀਆਂ ਨੂੰ 1 ਜੂਨ ਵਾਲੇ ਦਿਨ ਵੋਟ ਪਾਉਣ ਲਈ ਜ਼ਰੂਰ ਪ੍ਰੇਰਿਤ ਕਰਨ।ਉਹਨਾਂ ਕਿਹਾ ਕਿ ...
72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ

72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ

Punjab
ਅੰਮ੍ਰਿਤਸਰ, 24 ਅਪ੍ਰੈਲ (      )-ਕਣਕ  ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਦੇ ਦੌਰੇ ਅਤੇ ਖਰੀਦ ਦੇ ਕੰਮ ਵਿਚ ਲੱਗੇ ਅਧਿਕਾਰੀਆਂ, ਆੜਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਸਦਕਾ ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਹੋਣ ਲੱਗੀ ਹੈ। ਬੀਤੀ ਸ਼ਾਮ ਤੱਕ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ ਦਾ ਔਸਤਨ ਅੰਕੜਾ 177 ਫੀਸਦੀ ਰਿਹਾ, ਜੋ ਕਿ ਇਕ ਰਿਕਾਰਡ ਹੈ। ਇੰਨਾ ਵਿਚੋਂ ਖ੍ਰੀਦ ਏਜੰਸੀ ਪਨਸਪ ਨੇ 290 ਫੀਸਦੀ, ਪਨਗਰੇਨ ਨੇ 176 ਫੀਸਦੀ, ਮਾਰਕਫੈਡ ਨੇ 174 ਫੀਸਦੀ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 72 ਘੰਟਿਆਂ ਵਿਚ ਖਰੀਦ ਕੀਤ ਕਣਕ ਦਾ 112 ਫੀਸਦੀ ਮੰਡੀਆਂ ਵਿਚ ਚੁੱਕਣ ਦਾ ਟੀਚਾ ਪ੍ਰਾਪਤ ਕੀਤਾ ਹੈ।   ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮਜੀਠਾ ਅਨਾਜ਼ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਕਿਸਾਨਾਂ ਨਾਲ ਗੱਲਬਾਤ ਕਰਦੇ ਉਨਾਂ ਨੂੰ ਸੁੱਕੀ ਕਣਕ ਮੰਡੀਆਂ ਵਿਚ ਲਿਆਉਣ ਦੀ ਅਪੀਲ ਕਰਦੇ ਕਿਹਾ ਕਿ ਤੁਸੀਂ 12-14 ਫੀਸਦੀ ਨਮੀ ਤੱਕ ...
ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ

ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ

Punjab
 ਫ਼ਾਜਿਲਕਾ, 24 ਅਪ੍ਰੈਲ() ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 24 ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਣ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ  ਦਿੰਦਿਆਂ ਡਾ ਐਡੀਸਨ ਐਰਿਕ ਨੇ ਦੱਸਿਆ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਅੱਜ ਫਾਜਿਲਕਾ ਜਿਲ੍ਹੇ ਵਿੱਚ ਸ਼ੁਰੂ ਹੋ ਗਈ ਹੈ ਅਤੇ 30 ਅਪ੍ਰੈਲ ਤੱਕ ਨਿਰੰਤਰ ਜਾਰੀ ਰਹੇਗੀ। ਅੱਜ ਦਫ਼ਤਰ ਸਿਵਲ ਸਰਜਨ ਵਿਖੇ ਕਮਿਉਨਿਟੀ ਹੈਲਥ ਅਫ਼ਸਰਾਂ ਦੀ ਵਰਕਸ਼ਾਪ ਦੋਰਾਨ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫਾਜਿਲਕਾ ਜਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰਗ੍ਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ...