Shadow

Author: admin

ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ

ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ

Punjab
ਅੰਮ੍ਰਿਤਸਰ 24 ਅਪ੍ਰੈਲ 2024---ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਚੋਣਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਬੂਥ ਲੈਵਲ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ 50 ਤੋਂ ਵੱਧ ਬੱਚਿਆਂ ਨੇ ਆਪਣੀ ਕਲਾ ਰਾਹੀਂ ਚੋਣ ਸਬੰਧੀ ਪੋਸਟਰ ਤਿਆਰ ਕੀਤੇ। ਇਸ ਮੌਕੇ ਬੋਲਦੇ ਹੋਏ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਰਾਜਕੁਮਾਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਲੋਕਤਾਂਤਰਿਕ ਪਰੰਪਰਾਵਾਂ ਨਾਲ ਜੋੜਨਾ ਸਾਡਾ ਫ਼ਰਜ਼ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਪਰਵ ਮਨਾਇਆ ਜਾ ਰਿਹਾ ਹੈ ਅਤੇ ਬੱਚਿਆਂ ਵਿੱਚ ਇਸ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਬੱਚੇ ਆਪਣੇ ਘਰ ਵਿੱਚ ਆਪਣੇ ਮਾਤਾ-ਪਿਤਾ ਅਤੇ ਗੁਆਂਢੀਆਂ ਨੂੰ 1 ਜੂਨ ਵਾਲੇ ਦਿਨ ਵੋਟ ਪਾਉਣ ਲਈ ਜ਼ਰੂਰ ਪ੍ਰੇਰਿਤ ਕਰਨ।ਉਹਨਾਂ ਕਿਹਾ ਕਿ ...
72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ

72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ

Punjab
ਅੰਮ੍ਰਿਤਸਰ, 24 ਅਪ੍ਰੈਲ (      )-ਕਣਕ  ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਦੇ ਦੌਰੇ ਅਤੇ ਖਰੀਦ ਦੇ ਕੰਮ ਵਿਚ ਲੱਗੇ ਅਧਿਕਾਰੀਆਂ, ਆੜਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਸਦਕਾ ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਹੋਣ ਲੱਗੀ ਹੈ। ਬੀਤੀ ਸ਼ਾਮ ਤੱਕ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ ਦਾ ਔਸਤਨ ਅੰਕੜਾ 177 ਫੀਸਦੀ ਰਿਹਾ, ਜੋ ਕਿ ਇਕ ਰਿਕਾਰਡ ਹੈ। ਇੰਨਾ ਵਿਚੋਂ ਖ੍ਰੀਦ ਏਜੰਸੀ ਪਨਸਪ ਨੇ 290 ਫੀਸਦੀ, ਪਨਗਰੇਨ ਨੇ 176 ਫੀਸਦੀ, ਮਾਰਕਫੈਡ ਨੇ 174 ਫੀਸਦੀ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 72 ਘੰਟਿਆਂ ਵਿਚ ਖਰੀਦ ਕੀਤ ਕਣਕ ਦਾ 112 ਫੀਸਦੀ ਮੰਡੀਆਂ ਵਿਚ ਚੁੱਕਣ ਦਾ ਟੀਚਾ ਪ੍ਰਾਪਤ ਕੀਤਾ ਹੈ।   ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮਜੀਠਾ ਅਨਾਜ਼ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਕਿਸਾਨਾਂ ਨਾਲ ਗੱਲਬਾਤ ਕਰਦੇ ਉਨਾਂ ਨੂੰ ਸੁੱਕੀ ਕਣਕ ਮੰਡੀਆਂ ਵਿਚ ਲਿਆਉਣ ਦੀ ਅਪੀਲ ਕਰਦੇ ਕਿਹਾ ਕਿ ਤੁਸੀਂ 12-14 ਫੀਸਦੀ ਨਮੀ ਤੱਕ ...
ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ

ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ

Punjab
 ਫ਼ਾਜਿਲਕਾ, 24 ਅਪ੍ਰੈਲ() ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 24 ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਣ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ  ਦਿੰਦਿਆਂ ਡਾ ਐਡੀਸਨ ਐਰਿਕ ਨੇ ਦੱਸਿਆ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਅੱਜ ਫਾਜਿਲਕਾ ਜਿਲ੍ਹੇ ਵਿੱਚ ਸ਼ੁਰੂ ਹੋ ਗਈ ਹੈ ਅਤੇ 30 ਅਪ੍ਰੈਲ ਤੱਕ ਨਿਰੰਤਰ ਜਾਰੀ ਰਹੇਗੀ। ਅੱਜ ਦਫ਼ਤਰ ਸਿਵਲ ਸਰਜਨ ਵਿਖੇ ਕਮਿਉਨਿਟੀ ਹੈਲਥ ਅਫ਼ਸਰਾਂ ਦੀ ਵਰਕਸ਼ਾਪ ਦੋਰਾਨ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫਾਜਿਲਕਾ ਜਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰਗ੍ਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ...
ਗਿੱਲ ਅਤੇ ਆਤਮ ਨਗਰ ਹਲਕਿਆਂ ‘ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈਂਕੜੇ ਨਿਵਾਸੀਆਂ ਨੇ ਮਨੁੱਖੀ ਚੇਨ ਬਣਾਈ, ਬਾਈਕ/ਕਾਰ ਰੈਲੀ ਵੀ ਕੱਢੀ

ਗਿੱਲ ਅਤੇ ਆਤਮ ਨਗਰ ਹਲਕਿਆਂ ‘ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈਂਕੜੇ ਨਿਵਾਸੀਆਂ ਨੇ ਮਨੁੱਖੀ ਚੇਨ ਬਣਾਈ, ਬਾਈਕ/ਕਾਰ ਰੈਲੀ ਵੀ ਕੱਢੀ

Punjab
ਲੁਧਿਆਣਾ, 24 ਅਪ੍ਰੈਲ (000) - ਨਿਵਾਸੀਆਂ ਨੂੰ ਜਾਗਰੂਕ ਕਰਨ ਅਤੇ 1 ਜ{ਨ (ਵੋਟਿੰਗ ਵਾਲੇ ਦਿਨ) ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ, ਗਿੱਲ ਅਤੇ ਆਤਮ ਨਗਰ ਹਲਕਿਆਂ ਦੇ ਨਿਵਾਸੀਆਂ ਅਤੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਟੀਮਾਂ ਨੇ ਮਨੁੱਖੀ ਚੇਨ ਬਣਾਈ ਅਤੇ ਫੁੱਲਾਂਵਾਲ ਚੌਕ ਨੇੜੇ ਬਾਈਕ/ਕਾਰ ਰੈਲੀ ਵੀ ਕੱਢੀ। ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ)-ਕਮ-ਸਹਾਇਕ ਰਿਟਰਨਿੰਗ ਅਫ਼ਸਰ ਹਲਕਾ ਗਿੱਲ ਰਣਦੀਪ ਸਿੰਘ ਹੀਰ, ਫੁੱਲਾਂਵਾਲ ਦੇ ਪੰਚਾਇਤ ਮੈਂਬਰਾਂ ਸਮੇਤ ਹੋਰਨਾਂ ਨੇ ਵੀ ਜਾਗਰੂਕਤਾ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਫੁੱਲਾਂਵਾਲ ਚੌਕ ਤੋਂ ਬਸੰਤ ਸਿਟੀ ਚੌਕ ਤੱਕ ਮਨੁੱਖੀ ਚੇਨ ਬਣਾਈ ਗਈ ਜਿਸ ਵਿੱਚ 700 ਦੇ ਕਰੀਬ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਬਾਈਕ/ਕਾਰ ਰੈਲੀ ਫੁੱਲਾਂਵਾਲ ਚੌਕ ਤੋਂ ਸ਼ੁਰੂ ਹੋ ਕੇ ਪੱਖੋਵਾਲ ਰੋਡ 'ਤੇ ਸਥਿਤ ਓਮੈਕਸ ਅਪਾਰਟਮੈਂਟ ਵਿਖੇ ਸਮਾਪਤ ਹੋਈ। ਓਮੈਕਸ ਅਪਾਰਟਮੈਂਟ ਦੇ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਇੱਕ ਵੋਟਰ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ ਸੀ। ਏ.ਆਰ.ਓ ਰਣਦੀਪ ਸਿੰਘ ਹੀਰ ਨੇ ਦ...

ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਐਨ.ਐਸ.ਟੀ.ਆਈ. ਗਿੱਲ ਰੋਡ ਵਿਖੇ ਮਨੁੱਖੀ ਚੇਨ ਬਣਾਈ ਗਈ

Punjab
ਲੁਧਿਆਣਾ, 24 ਅਪ੍ਰੈਲ (000) - ਹਲਕਾ 062 ਆਤਮ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ (ਐਨ.ਐਸ.ਟੀ.ਆਈ.), ਗਿੱਲ ਰੋਡ ਵਿਖੇ ਮਨੁੱਖੀ ਚੇਨ ਬਣਾਈ ਗਈ। ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ  ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਪੋਸਟਰ ਮੇਕਿੰਗ, ਰੰਗੋਲੀ ਅਤੇ 'ਮਹਿੰਦੀ' ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ 062-ਆਤਮ ਨਗਰ ਦੇ ਈ.ਆਰ.ਓ. ਪਰਮਦੀਪ ਸਿੰਘ, ਪੀ.ਸੀ.ਐਸ. ਦੀ ਸਰਪ੍ਰਸਤੀ ਅਤੇ ਸਵੀਪ ਨੋਡਲ ਅਫ਼ਸਰ ਬਲਵੰਤ ਸਿੰਘ, ਕੋ-ਨੋਡਲ ਅਫ਼ਸਰ ਸਵੀਪ ਰਜਿੰਦਰ ਸਿੰਘ ਦੀ ਅਗਵਾਈ ਹੇਠ, ਸ਼ਿਵੀ ਜੋਸ਼ੀ ਅਤੇ ਮਨਜੀਤ ਸਿੰਘ ਨੋਡਲ ਅਫ਼ਸਰ ਸਵੀਪ (ਕਾਲਜ) ਅਤੇ ਸੁਭਾਸ਼ ਚੰਦਰਾ ਜੁਆਇੰਟ ਡਾਇਰੈਕਟਰ ਵੱਲੋਂ ਵੋਟਰਾਂ ਵਿੱਚ ਜਾਗਰੂਕਤਾ ਲਿਆਉਣ ਲਈ ਐਨ.ਐਸ.ਟੀ.ਆਈ., ਗਿੱਲ ਰੋਡ ਵਿਖੇ ਮਨੁੱਖੀ ਚੇਨ ਬਣਾਈ...
ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

Punjab
ਖਰੜ (ਐਸ.ਏ.ਐਸ. ਨਗਰ), 24 ਅਪ੍ਰੈਲ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਖਰੜ ਮੰਡੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਨੂੰ ਵਿਕੀ ਕਣਕ ਦੀ ਸਮਾਂਬੱਧ ਚੁਕਾਈ ਦਾ ਭਰੋਸਾ ਦਿੱਤਾ। ਦਿਲਚਸਪ ਗੱਲ ਇਹ ਸੀ ਕਿ ਸ਼੍ਰੀਮਤੀ ਜੈਨ ਦੀ ਕਿਸਾਨਾਂ ਨਾਲ ਗੱਲਬਾਤ ਦੌਰਾਨ, ਕਿਸੇ ਨੇ ਵੀ ਖਰੀਦ ਚ ਦੇਰੀ ਦੀ ਸ਼ਿਕਾਇਤ ਨਹੀਂ ਕੀਤੀ, ਸਗੋਂ ਕਿਹਾ ਕਿ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਅਤੇ ਸਮੇਂ ਸਿਰ ਅਦਾਇਗੀ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆ ਰਹੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੜ ਮੰਡੀ ਵਿੱਚ ਥਾਂ ਦੀ ਕਿੱਲਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀ ਬੋਰਡ ਕੋਲ ਵੀ ਮੰਡੀ ਦਾ ਫੜ੍ਹ ਵਧਾਉਣ ਲਈ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਮੁੱਦੇ, ਜੇਕਰ ਕੋਈ ਹੈ...
ਵੱਖ-ਵੱਖ ਹਲਕਿਆਂ ‘ਚ ਸੈਕਟਰ ਅਫਸਰਾਂ ਲਈ ਚੋਣ ਸਿਖਲਾਈ ਦਾ ਆਯੋਜਨ ਕੀਤਾ ਗਿਆ

ਵੱਖ-ਵੱਖ ਹਲਕਿਆਂ ‘ਚ ਸੈਕਟਰ ਅਫਸਰਾਂ ਲਈ ਚੋਣ ਸਿਖਲਾਈ ਦਾ ਆਯੋਜਨ ਕੀਤਾ ਗਿਆ

Punjab
ਲੁਧਿਆਣਾ, 24 ਅਪ੍ਰੈਲ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2024 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਹਲਕਿਆਂ ਵਿੱਚ ਸੈਕਟਰ ਅਫ਼ਸਰਾਂ ਲਈ ਇੱਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਸਿਖਲਾਈ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓ) ਦੀ ਨਿਗਰਾਨੀ ਹੇਠ ਕਰਵਾਈ ਗਈ। ਸਿਖਲਾਈ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ.ਵੀ. ਪੈਟ) ਮਸ਼ੀਨਾਂ ਦੇ ਕੰਮਕਾਜ ਬਾਰੇ ਜਾਣੂ ਕਰਵਾਉਣਾ ਸ਼ਾਮਲ ਸੀ। ਇਹ ਸਿਖਲਾਈ ਸੈਸ਼ਨ ਲੁਧਿਆਣਾ ਪੂਰਬੀ, ਜਗਰਾਉਂ, ਪਾਇਲ, ਆਤਮ ਨਗਰ, ਲੁਧਿਆਣਾ ਕੇਂਦਰੀ, ਦਾਖਾ, ਲੁਧਿਆਣਾ ਦੱਖਣੀ ਅਤੇ ਹੋਰ ਹਲਕਿਆਂ ਵਿੱਚ ਆਯੋਜਿਤ ਕੀਤੇ ਗਏ। ਏ.ਆਰ.ਓ ਲੁਧਿਆਣਾ ਪੂਰਬੀ, ਚੇਤਨ ਬੰਗੜ ਨੇ ਦੱਸਿਆ ਕਿ ਸੈਕਟਰ ਅਫਸਰਾਂ ਦੀ ਚੋਣ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਹੁੰਦੀ ਹੈ ਅਤੇ ਉਹ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਪ੍ਰਬੰਧਨ ਲਈ ਜ਼ਿੰਮੇਵਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੈਕਟਰ ਅਫਸਰਾਂ ਨੂੰ 10-12 ਪੋਲਿੰਗ ਸਟੇਸ਼ਨਾਂ/ਸਥਾਨਾਂ ਵਾਲੇ ਹਲਕੇ ਦਾ ਇੱਕ 'ਸੈਕਟਰ' ਸੌਂ...
ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ

ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ

Punjab
ਮੋਗਾ, 24 ਅਪ੍ਰੈਲ - ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ. ਵੱਲੋਂ ਮੋਗਾ ਮੰਡੀ ਦਾ ਸਪੈਸ਼ਲ ਦੌਰਾ ਕੀਤਾ। ਉਨ੍ਹਾਂ ਵੱਲੋਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਮੋਗਾ ਵਿੱਚ ਖ੍ਰੀਦ ਦੇ ਪ੍ਰਬੰਧਾਂ ਉੱਪਰ ਉਨ੍ਹਾਂ ਵੱਲੋਂ ਸੰਤੁਸ਼ਟੀ ਪ੍ਰਗਟਾਈ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਸਾਰੀਆਂ ਮੰਡੀਆਂ ਖ੍ਰੀਦ ਦੇ ਵਿੱਚ ਯੋਗ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਜ਼ਿਲ੍ਹਾ ਮੈਨੇਜਰ ਮਾਰਕਫੈਡ ਬਲਦੀਪ ਸਿੰਘ, ਸਹਾਇਕ ਖੁਰਾਕ ਸਪਲਾਈ ਅਫ਼ਸਰ ਗੁਰਲਾਲ ਸਿੰਘ, ਨਿਰੀਖਕ ਜਗਦੀਪ ਸਿੰਘੂ, ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਅਮਨਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ...
ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ

ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ

Punjab
ਜਲਾਲਾਬਾਦ, ਫਾਜ਼ਿਲਕਾ 24 ਅਪ੍ਰੈਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਮੰਡੀ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਆੜਤੀਆਂ ਅਤੇ ਕਿਸਾਨਾਂ ਦੀਆਂ ਵੱਖਰੇ ਵੱਖਰੇ ਮੀਟਿੰਗਾਂ ਕੀਤੀਆਂ ਅਤੇ ਫਿਰ ਖਰੀਦ ਏਂਜਸੀਆਂ ਨਾਲ ਬੈਠਕ ਕਰਕੇ ਕਿਸਾਨਾਂ ਤੇ ਆੜਤੀਆਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਨਾਲ ਨਾਲ ਲਿਫਟਿੰਗ ਨੂੰ ਹੋਰ ਵੀ ਤੇਜ ਕਰ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਲਿਫਟਿੰਗ ਦੇ ਕੰਮ ਨੇ ਹੋਰ ਰਫ਼ਤਾਰ ਫੜੀ ਹੈ ਅਤੇ  ਅੱਜ ਦੁਪਹਿਰ ਤੱਕ ਜਲਾਲਾਬਾਦ ਵਿਚ ਹੀ 1 ਲੱਖ 5 ਹਜਾਰ ਬੈਗ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜਦ ਕਿ ਅੱਜ ਲਈ 2 ਲੱਖ ਬੈਗ ਚੁੱਕਣ ਦਾ ਟੀਚਾ ਮਿਥਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਲਿਫਟਿੰਗ ਲਈ ਪਹਿਲਾਂ ਖਰੀਦੀ ਕਣਕ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਹਰੇਕ ਆੜਤੀਏ ਨੂੰ ਬਕਾਇਆ ਪਈ ਕਣਕ ਦੀ ਦਰ ਨਾਲ ਟਰੱਕ ਮੁਹਈਆ ਕਰਵਾਏ ਜਾਣਗੇ ਤਾਂ ਜੋ ਸਭ ਫੜਾਂ ਤੋਂ ਬਰਾਬਰ ਕਣਕ ਦੀ ਚੁੱਕਾਈ ਹੁੰਦੀ ਰਹੇ। ਉ੍ਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਖਰੀਦ ਏਂਜਸੀ ਦੇ ਅਧਿਕਾਰੀ ਦੇ ਪੱਧਰ ਤੇ ਖਰੀਦ ਦੇ ਕਾਰਜਾਂ ਵਿਚ ਕੋਈ ...
ਡਿਪਟੀ ਕਮਿਸ਼ਨਰ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ

Punjab
ਫਾਜ਼ਿਲਕਾ, 24 ਅਪ੍ਰੈਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਬਾਲ ਭਲਾਈ ਕਮੇਟੀ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਬਾਲ ਭਲਾਈ ਕਮੇਟੀ ਨੂੰ ਬੱਚਿਆਂ ਦੀ ਭਲਾਈ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ ਗਿਆ। ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਕਿਹਾ ਕਿ ਬਾਲ ਭਿਖਿਆ, ਬਾਲ ਮਜ਼ਦੂਰੀ ਦੀ ਚੈਕਿੰਗ ਕਰ ਕੇ ਵੈਰੀਫਾਈ ਕਰਕੇ ਹਰ ਸਕੀਮ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਬਾਲ ਭਿਖਿਆ ਚ ਬੱਚੇ ਵਾਰ ਵਾਰ ਆਉਂਦੇ ਹਨ ਤਾਂ ਉਹਨਾਂ ਬੱਚਿਆਂ ਦੀ ਕਾਊਂਸਲਿੰਗ ਕਰਕੇ ਸਕੂਲ ਵਿੱਚ ਦਾਖਲਾ ਕਰਵਾਇਆ ਜਾਵੇ ਅਤੇ ਉਨ੍ਹਾਂ ਦੇ ਮਾਤਾ ਪਿਤਾ ਨਾਲ ਗੱਲਬਾਤ ਕਰਕੇ ਸਮਝਾਇਆ ਜਾਵੇ ਕਿ ਭੀਖ ਮੰਗਣਾ ਜਾਂ ਮੰਗਵਾਉਣਾ ਕਾਨੂੰਨੀ ਜੁਰਮ ਹੈ। ਭੀਖ ਮੰਗਵਾਉਣ ਵਾਲੇ ਨੂੰ ਐਕਟ, 2015 ਦੇ ਦੌਰਾਨ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੇਕਰ ਕਿਸੇ ਨੂੰ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਉਂਦਾ ਹੈ ਤਾਂ 1098 ਤੇ ਸੰਪਰਕ ਕੀਤਾ ਜਾਵੇ, ਇਹ ਨੰਬਰ 24 ਘੰਟੇ ਚਲਦਾ ਹੈ। ...