Shadow

Author: admin

ਆਬਕਾਰੀ ਵਿਭਾਗ ਨੇ ਪੁਲਿਸ ਵਿਭਾਗ ਦੀ ਸਹਾਇਤਾ   15 ਹਜ਼ਾਰ ਲੀਟਰ ਕੀਤੀ ਲਾਹਣ ਬਰਾਮਦ

ਆਬਕਾਰੀ ਵਿਭਾਗ ਨੇ ਪੁਲਿਸ ਵਿਭਾਗ ਦੀ ਸਹਾਇਤਾ 15 ਹਜ਼ਾਰ ਲੀਟਰ ਕੀਤੀ ਲਾਹਣ ਬਰਾਮਦ

Punjab
ਮਲੋਟ / ਸ੍ਰੀ ਮੁਕਤਸਰ ਸਾਹਿਰ 24 ਅਪ੍ਰੈਲ ਲੋਕ ਸਭਾ ਚੋਣਾਂ 2024 ਨੂੰ ਧਿਆਣ ਵਿੱਚ ਰੱਖਦੇ ਹੋਏ ਸ੍ਰੀ ਵਿਕਰਮ ਦੇਵ ਠਾਕੁਰ, ਸਹਾਇਕ ਕਮਿਸ਼ਨਰ(ਆਬਕਾਰੀ), ਫਰੀਦਕੋਟ ਰੇਜ਼ ਦੀ ਅਗਵਾਈ ਵਿੱਚ ਨੂੰ ਸ੍ਰੀ ਨਰਿੰਦਰ ਕੁਮਾਰ, ਆਬਕਾਰੀ ਅਫਸਰ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਜਨੀਸ਼ ਗਰਗ, ਆਬਕਾਰੀ ਨਿਰੀਖਕ ਸਰਕਲ ਲੰਬੀ, ਸ੍ਰੀ ਸੁਖਵਿੰਦਰ ਸਿੰਘ, ਆਬਕਾਰੀ ਨਿਰੀਖਕ ਸਰਕਲ ਮਲੋਟ, ਜੈਸਲਪ੍ਰੀਤ ਸਿੰਘ, ਆਬਕਾਰੀ ਨਿਰੀਖਕ ਸਰਕਲ ਗਿੱਦੜਬਾਹਾ, ਨਿਰਮਲ ਸਿੰਘ ਆਬਕਾਰੀ ਨਿਰੀਖਕ, ਸਰਕਲ ਫਾਜ਼ਿਲਕਾ ਅਤੇ ਸ੍ਰੀ ਰਣਜੀਤ ਸਿੰਘ, ਐਸ.ਐਚ.ਓ.ਥਾਣਾ ਕਬਰਵਾਲਾ ਸਮੇਤ ਪੁਲਿਸ ਸਟਾਫ ਦੀ ਸਹਾਇਤਾ ਨਾਲ ਕੱਟਿਆਵਾਲੀ ਨਹਿਰ ਉਪਰ ਸਰਚ ਉਪਰੇਸ਼ਨ ਚਲਾਇਆ ਗਿਆ। ਇਸ ਉਪਰੇਸ਼ਨ ਦੌਰਾਨ  15000 ਲੀਟਰ ਲਾਹਣ ਬਰਾਮਦ ਕੀਤੀ ਅਤੇ ਮੌਕੇ ਉਪਰ ਨਸ਼ਟ ਕੀਤੀ ਗਈ। ਸ੍ਰੀ ਵਿਕਰਮ ਦੇਵ ਠਾਕੁਰ, ਸਹਾਇਕ ਕਮਿਸ਼ਨਰ(ਆਬਕਾਰੀ), ਫਰੀਦਕੋਟ ਰੇਜ਼ ਨੇ ਕਿਹਾ ਕਿ ਲੋਕ ਸਭਾ ਚੋਣਾ ਦੇ ਮੱਦੇ ਨਜਰ ਭਵਿੱਖ ਵਿੱਚ ਵੀ ਆਬਕਾਰੀ ਵਿਭਾਗ ਅਤੇ ਪੁਲਿਸ ਪ੍ਰਸ਼ਾਸ਼ਨ ਅਜਿਹੀਆਂ ਮੁਹਿੰਮਾਂ ਚਲਾਉਦਾ ਰਹਿਗੇ।...
ਸਿਹਤ ਵਿਭਾਗ ਨੇ ਵਿਸ਼ਵ ਟੀਕਾਕਰਨ ਹਫ਼ਤੇ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸਿਹਤ ਵਿਭਾਗ ਨੇ ਵਿਸ਼ਵ ਟੀਕਾਕਰਨ ਹਫ਼ਤੇ ਸਬੰਧੀ ਜਾਗਰੂਕਤਾ ਰੈਲੀ ਕੱਢੀ

Punjab
ਫਿਰੋਜ਼ਪੁਰ, 24 ਅਪ੍ਰੈਲ 2024 ( )         ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਫਿਰੋਜ਼ਪੁਰ ਵਲੋਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੀ ਸ਼ੁਰੂਆਤ ਮੌਕੇ ਅੱਜ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਕਾਰਜ਼ਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਕਿਹਾ ਕਿ ਇਸ ਮੁਹਿੰਮ ਹੇਠ ਪੂਰੇ ਜ਼ਿਲ੍ਹੇ ਵਿੱਚ ਸਪੈਸ਼ਲ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ।         ਸਿਵਲ ਹਸਪਤਾਲ ਫਿਰੋਜ਼ਪੁਰ ਵਿਖ਼ੇ ਜਾਗਰੂਕਤਾ ਰੈਲੀ ਨੂੰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਸ਼ਾਲ ਬਜਾਜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨਾਲ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਇਸ਼ਾ ਨਰੂਲਾ ਅਤੇ ਡਾ. ਗਗਨਪ੍ਰੀਤ ਮੌਜੂਦ ਸਨ। ਇਹ ਜਾਗਰੂਕਤਾ ਰੈਲੀ ਸਿਵਲ ਹਸਪਤਾਲ ਦੇ ਨੇੜਲੇ ਬਜ਼ਾਰਾਂ ਚੋ ਹੁੰਦੀ ਹੋਈ ਵਾਪਸ ਸਿਵਲ ਹਸਪਤਾਲ ਆ ਕੇ ਸਮਾਪਤ ਹੋਈ। ਇਸ ਤੋਂ ...
ਮਾਰਕਫੈੱਡ ਦੇ ਐਮ.ਡੀ. ਤੇ ਡੀ.ਸੀ. ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ

ਮਾਰਕਫੈੱਡ ਦੇ ਐਮ.ਡੀ. ਤੇ ਡੀ.ਸੀ. ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ

Punjab
ਤਲਵੰਡੀ ਭਾਈ (ਫਿਰੋਜ਼ਪੁਰ), 24 ਅਪ੍ਰੈਲ 2024: ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ. ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ, ਲਿਫਟਿੰਗ, ਅਦਾਇਗੀ ਆਦਿ ਕਾਰਜਾਂ ਅਤੇ ਕਿਸਾਨਾਂ ਲਈ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਅਨਾਜ ਮੰਡੀ ਤਲਵੰਡੀ ਭਾਈ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਮੌਕੇ ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਬੰਧਾਂ ਸੰਬੰਧੀ ਜਾਣਕਾਰੀ ਲਈ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂ...
ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ – ਧੀਮਾਨ

ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ – ਧੀਮਾਨ

Punjab
ਫ਼ਿਰੋਜ਼ਪੁਰ, 24 ਅਪ੍ਰੈਲ 2024: ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਜਾਨ—ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਤੇ ਵੈਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਰ ਸ੍ਰੀ ਰਾਜੇਸ਼ ਧੀਮਾਨ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ, ਸਿੱਖਿਆ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਵੈਨ/ਬੱਸਾਂ ਦੇ ਚਾਲਕ ਇਹ ਪੂਰਨ ਤੌਰ ’ਤੇ ਯਕੀਨੀ ਬਣਾਉਣ ਕਿ ਸਕੂਲ ਵਾਹਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਤ ਮਾਪਦੰਡ ਪੂਰੇ ਕਰਦੇ ਹੋਣ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ/ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰਾ, ਦੋਵਾ ਸਾਇਡਾਂ ’ਤੇ ਖਿੜਕੀ ਤੇ ਲੋਹੇ ਦੀ ਗਰਿੱਲ ਲੱਗੀ ਹੋਵੇ, ਫਸਟ ਏਡ ਬਾਕਸ, ਲੜਕੀਆਂ ਲਈ ਮਹਿਲਾ ਅਟੈਂਡੈਂਟ, ਡਰ...
ਮੰਡੀਆਂ ਵਿੱਚ ਗਲੱਟ ਤੋਂ ਬਚਣ ਤੇ ਕਣਕ ਦੀ ਨਿਰੰਤਰ ਖ੍ਰੀਦ ਲਈ 42 ਹੋਰ ਆਰਜ਼ੀ ਖ੍ਰੀਦ ਕੇਂਦਰ ਸਥਾਪਿਤ

ਮੰਡੀਆਂ ਵਿੱਚ ਗਲੱਟ ਤੋਂ ਬਚਣ ਤੇ ਕਣਕ ਦੀ ਨਿਰੰਤਰ ਖ੍ਰੀਦ ਲਈ 42 ਹੋਰ ਆਰਜ਼ੀ ਖ੍ਰੀਦ ਕੇਂਦਰ ਸਥਾਪਿਤ

Punjab
ਮੋਗਾ, 24 ਅਪ੍ਰੈਲ: ਮੰਡੀਆਂ ਵਿੱਚ ਗਲੱਟ ਤੋਂ ਬਚਣ ਅਤੇ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਹਾੜੀ ਸੀਜ਼ਨ 2024 ਦੌਰਾਨ ਕਣਕ ਦੀ ਖਰੀਦ, ਵੇਚ, ਸਟੋਰੇਜ਼ ਅਤੇ ਪ੍ਰੋਸੈਸਿੰਗ ਲਈ ਮੋਗਾ ਵਿੱਚ ਵੱਖ ਵੱਖ ਮਾਰਕਿਟ ਕਮੇਟੀਆਂ ਦੇ ਖੇਤਰਫਲ ਅਧੀਨ ਆਰਜੀ ਯਾਰਡਾਂ, ਮਿਲਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾਂ 113 ਮੰਡੀਆਂ ਬਣੀਆਂ ਹੋਈਆਂ ਹਨ ਆਰਜੀ ਨਵੀਆਂ ਬਣਾਈਆਂ ਗਈਆਂ 42 ਮੰਡੀਆਂ ਨਾਲ ਕਣਕ ਦੀ ਖਰੀਦ ਹੋਰ ਆਸਾਨ ਹੋਵੇਗੀ ਅਤੇ ਕਿਸਾਨ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਫ਼ਸਲ ਵੇਚ ਕੇ ਸਮੇਂ ਸਿਰ ਘਰ ਪਰਤ ਸਕਣਗੇ। ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮਾਰਕਿਟ ਮੋਗਾ ਅਧੀਨ 10, ਬਾਘਾਪੁਰਾਣਾ ਅਧੀਨ 17,  ਨਿਹਾਲ ਸਿੰਘ ਵਾਲਾ ਅਧੀਨ 3, ਧਰਮਕੋਟ ਅਧੀਨ 10, ਅਜੀਤਵਾਲ ਵਿੱਚ 1, ਫਤਹਿਗੜ੍ਹ ਪੰਜਤੂਰ ਵਿੱਚ 1 ਆਰਜੀ ਖ੍ਰੀਦ ਕੇਂਦਰ ਸਥਾਪਿਤ ਕਰ ਦਿੱਤੇ ਗਏ ਹਨ। ਇਸ ਨਾਲ ਹੁਣ ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖ੍ਰੀਦ ਲਈ ਕੁੱਲ 155 ਖ੍ਰੀਦ ਕੇਂਦਰ ਬਣ ਚੁੱਕੇ ਹਨ। ...
ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਅਤੇ ਬਿਜਾਈ ਦੇ ਟੀਚੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ-ਧਰਮਪਾਲ

ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਅਤੇ ਬਿਜਾਈ ਦੇ ਟੀਚੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ-ਧਰਮਪਾਲ

Punjab
ਮਾਨਸਾ, 24 ਅਪ੍ਰੈਲ: ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਧਰਮਪਾਲ ਵੱਲੋਂ ਨਰਮੇ ਦੀ ਬਿਜਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਸਮੂਹ ਖੇਤੀਬਾੜੀ ਅਫ਼ਸਰ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਮਲ ਹੋਏ। ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਧਰਮਪਾਲ ਨੇ ਅਧਿਕਾਰੀਆਂ ਪਾਸੋਂ ਨਰਮੇ ਦੀ ਫਸਲ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਮੂਹ ਜਿਨਿੰਗ ਫੈਕਟਰੀਆਂ ਵਿੱਚ ਜੇਕਰ ਜ਼ਰੂਰਤ ਹੋਵੇ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮਦਦ ਨਾਲ ਫਿਊਮੀਗੇਸ਼ਨ ਕਰਵਾਈ ਜਾਵੇ ਅਤੇ ਰਹਿੰਦ—ਖੂੰਹਦ ਨੂੰ ਨਸ਼ਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਆਪਣੇ ਅਧੀਨ ਸਟਾਫ ਨੂੰ ਨਰਮੇ ਵਾਲੇ ਪਿੰਡਾਂ ਦੀ ਵੰਡ ਕੀਤੀ ਜਾਵੇ ਅਤੇ ਹਰ ਅਧਿਕਾਰੀ/ਕਰਮਚਾਰੀ ਵੱਲੋਂ ਪਿੰਡ ਵਾਰ ਕੀਤੇ ਗਏ ਉਪਰਾਲਿਆਂ ਸਬੰਧੀ ਰਜਿਸਟਰ ਮੇਨਟੇਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਨਰਮੇ ਦੀ ਸਮੇਂ ਸਿਰ ਬਿਜਾਈ ਵਾਸਤੇ ਨਹਿਰੀ ਪਾਣੀ ਦੀ ਨਿਰਵਿ...
ਵੋਟਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਚੋਣਾਵ ਪਾਠਸ਼ਾਲਾ ਦਾ ਆਯੋਜਨ

ਵੋਟਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਚੋਣਾਵ ਪਾਠਸ਼ਾਲਾ ਦਾ ਆਯੋਜਨ

Punjab
ਨਿਹਾਲ ਸਿੰਘ ਵਾਲਾ, 24 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਸਹਾਇਕ ਕਮਿਸ਼ਨਰ (ਜ) ਦੀਆਂ ਹਦਾਇਤਾਂ ਅਨੁਸਾਰ ਅਤੇ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਿਵਾਤੀ ਟਿਵਾਣਾ ਦੀ ਦੇਖ ਰੇਖ ਹੇਠ ਚੋਣਾਂ ਨਾਲ ਸਬੰਧਤ ਪਾਠਸ਼ਾਲਾ ਦਾ ਆਯੋਨ ਕੀਤਾ ਗਿਆ। ਇਸ ਅਧੀਨ ਸੁਪਰਵਾਈਜ਼ਰ/ਬੀ.ਐਲ.ਓਜ ਵਰਕਰਾਂ ਨੇ ਘਰ-ਘਰ ਜਾ ਕੇ  ਵੋਟਰਾਂ ਨੂੰ ਵੋਟ ਦੇ ਸਦਉਪਯੋਗ ਬਾਰੇ ਜਾਗਰੂਕ ਕੀਤਾ। ਸਿਵਾਤੀ ਟਿਵਾਣਾ ਨੇ ਦੱਸਿਆ ਕਿ 1 ਜੂਨ, 2024 ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟ ਨੂੰ ਯਕੀਨਨ ਤੌਰ ਤੇ ਇਸਤੇਮਾਲ ਕਰਨ ਦਾ ਨਾਅਰਾ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰ ਇੱਕ ਯੋਗ ਨਾਗਰਿਕ ਦਾ ਯੋਗਦਾਨ ਯਕੀਨੀ ਬਣਾਇਆ ਜਾ ਸਕੇ।ਸਵੀਪ ਟੀਮਾਂ ਵੱਲੋਂ ਵੋਟ ਨੂੰ ਯਕੀਨਨ ਤੇ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਦਾ ਸੁਨੇਹਾ ਦੇਣ ਲਈ, ਜਾਗਰੂਕਤਾ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੋਂ ਚਲਾਇਆ ਜਾ ਰਿਹਾ ਹੈ ਜਿਸਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਵੀ ਮਿਲ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਵੋਟਰ ਜਾਗਰੂਕਤਾ ...
ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ

ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ

Punjab
ਫਰੀਦਕੋਟ, 24 ਅਪ੍ਰੈਲ 2024           ਡਿਪਟੀ ਕਮਿਸ਼ਨਰ ਸ਼੍ਰੀ ਵਿਨਿਤ ਕੁਮਾਰ ਨੇ ਦਾਣਾ ਮੰਡੀ ਫਰੀਦਕੋਟ ਦਾ ਦੌਰਾ ਕਰਦਿਆਂ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨ ਦਾ ਸਾਹਮਣਾ ਨਾ ਕਰਨਾ ਪਵੇ।           ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 22,1799 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 19,0193 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 46,079 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 56,165, ਪਨਸਪ ਵੱਲੋਂ 42,085, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 28,503 ਅਤੇ ਵਪਾਰੀਆਂ ਵੱਲੋਂ 17,558 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।           ਇਸ ਮੌਕੇ ਡਿਪਟੀ ਕਮਿਸ਼...
ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ

ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ

Punjab
ਅਬੋਹਰ 24 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ  ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਅੰਮ੍ਰਿਤ ਮਾਡਲ ਸੀਨੀ.ਸੈ. ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ। ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ। ਇਸ ਮੌਕੇ ਬੀ ਪੀ...
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ

Punjab
ਫ਼ਰੀਦਕੋਟ: 24 ਅਪ੍ਰੈਲ 2024             ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਸੂਚਨਾ ਤਕਨਾਲੋਜੀ ਜਰੀਏ ਖੇਤੀਬਾੜੀ ਦੇ ਨਵੇਂ ਢੰਗਾਂ ਅਤੇ ਖੇਤੀ ਮਾਹਿਰਾਂ ਦੀਆਂ ਸਲਾਹਾਂ ਤੋਂ ਜਾਣੂ ਕਰਵਾਉਣ ਲਈ ਮਹੀਨਾਵਾਰ ਡਿਜ਼ੀਟਲ ਅਖਬਾਰ ‘ਵੰਨਸੁਵੰਨੀ ਖੇਤੀ’ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਇਸ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦੇ ਪਹਿਲੇ ਐਡੀਸ਼ਨ ਨੂੰ ਆਪਣੇ ਦਫ਼ਤਰ ਵਿਖੇ ਕਿਸਾਨਾਂ ਲਈ ਜਾਰੀ ਕੀਤਾ ਗਿਆ।             ਵੰਨ ਸੁਵੰਨੀ ਖੇਤੀ ਮੈਗਜ਼ੀਨ ਦੇ ਪਹਿਲੇ ਡਿਜੀਟਲ ਅੰਕ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਅੱਜ ਦੇ ਇਸ ਤਕਨੀਕੀ ਯੁਗ ਵਿੱਚ ਡਿਜੀਟਲ ਮੰਚ ਦੀ ਬਾਂਹ ਫੜ੍ਹਨੀ ਬਹੁਤ ਜਰੂਰੀ ਹੈ ਕਿਉਂਕਿ ਇਸ ਮੰਚ ਦੀ ਵਰਤੋਂ ਨਾਲ ਬਹੁਤ ਹੀ ਘੱਟ ਸਮੇਂ ਵਿੱਚ ਜਿਆਦਾ ਕਿਸਾਨਾਂ ਤੱਕ ਖੇਤੀ ਦੀਆਂ ਨਵੀਆਂ ਤਕਨੀਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ  ਖੇਤੀ ਦੇ ਕਿੱਤੇ ਨੂੰ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਨੌਜਵਾਨ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ ਕਿਉਂਕਿ ਇਸ...