Shadow

Author: admin

ਪੀ ਆਰ 126 ਕਿਸਮ ਹੇਠ ਰਕਬਾ ਵਧਾਉਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ

ਪੀ ਆਰ 126 ਕਿਸਮ ਹੇਠ ਰਕਬਾ ਵਧਾਉਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ : 24 ਅਪ੍ਰੈਲ 2024           ਡਿਪਟੀ ਕਮਿਸ਼ਨਰ,ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਆਦੇਸ਼ਾਂ ਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਨੇ ਸਥਾਨਕ ਦਾਣਾ ਮੰਡੀ ਵਿੱਚ ਕੀਤੇ ਦੌਰੇ ਦੌਰਾਨ ਇਕੱਤਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਪੀ ਆਰ 126 ਕਿਸਮ , ਅਜਿਹੀ ਕਿਸਮ ਹੈ ,ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ।             ਕਿਸਾਨਾਂ ਨੂੰ ਝੋਨੇ ਦੀ ਪੀ ਆਰ 126 ਦੀ ਕਾਸਤ ਕਰਨ ਪ੍ਰੇਰਿਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪ੍ਰਿੰਟ ਮੀਡੀਆ ਅਤੇ ਸੋਸ਼ਲ ਮੀਡੀਆ ਤੇ ਕੁਝ ਸੈਲਰ ਜਥੇਬੰਦੀਆ ਦੇ ਨਾਮ ਹੇਠ ਇਸ਼ਤਿਹਾਰ ਛਾਪ ਕੇ ਕਿਸਾਨਾਂ ਨੂੰ ਝੋਨੇ ਦੀ ਪੀ ਆਰ 126 ਕਿਸਮ ਦੀ ਕਾਸ਼ਤ ਨਾਂ ਕਰਨ ਲਈ ਕਿਹਾ ਜਾ ਰਿਹਾ ਹੈ ਜਿਸ ਤੋਂ ਕਿਸਾਨਾਂ ਨੂੰ ਪ੍ਰਭਾਵਤ ਨਹੀਂ ਹੋਣਾ ਚਾਹੀਦਾ।ਉਨਾਂ ਕਿਹਾ ਕਿ ਪੀ ਆਰ 126 ਕਿਸਮ ,ਪੰਜਾਬ ਦੀ ਇੱਕੋ ਇੱਕ ਅਜਿਹੀ ਕਿਸਮ ਹੈ ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਂਵਾਂ ਜਾਣ ਤੋਂ ਰੋਕਣ ਅਤੇ ਪਰਾਲੀ ਦੇ ਸ...
ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ

Punjab
ਫਾਜ਼ਿਲਕਾ 24 ਅਪ੍ਰੈਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਸਖ਼ਤੀ ਦਾ ਅਸਰ ਵਿਖਾਈ ਦੇਣ ਲੱਗਾ ਹੈ। ਦੋ ਦਿਨ੍ਹਾਂ ਵਿਚ ਕਣਕ ਦੀ ਲਿਫਟਿੰਗ ਵਿਚ 5 ਗੁਣਾ ਵਾਧਾ ਹੋਇਆ ਹੈ। 21 ਅਪ੍ਰੈਲ ਨੂੰ ਜਿੱਥੇ ਜ਼ਿਲ੍ਹੇ ਦੀਆਂ ਏਂਜਸੀਆਂ ਨੇ 4095 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਸੀ ਉਥੇ ਹੀ 22 ਅਪ੍ਰੈਲ ਨੂੰ ਇਹ ਆਂਕੜਾ 12236 ਮਿਟ੍ਰਿਕ ਟਨ ਤੇ ਪਹੁੰਚਿਆ ਅਤੇ ਬੀਤੇ ਕੱਲ 23 ਅਪ੍ਰੈਲ ਨੂੰ ਏਂਜਸੀਆਂ ਨੇ 23493 ਮਿਟ੍ਰਿਕ ਟਨ ਕਣਕ ਚੁੱਕੀ। ਜਿਕਰਯੋਗ ਹੈ ਕਿ ਪਿੱਛਲੇ ਦੋ ਦਿਨ ਤੋਂ ਡਿਪਟੀ ਕਮਿਸ਼ਨਰ ਖੁਦ ਮੰਡੀਆਂ, ਗੋਦਾਮਾਂ ਦਾ ਦਿਨ ਰਾਤ ਦੌਰਾ ਕਰ ਰਹੇ ਹਨ ਤੇ ਖਰੀਦ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ। ਦੂਜੇ ਪਾਸੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਨੂੰ ਹੋਰ ਤੇਜ ਕਰਨ ਦੇ ਹੁਕਮ ਦਿਤੇ| ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਕਿਸਾਨ ਨੂੰ ਮੰਡੀਆ ਚ ਪ੍ਰੇਸ਼ਾਨੀ ਨਾ ਆਵੇ| ਉ...
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ

Punjab
ਲੁਧਿਆਣਾ, 23 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਪੱਛਮੀ ਸਬ-ਡਵੀਜ਼ਨ ਅਧੀਨ ਆਉਂਦੀਆਂ ਲਲਤੋਂ ਅਤੇ ਜੋਧਾਂ ਵਰਗੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਮੰਡੀਆਂ ਵਿੱਚੋਂ ਅਨਾਜ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਸਬੰਧੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਹਾੜੀ ਦੇ ਇਸ ਸੀਜ਼ਨ ਦੌਰਾਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਹਾਜ਼ਰ ਕਿਸਾਨਾਂ ਨਾਲ ਵੀ ਮੀਟਿੰਗ ਕਰਕੇ ਚੱਲ ਰਹੇ ਖਰੀਦ ਕਾਰਜਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਨੇ ਆਪਣੀ ਫ਼ਸਲ ਦੀ ਖ਼ਰੀਦ ਲਈ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ 'ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਇੱਕ-ਇੱਕ ਦਾਣਾ ਚੁੱਕਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਕਾਰਜ ਬਹੁਤ ਹੀ ਸੁਚਾਰੂ ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ ‘ਤੇ ਖੇਤਰੀ ਦੌਰਿਆਂ ‘ਚ ਲਿਆਂਦੀ ਜਾਵੇ ਤੇਜ਼ੀ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ ‘ਤੇ ਖੇਤਰੀ ਦੌਰਿਆਂ ‘ਚ ਲਿਆਂਦੀ ਜਾਵੇ ਤੇਜ਼ੀ

Punjab
ਲੁਧਿਆਣਾ, 23 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਉਪ ਮੰਡਲ ਮੈਜਿਸਟ੍ਰੇਟ, ਖੁਰਾਕ, ਸਿਵਲ ਅਤੇ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਕਾਰਵਾਈਆਂ ਦੀ ਨਿਗਰਾਨੀ ਕਰਨ ਲਈ ਆਪਣੇ ਖੇਤਰ ਦੇ ਦੌਰੇ ਤੇਜ਼ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ ਮੇਜਰ ਅਮਿਤ ਸਰੀਨ, ਅਨਮੋਲ ਸਿੰਘ ਧਾਲੀਵਾਲ ਅਤੇ ਰੁਪਿੰਦਰਪਾਲ ਸਿੰਘ ਨਾਲ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਰੋਜ਼ਾਨਾ ਦੌਰਾ ਕਰਨ ਤਾਂ ਜੋ ਖਰੀਦ ਪ੍ਰਕਿਰਿਆ ਦੀ ਮੁਕੰਮਲ ਜਾਣਕਾਰੀ ਰੱਖੀ ਜਾ ਸਕੇ। ਉਨ੍ਹਾਂ ਮੰਡੀਆਂ ਵਿੱਚ ਅਨਾਜ ਦੀ ਬਹੁਤਾਤ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਖਰੀਦ ਅਤੇ ਲਿਫਟਿੰਗ ਦੇ ਸਮੁੱਚੇ ਕਾਰਜਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਤੁਰੰਤ ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇੱਕ ਵਿਧੀ ਵਿਕਸਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨਾਂ...
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

Punjab
ਚੰਡੀਗੜ੍ਹ/ਜਲੰਧਰ, 23 ਅਪ੍ਰੈਲ: ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ 'ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ 'ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍...
ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ

ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ

Punjab
ਫ਼ਾਜ਼ਿਲਕਾ, 23 ਅਪ੍ਰੈਲ: (      ) ਸਿਹਤ ਵਿਭਾਗ ਫਾਜ਼ਿਲਕਾ ਵਲੋ ਅੱਜ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬਧੀ ਬਲਾਕ ਅਤੇ ਅਰਬਨ ਫਾਜ਼ਿਲਕਾ ਅਬੋਹਰ ਅਤੇ ਜਲਾਲਾਬਾਦ ਵਿਖੇ ਸਲਮ ਵਿਖੇ ਖਾਸ ਤੌਰ ਤੇ ਟੀਕਾਕਰਨ ਲਈ ਹਿਦਾਇਤਾਂ ਜਾਰੀ ਕੀਤੀ ਗਈ। ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤ...
ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਵੱਲੋ ਏ.ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਵੱਲੋਂ ਕਿਸਾਨ ਭੁਪਿੰਦਰ ਸਿੰਘ ਪਿੰਡ ਬਦਨਪੁਰ, ਬਲਾਕ ਖਰੜ ਵਿਖੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਸਰਵੇਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਇਕ ਨਵੀਨਤਮ ਤਕਨੀਕ ਹੈ, ਜਿਸ ਨਾਲ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਦੀਆ ਹੋਰ ਸਾਰੀਆ ਵਿਧੀਆਂ ਨਾਲੋਂ ਘੱਟ ਖਰਚੇ ਵਿੱਚ ਕਣਕ ਦੀ ਬਿਜਾਈ ਹੋ ਜਾਂਦੀ ਹੈ,ਜਮੀਨ ਵਿੱਚ ਮੱਲੜ੍ਹ ਅਤੇ ਜੈਵਿਕ ਮਾਦੇ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ, ਨਦੀਨ ਘੱਟ ਉਗਦੇ ਹਨ ਅਤੇ ਇਸ ਵਿਧੀ ਨਾਲ ਘੱਟ ਹਾਰਸ ਪਾਵਰ ਵਾਲੇ ਟ੍ਰੈਕਟਰ ਨਾਲ ਅਸਾਨੀ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਅਧਿਕਾਰੀਆ ਨੇ ਇਸ ਤਕਨੀਕ ਹੇਠ ਵੱਧ ਤੋ ਵੱਧ ਰਕਬਾ ਅਗਾਮੀ ਹਾੜ੍ਹੀ ਦੇ ਸੀਜਨ ਦੌਰਾਨ ਕਣਕ ਦੀ ਬਿਜਾਈ ਹੇਠ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਭੁਪਿੰਦਰ ਸਿੰਘ ਨੇ ਸਰਫੇਸ  ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦੇ ਲਾਭ ਅਤ...
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਪਿੰਡ ਪਾਕਾ,  ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਪਿੰਡ ਪਾਕਾ, ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ

Punjab
ਜਲਾਲਾਬਾਦ 23 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ. ਬਲਕਰਨ ਸਿੰਘ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਅਮਨਦੀਪ ਬਾਲੀ  ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ ਦੇ ਸਹਿਯੋਗ ਨਾਲ ਪਿੰਡ ਪਾਕਾ , ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ | ਇਸ ਮੌਕੇ ਟੀਮ ਦੁਆਰਾ ਸਕੂਲਾਂ ਦੇ ਮੁੱਖੀਆਂ ਸ਼੍ਰੀਮਤੀ ਰੁਪਿੰਦਰ ਜੀਤ ਕੌਰ ਅਤੇ ਸਰਦਾਰ ਬਲਵਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ  ਉਹਨਾ...
ਅਬੋਹਰ ਸਵੀਪ ਟੀਮ ਵਲੋਂ ਸਰਸਵਤੀ ਸਿਕਸ਼ਾ ਸਦਨ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ

ਅਬੋਹਰ ਸਵੀਪ ਟੀਮ ਵਲੋਂ ਸਰਸਵਤੀ ਸਿਕਸ਼ਾ ਸਦਨ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ

Punjab
ਅਬੋਹਰ 23 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਅਤੇ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਫਸਰ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅਬੋਹਰ-81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਸਵਤੀ ਸਿਕਸ਼ਾ ਸਦਨ ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ।  ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ...
ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਇਸ ਤੋਂ ਬਚਾਅ ਜਰੂਰੀ : ਸਿਵਲ ਸਰਜਨ ਡਾ. ਕੱਕੜ

ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਇਸ ਤੋਂ ਬਚਾਅ ਜਰੂਰੀ : ਸਿਵਲ ਸਰਜਨ ਡਾ. ਕੱਕੜ

Punjab
ਫਾਜ਼ਿਲਕਾ 23 ਅਪ੍ਰੈਲ : (     ) ਸਿਵਲ ਸਰਜਨ ਦਫਤਰ ਵਿਚ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਇਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਫਪੀਓ ਡਾ. ਕਵਿਤਾ ਸਿੰਘ, ਡੀਆਈਓ ਡਾ. ਐਡੀਸਨ ਏਰਿਕ, ਡੀਐਮਸੀ ਇੰਚਾਰਜ ਡਾ. ਜਯੋਤੀ, ਜਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਆਦਿ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਮਲੇਰੀਆ ਵਰਗੀ ਘਾਤਕ ਬਿਮਾਰੀ 'ਤੇ ਕਾਬੂ ਪਾਉਣ ਲਈ ਤੁਰੰਤ ਕਾਰਵਾਈ ਕਰਨਾ ਹੈ। ਭਾਰਤ ਵਿੱਚ ਵੀ ਹਜ਼ਾਰਾਂ ਲੋਕ ਹਰ ਸਾਲ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ, ਜਿਨ੍ਹਾਂ ਵਿੱਚੋਂ ਇੱਕ ਮਲੇਰੀਆ ਹੈ। ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਜੋ ਸੰਕਰਮਿਤ ਮੱਛਰਾਂ ਦੇ ਕੱਟਣ ਨਾਲ ਫੈਲਦੀ ਹੈ। ਮਾਦਾ ਐਨੋਫਿਲੀਜ਼ ਮੱਛਰ ਆਪਣੀ ਥੁੱਕ ਰਾਹੀਂ ਪਲਾਜ਼ਮੋਡੀਅਮ ਪਰਜੀਵੀ, ਜੋ ਮਲੇਰੀਆ ਦਾ ਕਾਰਨ ਬਣਦਾ ਹੈ, ਸੰਚਾਰਿਤ ਕਰਦਾ ਹੈ। ਹਾਲਾਂਕਿ ਇਸ ਬਿਮ...