Shadow

Author: admin

ਜਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਐਸ.ਡੀ.ਐਮ ਫ਼ਰੀਦਕੋਟ ਨੇ ਕੀਤੀ ਮੀਟਿੰਗ

Punjab
 ਫ਼ਰੀਦਕੋਟ 23 ਅਪ੍ਰੈਲ,2024 ਐਸ.ਡੀ.ਐਮ ਫਰੀਦਕੋਟ ਡਾ. ਵਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਅਤੇ ਰੋਕਥਾਮ ਸਬੰਧੀ ਸਮੂਹ ਕਲੱਸਟਰ ਅਫਸਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀਅਫਸਰ, ਫਰੀਦੋਕਟ ਡਾ.ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਕਿਹਾ ਕਿ  ਉਹਨਾਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਅਤੇ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਸਮੇਂ-ਸਮੇਂ ਦੌਰਾਨ ਨੋਡਲ ਅਫਸਰਾਂ ਅਤੇ ਕਲੱਸਟਰ ਅਫਸਰਾਂ ਵੱਲੋਂ ਖੇਤਾਂ ਦਾ ਦੌਰਾ ਕੀਤਾ ਜਾਵੇ ਅਤੇ ਜੇਕਰ ਕੋਈ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਨੋਡਲ ਅਫਸਰ ਨਿੱਜੀ ਤੌਰ ਤੇ ਫੋਨ ਰਾਹੀਂ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਕਣਕ ਨੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਗੇ। ਉਹਨਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਕੀਤੀ ਗਈ ਸਕੂਲ ਵੈਨਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਕੀਤੀ ਗਈ ਸਕੂਲ ਵੈਨਾਂ ਦੀ ਚੈਕਿੰਗ

Punjab
ਫ਼ਰੀਦਕੋਟ 23 ਅਪ੍ਰੈਲ,2024 ਡਿਪਟੀ ਕਮਿਸ਼ਨਰ, ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ, ਕੋਟਕਪੂਰਾ ਵੀਰਪਾਲ ਕੌਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਟਾਸਕ ਫੋਰਸ ਟੀਮ ਦੇ ਮੈਂਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।  ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 20 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 04 ਬੱਸਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ਼੍ਰੀ ਅਮਨਦੀਪ ਸਿੰਘ ਸੋਢੀ  ਵੱਲੋਂ ਜਿਲ੍ਹਾ ਟਾਸਕ ਫੋਰਸ ਟੀਮ ਸ਼੍ਰੀ ਸੁਮਨਦੀਪ ਸਿੰਘ, ਚਾਈਲਡ ਪ੍ਰੋਟੈਕਸ਼ਨ ਅਫਸਰ, ਜਗਰੂਪ ਸਿੰਘ ਏ.ਐਸ.ਆਈ, ਰਜਿੰਦਰ ਕੁਮਾਰ ਏ.ਐਸ.ਆਈ ਟ੍ਰੈਫਿਕ ਪੁਲਿਸ ਵਲੋਂ ਕੋਟਕਪੂਰਾ ਵਿਖੇ ਬੱਸ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਗੱਡੀਆਂ ਵਿੱਚ ਸਪੀਡ ਗਵਰਨਰ, ਸੀ.ਸੀ.ਟੀ.ਵੀ. ਕੈਮਰੇ, ਲੇਡੀ ਅਟੈਂਡਟ ਆਦਿ ਦੀ ਉਪਲੱਬਤਾ ਨਿਸ਼ਚਿਤ ਕਰਨ ਲਈ ਕਿਹਾ ਗਿਆ ਅਤੇ ਸੇਫ ਸਕੂਲ ਵਾਹਣ ਪਾਲਿਸੀ ਦੀਆਂ ਬਰੀਕੀਆਂ ਅਤੇ ਫਾਇਦਿਆ ਸੰ...
ਬਾਹਰੀ ਰਾਜਾਂ ਦੇ ਡਰਾਇਵਰਾਂ ਦਾ ਸਕੂਲ ਪ੍ਰਿੰਸੀਪਲ ਰਿਕਾਰਡ ਰੱਖਣ ਲਾਜ਼ਮੀ

ਬਾਹਰੀ ਰਾਜਾਂ ਦੇ ਡਰਾਇਵਰਾਂ ਦਾ ਸਕੂਲ ਪ੍ਰਿੰਸੀਪਲ ਰਿਕਾਰਡ ਰੱਖਣ ਲਾਜ਼ਮੀ

Punjab
ਫਾਜਿਲਕਾ 23 ਅਪ੍ਰੈਲ ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋ ਦੱਸਿਆ ਗਿਆ ਕਿ ਜਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿਖੇ 60 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 19 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ।ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਬਾਹਰੀ ਰਾਜਾਂ ਦੇ ਆਏ ਡਰਾਇਵਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾ ਕੇ ਸਕੂਲ ਪ੍ਰਿੰਸੀਪਲ ਕੋਲ ਰਿਕਾਰਡ ਹੋਣਾ ਲਾਜ਼ਮੀ ਹੈ। ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹ...
ਸਿਹਤ ਵਿਭਾਗ ਵੱਲੋਂ ਸਮੂਹ ਕੋਲਡ ਚੇਨ ਹੈਂਡਲਰ ਦੀ ਇਕ ਰੋਜ਼ਾ ਸਿਖਲਾਈ ਦਾ ਆਯੋਜਨ

ਸਿਹਤ ਵਿਭਾਗ ਵੱਲੋਂ ਸਮੂਹ ਕੋਲਡ ਚੇਨ ਹੈਂਡਲਰ ਦੀ ਇਕ ਰੋਜ਼ਾ ਸਿਖਲਾਈ ਦਾ ਆਯੋਜਨ

Punjab
ਮਾਨਸਾ, 23 ਅਪ੍ਰੈਲ: ਸਿਹਤ ਵਿਭਾਗ ਵੱਲੋਂ ਜ਼ਿਲੇ੍ਹ ਦੇ ਸਮੂਹ ਕੋਲਡ ਚੇਨ ਹੈਂਡਲਰ ਨੂੰ ਕੋਲਡ ਚੇਨ ਮੈਂਨਟੇਨ ਕਰਨ ਸਬੰਧੀ ਇਕ ਰੋਜ਼ਾ ਸਿਖਲਾਈ ਕਰਵਾਈ ਗਈ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹਰ ਵੈਕਸੀਨ ਅਤੇ ਦਵਾਈ ਨੂੰ ਠੀਕ ਰੱਖਣ ਲਈ ਕੋਲਡ ਚੇਨ ਦੀ ਅਹਿਮ ਭੂਮਿਕਾ ਹੁੰਦੀ ਹੈ, ਸੋ ਸਾਨੂੰ ਸਾਰਿਆਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਜਿੱਥੇ ਜਿੱਥੇ ਸਾਡੇ ਵੈਕਸੀਨ ਸਟੋਰ ਹਨ, ਉਨ੍ਹਾਂ ਥਾਵਾਂ ਦੇ ਆਈ.ਐੱਲ.ਆਰ ਅਤੇ ਡੀਪ ਫਰੀਜ਼ਰ ਹਰ ਸਮੇਂ ਠੀਕ ਕੰਮ ਕਰਦੇ ਹੋਣ, ਸਟੈਪਲਾਈਜਰ ਦਾ ਵਿਸ਼ੇਸ ਤੌਰ ’ਤੇ ਧਿਆਨ ਰੱਖਿਆ ਜਾਵੇ, ਸਵੇਰੇ ਸ਼ਾਮ ਤਾਪਮਾਨ ਨੂੰ ਚੈੱਕ ਕਰਕੇ ਲਾਗਬੁੱਕ ਵਿੱਚ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਬਿਜਲੀ ਆਦਿ ਦੀ ਸਮੱਸਿਆ ਆਂਉਦੀ ਹੈ ਤਾਂ ਤੁਰੰਤ ਇਸ ਨੂੰ ਠੀਕ ਕਰਾਇਆ ਜਾਵੇ ਤਾਂ ਜੋ ਕੋਈ ਵੀ ਵੈਕਸੀਨ ਖਰਾਬ ਨਾ ਹੋ ਸਕੇ । ਪ੍ਰੋਜੈਕਟ ਅਫ਼ਸਰ, (ਯੂਨਾਈਟਡ ਨੈਸ਼ਨ ਡਿਵੈਲਪਮੈਂਟ ਪ੍ਰੋਗਰਾਮ) ਜਾਵੇਦ ਅਹਿਮਦ ਨੇ ਦੱਸਿਆ ਕਿ ਵੈਕਸੀਨ ਤਿਆਰ ਹੋਣ ਤੋਂ ਲੇ ਕੇ ਲਾਭਪਾਤਰੀ ਦੇ ਲੱਗਣ ਤੱਕ ਵੈਕਸੀਨ ਦਾ ਤਾਪਮਾਨ ਠੀਕ ਹੋਵੇ, ਇਸੇ ਨੂੰ ਕੋਲਡ ਚੇਨ ਕਿਹਾ ਜਾਂਦਾ ਹੈ। ...
ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈ ਕੇ ਵਿਖੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ

ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈ ਕੇ ਵਿਖੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ

Punjab
ਮਾਨਸਾ, 23 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ), ਫਫੜੇ ਭਾਈ ਕੇ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ, ਜਗਜੀਵਨ ਸਿੰਘ ਆਲੀਕੇ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਵੋਟਿੰਗ ਕਰਨ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਭਾਰਤ ਇਕ ਲੋਕਤਾਂਤਰਿਕ ਦੇਸ਼ ਹੈ। ਇੱਥੋਂ ਦੇ ਨਾਗਰਿਕਾਂ ਨੂੰ ਵੋਟ ਦੀ ਵਰਤੋਂ ਨਾਲ ਆਪਣੀ ਸਰਕਾਰ ਆਪ ਚੁਣਨ ਦਾ ਅਧਿਕਾਰ ਪ੍ਰਾਪਤ ਹੈ। ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨਾਗਰਿਕ ਨੂੰ ਮਤਦਾਨ ਲਾਜ਼ਮੀ ਕਰਨਾ ਚਾਹੀਦਾ ਹੈ। ਹਰ ਵੋਟਰ ਨੂੰ ਬਿਨ੍ਹਾਂ ਕਿਸੇ ਭੇਦ ਭਾਵ, ਜ਼ਾਤ, ਧਰਮ ਤੋਂ ਉੱਪਰ ਉੱਠ ਕੇ ਨਿਰਪੱਖਤਾ ਨਾਲ ਵੋਟ ਦਾ ਭੁਗਤਾਨ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੋਟਿੰਗ ਪ੍ਰਕਿਰਿਆ ਅਤੇ ਲੋਕ ਸਭਾ ਚੋਣਾਂ ਦੀ ਸਮਾਂ ਸਾਰਣੀ ਬਾਰੇ ਜਾਣਕਾਰੀ ਦਿੱਤੀ ਅਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਨਾਗਰਿ...
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ ”ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ

ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ ”ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ

Punjab
ਮੋਗਾ, 23 ਅਪ੍ਰੈਲ: ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ  ਅਤੇ  ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਸੀਨੀਅਰ ਸਿਟੀਜ਼ਨਾਂ ਨਾਲ ''ਸੀਨੀਅਰ ਸਿਟੀਜ਼ਨ ਮਿਲਣੀ'' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸੀਨੀਅਰ ਸਿਟੀਜ਼ਨ ਸਮਾਜ ਦੇ ਇੱਕ ਵੱਡੇ ਅਤੇ ਬੁੱਧੀਜੀਵੀ ਵਰਗ ਵਿੱਚ ਆਉਂਦੇ ਹਨ ਜੇਕਰ ਇਹਨਾਂ ਦਾ ਸਾਥ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮਿਲੇ ਤਾਂ ਵੋਟ ਫ਼ੀਸਦੀ ਵਿੱਚ ਵੱਡਾ ਵਾਧਾ ਕੀਤਾ ਜਾ ਸਕਦਾ ਹੈ।ਉਹਨਾਂ ਦੱਸਿਆ ਕਿ ਬਜ਼ੁਰਗ ਆਪਣੇ ਪਰਿਵਾਰ ਦੀਆਂ ਸਾਰੀਆਂ ਯੋਗ ਵੋਟਾਂ ਦੇ ਸਹੀ ਇਸਤੇਮਾਲ ਲਈ ਪ੍ਰਸ਼ਾਸ਼ਨ ਦਾ ਸਾਥ ਦੇਣ। ਚੋਣ ਕਮਿਸ਼ਨ ਬਜ਼ੁਰਗ ਵੋਟਰਾਂ ਲਈ ਉਹ ਸਾਰੀਆਂ ਸਹੂਲਤਾਂ ਪੋਲਿੰਗ ਬੂਥਾਂ ਉੱਪਰ ਮੁਹੱਈਆ ਕਰਵਾਏਗਾ ਜਿਸ ਨਾਲ ਉਹ ਆਪਣੀ ਵੋਟ ਦਾ ਇਸਤੇਮਾਲ ਬੜੀ ਹੀ ਆਸਾਨੀ ਨ...
ਐਸ ਐਸ ਪੀ ਨੂੰ ਮਿਥੇਨੌਲ/ਇੰਡਸਟ੍ਰੀਅਲ ਸਪਿਰਟ/ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ ‘ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

ਐਸ ਐਸ ਪੀ ਨੂੰ ਮਿਥੇਨੌਲ/ਇੰਡਸਟ੍ਰੀਅਲ ਸਪਿਰਟ/ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ ‘ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ, 2024: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ ਦੇ ਰਿਕਾਰਡ ਦੀ ਰੋਜ਼ਾਨਾ ਦੇ ਆਧਾਰ 'ਤੇ ਜਾਂਚ ਕਰਕੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਐਸ.ਐਸ.ਪੀ ਡਾ: ਸੰਦੀਪ ਗਰਗ ਸਮੇਤ ਇੱਕ ਸਮੀਖਿਆ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਜਿਲ੍ਹੇ ਵਿੱਚ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ ਤੋਂ ਇਸ ਸਾਰੇ ਸਮਾਨ ਦੀ ਢੋਆ-ਢੁਆਈ ਹੁੰਦੀ ਹੈ, ਇਸ ਲਈ ਸਾਰਿਆਂ 'ਤੇ ਸਖਤੀ ਨਾਲ ਨਜ਼ਰ ਰੱਖਣੀ ਜ਼ਰੂਰੀ ਹੈ। ਉਨ੍ਹਾਂ ਨੇ ਸਹਾਇਕ ਕਮਿਸ਼ਨਰ, ਸਟੇਟ ਟੈਕਸ, ਮੁਨੀਸ਼ ਨਈਅਰ ਨੂੰ ਕਿਹਾ ਕਿ ਉਹ ਮਿਥੇਨੌਲ/ਇੰਡਸਟ੍ਰੀਅਲ ਸਪਿਰਟ ਦੀ ਖਰੀਦ ਅਤੇ ਵਿਕਰੀ ਦੇ ਸਹੀ ਰਿਕਾਰਡ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜੀਐਸਟੀ ਅਫਸਰਾਂ ਅਤੇ ਸਬੰਧਤ ਐਸਡੀਐਮਜ਼ ਦੀ ਅਗਵਾਈ ਵਾਲੀਆਂ ਸਬ ਡਵੀਜ...
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਲਿਫਟਿੰਗ ਵਿਚ ਤੇਜੀ ਦੇ ਦਿੱਤੇ ਹੁਕਮ

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਲਿਫਟਿੰਗ ਵਿਚ ਤੇਜੀ ਦੇ ਦਿੱਤੇ ਹੁਕਮ

Punjab
ਅਬੋਹਰ 23 ਅਪ੍ਰੈਲ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਅਬੋਹਰ ਮੰਡੀ ਦਾ ਦੌਰਾ ਕੀਤਾ ਅਤੇ ਇੱਥੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇੱਥੇ ਉਨ੍ਹਾਂ ਨੇ ਕਣਕ ਦੀ ਲਿਫਟਿੰਗ ਤੇਜ ਕਰਨ ਦੇ ਹੁਕਮ ਦਿੰਦਿਆਂ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਏਂਜਸੀਆਂ ਦੀ ਮੰਗ ਅਨੁਸਾਰ ਟਰੱਕ ਅਤੇ ਲੇਬਰ ਮੁਹਈਆ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ, ਆੜਤੀਆਂ ਜਾਂ ਮਜਦੂਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਖਰੀਦ ਏਂਜਸੀਆਂ ਨੂੰ ਹਦਾਇਤ ਕੀਤੀ ਕਿ ਰੋਜਾਨਾ ਜਿੰਨ੍ਹੀ ਕਣਕ ਆ ਰਹੀ ਹੈ ਉਨ੍ਹੀ ਕਣਕ ਦੀ ਖਰੀਦ ਕੀਤੀ ਜਾਵੇ ਅਤੇ ਦਿਨ ਦੇ ਖਰੀਦ ਦੇ ਬਰਾਬਰ ਹੀ ਲਿਫਟਿੰਗ ਵੀ ਨਾਲੋ ਨਾਲ ਕੀਤੀ ਜਾਵੇ ਤਾਂ ਜੋ ਮੰਡੀ ਵਿਚ ਥਾਂ ਦੀ ਘਾਟ ਨਾ ਆਵੇ ਅਤੇ ਹੋਰ ਕਿਸਾਨ ਮੰਡੀ ਵਿਚ ਆਪਣੀ ਫਸਲ ਲਿਆ ਸਕਨ। ਉਨ੍ਹਾਂ ਨੇ ਕਿਹਾ ਕਿ ਟਰੱਕਾਂ ਦੀ ਵੰਡ ਏਂਜਸੀਆਂ ਆਪਣੀ ਦੇਖਰੇਖ ਹੇਠ ਕਰਵਾਉਣ ਸਭ ਪਾਸੇ ਬਰਾਬਰ ਲਿਫਟਿੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਕੁਤਾਹੀ ਬਰਦਾਸਤ ਨਹੀਂ ਹੋਵੇਗੀ ਅਤੇ ਜਿਸ ਕਿਸੇ ਦੇ ਪੱਧਰ ਤੇ ਵੀ ਢਿੱਲ...
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

Punjab
ਫਰੀਦਕੋਟ, 23 ਅਪ੍ਰੈਲ (       ) ਸਿਵਲ ਸਰਜਨ, ਫਰੀਦਕੋਟ ਡਾ ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ, ਡਾ. ਵਿਸ਼ਵਦੀਪ ਗੋਇਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੋਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਆਰ.ਐਮ.ਐਨ.ਸੀ.ਐਚ ਕੌਂਸਲਰ ਲਵਲੀ ਚਾਵਲਾ ਨੇ ਹਾਜਰ ਗਰਭਵਤੀ ਔਰਤਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਸਿਹਤ ਕੇਂਦਰ ਵਿੱਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ, ਉਨਾਂ ਕੇਅਰ ਕੰਪੈਂਨੀਅਨ ਪ੍ਰੋਗਰਾਮ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਗਰਭ ਅਵੱਸਥਾ ਦੌਰਾਨ ਖਤਰੇ ਦੇ ਚਿੰਨ੍ਹਾਂ ਅਤੇ ਨਿਯਮਿਤ ਜਾਂਚ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ।ਉਨ੍ਹਾਂ ਹਰ ਬੁੱਧਵਾਰ ਮਨਾਏ ਜਾਂਦੇ ...
ਆਂਤਰਪ੍ਰਿਨਿਉਰਸ਼ਿਪ ਪ੍ਰੋਗਰਾਮ ਕੁੱਕ ਤੰਦੂਰ ਦਾ ਆਯੋਜਨ

ਆਂਤਰਪ੍ਰਿਨਿਉਰਸ਼ਿਪ ਪ੍ਰੋਗਰਾਮ ਕੁੱਕ ਤੰਦੂਰ ਦਾ ਆਯੋਜਨ

Punjab
ਬਠਿੰਡਾ, 23 ਅਪ੍ਰੈਲ : ਸਥਾਨਕ ਸਟੇਟ ਇੰਸਟੀਚਿਉਟ ਆਫ ਹੋਟਲ ਮੈਨੇਜਮੈਂਟ ਵੱਲੋਂ ਔਰਤਾਂ ਵਿੱਚ ਆਂਤਰਪ੍ਰੀਨਿਉਰਸ਼ਿਪ ਸਕਿੱਲ ਵਿਕਸਿਤ ਕਰਨ ਲਈ ਆਂਤਰਪ੍ਰਿਨਿਉਰਸ਼ਿਪ ਪ੍ਰੋਗਾਮ ਕੁੱਕ ਤੰਦੂਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬਠਿੰਡਾ ਕੈਂਟ ਵਿੱਚੋ ਫੌਜੀ ਜਵਾਨਾਂ ਦੇ ਪਰਿਵਾਰ ਦੇ ਮੈਂਬਰਾਂ ਸਮੇਤ 44 ਸਿਖਿਆਰਥਾਆ ਨੇ ਹਿੱਸਾ ਲਿਆ। ਇਹ ਸਿਖਲਾਈ ਸੈਰ ਸਪਾਟਾ ਮੰਤਰਾਲੇ, ਭਾਰਤ ਸਰਕਾਰ ਦੇ ਅਧੀਨ ਚਲਦੇ ਪ੍ਰੋਗਰਾਮ ਦੇ ਅਤੰਰਗਤ ਕਰਵਾਈ ਗਈ। ਇਸ ਸਿਖਲਾਈ ਚ ਸਿੱਖਿਆਰਥਿਆਂ ਨੂੰ ਆਈਐਚਐਮ ਦੇ ਅਧਿਆਪਕ ਸ਼੍ਰੀ ਅਭੀਕ ਪ੍ਰਮਾਨਿਕ, ਸ਼੍ਰੀ ਆਸ਼ੀਸ਼ ਨਿਖੰਜ, ਰਣਵੀਰ ਸਿੰਘ ਤੇ ਵਿਸ਼ਲ ਮਹਿੰਦੀਰੱਤਾ ਵੱਲੋਂ ਮੌਕਟੇਲ, ਤਦੂੰਰੀ, ਸਨੈਰਸ, ਇੰਡੀਅਨ ਗ੍ਰੇਵੀਆ, ਚਾਇਨੀਜ, ਬੇਕਰੀ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਉਣੇ ਸਿਖਾਏ ਗਏ। ਅੱਜ ਕੋਰਸ ਪੂਰਾ ਹੋਣ ਦੇ ਦਿਨ ਸਿੱਖਿਆਰਥੀਆਂ ਵੱਲੋ ਟ੍ਰੇਨਿੰਗ ਵਿੱਚ ਸਿੱਖ ਕੇ ਬਣਾਏ ਗਏ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਦੌਰਾਨ ਸ਼੍ਰੀ ਮਤੀ ਸ਼ੁਸ਼ੀਲ ਗੌਤਮ, ਜਿਨ੍ਹਾਂ ਨੇ ਬਠਿੰਡਾ ਕੈਂਟ ਵਿੱਚ ਫੌਜੀ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਹ ਕੋਰਸ ਕਰਨ ਲਈ ਉਤਸ਼ਾਹਿਤ...