ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਲਿਫਟਿੰਗ ਵਿਚ ਤੇਜੀ ਦੇ ਦਿੱਤੇ ਹੁਕਮ
ਅਬੋਹਰ 23 ਅਪ੍ਰੈਲ
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਅਬੋਹਰ ਮੰਡੀ ਦਾ ਦੌਰਾ ਕੀਤਾ ਅਤੇ ਇੱਥੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇੱਥੇ ਉਨ੍ਹਾਂ ਨੇ ਕਣਕ ਦੀ ਲਿਫਟਿੰਗ ਤੇਜ ਕਰਨ ਦੇ ਹੁਕਮ ਦਿੰਦਿਆਂ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਏਂਜਸੀਆਂ ਦੀ ਮੰਗ ਅਨੁਸਾਰ ਟਰੱਕ ਅਤੇ ਲੇਬਰ ਮੁਹਈਆ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ, ਆੜਤੀਆਂ ਜਾਂ ਮਜਦੂਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਖਰੀਦ ਏਂਜਸੀਆਂ ਨੂੰ ਹਦਾਇਤ ਕੀਤੀ ਕਿ ਰੋਜਾਨਾ ਜਿੰਨ੍ਹੀ ਕਣਕ ਆ ਰਹੀ ਹੈ ਉਨ੍ਹੀ ਕਣਕ ਦੀ ਖਰੀਦ ਕੀਤੀ ਜਾਵੇ ਅਤੇ ਦਿਨ ਦੇ ਖਰੀਦ ਦੇ ਬਰਾਬਰ ਹੀ ਲਿਫਟਿੰਗ ਵੀ ਨਾਲੋ ਨਾਲ ਕੀਤੀ ਜਾਵੇ ਤਾਂ ਜੋ ਮੰਡੀ ਵਿਚ ਥਾਂ ਦੀ ਘਾਟ ਨਾ ਆਵੇ ਅਤੇ ਹੋਰ ਕਿਸਾਨ ਮੰਡੀ ਵਿਚ ਆਪਣੀ ਫਸਲ ਲਿਆ ਸਕਨ। ਉਨ੍ਹਾਂ ਨੇ ਕਿਹਾ ਕਿ ਟਰੱਕਾਂ ਦੀ ਵੰਡ ਏਂਜਸੀਆਂ ਆਪਣੀ ਦੇਖਰੇਖ ਹੇਠ ਕਰਵਾਉਣ ਸਭ ਪਾਸੇ ਬਰਾਬਰ ਲਿਫਟਿੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਕੁਤਾਹੀ ਬਰਦਾਸਤ ਨਹੀਂ ਹੋਵੇਗੀ ਅਤੇ ਜਿਸ ਕਿਸੇ ਦੇ ਪੱਧਰ ਤੇ ਵੀ ਢਿੱਲ...








