ਵੱਧ ਰਹੀ ਤਪਸ਼, ਲੂ ਤੋਂ ਬਚੋਂ – ਸਿਵਲ ਸਰਜਨ
ਅੰਮ੍ਰਿਤਸਰ 21 ਮਈ 2024 ( )-
ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਡਾ. ਸੁਮੀਤ ਸਿੰਘ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਵੱਧ ਰਹੀ ਤਪਸ਼ ਵਿਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਘਰੋਂ ਨਿਕਲਣਾ ਚਾਹੀਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਕੋਸ਼ਿਸ ਕਰੋ ਕਿ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ।
ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਜੇਕਰ ਜ਼ਰੂਰਤ ਅਨੂਸਾਰ ਬਾਹਰ ਨਿਕਲਣਾ ਵੀ ਪੈਂਦਾ ਹੈ ਤਾਂ ਕੋਸ਼ਿਸ ਕਰੋ ਕਿ ਬੈਠਣ ਲਈ ਥਾਂ ਠੰਢੀ ਹੋਵੇ। ਉਨਾਂ ਕਿਹਾ ਕਿ ਜ਼ਿਆਦਾ ਪਾਣੀ ਦਾ ਸੇਵਨ ਕਰਨਾ, ਕੋਲਡਰਿੰਕਸ ਪੀਣ ਤੋਂ ਬਚਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਉਨਾਂ ਕਿਹਾ ਕਿ ਪੀਕ ਘੰਟੇ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਲੂ ਆਪਣੀ ਪੂ...








