Shadow

Author: admin

ਸਿਵਲ ਹਸਪਤਾਲ ਫਰੀਦਕੋਟ ਨੂੰ ਪੰਜਾਬ ਵਿੱਚੋਂ ਮਿਲਿਆ ਪਹਿਲਾ ਸਥਾਨ

ਸਿਵਲ ਹਸਪਤਾਲ ਫਰੀਦਕੋਟ ਨੂੰ ਪੰਜਾਬ ਵਿੱਚੋਂ ਮਿਲਿਆ ਪਹਿਲਾ ਸਥਾਨ

Punjab
ਫਰੀਦਕੋਟ, 22 ਅਪ੍ਰੈਲ (            ) ਐਚਐਮਆਈਐਸ ਇੰਡੀਕੇਟਰ ਦੇ ਅਨੁਸਾਰ ਕਲੀਨੀਕਲ ਕਾਰਗੁਜਾਰੀ ਦੇ ਆਧਾਰ ਤੇ ਜਿਲ੍ਹਾ ਸਿਵਲ ਹਸਪਤਾਲ ਫਰੀਦਕੋਟ ਨੇ ਪੰਜਾਬ ਵਿੱਚੋਂ ਪਹਿਲਾ ਦਰਜਾ ਪ੍ਰਾਪਤ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਮਨਿੰਦਰ ਪਾਲ ਸਿੰਘ ਸਿਵਲ ਸਰਜਨ ਫਰੀਦਕੋਟ ਅਤੇ ਡਾ. ਵਿਸ਼ਵਦੀਪ ਗੋਇਲ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਵੱਖ-ਵੱਖ ਵਿੰਗਾਂ ਜਿਵੇਂ ਓ.ਪੀ.ਡੀ., ਆਈ.ਪੀ.ਡੀ., ਸਾਰੇ ਤਰਾਂ ਦੀਆਂ ਸਰਜਰੀਆਂ, ਜਣੇਪਾ ਸੇਵਾਵਾਂ, ਐਕਸਰੇ, ਅਲਟ੍ਰਾ ਸਾਉਂਡ, ਈ.ਸੀ.ਜੀ., ਲੈਬ ਟੈਸਟ, ਡੀ.ਐਨ.ਬੀ. ਆਦਿ ਸੇਵਾਵਾਂ ਵਿੱਚ ਸਿਵਲ ਹਸਪਤਾਲ ਫਰੀਦਕੋਟ ਨੂੰ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਇਸ ਮੌਕੇ ਉਹਨਾਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਇਸ ਪ੍ਰਾਪਤ ਦਾ ਸਮੁੱਚਾ ਸਿਹਰਾ ਸਮੂਹ ਸਟਾਫ ਦੇ ਸਿਰ ਜਾਂਦਾ ਹੈ ਜਿਹਨਾਂ ਦੀ ਮਿਹਨਤ ਅਤੇ ਲਗਨ ਨਾਲ ਇਸ ਪ੍ਰਾਪਤੀ ਕੀਤਾ। ਉਹਨਾਂ ਕਿਹਾ ਕਿ ਹਸਪਤਾਲ ਵਿਖੇ ਆਉਣ ਵਾਲੇ ਹਰ ਲੋੜਵੰਦ ਵਿਅਕਤੀ ਦੇ ਇਲਾਜ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਇਸਤੋਂ ਇਲਾਵਾ ਹਸਪਤਾਲ ਵਿੱਚ ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਮੰਡੀਆਂ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਮੰਡੀਆਂ ਦਾ ਦੌਰਾ

Punjab
ਫਾਜ਼ਿਲਕਾ 22 ਅਪ੍ਰੈਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਵੱਲੋਂ ਫਾਜ਼ਿਲਕਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਅਤੇ ਟਰਾਂਸਪੋਰਟਰਾਂ ਨੂੰ ਸਖਤ ਤਾੜਨਾ ਕੀਤੀ ਕਿ ਮੰਡੀਆਂ ਵਿੱਚੋਂ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ । ਉਨਾਂ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਵਿੱਚ ਢਿੱਲ ਵਰਤਣ ਤੇ ਵਿਭਾਗੀ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਮਜ਼ਦੂਰਾਂ ਦੀ ਹੜਤਾਲ ਕਾਰਨ ਲਿਫਟਿੰਗ ਵਿੱਚ ਕਮੀ ਆਈ ਸੀ ਪਰ ਅੱਜ ਦੁਬਾਰਾ ਤੋਂ ਪੂਰੀ ਰਫਤਾਰ ਨਾਲ ਲਿਫਟਿੰਗ ਸ਼ੁਰੂ ਕਰਵਾ ਦਿੱਤੀ ਗਈ ਹੈ। ਉਹਨਾਂ ਨੇ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਜਿਆਦਾ ਤੋਂ ਜਿਆਦਾ ਟਰੱਕ ਲਿਫਟਿੰਗ ਲਈ ਮੁਹਈਆ ਕਰਵਾਏ ਜਾਣ ਅਤੇ ਮੰਡੀ ਜਾਂ ਗੁਦਾਮ ਵਿੱਚ ਕਣਕ ਦੀ ਲੋਡਿੰਗ ਜਾਂ ਅਨਲੋਡਿੰਗ ਲਈ ਲੇਬਰ ਦੀ ਕੋਈ ਘਾਟ ਨਾ ਆਵੇ। ਉਹਨਾਂ ਸਖਤ ਹਦਾਇਤ ਕੀਤੀ ਕਿ ਮੰਡੀ ਵਿੱਚ ਕਣਕ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ...

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ, 2024: ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਨ ਲਈ ਅੱਜ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਏ ਡੀ ਸੀ (ਜ) ਵਿਰਾਜ ਐਸ ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸਏਐਸ ਨਗਰ ਮੁਹਾਲੀ ਵਿਖੇ ਬੂਟੇ ਲਗਾ ਕੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਾਡੀ ਧਰਤੀ ਦੀ ਸਿਹਤ ਪ੍ਰਤੀ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦਿਨ ਕੀਤੀਆਂ ਗਈਆਂ ਗਤੀਵਿਧੀਆਂ ਸਾਡੀ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਧਰਤੀ ਨੂੰ ਚਿਰ-ਟਿਕਾਊ ਗ੍ਰਹਿ ਬਣਾਉਣ ਦੇ ਅਹਿਦ ਅਤੇ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਦੇ ਹਰੇਕ ਪੋਲਿੰਗ ਸਟੇਸ਼ਨ (ਸਥਾਨ) 'ਤੇ ਬੂਟੇ ਲਗਾ ਕੇ ਧਰਤੀ ਮਾਂ ਪ੍ਰਤੀ ਆਪਣਾ ਫਰਜ਼ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਅੱਜ,  ਪੋਲਿੰਗ ਸਟੇਸ਼ਨਾਂ ਵਜੋਂ ਵਰਤੀਆਂ ਜਾਣ ਵਾਲੀਆਂ ਕੁੱਲ 483 ਥਾਵਾਂ 'ਤੇ ਸਾਰਿਆਂ ਲਈ ਟਿਕਾਊ ਅਤੇ ਬਰਾਬਰੀ ਵਾਲਾ ਭਵਿੱਖ ਪ੍ਰਾਪਤ ਕਰਨ ਦੇ ਉਦੇਸ਼ ਨਾਲ ਬ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

Punjab
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ ਦੇ ਟੀਚੇ’ ਨੂੰ ਪ੍ਰਾਪਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਪ੍ਰਾਪਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹਿੰਮਾਂ ਦੌਰਾਨ ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਅਤੇ ਨਿਰਪੱਖ ਤਰੀਕੇ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਲੋਕੰਤਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਯਕ...
ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

Punjab
ਬਠਿੰਡਾ, 22 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਸਿੰਗੋ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ। ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਨੌਜਵਾਨਾਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।...
ਕਿਸਾਨ ਸਿਖਲਾਈ ਕੈਂਪ ਆਯੋਜਿਤ

ਕਿਸਾਨ ਸਿਖਲਾਈ ਕੈਂਪ ਆਯੋਜਿਤ

Punjab
ਬਠਿੰਡਾ, 22 ਅਪ੍ਰੈਲ : ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਸਿੰਘ ਗਿੱਲ ਤੇ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹੇ ਦੇ ਪਿੰਡ ਮਹਿਮਾ ਭਗਵਾਨਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ ਸਰਬਜੀਤ ਸਿੰਘ ਨੇ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਨਰਮੇ ਦੀਆਂ ਪੁਰਾਣੀਆਂ ਛਿਟੀਆਂ ਨੂੰ ਖੇਤਾਂ ਦੇ ਕਿਨਾਰੇ ਨਹੀਂ ਰੱਖਣਾ ਚਾਹੀਦਾ ਤੇ ਛਿਟੀਆਂ ਝਾੜ ਕੇ ਦੁਬਾਰਾ ਢੇਰ ਲਗਾ ਕੇ, ਛਿਟੀਆਂ ਦੀ ਰਹਿੰਦ-ਖੂਹੰਦ ਨੂੰ ਨਸ਼ਟ ਕਰ ਦਿੱਤਾ ਜਾਵੇ। ਉਨ੍ਹਾਂ ਆਉਂਦੇ ਸਮੇਂ ਵਿੱਚ ਝੋਨੇ ਹੇਠਾਂ ਰਕਬਾ ਘਟਾ ਕੇ ਨਰਮਾ ਅਤੇ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਹਰਦੀਪ ਸਿੰਘ ਨੇ ਕਿਸਾਨਾਂ ਨੂੰ ਖੇਤੀ ਸਾਹਿਤ ਤੇ ਖੇਤੀਬਾੜੀ ਵਿਭਾਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਕਣਕ ਦਾ ਬੀਜ ਆਪਣੇ ਪੱਧਰ ’ਤੇ ਆਪਣੇ ਖੇਤ ਵਿੱਚ ਹੀ ਤਿਆਰ ਕਰਨ ਲਈ ਪ੍ਰਰਿਆ ਤਾਂ ਜੋ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਬੀਜ ਬ...
ਡੀ.ਸੀ. ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡੀ.ਸੀ. ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

Punjab
ਫ਼ਿਰੋਜ਼ਪੁਰ, 22 ਅਪ੍ਰੈਲ 2024:              ਜ਼ਿਲ੍ਹੇ ਵਿੱਚ ਕਣਕ ਦੀ ਚੱਲ ਰਹੀ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਸਮੇਤ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਖ਼ਰੀਦ ਏਜੰਸੀਆਂ ਨੂੰ ਲਿਫ਼ਟਿੰਗ ਦੇ ਕੰਮ ਵਿੱਚ ਜੰਗੀ ਪੱਧਰ ’ਤੇ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਕਿਸਾਨ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।           ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੀਆਂ ਸਾਰੀਆਂ ਮੰਡੀਆਂ 'ਚ ਬੀਤੀ ਸ਼ਾਮ ਤੱਕ 159626 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚ...
ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਰ 22 ਅਪ੍ਰੈਲ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਅਤੇ ਐਸ ਐਸ ਪੀ ਸ੍ਰੀ ਭਾਗੀਰਥ ਮੀਨਾ ਆਈ ਪੀ ਐਸ ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਇੱਥੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਂਜਸੀਆਂ ਨੂੰ ਸਖਤੀ ਨਾਲ ਤਾੜਨਾ ਕੀਤੀ ਕਿ ਖਰੀਦੀ ਗਈ ਕਣਕ ਦੀ ਨਾਲੋ ਨਾਲ ਲਿਫਟਿੰਗ ਕੀਤੀ ਜਾਵੇ ਤਾਂ ਜੋ ਮੰਡੀ ਵਿਚ ਹੋਰ ਕਣਕ ਆਊਣ ਲਈ ਥਾਂ ਦੀ ਉਪਲਬੱਧਤਾ ਬਣੀ ਰਹੇ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਬਰੀਵਾਲਾ ਮੰਡੀ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਆਖਿਆ ਕਿ ਹੁਣ ਟਰਾਂਸਪੋਰਟਰਾਂ ਤੇ ਲੇਬਰ ਦੀ ਹੜਤਾਲ ਦੀ ਸਮੱਸਿਆ ਹੱਲ ਹੋ ਗਈ ਹੈ ਅਤੇ ਹੁਣ ਲਿਫਟਿੰਗ ਪੂਰੀ ਤੇਜੀ ਨਾਲ ਹੋਵੇਗੀ। ਉਨ੍ਹਾਂ ਨੇ ਇੱਥੇ ਕਿਸਾਨਾਂ, ਆੜਤੀਆਂ ਅਤੇ ਲੇਬਰ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਮੌਸਮ ਦੇ ਮੱਦੇਨਜਰ ਮਾਰਕਿਟ ਕਮੇਟੀਆਂ ਅਤੇ ਆੜਤੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਤਰਪਾਲਾਂ ਜਰੂਰਤ ਅਨੁਸਾਰ ਉਪਲਬੱਧ ਹੋਣ ਤਾਂ ਜੋ ਕਿਸੇ ਬਾਰਿਸ਼ ਦੀ ਸੰਭਾਵਨਾ ਹੋਣ ਤੇ ਫਸਲ ਨੂੰ ਢੱਕਿਆ ਜਾ ਸਕੇ।...
ਸਵੀਪ ਟੀਮ ਵੱਲੋਂ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਆਯੋਜਿਤ

ਸਵੀਪ ਟੀਮ ਵੱਲੋਂ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਆਯੋਜਿਤ

Punjab
ਫਿਰੋਜ਼ਪੁਰ 22 ਅਪ੍ਰੈਲ 2024:           ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਚੱਲ ਰਹੀ ਸਵੀਪ ਮੁਹਿੰਮ ਤਹਿਤ ਨਿਵੇਕਲਾ ਉਪਰਾਲਾ ਕਰਦਿਆਂ ਸਥਾਨਕ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਵਿੱਚ ਸਮਾਜ ਸੇਵੀ ਸੰਸਥਾ ਐਗਰੀਡ ਫਾਊਂਡੇਸ਼ਨ ਅਤੇ ਧਰਮਪਾਲ ਬਾਂਸਲ ਚੇਅਰਮੈਨ ਹਾਰਮੋਨੀ ਕਾਲਜ ਦੇ ਸਹਿਯੋਗ ਨਾਲ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਐਸ.ਡੀ.ਐਮ ਡਾ. ਚਾਰੂਮਿਤਾ ਬਤੌਰ ਮੁੱਖ ਮਹਿਮਾਨ ਪਹੁੰਚੇ।           ਐਸ.ਡੀ.ਐਮ ਡਾ. ਚਾਰੂਮਿਤਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਸਵੀਪ ਟੀਮ ਵੱਲੋਂ ਕਰਵਾਈਆਂ ਜਾ ਰਹੀਆਂ ਵੋਟ ਜਾਗਰੂਕਤਾ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਵੀਪ ਗਤੀਵਿਧੀਆਂ ਰਾਹੀਂ ਲੋਕਾਂ, ਨੌਜਵਾਨਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਤੋਂ ਵਾਂਝੇ ਨਾ ਰਹਿ ਜਾਣ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ...
ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ, 2024: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਰਸਾਤ ਤੋਂ ਬਾਅਦ ਪ੍ਰਭਾਵਿਤ ਹੋਏ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਐਸ ਪੀ (ਟਰੈਫਿਕ) ਐਚ ਐਸ ਮਾਨ ਨਾਲ ਅੱਜ ਬਾਅਦ ਦੁਪਹਿਰ ਭਾਗੋ ਮਾਜਰਾ ਅਤੇ ਖਰੜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਭਾਗੋਮਾਜਰਾ ਮੰਡੀ ਜਿੱਥੇ ਲਿਫਟਿੰਗ ਦਾ ਕੰਮ ਢਿੱਲਾ ਸੀ, ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਖਰੜ ਮੰਡੀ ਵਿਖੇ ਲਿਫਟਿੰਗ ਅਤੇ ਜਗ੍ਹਾ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਕਮਿਸ਼ਨ ਏਜੰਟਾਂ ਨੂੰ ਹੁਣ ਤੋਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 57823 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 57284 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ...