Shadow

Author: admin

ਡੀ.ਸੀ. ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡੀ.ਸੀ. ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

Punjab
ਫ਼ਿਰੋਜ਼ਪੁਰ, 22 ਅਪ੍ਰੈਲ 2024:              ਜ਼ਿਲ੍ਹੇ ਵਿੱਚ ਕਣਕ ਦੀ ਚੱਲ ਰਹੀ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਸਮੇਤ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਖ਼ਰੀਦ ਏਜੰਸੀਆਂ ਨੂੰ ਲਿਫ਼ਟਿੰਗ ਦੇ ਕੰਮ ਵਿੱਚ ਜੰਗੀ ਪੱਧਰ ’ਤੇ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਕਿਸਾਨ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।           ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੀਆਂ ਸਾਰੀਆਂ ਮੰਡੀਆਂ 'ਚ ਬੀਤੀ ਸ਼ਾਮ ਤੱਕ 159626 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚ...
ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਰ 22 ਅਪ੍ਰੈਲ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਅਤੇ ਐਸ ਐਸ ਪੀ ਸ੍ਰੀ ਭਾਗੀਰਥ ਮੀਨਾ ਆਈ ਪੀ ਐਸ ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਇੱਥੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਂਜਸੀਆਂ ਨੂੰ ਸਖਤੀ ਨਾਲ ਤਾੜਨਾ ਕੀਤੀ ਕਿ ਖਰੀਦੀ ਗਈ ਕਣਕ ਦੀ ਨਾਲੋ ਨਾਲ ਲਿਫਟਿੰਗ ਕੀਤੀ ਜਾਵੇ ਤਾਂ ਜੋ ਮੰਡੀ ਵਿਚ ਹੋਰ ਕਣਕ ਆਊਣ ਲਈ ਥਾਂ ਦੀ ਉਪਲਬੱਧਤਾ ਬਣੀ ਰਹੇ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਬਰੀਵਾਲਾ ਮੰਡੀ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਆਖਿਆ ਕਿ ਹੁਣ ਟਰਾਂਸਪੋਰਟਰਾਂ ਤੇ ਲੇਬਰ ਦੀ ਹੜਤਾਲ ਦੀ ਸਮੱਸਿਆ ਹੱਲ ਹੋ ਗਈ ਹੈ ਅਤੇ ਹੁਣ ਲਿਫਟਿੰਗ ਪੂਰੀ ਤੇਜੀ ਨਾਲ ਹੋਵੇਗੀ। ਉਨ੍ਹਾਂ ਨੇ ਇੱਥੇ ਕਿਸਾਨਾਂ, ਆੜਤੀਆਂ ਅਤੇ ਲੇਬਰ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਮੌਸਮ ਦੇ ਮੱਦੇਨਜਰ ਮਾਰਕਿਟ ਕਮੇਟੀਆਂ ਅਤੇ ਆੜਤੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਤਰਪਾਲਾਂ ਜਰੂਰਤ ਅਨੁਸਾਰ ਉਪਲਬੱਧ ਹੋਣ ਤਾਂ ਜੋ ਕਿਸੇ ਬਾਰਿਸ਼ ਦੀ ਸੰਭਾਵਨਾ ਹੋਣ ਤੇ ਫਸਲ ਨੂੰ ਢੱਕਿਆ ਜਾ ਸਕੇ।...
ਸਵੀਪ ਟੀਮ ਵੱਲੋਂ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਆਯੋਜਿਤ

ਸਵੀਪ ਟੀਮ ਵੱਲੋਂ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਆਯੋਜਿਤ

Punjab
ਫਿਰੋਜ਼ਪੁਰ 22 ਅਪ੍ਰੈਲ 2024:           ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਚੱਲ ਰਹੀ ਸਵੀਪ ਮੁਹਿੰਮ ਤਹਿਤ ਨਿਵੇਕਲਾ ਉਪਰਾਲਾ ਕਰਦਿਆਂ ਸਥਾਨਕ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਵਿੱਚ ਸਮਾਜ ਸੇਵੀ ਸੰਸਥਾ ਐਗਰੀਡ ਫਾਊਂਡੇਸ਼ਨ ਅਤੇ ਧਰਮਪਾਲ ਬਾਂਸਲ ਚੇਅਰਮੈਨ ਹਾਰਮੋਨੀ ਕਾਲਜ ਦੇ ਸਹਿਯੋਗ ਨਾਲ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਐਸ.ਡੀ.ਐਮ ਡਾ. ਚਾਰੂਮਿਤਾ ਬਤੌਰ ਮੁੱਖ ਮਹਿਮਾਨ ਪਹੁੰਚੇ।           ਐਸ.ਡੀ.ਐਮ ਡਾ. ਚਾਰੂਮਿਤਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਸਵੀਪ ਟੀਮ ਵੱਲੋਂ ਕਰਵਾਈਆਂ ਜਾ ਰਹੀਆਂ ਵੋਟ ਜਾਗਰੂਕਤਾ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਵੀਪ ਗਤੀਵਿਧੀਆਂ ਰਾਹੀਂ ਲੋਕਾਂ, ਨੌਜਵਾਨਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਤੋਂ ਵਾਂਝੇ ਨਾ ਰਹਿ ਜਾਣ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ...
ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ, 2024: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਰਸਾਤ ਤੋਂ ਬਾਅਦ ਪ੍ਰਭਾਵਿਤ ਹੋਏ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਐਸ ਪੀ (ਟਰੈਫਿਕ) ਐਚ ਐਸ ਮਾਨ ਨਾਲ ਅੱਜ ਬਾਅਦ ਦੁਪਹਿਰ ਭਾਗੋ ਮਾਜਰਾ ਅਤੇ ਖਰੜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਭਾਗੋਮਾਜਰਾ ਮੰਡੀ ਜਿੱਥੇ ਲਿਫਟਿੰਗ ਦਾ ਕੰਮ ਢਿੱਲਾ ਸੀ, ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਖਰੜ ਮੰਡੀ ਵਿਖੇ ਲਿਫਟਿੰਗ ਅਤੇ ਜਗ੍ਹਾ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਕਮਿਸ਼ਨ ਏਜੰਟਾਂ ਨੂੰ ਹੁਣ ਤੋਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 57823 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 57284 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ...
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 07 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 07 ਸਕੂਲੀ ਵਾਹਨਾਂ ਦੇ ਕੱਟੇ ਚਲਾਨ

Punjab
ਫਿਰੋਜ਼ਪੁਰ 22 ਅਪ੍ਰੈਲ ( ) ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ 6907 ਆਫ 2009 ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਜ਼ੀਰਾ ਰੋਡ ਅਤੇ ਕੁੱਲਗੜੀ ਵਿਖੇ ਵੱਖ ਵੱਖ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 07 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਜ਼ਿਲ੍ਹਾ ਟ੍ਰੈਫਿਕ ਇੰਚਾਰਜ ਐਸ.ਆਈ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਜਸਵਿੰਦਰ ਕੌਰ ਵੱਲੋਂ ਸਮੇਂ-ਸਮੇਂ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦ...
ਬ੍ਰਿਗੇਡੀਅਰ ਕੇ.ਐਸ. ਬਾਵਾ ਨੇ ਸਰਵੋਤਮ ਕੈਡਿਟਾਂ ਨੂੰ ਵੰਡੇ ਇਨਾਮ

ਬ੍ਰਿਗੇਡੀਅਰ ਕੇ.ਐਸ. ਬਾਵਾ ਨੇ ਸਰਵੋਤਮ ਕੈਡਿਟਾਂ ਨੂੰ ਵੰਡੇ ਇਨਾਮ

Punjab
ਅੰਮ੍ਰਿਤਸਰ 22 ਅਪ੍ਰੈਲ--ਅਕਾਦਮਿਕ ਸਾਲ 2023-24 ਲਈ ਐਨ.ਸੀ.ਸੀ ਦੇ ਦੇ ਸੀਨੀਅਰ ਡਵੀਜ਼ਨ, ਸੀਨੀਅਰ ਵਿੰਗ, ਜੂਨੀਅਰ ਡਵੀਜ਼ਨ ਅਤੇ ਜੂਨੀਅਰ ਵਿੰਗ ਲਈ ਸਰਵੋਤਮ ਕੈਡਿਟਾਂ ਨੂੰ ਕਮਾਂਡਰ, ਬ੍ਰਿਗੇਡੀਅਰ ਕੇ.ਐਸ. ਬਾਵਾ ਦੁਆਰਾ ਨਕਦ ਇਨਾਮ ਦਾ ਚੈਕ ਭੇਟ ਕੀਤਾ ਗਿਆ। ਉਨ੍ਹਾਂ ਨੇ ਚੁਣੇ ਗਏ ਕੈਡਿਟਾਂ ਨੂੰ ਕੈਡਿਟ ਵੈਲਫੇਅਰ ਸੋਸਾਇਟੀ  ਸਕਾਲਰਸ਼ਿਪ ਦੇ ਚੈਕ ਵੀ ਭੇਂਟ ਕੀਤੇ,ਜਿੰਨਾਂ੍ਰ ਵਿਚ 2 ਪੰਜਾਬ ਏਅਰ ਸਕੈਡਅਰਨ ਕੈਡੇਟ ਤੇਜਬੀਰ ਸਿੰਘ, 24 ਪੰਜਾਬ ਬਟਾਲੀਅਨ ਦੇ ਕੈਡੇਟ ਮਨਜੋਤ ਸਿੰਘ, 22 ਪੰਜਾਬ ਬਟਾਲੀਅਨ ਦੇ ਕੈਡੇਟ ਸੈਮੋਟੀ, 24 ਪੰਜਾਬ ਬਟਾਲੀਅਨ ਦੇ ਐਨ ਸੀ ਸੀ ਦੇ ਕੈਡੇਟ ਅੰਜਲੀ ਭਗਤ, 1 ਪੰਜਾਬ ਬਟਾਲੀਅਨ ਐਨ ਸੀ ਸੀ ਦੇ ਕੈਡੇਟ ਮਨਪੀ੍ਰਤ ਸਿੰਘ, 7 ਪੰਜਾਬ ਬਟਾਲੀਅਨ ਐਨ ਸੀ ਸੀ ਕੈਡੇਟ ਜੈਵੀਰ ਸਿੰਘ, 7ਪੰਜਾਬ ਬਟਾਲੀਅਨ ਐਨ ਸੀ ਸੀ ਕੈਡੇਟ ਸੁਖਮੀਤ ਕੌਰ,1ਪੰਜਾਬ ਬਟਾਲੀਅਨ ਐਨ ਸੀ ਸੀ ਕੈਡੇਟ ਸਿਮਰਨ ਕੋਰ, 22ਪੰਜਾਬ ਬਟਾਲੀਅਨ ਐਨ ਸੀ ਸੀ ਕੈਡੇਟ ਮਨਪ੍ਰੀਤ  ਕੋਰ ਸਨ। ਇਸੇ ਤਰਾ੍ਹ ਕੈਡਿਟ ਵੈਲਫੇਅਰ ਸੋਸਾਇਟੀ ਸਕਾਲਰਸ਼ਿਪ ਲਈ ਖਹ ਕੈਡਿਟਾਂ ਨੂੰ ਇਲਾਮ ਤਕਸੀਮ ਕੀਤੇ ਗਏ , ਜਿਨ੍ਹਾਂ ਵਿਚ 1 ਪੰਜਾਬ ਬਟਾਲੀਅਨ ਦੀ ਕੈਡੇਟ ...
ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ

ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ

Punjab
ਅੰਮਿ੍ਰਤਸਰ, 22 ਅਪ੍ਰੈਲ (    )-ਜਿਲੇ ਵਿਚ ਕਣਕ ਦੀ ਆਮਦ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਹਰੇਕ ਮੰਡੀ ਲਈ ਇਕ ਨੋਡਲ ਅਧਿਕਾਰੀ ਤਾਇਨਾਤ ਕੀਤਾ ਹੈ। ਇੰਨਾ ਨੋਡਲ ਅਧਿਕਾਰੀਆਂ ਵਿਚ ਵਧੀਕ ਡਿਪਟੀ ਕਮਿਸ਼ਨਰ, ਐਸ ਡੀ ਐਮ, ਤਹਿਸੀਲਦਾਰ, ਜਿਲਾ ਵਿਕਾਸ ਤੇ ਪੰਚਾਇਤ ਅਧਿਕਾਰੀ, ਬੀ ਡੀ ਪੀ ਓ, ਨਾਇਬ ਤਹਿਸੀਲਦਾਰ, ਸਿੰਚਾਈ, ਖੇਤੀ, ਲੋਕ ਨਿਰਮਾਣ, ਸਮਾਜਿਕ ਸੁਰੱਖਿਆ, ਮੰਡੀ ਬੋਰਡ ਅਤੇ ਮਾਲ ਵਿਭਾਗ ਦੇ ਅਧਿਕਾਰੀ ਸ਼ਾਮਿਲ ਹਨ। ਅੱਜ ਇੰਨਾ ਨੋਡਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤ ਕਰਾਨ ਕਣਕ ਦੀ ਕਟਾਈ 4-5 ਦਿਨ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਤੇਜ਼ੀ ਨਾਲ ਹੋਵੇਗੀ, ਜਿਸ ਕਾਰਨ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ੀ ਨਾਲ ਵਧੇਗੀ। ਉਨਾਂ ਕਿਹਾ ਕਿ ਅਜਿਹੇ ਵਿਚ ਕਣਕ ਦਾ ਸੀਜ਼ਨ ਮਹਿਜ਼ 10-12 ਦਿਨਾਂ ਵਿਚ ਸਿਮਟ ਜਾਣ ਦੀ ਆਸ ਹੈ, ਸੋ ਸਾਰੇ ਨੋਡਲ ਅਧਿਕਾਰੀ ਇੰਨਾ ਦਿਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਤੋਂ ਹੀ ਆਪਣੇ ਕੰਮ ਉਤੇ ਡਟ ਜਾਣ। ਉਨਾਂ ਕਿਹਾ ਕਿ ਸਾਰੇ ਨੋਡਲ ਅਧਿਕਾਰੀ ਮੰਡੀਆਂ ਵਿਚ ਕਣਕ ਦੀ ਖਰੀਦ, ਚੁਕਾਈ, ਅਦਾਇਗੀ ਤੋਂ ਇਲ...
ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

Punjab
ਮਾਨਸਾ, 22 ਅਪ੍ਰੈਲ:     ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ।     ਉਨ੍ਹਾਂ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦਾ ਜਾਇਜਾ ਲੈਣ ਲਈ ਕਿਹਾ ਤੇ ਨਾਲ ਹੀ ਜ਼ਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵਿਸ਼ਵ ਟੀਕਾਕਰਨ ਦੀ 50ਵੀਂ ਵਰੇਗੰਡ ਦੇ ਮੌਕੇ ਮਨਾਏ ਜਾ ਰਹੇ ਸਪੈਸ਼ਲ ਹਫਤੇ ਸਬੰਧੀ ਹਦਾਇਤ ਕੀਤੀ ਕਿ ਕੋਈ ਵੀ ਗਰਭਵਤੀ ਮਾਂ ਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਿਹਤ ਪ੍ਰੋਗਰਾਮ ਲੋਕਾਂ ਤੱਕ ਪਹੁੰਚਾਏ ਜਾਣ।     ਉਨ੍ਹਾਂ ਆਪੋ ਆਪਣੀ ਸਿਹਤ ਸੰਸਥਾ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣ ,ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ , ਹਾਈ ਰਿਸਕ ਗ...
ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ

ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ

Punjab
ਫਰੀਦਕੋਟ, 22 ਅਪ੍ਰੈਲ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿੱਖੇ ਅੱਜ ਕੰਧ ਪੱਤ੍ਰਿਕਾ ਮੁਕਾਬਲੇ ਕਰਵਾਏ ਗਏ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਕਨਵੀਨਰ ਡਾ. ਗਗਨਦੀਪ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਹਾ  ਕਿ ਅਪ੍ਰੈਲ ਮਹੀਨੇ ਦੀ ਕੰਧ ਪੱਤ੍ਰਿਕਾ ਦਾ ਵਿਸ਼ਾ ਵਿਸਾਖੀ ਅਤੇ ਖਾਲਸਾ ਪੰਥ ਦੀ ਸਾਜਨਾ ਨਾਲ ਸੰਬਧਿਤ ਸੀ। ਉਨ੍ਹਾਂ ਦੱਸਿਆ ਕਿ ਕੰਧ ਪੱਤ੍ਰਿਕਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਊਰਜਾ ਨੂੰ ਚੰਗੇ ਪਾਸੇ ਲਾਉਣ ਦੇ ਨਾਲ ਨਾਲ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣਾ ਹੈ। ਇਸ ਮੁਕਾਬਲੇ ਵਿੱਚ ਵੱਖ ਵੱਖ ਵਿਭਾਗਾਂ ਦੇ 20 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋ. ਸੁਖਜੀਤ ਸਿੰਘ ਨੇ ਨਤੀਜੇ ਘੋਸ਼ਿਤ ਕਰਦੇ ਹੋਏ ਦੱਸਿਆ ਕਿ ਯੋਗਿੰਦਰ ਸਿੰਘ ਨੇ ਪਹਿਲਾ, ਖੁਸ਼ਮੀਤ ਕੌਰ ਅਤੇ ਲਵਜੋਤ ਕੌਰ ਨੇ ਦੂਜਾ ਸਥਾਨ ਅਤੇ ਪਿੰਕੀ ਨਿਸ਼ਾਦ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ਼੍ਰੀ ਰਾਜੇਸ਼ ਕੁਮਾਰ, ਯੂਥ ਕੋਆਰਡੀਨੇਟਰ ਡਾ.ਰਾਜੇਸ਼ ਮੋਹਨ ਅਤੇ ਡਾ. ਪੂਜਾ ਭੱਲਾ ਨੇ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਵਿਦਿਆਰਥੀਆ...
ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਮਿਆਦ ਪੁਗੀ ਵਾਲੀਆਂ ਖਾਣ ਪੀਣ ਦੀਆਂ ਵਸਤਾਂ ਨਾ ਵੇਚਣ ਦੀ ਸਖ਼ਤ ਹਦਾਇਤ

ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਮਿਆਦ ਪੁਗੀ ਵਾਲੀਆਂ ਖਾਣ ਪੀਣ ਦੀਆਂ ਵਸਤਾਂ ਨਾ ਵੇਚਣ ਦੀ ਸਖ਼ਤ ਹਦਾਇਤ

Punjab
ਮਾਨਸਾ,  22 ਅਪ੍ਰੈਲ: ਜ਼ਿਲ੍ਹਾ ਸਿਹਤ ਅਫ਼ਸਰ-ਕਮ-ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਫੂਡ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕੋਈ ਵੀ ਮਿਆਦ ਪੁਗੀ ਵਾਲੀ ਖਾਣ ਪੀਣ ਦੀ ਵਸਤੂ ਨਾ ਵੇਚਣ, ਬਲਕਿ ਅਜਿਹੀ ਵਸਤੂ ਨੂੰ ਤੁਰੰਤ ਨਸ਼ਟ ਕਰ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਵਿਅਕਤੀ ਦੀ ਸਿਹਤ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਇੱਕ ਵੈਨ ਵੀ ਚਲਾਈ ਗਈ ਹੈ, ਜੋ ਲਗਾਤਾਰ ਵੱਖ ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਜਾ ਕੇ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਸ਼ੁੱਧਤਾ ਨੂੰ ਚੈੱਕ ਕਰਦੀ ਹੈ, ਇਹ ਵੈਨ 50 ਰੁਪਏ ਫੀਸ ਲੈ ਕੇ ਲੋਕਾਂ ਦੇ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਲੈ ਕੇ ਸ਼ੁੱਧਤਾ ਅਤੇ ਅਸ਼ੁੱਧਤਾ ਨੂੰ ਚੈੱਕ ਕਰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਆਪ ਜਾਂ ਆਪਣੇ ਬੱਚਿਆਂ ਲਈ ਕੋਈ ਵੀ ਖਾਣ ਪੀਣ ਵਾਲੀ ਵਸਤੂ ਖਰੀਦਣ ਸਮੇਂ ਪੈਕਿੰਗ ਵਾਲੀ ਵਸਤੂ ਹੀ ਖਰੀਦਣ ਅਤੇ ਉਸ ਉੱਪਰ ਫੂਡ ਸੇਫਟੀ ਐਕਟ ਦੀ ਰਜਿਸਟ੍ਰੇਸ਼ਨ ਅਤੇ ਮਿਆਦ ਦੀ ਮਿਤੀ ਦੇਖਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਬਸ ਜਾ ਗੱਡੀ ਵਿੱਚ ਸਫ਼ਰ ...