ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਐਸਐਮਓ ਡਾ. ਗਾਂਧੀ
ਫਾਜਿਲਕਾ, 20 ਮਈ
ਡਾ ਚੰਦਰ ਸ਼ੇਖਰ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਪ੍ਰਧਾਨਗੀ ਹੇਠ ਅੱਜ ਸੀਐਚਸੀ ਖੂਈ ਖੇੜਾ ਵਿਖੇ ਸਮੂਹ ਆਸ਼ਾ ਵਰਕਰਾਂ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਜਾਣਕਾਰੀ ਦੇਣ ਲਈ ਬੈਠਕ ਕੀਤੀ ਗਈ।
ਇਸ ਮੌਕੇ ਡਾ ਗਾਂਧੀ ਨੇ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ, ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ...








