ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ
ਸ੍ਰੀ ਮੁਕਤਸਰ ਸਾਹਿਰ 22 ਅਪ੍ਰੈਲ
ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਅਤੇ ਐਸ ਐਸ ਪੀ ਸ੍ਰੀ ਭਾਗੀਰਥ ਮੀਨਾ ਆਈ ਪੀ ਐਸ ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਇੱਥੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਂਜਸੀਆਂ ਨੂੰ ਸਖਤੀ ਨਾਲ ਤਾੜਨਾ ਕੀਤੀ ਕਿ ਖਰੀਦੀ ਗਈ ਕਣਕ ਦੀ ਨਾਲੋ ਨਾਲ ਲਿਫਟਿੰਗ ਕੀਤੀ ਜਾਵੇ ਤਾਂ ਜੋ ਮੰਡੀ ਵਿਚ ਹੋਰ ਕਣਕ ਆਊਣ ਲਈ ਥਾਂ ਦੀ ਉਪਲਬੱਧਤਾ ਬਣੀ ਰਹੇ।
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਬਰੀਵਾਲਾ ਮੰਡੀ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਆਖਿਆ ਕਿ ਹੁਣ ਟਰਾਂਸਪੋਰਟਰਾਂ ਤੇ ਲੇਬਰ ਦੀ ਹੜਤਾਲ ਦੀ ਸਮੱਸਿਆ ਹੱਲ ਹੋ ਗਈ ਹੈ ਅਤੇ ਹੁਣ ਲਿਫਟਿੰਗ ਪੂਰੀ ਤੇਜੀ ਨਾਲ ਹੋਵੇਗੀ। ਉਨ੍ਹਾਂ ਨੇ ਇੱਥੇ ਕਿਸਾਨਾਂ, ਆੜਤੀਆਂ ਅਤੇ ਲੇਬਰ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਮੌਸਮ ਦੇ ਮੱਦੇਨਜਰ ਮਾਰਕਿਟ ਕਮੇਟੀਆਂ ਅਤੇ ਆੜਤੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਤਰਪਾਲਾਂ ਜਰੂਰਤ ਅਨੁਸਾਰ ਉਪਲਬੱਧ ਹੋਣ ਤਾਂ ਜੋ ਕਿਸੇ ਬਾਰਿਸ਼ ਦੀ ਸੰਭਾਵਨਾ ਹੋਣ ਤੇ ਫਸਲ ਨੂੰ ਢੱਕਿਆ ਜਾ ਸਕੇ।...








