Saturday, August 22
Shadow

Author: admin

ਸਿੱਖਿਆ ਵਿਭਾਗ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ

ਸਿੱਖਿਆ ਵਿਭਾਗ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ

Punjab
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 22  ਅਪ੍ਰੈਲ ਚੋਣ ਕਮਿਸ਼ਨਰ ਪੰਜਾਬ ਅਤੇ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀਆ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ ਗਿੱਦੜਬਾਹਾ ਡਾ: ਅਜੀਤਪਾਲ ਸਿੰਘ ਚਹਿਲ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫਸਰ ਸ਼੍ਰੀ ਕਪਿਲ ਸ਼ਰਮਾ  ਦੇ ਸਹਿਯੋਗ ਨਾਲ ਸਵੀਪ ਟੀਮ 084 ਗਿੱਦਰਬਾਹਾ ਵਲੋਂ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ  ਬੀ.ਐਲ.ਓ. ਸ਼੍ਰੀ ਜਗਮੀਤ ਸਿੰਘ ਅਤੇ ਜਸਵੀਰ ਸਿੰਘ ਡੇਡੀਕੇਟਿਡ ਏ.ਈ.ਆਰ .ਓ.ਦੀ ਹਾਜ਼ਰੀ ਵਿੱਚ ਸ.ਸ.ਸ.ਸ. ਸਕੂਲ ਕੁਰਾਈਵਾਲਾ  ਵਲੋ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਕੁਰਾਈਵਾਲਾ ਵਿਖੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਰੈਲੀ ਵਿੱਚ ਬੱਚਿਆਂ ਵਲੋਂ ਸਲੋਗਨਾਂ ਰਾਹੀਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈ,ਲਾਲਚ ਤੋਂ ਮਤਦਾਨ ਕਰਨ ਦੀ ਅਪੀਲ ਕੀਤੀ ਗਈ ।ਇਸ ਸਮੇਂ ਸਕੂਲ ਇੰਚਾਰਜ ਸ਼੍ਰੀ ਕੁਲਵਿੰਦਰ ਸਿੰਘ ਅਤੇ ਸਮੂਹ ਸਟਾਫ ਵੀ ਹਾਜ਼ਰ ਸਨ।...
ਪਿੰਡ ਸਾਬੂਆਣਾ , ਬਾਂਡੀ ਵਾਲਾ ਅਤੇ ਕਬੂਲਸ਼ਾਹ ਖੁੱਬਣ ਦੇ ਸਕੂਲਾਂ, ਡਿਸਪੈਂਸਰੀਆਂ ਅਤੇ ਦਾਣਾ ਮੰਡੀ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਪਿੰਡ ਸਾਬੂਆਣਾ , ਬਾਂਡੀ ਵਾਲਾ ਅਤੇ ਕਬੂਲਸ਼ਾਹ ਖੁੱਬਣ ਦੇ ਸਕੂਲਾਂ, ਡਿਸਪੈਂਸਰੀਆਂ ਅਤੇ ਦਾਣਾ ਮੰਡੀ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

Punjab
ਫਾਜ਼ਿਲਕਾ 22 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਪਿੰਡ ਸਾਬੂਆਣਾ, ਬਾਂਡੀ ਵਾਲਾ ਅਤੇ ਕਬੂਲਸ਼ਾਹ ਖੁੱਬਣ ਦੇ ਸਕੂਲਾਂ, ਡਿਸਪੈਂਸਰੀਆਂ ਅਤੇ ਦਾਣਾ ਮੰਡੀ ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ | ਇਸ ਮੌਕੇ ਟੀਮ ਦੁਆਰਾ ਸਕੂਲਾਂ ਦੇ ...
ਸਹਾਇਕ ਕਮਿਸ਼ਨਰ ਸੁਭੀ ਆਂਗਰਾ ਵੱਲੋਂ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ

ਸਹਾਇਕ ਕਮਿਸ਼ਨਰ ਸੁਭੀ ਆਂਗਰਾ ਵੱਲੋਂ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ

Punjab
ਮੋਗਾ, 22 ਅਪ੍ਰੈਲ: ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾ ਦੀ ਲਗਾਤਾਰਤਾ ਵਿੱਚ ਅੱਜ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ। ਪ੍ਰਿੰਸੀਪਲਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵਿੱਚ ਵੋਟ ਦੀ ਮਹੱਤਤਾ ਪ੍ਰਤੀ ਚੇਤਨਤਾ ਪੈਦਾ ਕਰਕੇ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲ ਬੱਚਿਆਂ ਨੂੰ ਜਾਗਰੂਕ ਕਰਨ ਕਿ ਉਹ ਇਸ ਗੱਲ ਤੇ ਜ਼ੋਰ ਦੇਣ ਕਿ ਉਨ੍ਹਾਂ ਦੇ  ਮਾਤਾ-ਪਿਤਾ, ਭੈਣ-ਭਰਾ, ਬਜ਼ੁਰਗ ਵੋਟ ਦੇ ਸਹੀ ਤੇ ਲਾਜ਼ਮੀ ਇਸਤੇਮਾਲ ਕਰਨ ਨੂੰ ਯਕੀਨੀ ਬਣਾਉਣ । ਇਸ ਦਿਸ਼ਾ ਵਿੱਚ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕਰਨ ਲਈ ਪ੍ਰਿੰਸੀਪਲ ਰੋਜ਼ਾਨਾ ਬੱਚਿਆਂ ਵੋਟ ਦੇ ਵਿਸ਼ੇ ਉੱਪਰ ਭਾਸ਼ਣ ਦੇਣ।...
ਤੰਦਰੁਸਤ ਰਹਿਣ ਲਈ ਲਿਵਰ ਦਾ ਧਿਆਨ ਰੱਖਣਾ ਅਤੇ ਸਮੇਂ ਸਮੇਂ ਤੇ ਇਸਦੇ ਟੈਸਟ ਕਰਵਾਉਣੇ ਜਰੂਰੀ

ਤੰਦਰੁਸਤ ਰਹਿਣ ਲਈ ਲਿਵਰ ਦਾ ਧਿਆਨ ਰੱਖਣਾ ਅਤੇ ਸਮੇਂ ਸਮੇਂ ਤੇ ਇਸਦੇ ਟੈਸਟ ਕਰਵਾਉਣੇ ਜਰੂਰੀ

Punjab
ਫਾਜ਼ਿਲਕਾ 22 ਅਪ੍ਰੈਲ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੀਮਾਰੀਆਂ ਤੋਂ ਬਚਣ ਲਈ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਜਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਵਿਸ਼ਵ ਲਿਵਰ ਦਿਵਸ ਦੇ ਸਬੰਧ ਵਿਚ  ਸਿਵਲ ਹਸਪਤਾਲ  ਵਿਖੇ ਦੌਰਾ ਕੀਤਾ ਗਿਆ। ਇਸ ਦੌਰਾਨ ਮਾਸ ਮੀਡੀਆ ਵਿੰਗ ਤੋ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਲਿਵਰ ਦੀਆਂ ਬੀਮਾਰੀਆਂ ਦੀ ਸਮੇਂ ਸਿਰ ਪਹਿਚਾਣ, ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਹਰ ਸਾਲ 19 ਅਪ੍ਰੈਲ ਵਿਸ਼ਵ ਲਿਵਰ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਲਿਵਰ ਦੀਆ ਬੀਮਾਰੀਆਂ ਸਬੰਧੀ ਜਾਗਰੁਕ ਕੀਤਾ ਜਾ ਸਕੇ । ਉਨ੍ਹਾ ਕਿਹਾ ਕਿ ਲਿਵਰ ਸਾਡੇ ਸਰੀਰ ਦਾ ਮਹੱਤਪੂਰਣ ਅੰਗ ਹੈ ਅਤੇ ਸਾਡੀ ਖੁਰਾਕ ਨੂੰ ਪਚਾਉਣ ਦੇ ਨਾਲ ਨਾਲ ਬੀਮਾਰੀਆਂ ਨਾਲ ਲੜਣ ਦੀ ਸ਼ਕਤੀ ਪੈਦਾ ਕਰਦਾ ਹੈ, ਜਹਿਰੀਲੇ ਪਦਾਰਥਾਂ ਦੀ ਫਿਲਟਰੇਸ਼ਨ ਵੀ ਕਰਦਾ ਹੈ। ਇਸ ਦੇ ਨਾਲ ਨਾਲ ਲਿਵਰ ਵਿਟਾਮਨਜ਼, ਮਿਨਰਲ ਅਤੇ ਗਲੂਕੋਜ਼ ਦੀ ਸਟੋਰੇਜ਼ ਕਰਦਾ ਹੈ ਅਤੇ ਲੋੜ ਪੈਣ ਤੇ ਸਰੀਰ ਨੂੰ ਪ੍ਰਦਾਨ ਕ...
ਟੀਮ ਸਵੀਪ ਵੱਲੋਂ ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ, ਝੂਰੜ ਖੇੜਾ ਅਤੇ ਆਲਮਗੜ੍ਹ ਵਿਖੇ ਲਗਾਇਆ ਵੋਟਰ ਜਾਗਰੁਕਤਾ ਕੈਂਪ ਲਗਾਇਆ

ਟੀਮ ਸਵੀਪ ਵੱਲੋਂ ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ, ਝੂਰੜ ਖੇੜਾ ਅਤੇ ਆਲਮਗੜ੍ਹ ਵਿਖੇ ਲਗਾਇਆ ਵੋਟਰ ਜਾਗਰੁਕਤਾ ਕੈਂਪ ਲਗਾਇਆ

Punjab
ਅਬੋਹਰ 22 ਅਪ੍ਰੈਲ ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸ਼੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਪਿੰਡ ਸੀਤੋ ਗੁੰਨੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪ੍ਰਾਇਮਰੀ ਸਕੂਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ, ਸ਼੍ਰੀ ਅਭੀਜੀਤ ਵਧਵਾ ਸੀਐਚਟੀ, ਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰ ਅਤੇ ਸ. ਸੁਖਵਿੰਦਰ ਸਿੰਘ ਟੀਮ ਮੈਂਬਰ ਦੇ ਸਹਿਯੋਗ ਨਾਲ ਆਮ ਜਨਤਾ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਵਿੱਚ ਵੱਧ–ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਝੂਰੜ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਣਾ ਮੰਡੀ, ਪ੍ਰਾਇਮਰੀ ਸਕੂਲ ਵਿਖੇ ਵੀ ਵੋ...
ਸਵੀਪ ਪ੍ਰੋਜੈਕਟ ਅਧੀਨ ਕੇਨਵੇ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਨਾਟਕ ਰਾਹੀਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ

ਸਵੀਪ ਪ੍ਰੋਜੈਕਟ ਅਧੀਨ ਕੇਨਵੇ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਨਾਟਕ ਰਾਹੀਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ

Punjab
ਅਬੋਹਰ 22 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ  ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ - 81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਕੇਨਵੇ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿੱਚ ਨਾਟਕ ਕਰਵਾਇਆ।ਬੱਚਿਆਂ ਨੇ ਬਹੁਤ ਮਿਹਨਤ ਅਤੇ ਲਗਨ ਨਾਲ ਇਸ ਨਾਟਕ ਨੂੰ ਤਿਆਰ ਕੀਤਾ ਅਤੇ ਇਸ ਨਾਟਕ ਰਾਹੀ ਇਹ ਸੁਨੇਹਾ ਦਿੱਤਾ ਕਿ ਸਾਰੇ ਲੋਕ 01 ਜੂਨ 2024 ਨੂੰ ਹੋਣ ਵਾਲੀਆ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਦੀ ਵਰਤੋਂ ਧਰਮ, ਜਾਤੀ,ਭਾਈਚਾਰੇ,ਭਾਸ਼ਾ ਜਾ ਕਿਸੇ ਵੀ ਹੋਰ ਲਾਲਚ ...
ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਪਿੰਡ ਝੰਗੜ੍ਹ ਭੈਣੀ ਅਤੇ ਕਾਵਾਂ ਵਾਲੀ ਦੇ ਸਕੂਲਾਂ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ ਅਤੇ ਹਸਤਾਖ਼ਰ ਅਭਿਆਨ

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਪਿੰਡ ਝੰਗੜ੍ਹ ਭੈਣੀ ਅਤੇ ਕਾਵਾਂ ਵਾਲੀ ਦੇ ਸਕੂਲਾਂ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ ਅਤੇ ਹਸਤਾਖ਼ਰ ਅਭਿਆਨ

Punjab
ਫਾਜ਼ਿਲਕਾ 22 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ , ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਪਿੰਡ ਝੰਗੜ੍ਹ ਭੈਣੀ ਅਤੇ ਕਾਵਾਂ ਵਾਲੀ ਦੇ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ | ਇਸ ਮੌਕੇ ਟੀਮ ਦੁਆਰਾ ਸਕੂਲਾਂ ਦੇ ਮੁੱਖੀਆਂ  ਸ਼੍ਰੀ ਮਹਿੰਦਰ ਕੁਮਾਰ ਅਤੇ ਸ਼੍ਰੀਮਤੀ ਮੀਨੂ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ  ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024  ਲਈ ਜਾਗਰੁ...
ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

Punjab
ਚੰਡੀਗੜ੍ਹ, 21 ਅਪਰੈਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਦੀ ਫੌਰੀ ਤੌਰ ਉਤੇ ਖਰੀਦ ਹੋਵੇ। ਇਸ ਦੇ ਨਾਲ ਹੀ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਯਕੀਨੀ ਬਣਾਈ ਜਾਵੇ।  ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਰੋਜ਼ ਆਪਣੇ ਜਿਲ੍ਹੇ ਦੀ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਨ ਜਿਸ ਵਿੱਚ ਉਹ ਜਿਲ੍ਹੇ ਦੀ ਹਰ ਮੰਡੀ ਦੇ ਵਿੱਚ ਹੋ ਰਹੀ ਖਰੀਦ ਦੀ ਸਮੀਖਿਆ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ਤੇ ਮੰਡੀਆਂ ਦਾ ਦੌਰਾ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਬੇਮੌਸਮੀ ਬਾਰਿਸ਼ ਨਾਲ ਹੋਏ ਕਿਸ...
ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ

ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ

Punjab
ਫਰੀਦਕੋਟ 22 ਅਪ੍ਰੈਲ 2024      ਬਾਰਿਸ਼ ਤੋਂ ਬਾਅਦ ਕਣਕ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਫਰੀਦਕੋਟ ਦੀ ਮੇਨ ਮੰਡੀ ਅਤੇ ਪਿੰਡ ਗੋਲੇਵਾਲਾ ਤੇ ਪੱਖੀ ਕਲਾਂ ਦੇ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਕਿਸਾਨਾਂ ,ਆੜਤੀਆਂ ਤੇ ਲੇਬਰ ਨਾਲ ਗੱਲਬਾਤ ਕਰਦਿਆਂ ਕਿਹਾ ਕਣਕ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।    ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਪਈ ਕਣਕ ਦੀ ਨਮੀ ਦੀ ਮਾਤਰਾ ਚੈੱਕ ਕਰਦਿਆਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ , ਲੇਬਰ, ਆੜ੍ਹਤੀਆਂ ਦੀ ਸਹੂਲਤ ਲਈ  ਸਾਰੇ ਪ੍ਰਬੰਧ ਵਧੀਆ ਤਰੀਕੇ ਨਾਲ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਦਰਪੇਸ਼ ਆਉਂਦੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਜਰੂਰ ਲਿਆਂਦਾ ਜਾਵੇ ਤਾਂ ਜੋ ਉਸ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ...
ਵੋਟਰ ਜਾਗਰੂਕਤਾ ਅਭਿਆਨ ਤਹਿਤ ਸਾਈਕਲ ਰੈਲੀ ਕੱਢੀ ਗਈ

ਵੋਟਰ ਜਾਗਰੂਕਤਾ ਅਭਿਆਨ ਤਹਿਤ ਸਾਈਕਲ ਰੈਲੀ ਕੱਢੀ ਗਈ

Punjab
ਫ਼ਰੀਦਕੋਟ, 22 ਅਪ੍ਰੈਲ 2024 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਵਿਖੇ ਸਵੀਪ ਤਹਿਤ ਸਾਈਕਲ ਰੈਲੀ ਕੱਢੀ ਗਈ। ਸਕੂਲ ਦੇ ਮੁਖੀ ਜਸਵਿੰਦਰਪਾਲ ਸਿੰਘ ਮਿੰਟੂ ਨੇ ਸਾਈਕਲ ਰੈਲੀ ਨੂੰ  ਹਰੀ ਝੰਡੀ ਦਿੱਤੀ । ਇਸ ਰੈਲੀ ਦੌਰਾਨ ਸਕੂਲ ਦੇ ਕਰੀਅਰ ਮਾਸਟਰ ਹਰਦੀਪ ਸਿੰਘ ਨੇ ਰਾਹ ਵਿੱਚ ਪੈਂਦੀਆਂ ਵੱਖ-ਵੱਖ ਥਾਵਾਂ ਤੇ ਰੁਕ ਕੇ ਦੱਸਿਆ ਕਿ ਲੋਕ ਸਭਾ ਦੀਆਂ ਚੋਣਾਂ ਨੂੰ  ਮੁੱਖ ਰੱਖਦੇ ਹੋਏ ਲੋਕਾਂ ਨੂੰ  ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਸਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਰੈਲੀ ਕੱਢੀ ਗਈ ਹੈ । ਇਸ ਸਾਈਕਲ ਰੈਲੀ ਦੌਰਾਨ ਸੀ-ਵਿਜ਼ਿਲ ਐਪ, 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ  ਵੀ ਘਰ ਬੈਠੇ ਵੋਟ ਪਾਉਣ ਦੀ ਸਹੂਲਤ ਸਬੰਧੀ ਜਾਣਕਾਰੀ ਦਿੱਤੀ । ਵਿਦਿਆਰਥੀਆਂ ਦੇ ਹੱਥਾਂ ਵਿਚ ਲੋਕਾਂ ਨੂੰ  ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕਤਾ ਪੈਦਾ ਕਰਨ ਵਾਲੇ ਹੱਥੀਂ ਤਿਆਰ ਕੀਤੇ ਪੋਸਟਰ ਫੜੇ ਹੋਏ ਸਨ, ਜਿਸ ਚ ਮੇਰੀ ਵੋਟ-ਮੇਰੀ ਪਹਿਚਾਣ, ਆਓ ਰਲ ਮਿਲ ਵੋਟਾਂ ਪਾਈਏ-ਲੋਕਤੰਤਰ ਮਜ਼ਬੂਤ ਬਣਾਈਏ, ਵੋਟ ਪ੍ਰਤੀਸ਼ਤ ਵਧਾਈਏ-ਆਓ...