ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ
ਧਰਮਕੋਟ 21 ਅਪ੍ਰੈਲ
1 ਜੂਨ, 2024 ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟ ਨੂੰ ਯਕੀਨਨ ਤੌਰ ਤੇ ਇਸਤੇਮਾਲ ਕਰਨ ਦਾ ਨਾਅਰਾ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰ ਇੱਕ ਯੋਗ ਨਾਗਰਿਕ ਦਾ ਯੋਗਦਾਨ ਯਕੀਨੀ ਬਣਾਇਆ ਜਾ ਸਕੇ।
ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰ. ਜਸਪਾਲ ਸਿੰਘ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਵੋਟ ਨੂੰ ਯਕੀਨਨ ਤੇ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਦਾ ਸੁਨੇਹਾ ਦੇਣ ਲਈ, ਜਾਗਰੂਕਤਾ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੋਂ ਚਲਾਇਆ ਜਾ ਰਿਹਾ ਹੈ ਜਿਸਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਵੀ ਮਿਲ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਵੋਟਰ ਜਾਗਰੂਕਤਾ ਤੋਂ ਇਲਾਵਾ ਵੋਟਾਂ ਸਬੰਧੀ ਵੋਟਰਾਂ ਦੇ ਹਰੇਕ ਤੌਰ ਦੇ ਸ਼ੰਕੇ ਦੂਰ ਕੀਤੇ ਜਾ ਰਹੇ ਹਨ। ਇਨ੍ਹਾਂ ਗਤੀਵਿਧੀਆਂ ਦੀ ਲੜੀ ਵਿੱਚ ਆਰ ਕੇ ਐਸ ਇੰਟਰਨੈਸ਼ਨਲ ਪਬਲਿਕ ਸਕੂਲ ਜਨਰ, ਗਲੋਬਲ ਵਿਜਡਮ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਤੋਂ ਇਲਾਵਾ ਹੋਰ ਵੀ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ ਗਏ ਅਤੇ ਸਕੂਲੀ ਵਿਦਿਆਰਥੀਆਂ/ਸਟਾਫ਼ ਨੂੰ ਵੋਟਾਂ ਪ੍ਰਤੀ ਜਾਗਰੂਕ ...








