Saturday, August 22
Shadow

Author: admin

ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵਜੋਂ ਤਿਆਰ ਕੀਤਾ ਜਾਵੇਗਾ-ਮਨਜੀਤ ਸਿੰਘ ਰਾਜਲਾ

ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵਜੋਂ ਤਿਆਰ ਕੀਤਾ ਜਾਵੇਗਾ-ਮਨਜੀਤ ਸਿੰਘ ਰਾਜਲਾ

Punjab
ਮਾਨਸਾ, 20 ਅਪ੍ਰੈਲ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸ. ਡੀ. ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਹਲਕਾ ਮਾਨਸਾ ਦੇ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ ਲਿਆ।     ਉਨ੍ਹਾਂ ਹਲਕੇ ਵਿਚਲੇ ਵੱਖ ਵੱਖ ਖਰਚੇ ਪ੍ਰਤੀ ਸੰਵੇਦਨਸ਼ੀਲ ਅਤੇ ਨਾਜ਼ੁਕ ਬੂਥਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵੱਜੋਂ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਹਲਕੇ ਵਿਚਲੇ ਸਾਰੇ ਪੋਲਿੰਗ ਬੂਥਾਂ ਉੱਪਰ ਪੀਣ ਵਾਲੇ ਪਾਣੀ, ਛਾਂਦਾਰ ਏਰੀਆ,ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਉਡੀਕ ਕੇਂਦਰ, ਵ੍ਹੀਲ ਚੇਅਰ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ।        ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੂਥਾਂ ਉੱਪਰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ 01 ਜੂਨ ਵਾਲੇ ਦਿਨ ਵੱਧ ਤੋਂ ਵੱਧ ਵੋਟਿੰਗ ਕਰਨ ਦਾ ਸੁਨੇਹਾ ਦਿੱਤਾ।      ਉਹਨਾਂ ਦਸ਼ਮੇਸ਼ ਪਬਲਿਕ ਸਕੂਲ, ਮਾਤਾ ...
ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਲਿਆ ਲੋਕਤੰਤਰ ਨੂੰ ਮਜਬੂਤ ਕਰਨ ਦਾ ਪ੍ਰਣ

ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਲਿਆ ਲੋਕਤੰਤਰ ਨੂੰ ਮਜਬੂਤ ਕਰਨ ਦਾ ਪ੍ਰਣ

Punjab
ਅੰਮ੍ਰਿਤਸਰ 20 ਅਪ੍ਰੈਲ 2024:--ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਸਵੇਰ ਦੀ ਸਭਾ ਵਿੱਚ ਸਾਂਝੇ ਤੌਰ ਤੇ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਵੋਟਰ ਜਾਗਰੂਕਤਾ ਫ਼ੈਲਾਉਣ ਦਾ ਪ੍ਰਣ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੰਡਿਆਲਾ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ਼੍ਰੀਮਤੀ ਇੰਦੂ ਮੰਗੋਤਰਾ ਨੇ ਦੱਸਿਆ ਕਿ ਸਵੇਰ ਦੀ ਸਭਾ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਆਸ-ਪਾਸ ਦੇ ਸਮੂਹ ਨਾਗਰਿਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਜ਼ਰੂਰ ਪ੍ਰੇਰਿਤ ਕਰਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਅਧਿਆਪਕਾਂ ਵਲੋਂ ਵੋਟਰ ਜਾਗਰੂਕਤਾ ਲੈੱਕਚਰ ਵੀ ਦਿ...
ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ

Punjab
ਲੁਧਿਆਣਾ, 20 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪਤਾ ਲਗਾਉਣ ਦੇ ਆਦੇਸ਼ ਦਿੱਤੇ ਹਨ ਕਿ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕੋਈ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਟੀਮਾਂ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ ਅਤੇ ਇੱਕ ਦਿਨ ਵਿੱਚ ਰਿਪੋਰਟ ਮੁਕੰਮਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਐਸ.ਡੀ.ਐਮਜ਼ ਅਤੇ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਰਿਪੋਰਟ ਭੇਜਣਾ ਯਕੀਨੀ ਬਣਾਉਣ ਲਈ ਵੀ ਕਿਹਾ।...
ਸਵੀਪ ਬਾਰੇ ਜਾਗਰੂਕ ਕੀਤਾ

ਸਵੀਪ ਬਾਰੇ ਜਾਗਰੂਕ ਕੀਤਾ

Punjab
ਅੰਮ੍ਰਿਤਸਰ 20 ਅਪ੍ਰੈਲ 2024:----ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋਂ ਜਾਰੀ  ਹਦਾਇਤਾਂ ਅਨੁਸਾਰ  ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜੀ.ਆਈ.ਜੀ.ਟੀ, ਹਾਲ ਗੇਟ ਅ੍ਰੰਮਿਤਸਰ ਵਿਖੇ ਅਲੂਮਨੀ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਮੀਟਿੰਗ ਕੀਤੀ ਗਈ। ਸ੍ਰੀ ਬਰਿੰਦਰਜੀਤ ਸਿੰਘ ਪਿ੍ਰੰਸੀਪਲ ਵੱਲੋਂ ਸੰਬੋਧਨ ਕਰਦਿਆਂ ਐਸੋਸੀਏਸ਼ਨ   ਬਾਰੇ ਦੱਸਿਆ ਗਿਆ। ਇੰਡਸਟਰੀ ਵਿੱਚ ਨੌਕਰੀਆਂ ਕਰ ਰਹੇ ਇਸ ਸੰਸਥਾ ਦੇ ਪਾਸ ਆਊਟ ਸਿਖਿਆਰਥੀ ਟਰੇਡ ਸੀਵਿੰਗ ਟੈਕਨੋਲੋਜੀ , ਫੈਸਨ ਡਿਜਾਈਨ ਐਂਡ ਟੈਕਨਾਲੋਜੀ, ਆਈ.ਸੀ.ਟੀ.ਐਸ.ਐਮ ਅਤੇ ਟਰੇਡ ਸਰਫੇਸ ਓਰਨਾਮੈਟੇਸ਼ਨ ਤਕਨੀਕ ਦੇ ਪਾਸ ਆਊਟ ਅਤੇ ਪੜ ਰਹੇ ਸਿਖਿਆਰਥੀ ਮੀਟਿੰਗ ਵਿੱਚ ਹਾਜਰ ਹੋਏ । ਇਸ ਸਮੇਂ ਇਹਨਾਂ ਦੇ ਨਾਲ ਟਰੇਡ ਨਾਲ ਸੰਬੰਧਿਤ ਇੰਸਟਰਕਟਰ ਵੀ ਹਾਜਰ ਸਨ। ਪਾਸ ਆਊਟ ਸਿਖਿਆਰਥੀਆਂ ਵੱਲੋਂ ਸੰਸਥਾ ਨੂੰ ਇਸ ਸਮੇਂ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਦੀ ਬਿਹਤਰੀ ਲਈ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਜਿਲ੍ਹਾ ਚੋਣ ਅਫਸਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਅਤੇ  ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸਨਰ (...
ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ-ਡਿਪਟੀ ਕਮਿਸ਼ਨਰ

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ-ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 20 ਅਪ੍ਰੈਲ- ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ ਬੀਤੇ ਦਿਨ ਹੋਈ ਬਰਸਾਤ ਕਾਰਨ ਮੰਡੀਆਂ ਵਿਚ ਕਣਕ ਦੀ ਖਰੀਦ ਉਤੇ ਪਏ ਅਸਰ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਭਗਤਾਂਵਾਲਾ ਮੰਡੀ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਉਨਾਂ ਦੇ ਆਦੇਸ਼ਾਂ ਉਤੇ ਸਾਰੇ ਐਸ ਡੀ ਐਮ ਸਾਹਿਬਾਨ ਨੇ ਆਪਣੇ ਆਪਣੇ ਹਲਕੇ ਦੀਆਂ ਮੰਡੀਆਂ ਤੇ ਖੇਤਾਂ ਦਾ ਦੌਰਾ ਕਰਕੇ ਕਣਕ ਉਤੇ ਬਰਸਾਤ ਦੇ ਪਏ ਅਸਰ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਬਸ਼ਰਤੇ ਕਿ ਉਹ ਕਣਕ ਸੁੱਕੀ ਲੈ ਕੇ ਆਉਣ।  ਉਨਾਂ ਦੱਸਿਆ ਕਿ ਫਿਲਹਾਲ ਕਣਕ ਦੀ ਆਮਦ ਸੁਸਤ ਹੈ ਅਤੇ ਬੀਤੇ ਦਿਨ ਹੋਈ ਬਰਸਾਤ ਕਾਰਨ ਭਾਵੇਂ ਕੋਈ ਨੁਕਸਾਨ ਨਹੀਂ ਹੋਇਆ, ਪਰ ਕਣਕ ਦੀ ਕਟਾਈ ਇਕ-ਦੋ ਦਿਨ ਅੱਗੇ ਪੈ ਗਈ ਹੈ। ਇਸ ਤੋਂ ਇਲਾਵਾ ਦਾਣੇ ਵਿਚ ਨਮੀ ਵਧ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੀਆਂ 18 ਮੰਡੀਆਂ ਵਿਚ ਹੀ ਆਮਦ ਹੋਈ ਹੈ ਅਤੇ ਕੁੱਲ 3590  ਮੀਟ੍ਰਿਕ ਟਨ ਕਣਕ ਦੀ ਆ...
ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਸਬੰਧੀ 22 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ ਦਰਖਾਸਤ ਪੇਸ਼ ; ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਸਬੰਧੀ 22 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ ਦਰਖਾਸਤ ਪੇਸ਼ ; ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

Punjab
ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਜੋ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਪਾਸ ਵੱਖਰੇ ਤੌਰ ਤੇ ਦਰਖਾਸਤ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਸੀ। ਚੇਅਰਮੈਨ ਸਕਰੀਨਿੰਗ ਕਮੇਟੀ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਜੋ ਅਸਲਾ ਲਾਇਸੰਸੀ ਧਾਰਕ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨਾ ਚਾਹੁੰਦੇ ਹਨ। ਉਹ ਸਕਰੀਨਿੰਗ ਕਮੇਟੀ ਪਾਸ 22 ਅਪ੍ਰੈਲ 2024 ਤੱਕ ਵੱਖਰੇ ਤੌਰ ਤੇ ਆਪਣੀ ਦਰਖਾਸਤ ਪੇਸ਼ ਕਰ ਸਕਦੇ ਹਨ।...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

Punjab
ਫਾਜਿ਼ਲਕਾ 20 ਅਪ੍ਰੈਲ 2024... ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ।  ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ  ਪੁਖ਼ਤਾ ਪ੍ਰਬੰਧ ਹੋਣ।  ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥ...
ਉਪ ਮੰਡਲ ਮੈਜਿਸਟ੍ਰੇਟ ਵੱਲੋਂ ਪਿੰਡ ਬਹਿਮਣ ਜੱਸਾ ਸਿੰਘ ਦਾ ਦੌਰਾ

ਉਪ ਮੰਡਲ ਮੈਜਿਸਟ੍ਰੇਟ ਵੱਲੋਂ ਪਿੰਡ ਬਹਿਮਣ ਜੱਸਾ ਸਿੰਘ ਦਾ ਦੌਰਾ

Punjab
ਤਲਵੰਡੀ ਸਾਬੋ (ਬਠਿੰਡਾ), 20 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਵੱਲੋਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਸੋਂ ਪ੍ਰਾਪਤ ਰਿਪੋਰਟ ਅਨੁਸਾਰ ਪਿੰਡ ਬਹਿਮਣ ਜੱਸਾ ਸਿੰਘ ਦੀ ਪਾਣੀ ਸਬੰਧੀ ਸਮੱਸਿਆਵਾਂ ਧਿਆਨ ਵਿੱਚ ਆਉਣ ਤੇ ਤੁਰੰਤ ਕਾਰਵਾਈ ਕੀਤੀ ਗਈ। ਉਪ ਮੰਡਲ ਮੈਜਿਸਟ੍ਰੇਟ ਸ. ਹਰਜਿੰਦਰ ਸਿੰਘ ਜੱਸਲ ਪਿੰਡ ਬਹਿਮਣ ਜੱਸਾ ਸਿੰਘ ਵਿਖੇ ਪਹੁੰਚੇ ਅਤੇ ਮੌਕੇ ਤੇ ਪਾਇਆ ਕਿ ਪਾਣੀ ਦੀ ਸਪਲਾਈ ਨੂੰ ਇੰਮਪਰੂਵ ਕਰਨ ਲਈ 15ਵੇਂ ਵਿੱਤ ਕਮਿਸ਼ਨ ਰਾਹੀਂ 3.91 ਲੱਖ ਰੁਪਏ ਦੀ ਪ੍ਰਾਪਤ ਹੋਈ ਗ੍ਰਾਂਟ ਦੁਆਰਾ ਕੰਮ ਚੱਲ ਰਿਹਾ ਹੈ। ਇਸ ਕੰਮ ਵਿੱਚ ਫਿਲਟਰ ਦਾ ਕੰਮ, ਕੁਨੈਕਸ਼ਨਾਂ ਦੀ ਰਿਪੇਅਰ, ਫਲੋਟਿੰਗ ਆਰਮ ਅਤੇ ਹੋਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੰਮ ਲਗਭਗ 4-5 ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਲੋੜੀਂਦੀ  ਮਾਤਰਾ ਵਿੱਚ ਚਾਲੂ ਹੋ ਜਾਵੇਗੀ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ. ਹਰਜਿੰਦਰ ਸਿੰਘ ਜੱਸਲ ਨੇ ਪਿੰਡ ਬਹਿਮਣ ਜੱਸਾ ਸਿੰਘ ਦੇ ਵਾਟਰ ਵਰਕਸ ਦੀ ਵਿਸਥਾ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਗਿੱਦੜਬਾਹਾ ਬਾਰ ਦੇ ਵਕੀਲਾਂ ਨਾਲ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਅਤੇ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਗਿੱਦੜਬਾਹਾ ਬਾਰ ਦੇ ਵਕੀਲਾਂ ਨਾਲ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਅਤੇ ਜ਼ਿਲ੍ਹਾ ਜੇਲ੍ਹ ਦਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ  ਦੀ ਰਹਿਨੁਮਾਈ ਹੇਠ ਮਿਸ: ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) –ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਬ ਡਵੀਜਨ ਗਿੱਦੜਬਾਹਾ ਵਿਖੇ ਬਾਰ ਦੇ ਵਕੀਲਾਂ ਨਾਲ 11 ਮਈ 2024 ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਰ ਦੇ ਵਕੀਲਾਂ ਦੀ ਮੀਟਿੰਗ ਵਿੱਚ ਮਿਸ: ਅਮਿਤਾ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ; ਮਿਸ: ਅਮਨਦੀਪ ਕੌਰ, ਚੇਅਰਪਰਸਨ, ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ; ਮਿਸ: ਏਕਤਾ, ਸਿਵਲ ਜੱਜ (ਜੂਨੀਅਰ ਡਵੀਜਨ) ਗਿੱਦੜਬਾਹਾ ਅਤੇ ਬਾਰ ਪ੍ਰਧਾਨ ਵੀ ਹਾਜਰ ਸਨ। ਇਸ ਮੌਕੇ ਬਾਰ ਪ੍ਰਧਾਨ ਨੇ ਮਾਣਯੋਗ ਜੱਜ ਸਾਹਿਬ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣਗੇ । ਇਸ ਤੋਂ ਇਲਾਵਾ ਜੇਲ੍ਹ ਵਿਚ ਬੰਦ ਹਵਾਲਾਤੀਆਂ/ਕੈਦੀਆਂ ਦੀਆਂ ਜਮਾਨਤਾਂ ਸਬੰਧੀ ਵੀ ਗੱਲਬਾਤ ਕੀਤੀ ਗਈ। ਇਸ ਦੇ ਨਾਲ ਹੀ ਅਥਾਰਟੀ ...
ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨਾ ਸਾਡਾ ਫਰਜ

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨਾ ਸਾਡਾ ਫਰਜ

Punjab
ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪ੍ਰਤਾਪ ਨਗਰ ਦੀ ਬਚਿੱਤਰ ਸਿੰਘ ਧਰਮਸ਼ਾਲਾ ਚ ਬੂਥ ਨੰਬਰ 193 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।        ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।           ਇਸ ਮੌਕੇ ਸਵੀਪ ਟੀਮ ਮੈਬਰ, ਬੀ.ਐਲ.ਓ ਤੋਂ ਇਲਾਵਾ ਮੁਹੱਲਾ ਵਾਸੀ ਆਦਿ ਹਾਜ਼ਰ ਸਨ।...