Shadow

Author: admin

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਮੁੱਖ ਚੋਣ ਅਫ਼ਸਰ ਪੰਜਾਬ, ਸਿਬਿਨ ਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਕਮੇਟੀ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ 80 ਫ਼ੀਸਦੀ ਤੋਂ ਵਧੇਰੇ ਮਤਦਾਨ ਅਤੇ ਸਾਰਥਕ ਵੋਟ ਭੁਗਤਾਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਨੌਜਵਾਨ ਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਆਈ ਪੀ ਐਲ ਮੈਚ ਦਿਖਾਉਣ ਉਪਰੰਤ ਮਹਿਲਾ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮੈਰਾਥਨ ਕਰਵਾਉਣ ਤੋਂ ਬਾਅਦ, ਹੁਣ ਬੈਂਕ ਸੇਵਾਵਾਂ ਲੈਣ ਵਾਲੇ ਗ੍ਰਾਹਕਾਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਜ਼ਿਲ੍ਹਾ ਸਵੀਪ ਟੀਮ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ ਕੇ ਭਾਰਦਵਾਜ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਤੁਰ ਪਈ ਹੈ। ਉਨ੍ਹਾਂ ਦੱਸਿਆ ਕਿ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਨੈਸ਼ਨਲ ਬੈਂਕ, ਫ਼ੇਸ 3 ਬੀ 2 ਮੁਹਾਲੀ ਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

Punjab
ਅਬੋਹਰ, (ਫਾਜਿ਼ਲਕਾ), 19 ਅਪ੍ਰੈਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਅੱਜ ਸਥਾਨਕ ਮੰਡੀ ਵਿਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਬੈਠਕ ਕੀਤੀ।ਇਸ ਮੌਕੇ ਉਨ੍ਹਾਂ ਨੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਸਰਕਾਰੀ ਹਦਾਇਤਾਂ ਅਨੁਸਾਰ ਨਾਲੋਂ ਨਾਲ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 32032 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 20511 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 4456 ਮਿਟ੍ਰਿਕ ਟਨ, ਮਾਰਕਫੈਡ ਨੇ 8241 ਮਿਟ੍ਰਿਕ ਟਨ, ਪਨਸਪ ਨੇ 3729 ਮਿਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇ...

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ

Punjab
ਬਠਿੰਡਾ, 19 ਅਪ੍ਰੈਲ : ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਵਿਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪ੍ਰਬੰਧ ਜਿਵੇਂ ਕਿ ਸਾਫ਼-ਸਫ਼ਾਈ, ਛਾਂ, ਬਿਜਲੀ ਦੀ ਸਪਲਾਈ, ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧਾਂ ਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਚ 12 ਫ਼ੀਸਦੀ ਤੋਂ ਵਧੇਰੇ ਨਮੀ ਦੀ ਮਾਤਰਾ ਵਾਲੀ ਕਣਕ ਦੀਆਂ ਟਰਾਲੀਆਂ ਦੀ ਮੰਡ...
ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ – ਐਸ ਐਸ ਪੀ ਡਾ ਪ੍ਰਗਿਆ ਜੈਨ

ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ – ਐਸ ਐਸ ਪੀ ਡਾ ਪ੍ਰਗਿਆ ਜੈਨ

Punjab
ਅਬੋਹਰ 19 ਅਪ੍ਰੈਲ ਅੱਜ ਰਾਜਸਥਾਨ ਵਿੱਚ ਲੋਕ ਸਭਾ ਚੋਣਾਂ ਲਈ ਹੋ ਰਹੇ ਮਤਦਾਨ ਦੇ ਮੱਦੇ ਨਜ਼ਰ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਹੱਦ ਤੇ ਸਥਾਪਿਤ ਨਾਕਿਆਂ ਅਤੇ ਸਰਹੱਦੀ ਪਿੰਡਾਂ ਵਿੱਚ ਪੁਲਿਸ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਨੂੰ ਨਾਲ ਲੈ ਕੇ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਅਤੇ ਵਧੀਕ ਜ਼ਿਲਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਐਸਐਸਪੀ ਡਾ ਪ੍ਰਗਿਆ ਜੈਨ ਨੇ ਦੱਸਿਆ ਕਿ ਰਾਜਸਥਾਨ ਨਾਲ ਲੱਗਦੀ ਸਰਹੱਦ ਤੇ 24 ਨਾਕੇ ਲਗਾਏ ਗਏ ਹਨ ਜਿਨਾਂ ਵਿੱਚੋਂ ਦੋ ਹਾਈਟੈਕ ਨਾਕੇ ਹਨ। ਰਾਜਪੁਰੇ ਦੇ ਹਾਈ ਟੈਕ ਨਾਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਨੇ ਆਖਿਆ ਕਿ ਸਾਰੇ ਨਾਕਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਸਰਹੱਦੀ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਉਹਨਾਂ ਆਖਿਆ ਕਿ ਇਸ ਫਲੈਗ ਮਾਰਚ ਦਾ ਇੱਕ ਉਦੇਸ਼ ਇਹ ਹੈ ਕਿ ਰਾਜਸਥਾਨ ਦੀਆਂ ਚੋਣਾਂ ਦੇ ਮੱਦੇ ਨਜ਼ਰ ਕੋਈ ਸ਼ਰਾਰਤੀ ਤੱਤ ਇਧਰੋਂ ਉਧਰ ਨਾ ਜਾ ਸਕੇ ਜਾਂ ਉਧਰੋਂ ਕੋਈ ...
ਨੈਸ਼ਨਲ ਲੋਕ ਅਦਾਲਤ  11 ਮਈ 2024 ਸ਼ਨੀਵਾਰ ਨੂੰ ਲਗਾਈ ਜਾਵੇਗੀ

ਨੈਸ਼ਨਲ ਲੋਕ ਅਦਾਲਤ 11 ਮਈ 2024 ਸ਼ਨੀਵਾਰ ਨੂੰ ਲਗਾਈ ਜਾਵੇਗੀ

Punjab
ਅੰਮ੍ਰਿਤਸਰ 19 ਅਪ੍ਰੈਲ 2024---ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਇਸ ਵਾਰ ਨੈਸ਼ਨਲ ਲੋਕ ਅਦਾਲਤ ਮਿਤੀ 11 ਮਈ 2024 ਦਿਨ ਸ਼ਨੀਵਾਰ ਨੂੰ ਲੱਗਣ ਜਾ ਰਹੀ ਹੈ।ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੈਕ ਬਾਉਂਸ ਦੇ ਕੇਸ, ਬੈਂਕਾ ਦੇ ਕੇਸ, ਫਾਈਨਾਂਸ ਕੰਪਨੀਆਂ-ਬਿਮਾ ਕੰਪਨੀਆਂ, ਮੋਟਰ ਦੁਰਘਟਨਾ, ਜਮੀਨੀ ਵਿਵਾਦ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ। ਇਹ ਕੀ ਇਸ ਵਾਰ ਦੀ ਲੋਕ ਅਦਾਲਤ ਵਿੱਚ ਹਜਾਰਾਂ ਕੇਸ ਰਾਜੀਨਾਮੇ ਵਾਸਤੇ ਰੱਖੇ ਜਾ ਰਹੇ ਹਨ।  ਉਨ੍ਹਾਂ ਨੇ ਪੁਲਿਸ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ, ਬਿਜਲੀ ਵਿਭਾਗ ਅਤੇ ਹੋਰ ਲੋਕ ਅਦਾਲਤ ਨਾਲ ਸਬੰਧਤ ਵਿਭਾਗਾ ਨਾਲ ਮੀਟਿੰਗ ਕੀਤੀ ਗਈ ਅਤੇ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਵਾਸਤੇ ਕੇਸਾਂ ਨੂੰ ਲੋਕ ਅਦਾਲਤ ਵਿੱਚ ਰਖਵਾਉਣ ਲਈ ਹਦਾਇਤਾ...
ਸਵੀਪ ਗਤੀਵਿਧੀਆਂ ਤਹਿਤ ਲਗਾਇਆ ਵੋਟਰ ਰਜਿਸਟ੍ਰੇਸ਼ਨ ਕੈਂਪ

ਸਵੀਪ ਗਤੀਵਿਧੀਆਂ ਤਹਿਤ ਲਗਾਇਆ ਵੋਟਰ ਰਜਿਸਟ੍ਰੇਸ਼ਨ ਕੈਂਪ

Punjab
ਫਰੀਦਕੋਟ 19 ਅਪ੍ਰੈਲ, 2024           ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਦੀਆਂ ਹਦਾਇਤਾਂ ਤੇ ਫਰੀਦਕੋਟ ਜਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਪ੍ਰਭਾਵਸ਼ਾਲੀ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਇਸ ਵਾਰ ਪੋਲ ਫੀਸਦੀ ਵਿੱਚ ਵਾਧਾ ਕੀਤਾ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਵਿਚ ਸਵੀਪ ਗਤੀਵਿਧੀਆਂ ਵਿਚ ਹੋਰ ਤੇਜੀ ਲਿਆਉਣ ਲਈ ਹਲਕਾ  ਫ਼ਰੀਦਕੋਟ ਵਿਖੇ  ਇਕ ਰੋਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਬਾਬਾ ਫਰੀਦ ਲਾਅ ਕਾਲਜ, ਫਰੀਦਕੋਟ ਵਿਖੇ ਲਗਾਇਆ ਗਿਆ। ਲਾਅ ਕਾਲਜ ਦੇ ਵਿਦਿਆਰਥੀਆਂ  ਨੂੰ ਵੋਟਰ ਹੈਲਪ ਲਾਈਨ ਐਪ ਦੀ ਜਾਣਕਾਰੀ ਦਿੰਦਿਆਂ ਸ਼੍ਰੀ ਸੰਜੀਵ ਕੁਮਾਰ ਅਰੋੜਾ ਨੇ ਦੱਸਿਆ ਕਿ ਵੋਟਰ ਹੈਲਪ ਲਾਈਨ ਐਪ ਤੇ ਰਜਿਸਟਰ ਕਰਨ ਤੋਂ ਬਾਅਦ ਫਾਰਮ ਨੰਬਰ 6 ਲੜੀ, ਵੋਟ ਲਈ ਤੇ ਬਾਕੀ ਫਾਰਮਾਂ ਬਾਰੇ ਵਿਸਥਾਰ ਪੂਰਵਕ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਵੋਟ ਦਾ ਇਸਤੇਮਾਲ ਕਰਨ ਬਾਰੇ ਜਾਗਰੂਕ ਕੀਤਾ ਗਿਆ । ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ ਦੱਸਿਆ ਗਿਆ ਕਿ ਵੋਟ ਹਰ ਇੱਕ ...
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

Punjab
ਚੰਡੀਗੜ੍ਹ, 19 ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ,  ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ। ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ...
ਡਿਪਟੀ ਕਮਿਸ਼ਨਰ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ

ਡਿਪਟੀ ਕਮਿਸ਼ਨਰ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ

Punjab
ਮੋਗਾ, 19 ਅਪ੍ਰੈਲ: ਦਿਵਿਆਂਗ ਵੋਟਰਾਂ ਦੀ ਪੋਲਿੰਗ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਵੋਟਾਂ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਦਿਵਿਆਂਗ ਵੋਟਰਾਂ ਨਾਲ ਇੱਕ ਵਿਸ਼ੇਸ਼ ਸਵੀਪ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ, ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਪ੍ਰੀਤ ਸਿੰਘ ਘਾਲੀ ਤੇ ਵੱਡੀ ਗਿਣਤੀ ਵਿੱਚ ਦਿਵਿਆਂਗ ਵੋਟਰ ਮੌਜੂਦ ਸਨ। ਦਿਵਿਆਂਗ ਵੋਟਰਾਂ ਨੂੰ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਉੱਪਰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਦਿਵਿਆਂਗ ਵੋਟਰ ਸ਼ਕਸ਼ਮ ਐਪ ਰਾਹੀਂ ਪਿੱਕ ਐਂਡ ਡਰਾਪ ਸਮੇਤ ਹੋਰ ਵੀ ਅਨੇਕਾਂ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਰਮੀ ਦੀ ਰੁੱਤ ਦੇ ਮੱਦੇਨਜ਼ਰ ਪੋਲਿੰਗ ਬੂਥਾਂ ਉੱਪਰ ਠੰਡੇ ਮਿੱਠੇ ਜਲ ਦੀਆਂ ਛਬੀਲਾਂ, ਮੈਡੀਕਲ ਸਹੂਲਤਾਂ, ਪਾਣੀ, ਪਖਾਨੇ, ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ

Punjab
ਫ਼ਿਰੋਜ਼ਪੁਰ 19 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸਤਾਰਾਂ ਵਿਦਿਆਰਥੀਆਂ ਨੇ ਪੰਜਾਬ ਦੀ ਮੈਰਿਟ ਸੂਚੀ ਵਿਚ ਥਾਂ ਬਣਾਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਸੰਜੀਵ ਗੌਤਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਇਸ ਵਿੱਚ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਜ਼ੀਰਾ ਦੀਆਂ 2 ਵਿਦਿਆਥਣਾਂ ਜਸਕੀਰਤ ਕੌਰ ਪੁੱਤਰੀ ਰੁਪਿੰਦਰ ਸਿੰਘ ਅਤੇ ਅਨਮੋਲਪ੍ਰੀਤ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ ਕ੍ਰਮਵਾਰ ਨੇ 635/650 ਅੰਕ ਹਾਸਲ ਕਰਕੇ ਸੂਬੇ ਵਿੱਚ ਰੈਂਕ ਗਿਆਰਾਂ, ਸਾਕਸ਼ੀ ਪੁੱਤਰੀ ਲਖਵਿੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਨੇ 633/650 ਅੰਕ ਹਾਸਲ ਕਰਕੇ ਰੈੰਕ ਤੇੰਰਵਾਂ, ਪੰਮਾ ਪੁੱਤਰ ਗੁਰਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਸੂ ਵਾਲਾ 631/650 ਅੰਕ ਹਾਸਲ ਕਰਕੇ ਰੈੰਕ ਪੰਦਰਵਾਂ, ਹੁਸਨਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕ...
ਸਿਹਤ ਵਿਭਾਗ ਵੱਲੋਂ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਜਾਗਰੂਕਤਾ ਪੋਸਟਰ ਜਾਰੀ

ਸਿਹਤ ਵਿਭਾਗ ਵੱਲੋਂ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਜਾਗਰੂਕਤਾ ਪੋਸਟਰ ਜਾਰੀ

Punjab
ਮਾਨਸਾ, 19 ਅਪ੍ਰੈਲ: ਸਿਹਤ ਵਿਭਾਗ ਵੱਲੋਂ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਜਾਰੀ ਕੀਤਾ ਗਿਆ ਜੋ ਕਿ ਜ਼ਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿਚ ਵੰਡ ਕੇ ਲੋਕਾਂ ਨੂੰ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਮੂੰਹ ਦੀ ਤਾਜ਼ਗੀ ਅਤੇ ਦੰਦਾਂ ਦੀ ਮਜਬੂਤੀ ਲਈ ਪੰਜ ਨਿਯਮ ਅਪਨਾਉਣੇ ਚਾਹੀਦੇ ਹਨ, ਜਿਵੇ ਕਿ ਭੋਜਨ ਵਿਟਾਮਿਨ, ਖਣਿਜ ਪਦਾਰਥ ਅਤੇ ਕੈਲਸ਼ੀਅਮ ਯੁਕਤ ਹੋਵੇ, ਭੋਜਨ ਵਿੱਚ ਜ਼ਿਆਦਾ ਚਿਪਕਣ ਵਾਲੀਆਂ ਅਤੇ ਮਿਠੀਆਂ ਚੀਜ਼ਾਂ ਦੀ ਵਰਤੋ ਨਾ ਕਰੋ, ਭੋਜਨ ਕਰਨ ਤੋ ਬਾਅਦ ਦੰਦਾਂ ਨੂੰ ਚੰਗੀ ਤਰ੍ਹਾਂ ਸਾਫ ਕਰੋ, ਦਿਨ ਵਿੱਚ ਘਟੋ ਘੱਟ ਦੋ ਵਾਰ ਬਰੱਸ਼ ਜਰਰੂਰ ਕਰੋ, ਨਿਯਮਤ ਰੂਪ ਵਿਚ ਦੰਦਾਂ ਦੇ ਮਾਹਿਰ ਡਾਕਟਰ ਦੀ ਸਲਾਹ ਜ਼ਰੂਰ  ਲਵੋ, ਖਾਸ ਕਰਕੇ ਹਰ ਛੇ ਮਹੀਨਿਆਂ ਬਾਅਦ। ਦੰਦਾਂ ਦੇ ਨਾਲ ਨਾਲ ਜੀਭ ਦੀ ਸਫਾਈ ਵੀ ਰੱਖੋ। ਡਾ. ਬਲਵਿੰਦਰ ਸਿੰਘ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਨੇ ਦੱਸਿਆ ਕਿ ਸਵੇਰੇ ਨਾਸ਼ਤੇ ਤੋ ਬਾਅਦ ਅਤੇ ਰਾਤ ਦੇ ਭੋਜਨ ਤੋ ਬਾਅਦ ਬਰੱਸ਼ ਜ਼ਰੂਰ ਕਰਨਾ ਚਾਹੀਦਾ ਹੈ। ਹਰ ਖਾਣੇ ਤੋ ਬਾਅਦ ਸਾਫ ...