ਅਨਾਜ ਮੰਡੀਆਂ ਵਿੱਚ ਕਣਕ ਦੀ ਹੋ ਰਹੀ ਹੈ ਨਿਰੰਤਰ ਤੇ ਨਿਰਵਿਘਨ ਖਰੀਦ – ਧੀਮਾਨ
ਫਿਰੋਜ਼ਪੁਰ, 19 ਅਪ੍ਰੈਲ 2024:
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਨਿਰੰਤਰ ਤੇ ਨਿਰਵਿਘਨ ਖਰੀਦ ਜਾਰੀ ਹੈ। ਖਰੀਦ ਏਜੰਸੀਆਂ ਨੂੰ ਪਰੇਸ਼ਾਨੀ ਰਹਿਤ ਖਰੀਦ, ਸਮੇਂ ਸਿਰ ਅਦਾਇਗੀ ਕਰਨ ਅਤੇ ਕਿਸਾਨਾਂ ਦੁਆਰਾ ਮਾਰਕੀਟ ਵਿਚ ਲਿਆਂਦੇ ਗਏ ਇਕ-ਇਕ ਦਾਣੇ ਦੀ ਖ਼ਰੀਦ ਦੇ ਨਾਲ ਹੀ ਤੁਰੰਤ ਲਿਫਟਿੰਗ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਅਚਾਨਕ ਹੋਣ ਵਾਲੀਆਂ ਬਰਸਾਤਾਂ ਤੋਂ ਖਰੀਦੀ ਗਈ ਕਣਕ ਨੂੰ ਖ਼ਰਾਬ ਹੋਣੋਂ ਬਚਾਇਆ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।
ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਰਵਾਉਣ ਲਈ ਵਚਨਬੱਧ ਹੈ ਅਤੇ ਪ੍ਰਸ਼ਾਸਨ ਵੱਲੋਂ ਖਰੀਦ ਸਬੰਧੀ ਅਨਾਜ ਮੰਡੀਆਂ ਵਿੱਚ ਉਚਿਤ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਸਮੇਂ ਸਿਰ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ।
ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿ...








