Shadow

Author: admin

ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਕੀਤਾ ਜਾਗਰੂਕ

ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਕੀਤਾ ਜਾਗਰੂਕ

Punjab
ਅੰਮ੍ਰਿਤਸਰ 18 ਅਪੈ੍ਰਲ:--     ਸ; ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ ਹੇਠ ਏ .ਡੀ. ਸੀ. ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ. ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋ ਖ਼ਾਲਸਾ ਕਾਲਜ ਆਫ ਲਾਅ ਦੇ ਵਿਦਿਆਰਥੀਆ ਦੀ ਸਹਾਇਤਾ ਨਾਲ ਨਾਵਲਟੀ ਚੌਂਕ ਵਿਖੇ ਆਮ ਪਬਲਿਕ ਨੂੰ ਆਵਾਜਾਈ ਨਿਯਮਾ ਤੋ ਜਾਗਰੂਕ ਕੀਤਾ ਗਿਆ ਜਿਸ ਵਿਚ ਬੱਚਿਆ ਦੁਆਰਾ ਟ੍ਰੈਫਿਕ ਨਿਯਮਾ ਨੂੰ ਫੋਲੋ ਕਰਨ ਵਾਲਿਆ ਨੂੰ ਜਿਵੇਂ ਕੇ ਟੂ ਵ੍ਹੀਲਰ ਚਲਾਉਂਦੇ ਸਮੇ ਹੈਲਮੇਟ ਪਾਉਣ ਵਾਲਿਆ ਨੂੰ , ਫੋਰ ਵ੍ਹੀਲਰ ਚਲਾਉਦੇ ਸਮੇ ਸੀਟ ਬੈਲਟ ਲਗਾਉਣ ਵਾਲਿਆ ਨੂੰ ਗੁਲਾਬ ਦਾ ਫੁਲ ਦੇ ਕੇ ਸਨਮਾਨਿਤ ਕੀਤਾ ਗਿਆ ਤਾ ਜੋ ਭਵਿੱਖ ਵਿਚ ਉਹ ਹਮੇਸ਼ਾ ਟ੍ਰੈਫਿਕ ਰੂਲ ਫੋਲੋ ਕਰਨ ਤੇ ਓਹਨਾ ਵੱਲ ਵੇਖ ਕੇ ਦੂਸਰੇ ਵਹੀਕਲ ਚਾਲਕ ਵੀ ਟ੍ਰੈਫਿਕ ਰੂਲ ਫੋਲੋ ਕਰਨ ।ਬੱਚਿਆ ਦੁਆਰਾ ਆਮ ਪਬਲਿਕ ਨੂੰ ਲਾਲ ਬੱਤੀ ਹੋਣ ਤੇ ਆਪਣੇ ਵਹੀਕਲ ਰੋਕਣ ਲਈ ਪ੍ਰੇਰਿਤ ਕੀਤਾ ਗਿਆ ਇਸ ਦੌਰਾਨ ਬੱਚਿਆ ਨੇ ਹੱਥਾ ਵਿਚ ਟ੍ਰੈਫਿਕ ਨਿਯਮਾ ਨੂੰ ਦਰਸਾਉਦੀਆ ਤਖਤੀਆ ਫੜ ਕੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾ...
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, Punjab
ਚੰਡੀਗੜ੍ਹ, 18 ਅਪ੍ਰੈਲ, 2024 :   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ਼ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ...
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੋਟਰਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਮਨੁੱਖੀ ਚੇਨਾਂ ਬਣਾਈਆਂ

ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੋਟਰਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਮਨੁੱਖੀ ਚੇਨਾਂ ਬਣਾਈਆਂ

Punjab
ਲੁਧਿਆਣਾ, 18 ਅਪ੍ਰੈਲ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੰਮ ਕਰਨ ਦੇ ਨਾਲ, ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੇ ਜ਼ਿਲ੍ਹਾ ਵਾਸੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮਨੁੱਖੀ ਚੇਨਾਂ ਬਣਾਈਆਂ। ਅੱਜ ਵਿਦਿਆਰਥੀਆਂ ਵੱਲੋਂ ਸਰਕਾਰੀ ਹਾਈ ਸਕੂਲ ਅਮਲੋਹ ਰੋਡ (ਖੰਨਾ), ਸਕੂਲ ਆਫ਼ ਐਮੀਨੈਂਸ ਖੰਨਾ, ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮੇਤ ਹੋਰਨਾਂ ਸਕੂਲਾਂ ਨੇ ਆਪੋ-ਆਪਣੇ ਸਕੂਲਾਂ ਵਿੱਚ ਮਨੁੱਖੀ ਚੇਨਾਂ ਬਣਾਈਆਂ ਅਤੇ ਵਸਨੀਕਾਂ ਨੂੰ 1 ਜੂਨ, 2024 ਨੂੰ ਆਪਣੇ ਘਰਾਂ ਤੋਂ ਬਾਹਰ ਆ ਕੇ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਟੈਗੋਰ ਪਬਲਿਕ ਸਕੂਲ, ਅਗਰ ਨਗਰ ਵਿੱਚ ਪੇਪਰ ਰੀਡਿੰਗ, ਡਿਬੇਟ, ਕੁਇਜ਼ ਮੁਕਾਬਲੇ ਕਰਵਾਏ ਗਏ; ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਆਦਿ ਵਿੱਚ ਹੋਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਸੰਤ ਕਰਤਾਰ ਸਿੰਘ ਕਮਾਲੀਆਵਾਲੇ, ਸਲੇਮ ਟਾਬਰੀ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ ...
ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ

ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ

Punjab
ਲੁਧਿਆਣਾ, 18 ਅਪ੍ਰੈਲ (000) - ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚ ਬਣਾਉਣ ਅਤੇ ਵਿਸ਼ੇਸ਼ ਤੌਰ 'ਤੇ ਦਿਵਿਆਂਗਜਨਾਂ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਲੱਖਣ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਇੱਕ ਵੀਡੀਓ ਹੈਲਪਲਾਈਨ ਨੰਬਰ 83605-83697 ਸ਼ੁਰੂ ਕੀਤਾ। ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰ ਇਸ ਨੰਬਰ 'ਤੇ ਵੀਡੀਓ ਕਾਲ ਕਰ ਸਕਦੇ ਹਨ ਅਤੇ ਸੰਕੇਤਿਕ ਭਾਸ਼ਾ ਮਾਹਰ ਤੋਂ ਚੋਣ/ਵੋਟਿੰਗ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਹ ਚੋਣਾਂ, ਵੋਟਿੰਗ ਜਾਂ ਸ਼ਿਕਾਇਤਾਂ ਦਾਇਰ ਕਰਨ ਬਾਰੇ ਆਪਣੇ ਸਵਾਲਾਂ ਨੂੰ ਸਪੱਸ਼ਟ ਕਰਨ ਲਈ ਮਾਹਰ ਨਾਲ ਗੱਲਬਾਤ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਆਪਣੇ ਦਫ਼ਤਰ ਤੋਂ ਹੈਲਪਲਾਈਨ ਨੰਬਰ ਸ਼ੁਰੂ ਕਰਦਿਆਂ ਕਿਹਾ ਕਿ ਇਹ ਸਹੂਲਤ ਉਨ੍ਹਾਂ ਵਿਅਕਤੀਆਂ ਲਈ ਬਹੁਤ ਮਦਦਗਾਰ ਸਾਬਤ ਹੋਵੇਗੀ ਜੋ ਸੁਣ ਅਤੇ ਬੋਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਹ ਵੋਟਰ ਵੀ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ 1 ਜੂਨ ਨੂੰ ਵੋਟਾਂ ਵਾਲੇ ਦਿਨ ਆਪਣੀ ਹਾਜ਼ਰੀ ਲਗਵਾ ਕੇ ਲੋਕਤੰਤਰ ਦੇ ਤਿਉਹਾਰ ਵਿੱਚ ਸਰਗਰਮ ਹਿੱਸੇਦਾਰ ਬਣਨਾ ਚਾਹੀਦ...
ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

Punjab
ਲੁਧਿਆਣਾ, 18 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਆਪਣੇ ਦਫ਼ਤਰ ਵਿਖੇ ਅੱਜ ਕਣਕ ਦੀ ਲਿਫਟਿੰਗ ਅਤੇ ਖਰੀਦ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੱਲ ਰਹੇ ਸੀਜਨ ਦੌਰਾਨ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 7351.40 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ 76.54 ਫੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 4.736 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਅਧਿਕਾਰੀ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਲਈ ਪਾਬੰਦ...
ਜ਼ਿਲ੍ਹਾ ਸਵੀਪ ਕੋਰ ਕਮੇਟੀ ਦੀ ਮੀਟਿੰਗ ਆਯੋਜਿਤ

ਜ਼ਿਲ੍ਹਾ ਸਵੀਪ ਕੋਰ ਕਮੇਟੀ ਦੀ ਮੀਟਿੰਗ ਆਯੋਜਿਤ

Punjab
ਬਠਿੰਡਾ,18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹਾ ਸਵੀਪ ਕੋਰ ਕਮੇਟੀ ਨਾਲ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ ਨੇ ਸਵੀਪ ਮੈਂਬਰਾਂ ਨੂੰ ਨਿਰਦੇਸ਼ ਦਿੱਤੇ ਕਿ ਸਵੀਪ ਗਤੀਵਿਧੀਆਂ ਰਾਹੀਂ ਜ਼ਿਲ੍ਹੇ ਭਰ ਚ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਇਲਾਵਾ ਚੋਣਾਂ ਸਬੰਧੀ ਮੁਹੱਈਆ ਕਰਵਾਈ ਜਾ ਰਹੀ ਜਾਣਕਾਰੀ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਬਿਨਾ ਕਿਸੇ ਡਰ, ਭੈਅ  ਤੋਂ ਇਲਾਵਾ ਨਿਰਪੱਖ ਹੋ ਕੇ ਵਰਤੋਂ ਕਰ ਸਕਣ। ਇਸ ਮੌਕੇ ਜ਼ਿਲ੍ਹਾ ਸਵੀਪ ਕੋਰ ਕਮੇਟੀ ਦੇ ਵੱਖ-ਵੱਖ ਮੈਂਬਰ ਹਾਜ਼ਰ ਸਨ।...
ਵੋਟ ਦੀ ਮਹੱਤਤਾ ਬਾਰੇ ਕੀਤਾ ਗਿਆ ਜਾਗਰੂਕ

ਵੋਟ ਦੀ ਮਹੱਤਤਾ ਬਾਰੇ ਕੀਤਾ ਗਿਆ ਜਾਗਰੂਕ

Punjab
ਬਠਿੰਡਾ, 18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਹਾਊਸਿੰਗ ਬੋਰਡ ਕਲੋਨੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੂਥ ਨੰਬਰ 96 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਇਕੱਤਰ ਹਾਜ਼ਰੀਨ ਨੂੰ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵੋਟਰਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੋਲਿੰਗ ਦੌਰਾਨ ਘੱਟ ਵੋਟਰਾਂ ਦੀ ਗਿਣਤੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੋਟਿੰਗ ਅਨੁਪਾਤ ਨੂੰ ਵਧਾਉਣ ਲਈ ਬੀ.ਐਲ.ਓਜ਼ ਨਾਲ ਜਾਣਕਾਰੀ ਸਾਂਝੀ ਕੀਤੀ ਗਈ।   ਇਸ ਮੌਕੇ ਸਵੀਪ ਟੀਮ ਮੈਬਰ, ਬੀ.ਐਲ.ਓਜ਼ ਤੋਂ ਇਲਾਵਾ ਵੋਟਰ ਆਦਿ ਹਾਜ਼ਰ ਸਨ।...
ਸਵੀਪ ਗਤੀਵਿਧੀਆਂ ਤਹਿਤ ਵੋਟ ਦੇ ਅਧਿਕਾਰ ਬਾਰੇ ਕਰਵਾਇਆ ਜਾਣੂੰ

ਸਵੀਪ ਗਤੀਵਿਧੀਆਂ ਤਹਿਤ ਵੋਟ ਦੇ ਅਧਿਕਾਰ ਬਾਰੇ ਕਰਵਾਇਆ ਜਾਣੂੰ

Punjab
ਬਠਿੰਡਾ, 18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਈ. ਟੀ.ਆਈ. (ਇ) ਰਾਮਪੁਰਾ ਫੂਲ ਵਿਖੇ ਅਲੁਮਿਨੀ ਮੀਟ ਕਰਵਾ ਕੇ ਸਵੀਪ ਗਤਿਵਿਧਿਆਂ ਬਾਰੇ ਸਿਖਿਆਰਥੀਆਂ ਨੂੰ ਜਾਣੂੰ ਕਰਵਾਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਆਈ. ਟੀ.ਆਈ. (ਇ) ਰਾਮਪੁਰਾ ਫੂਲ ਦੀਆਂ ਸਿਖਿਆਰਥਣਾਂ ਨੂੰ ਸਵੀਪ ਟੀਮ ਮੈਂਬਰਾਂ ਵੱਲੋ ਵੋਟ ਦੀ ਵਰਤੋਂ ਸੁਚੱਜੇ ਤਰੀਕੇ ਨਾਲ, ਬਿਨ੍ਹਾਂ ਕਿਸੇ ਲਾਲਚ, ਭੈਅ ਅਤੇ ਬਗੈਰ ਕਿਸੇ ਡਰ ਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਦੇ ਮੈਂਬਰਾਂ ਤੋਂ ਇਲਾਵਾ ਆਈ.ਟੀ.ਆਈ ਦੇ ਪ੍ਰਿੰਸੀਪਲ, ਸਟਾਫ਼ ਆਦਿ ਹਾਜ਼ਰ ਸਨ।...
ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

Punjab
ਮਾਨਸਾ, 18 ਅਪ੍ਰੈਲ: ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੱਸਿਆ ਕਿ ਇਹ ਮੁਹਿੰਮ ਪੂਰੇ ਮਾਨਸਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਡਾ.ਕੰਵਲਪ੍ਰੀਤ ਬਰਾੜ ਜ਼ਿਲ੍ਹਾ ਟੀਕਾਕਰਨ...
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

Punjab
ਚੰਡੀਗੜ੍ਹ, 18 ਅਪ੍ਰੈਲ :  ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ  ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲ...