Shadow

Author: admin

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

Punjab
ਮਾਨਸਾ, 18 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ 04 ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਭੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਮਾਨਸਾ ਦੀ ਵਿਦਿਆਰਥਣ ਰਾਣੀ ਕੌਰ ਨੇ 650 ਵਿਚੋਂ 632 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਮਾਨਸਾ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਗੰਢੂ ਕਲਾਂ ਦੀ ਵਿਦਿਆਰਥਣ ਜੈਸਮੀਨ ਜੱਸੀ ਨੇ 650 ਵਿਚੋਂ 630 ਅੰਕ ਪ੍ਰਾਪਤ ਕਰਕੇ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਅਸ਼ੋਕ ਕੁਮਾਰ ਨੇ ਦੱਸਿਆ ਕਿ ਦਸਵੀਂ ਦੀ ਮੈਰਿਟ ਸੂਚੀ ਵਿਚੋਂ 02 ਵਿਦਿਆਰਥੀ ਸਰਕਾਰੀ ਸਕੂਲ ਨਾਲ ਸਬੰਧਤ ਹਨ ਅਤੇ 02 ਵਿਦਿਆਰਥੀ ਪ੍ਰਾਇਵੇਟ ਸਕੂਲ ਨਾਲ ਸਬੰਧਤ ਹਨ। ਰੈਗੂਲਰ ਵਿਦਿਆਰਥੀਆਂ ਦੀ ਜ਼ਿਲ੍ਹੇਵਾਰ ਪਾਸ ਪ੍ਰਤੀਸ਼ਤਤਾ ਵਿੱਚ ਜ਼ਿਲ੍ਹਾ ਮਾਨਸਾ ਨੇ 96.59 ਪ੍ਰਤੀਸ਼ਤ ਨਾਲ ਸੂਬੇ ਵਿੱਚੋਂ ...
ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

Punjab
ਫਾਜ਼ਿਲਕਾ, 18 ਅਪ੍ਰੈਲ ਸੂਬੇ 'ਚ ਇਸ ਗਰਮੀ ਦੇ ਮੌਸਮ 'ਚ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਇਸ ਮੌਸਮ 'ਚ ਸਭ ਤੋਂ ਵੱਡੀ ਸਮੱਸਿਆ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਹਨ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਇਸ ਸਬੰਧੀ ਅੱਜ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਇਸ ਸਬੰਧੀ ਫੀਲਡ ਵਿਖੇ  ਜਾਗਰੂਕਤਾ ਪੈਦਾ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਐਡੀਸਨ ਐਰਿਕ, ਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਨੀਲੂ ਚੁੱਘ, ਜ਼ਿਲ੍ਹਾ ਐਪੀਡੀਮਿਕ ਅਫ਼ਸਰ ਡਾ: ਸੁਨੀਤਾ ਕੰਬੋਜ, ਡਾ: ਅਮਨਾ ਕੰਬੋਜ, ਮਾਸ ਮੀਡੀਆ ਸ਼ਾਖਾ ਤੋਂ ਦਿਵੇਸ਼ ਕੁਮਾਰ ਸਟੈਨੋ, ਰੋਹਿਤ. ਸਚਦੇਵਾ, ਮੋਹਿਤ ਭਟੇਜਾ ਹਾਜ਼ਰ ਸਨ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਦੇ...
ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ: ਮੁੱਖ ਖੇਤੀਬਾੜੀ ਅਫਸਰ

ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ: ਮੁੱਖ ਖੇਤੀਬਾੜੀ ਅਫਸਰ

Punjab
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨੀ ਪਾਣੀ ਦੀ ਮਹੱਤਤਾ, ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਦੱਸਿਆਂ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜ਼ਮੀਨ ਦੀ ਸਿਹਤ ਉੱਪਰ ਮਾੜਾ ਪ੍ਰਭਾਵ ਪੈਂਦਾ ਹੈ, ਜ਼ਮੀਨ ਵਿੱਚ ਮੌਜੂਦ ਜਰੂਰੀ ਪੌਸ਼ਿਕ ਤੱਤ ਨਸ਼ਟ ਹੁੰਦੇ ਹਨ ਅਤੇ ਫਸਲਾਂ ਲਈ ਜਰੂਰੀ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਹਾਦਸਿਆ ਕਾਰਨ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਸੁਰੂ ਹੋ ਚੁੱਕੀ ਹੈ ਅਤੇ ਖੇਤ ਵਿੱਚੋਂ ਤੂੜੀ ਬਣਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਰਹਿੰਦ ਖੁੂੰਹਦ ਬਚਦੀ ਹੈ, ਜਿਸ ਨੂੰ ਬੜੀ ਆਸਾਨੀ ਨਾਲ ਜ਼ਮੀ...
ਵੋਟਰਾਂ ਨੂੰ ਕੀਤਾ ਡੋਰ ਟੂ ਡੋਰ ਵੋਟ ਦੇ ਸਦਉਪਯੋਗ ਪ੍ਰਤੀ ਕੀਤਾ ਜਾਗਰੂਕ

ਵੋਟਰਾਂ ਨੂੰ ਕੀਤਾ ਡੋਰ ਟੂ ਡੋਰ ਵੋਟ ਦੇ ਸਦਉਪਯੋਗ ਪ੍ਰਤੀ ਕੀਤਾ ਜਾਗਰੂਕ

Punjab
ਮੋਗਾ, 18 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਲੋਅ ਟਰਨਆਊਟ ਵਾਲੇ ਬੂਥਾਂ ਤੇ ਸੈਕਟਰ ਸੁਪਰਵਾਇਜ਼ਰ ਸੁਖਦਰਸ਼ਨ ਸਿੰਘ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਮੋਗਾ ਵੱਲੋਂ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਵੋਟ ਬਣਾਉਣ ਅਤੇ ਇਸਦੇ ਸਦਉਪਯੋਗ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬੀ.ਐਲ.ਓ. ਰਾਜ ਕੁਮਾਰ ਤੇ ਕੁਲਵੰਤ ਕੌਰ ਵੀ ਮੌਜੂਦ ਰਹੇ। ਸੈਕਟਰ ਸੁਪਰਵਾਈਜ਼ਰ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵੋਟਰ ਹੈਲਪਾਈਨ ਐਪ, ਸਕਸ਼ਮ ਐਪ ਅਤੇ ਵੋਟਰ ਵੈਬਪੋਰਟਲ ਉੱਪਰੋਂ ਵੋਟਰ ਕਿਹੜੀਆਂ ਕਿਹੜੀਆਂ ਸੁਵਿਧਾਵਾਂ ਪ੍ਰਾਪਤ ਕਰ ਸਕਦੇ ਹਨ ਬਾਰੇ ਵੀ ਵਿਸਥਾਰ ਨਾਲ ਲੋਕਾਂ ਨੂੰ ਦੱਸਿਆ ਗਿਆ। ਜ਼ਿਲ੍ਹਾ ਮੋਗਾ ਵਿੱਚ ਡੀ.ਸੀ. ਕੁਲਵੰਤ ਸਿੰਘ ਅਤੇ ਸਵੀਪ ਟੀਮ ਦੇ ਯਤਨਾਂ ਸਦਕਾ ਜਰੂਰ ਹੀ ਵੋਟਿੰਗ ਫੀਸਦੀ ਵਿੱਚ ਵਾਧਾ ਹੋਵੇਗਾ। ਉ...
ਜ਼ਿਲ੍ਹਾ ਮੋਗਾ ਵਿੱਚ ਐਤਕੀਂ ਐਨ ਆਰ ਆਈਜ਼ ਅਤੇ ਨਵੇਂ ਵੋਟਰ ਵਧਾਉਣਗੇ ਵੋਟ ਫ਼ੀਸਦ

ਜ਼ਿਲ੍ਹਾ ਮੋਗਾ ਵਿੱਚ ਐਤਕੀਂ ਐਨ ਆਰ ਆਈਜ਼ ਅਤੇ ਨਵੇਂ ਵੋਟਰ ਵਧਾਉਣਗੇ ਵੋਟ ਫ਼ੀਸਦ

Punjab
ਮੋਗਾ, 18 ਅਪ੍ਰੈਲ (000) - ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਜ਼ਿਲ੍ਹੇ ਨਾਲ ਸੰਬੰਧ ਰੱਖਣ ਵਾਲੇ ਐਨ ਆਰ ਆਈਜ਼ ਅਤੇ ਨਵੇਂ ਬਣ ਰਹੇ ਵੋਟਰਾਂ ਉੱਤੇ ਵਿਸ਼ੇਸ਼ ਤੌਰ ਉੱਤੇ ਤਵੱਜੋ ਦਿੱਤੀ ਜਾ ਰਹੀ ਹੈ। ਇਸੇ ਸਬੰਧੀ ਇਕ ਵੋਟਰ ਜਾਗਰੂਕਤਾ ਸਮਾਗਮ ਅੱਜ ਪਿੰਡ ਸੁਖਾਨੰਦ ਸਥਿਤ ਲੜਕੀਆਂ ਦੇ ਕਾਲਜ ਵਿਖੇ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਐਸ ਡੀ ਐਮ ਬਾਘਾਪੁਰਾਣਾ ਸ੍ਰ ਹਰਕੰਵਲਜੀਤ ਸਿੰਘ, ਜ਼ਿਲ੍ਹਾ ਸਵੀਪ ਆਈਕਨ ਅਤੇ ਗੀਤਕਾਰ ਗਿੱਲ ਰੌਂਤਾ ਨੇ ਵੀ ਸੰਬੋਧਨ ਕੀਤਾ। ਦੱਸਣਯੋਗ ਹੈ ਕਿ ਜ਼ਿਲ੍ਹਾ ਮੋਗਾ ਪੂਰੇ ਸੂਬੇ ਵਿੱਚ ਐਨ ਆਰ ਆਈਜ਼ ਬਹੁਤਾਤ ਵਾਲਾ ਜ਼ਿਲ੍ਹਾ ਹੈ। ਇਥੋਂ ਦੇ ਕਰੀਬ 40 ਹਜ਼ਾਰ ਵਿਅਕਤੀ ਵੱਖ ਵੱਖ ਦੇਸ਼ਾਂ ਵਿੱਚ ਸੈਟਲ ਹੋ ਚੁੱਕੇ ਹਨ। ਇਹਨਾਂ ਵਿੱਚੋਂ ਬਹੁਤ ਘੱਟ ਵੋਟਰ ਹਨ ਜੋ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਹਨ। ਇਹ ਐਨ ...
ਵੋਟਾਂ ਪ੍ਰਤੀ ਜਾਗਰੂਕਤਾ ਅਭਿਆਨ ਵਿੱਚ ਆਈ ਤੇਜੀ

ਵੋਟਾਂ ਪ੍ਰਤੀ ਜਾਗਰੂਕਤਾ ਅਭਿਆਨ ਵਿੱਚ ਆਈ ਤੇਜੀ

Punjab
ਫ਼ਰੀਦਕੋਟ 18 ਅਪ੍ਰੈਲ,2024 ਅੱਜ ਟਿੱਲਾ ਬਾਬਾ ਫਰੀਦ ਦੇ ਬਾਹਰ ਲੋਕਾਂ ਨੂੰ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਹੋਰ ਤੇਜ਼ੀ ਲਿਆਂਦੀ ਗਈ ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਅਧਿਕਾਰੀਆਂ ਦੀ ਸਮੁੱਚੀ ਟੀਮ ਵੱਲੋਂ ਸਪੈਸ਼ਲ ਬੂਥ ਲਗਾਇਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਉਤੇ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਵਾਰ ਹਰੇਕ ਪੋਲਿੰਗ ਸਟੇਸ਼ਨ ਉਤੇ ਪੱਖਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਹਰੇਕ ਪੋਲਿੰਗ ਸਟੇਸ਼ਨ ਵਿੱਚ ਲੋਕਾਂ ਅਤੇ ਡਿਊਟੀ ਨਿਭਾਉਣ ਵਾਲੇ ਅਮਲੇ ਲਈ ਸਾਫ਼ ਸਫਾਈ, ਸ਼ੁੱਧ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਟਿੱਕਰ ਰਿਲੀਜ਼ ਕੀਤਾ ਅਤੇ ਟੀ.ਸ਼ਰਟਾਂ ਵੰਡੀਆਂ । ਇਸ ਤੋਂ ਇਲਾਵਾ  ਸਟਿੱਕਰ ਵਹੀਕਲਾਂ ਤੇ ਲਗਵਾਏ ਗਏ ਅਤੇ ਰੈਲੀ ਦੇ ਸਲੋਗਨ ਰਲੀਜ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਵੱਖ ਵੱਖ ਪ੍ਰੋਗਰਾਮਾਂ ਵਿੱਚ...
ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ

ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ

Punjab
ਮੋਗਾ 18 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟਰਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਵੋਟ ਪਾਉਣ ਦੀਆਂ ਸਹੂਲਤਾਂ ਪੋਲਿੰਗ ਬੂਥਾਂ ਉਪਰ ਮੁਹੱਈਆ ਕਰਵਾਈਆਂ ਜਾਣਗੀਆਂ। ਗਰਮੀ ਰੁੱਤ ਦੇ ਮੱਦੇਨਜ਼ਰ ਪੋਲਿੰਗ ਬੂਥਾਂ ਤੇ ਪੀਣ ਵਾਲੇ ਪਾਣੀ, ਸਿਹਤ ਟੀਮਾਂ ਤੇ ਹੋਰ ਸਾਰੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਪੋਲ ਫੀਸਦੀ ਵਿੱਚ ਵਾਧਾ ਕਰਨ ਲਈ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਸਵੀਪ ਟੀਮਾਂ ਲਗਾਤਾਰ ਜ਼ਮੀਨ ਪੱਧਰੀ ਜਾਗਰੂਕਤਾ ਫੈਲਾਅ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 40 ਮਾਡਲ, 8 ਪਿੰਕ, 4 ਪੀ.ਡਬਲਿਊ.ਡੀ ਤੇ 2 ਯੂਵਾ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ। 40ਮਾਡਲ ਪੋਲਿੰਗ ਸਟੇਸ਼ਨਾਂ ਤੇ ਵਿਸ਼ੇਸ਼ ਸੁਵਿਧਾਵਾਂ ਤੇ 8 ਪਿੰਕ ਪੋਲੰਗ ਸਟੇਸ਼ਨਾਂ ਉਪਰ ਮਹਿਲਾ ਸਟਾਫ ਕੰਮ ਕਰੇਗਾ।4 ਪੋਲਿੰਗ ਸਟੇਸ਼ਨਾਂ ਤੇ ਦਿਵਿਆਂਗ ਕਰਮਚਾਰੀ ਤੇ 2 ਪੋਲਿੰਗ ਸਟੇਸ਼ਨਾਂ ਤੇ ਨੌਜਵਾਨ ਕਰਮਚਾਰੀ ਵੋਟਿੰਗ ਪ੍ਰਕਿਰਿਆ ਕਰਵਾਉਣਗੇ। ਇਹ ਪੋਲਿੰਗ ਸਟੇਸ਼ਨ ਆਪਣੇ ਵਿਸ਼ੇਸ਼ ਪ੍ਰਬੰਧਾਂ ਦੇ ਕਾਰ...
ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

Punjab
ਫਾਜਿ਼ਲਕਾ, 18 ਅਪ੍ਰੈਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਇੱਥੇ ਮਾਲ ਮਹਿਕਮੇ ਦੇ ਕੰਮ ਕਾਜ ਦੀ ਸਮੀਖਿਆ ਲਈ ਮਹੀਨਾਵਾਰ ਬੈਠਕ ਕੀਤੀ। ਉਨ੍ਹਾਂ ਨੇ ਇਸ ਮੌਕੇ ਸਰਕਲ ਮਾਲ ਅਫ਼ਸਰਾਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਪੱਧਰ ਤੇ ਕੋਈ ਵੀ ਕੰਮ ਬਕਾਇਆ ਨਾ ਰਹੇ ਅਤੇ ਟੀਚੇ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਵੀ ਚੋਣ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਅਤੇ ਆਪਣੇ ਇਲਾਕੇ ਵਿਚ ਆਦਰਸ਼ ਚੋਣ ਜਾਬਤੇ ਨੂੰ ਲਾਗੂ ਕਰਨ ਲਈ ਪੂਰੀ ਚੌਕਸੀ ਰੱਖੀ ਜਾਵੇ। ਉਨ੍ਹਾਂ ਨੇ ਆਖਿਆ ਕਿ 19 ਅਪ੍ਰੈਲ ਨੂੰ ਰਾਜਸਥਾਨ ਵਿਚ ਮਤਦਾਨ ਹੈ ਇਸ ਲਈ ਰਾਜਸਥਾਨ ਦੀ ਹੱਦ ਨਾਲ ਵਿਸੇਸ਼ ਤੌਰ ਤੇ ਚੌਕਸੀ ਰੱਖੀ ਜਾਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਲੋਕ ਸਭਾ ਚੋਣਾ ਵਿਚ ਵੱਧ ਤੋਂ ਵੱਧ ਲੋਕ ਮਤਦਾਨ ਹੱਕ ਦਾ ਇਸਤੇਮਾਲ ਕਰਨ ਇਸ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ। ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ, ਐਸਡੀਐਮ ਸ੍ਰੀ ਬਲਕਰਨ ਸਿੰਘ ਅਤੇ ਸ੍ਰੀ ਪੰਕਜ ਬਾਂਸਲ, ਜਿ਼ਲ੍ਹਾ ਮਾਲ ਅਫ਼ਸਰ ਸ੍ਰੀ ਸੰਦ...
ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਉਪਰਾਲੇ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਉਪਰਾਲੇ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

Punjab
ਫਾਜਿ਼ਲਕਾ, 18 ਅਪ੍ਰੈਲ ਜਿ਼ਲ੍ਹੇ ਵਿਚ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਉਪਰਾਲਿਆਂ ਦੀ ਲੜੀ ਵਿਚ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਗੁਲਾਬੀ ਸੂੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਅਗਾਉਂ ਵਿਉਂਤਬੰਦੀ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਸ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣੀਆਂ ਨਰਮੇ ਦੀਆਂ ਪਿੱਛਲੇ ਸਾਲ ਦੀਆਂ ਪਈਆਂ ਛਟੀਆਂ ਨੂੰ ਨਸ਼ਟ ਕਰ ਦੇਣ ਜਾਂ ਝਾੜ ਕੇ ਉਨ੍ਹਾਂ ਦੇ ਸੁੱਕੇ ਟੀਂਡੇ ਸਾੜ ਦੇਣ ਕਿਉਂਕਿ ਇੰਨ੍ਹਾਂ ਵਿਚ ਹੀ ਗੁਲਾਬੀ ਸੂੰਡੀ ਦਾ ਪਿਉਪਾ ਲੁਕਿਆ ਹੋਇਆ ਹੈ ਅਤੇ ਇਸੇ ਤੋਂ ਹੀ ਗੁਲਾਬੀ ਸੂੰਡੀ ਦੀਆਂ ਨਵੀਂਆਂ ਪੁਸਤਾਂ ਪੈਦਾ ਹੋ ਕੇ ਨਰਮੇ ਦੀ ਅਗਲੀ ਫਸਲ ਦੇ ਨੁਕਸਾਨ ਦਾ ਕਾਰਨ ਬਣ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਿੱਥੇ ਸੰਭਵ ਹੋਵੇ ਇਸ ਕੰਮ ਲਈ ਮਗਨਰੇਗਾ ਕਰਮੀਆਂ ਦੀ ਮਦਦ ਵੀ ਲਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਨਰਮੇ ਦੀਆਂ ਜਿੰਨਿੰਗ ਮਿੱਲਾਂ ਵਿਚ ਫੁਮੀਗੇਸ਼ਨ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਇੱਥੇ ਲ...
ਪ੍ਰਸ਼ਾਸਨ ਨੇ ਵੋਟਾਂ ਪਾਉਣ ਪ੍ਰਤੀ ਜਾਗਰੂਕਤਾ ਲਿਆਉਣ ਲਈ ਧਾਰਮਿਕ ਰਾਹ ਕੀਤਾ ਅਖਤਿਆਰ

ਪ੍ਰਸ਼ਾਸਨ ਨੇ ਵੋਟਾਂ ਪਾਉਣ ਪ੍ਰਤੀ ਜਾਗਰੂਕਤਾ ਲਿਆਉਣ ਲਈ ਧਾਰਮਿਕ ਰਾਹ ਕੀਤਾ ਅਖਤਿਆਰ

Punjab
ਫਰੀਦਕੋਟ 18 ਅਪ੍ਰੈਲ ,2024 (  )  ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਅੱਜ ਲੋਕਾਂ  ਨੂੰ ਵੋਟ ਦੀ ਮਹੱਤਤਾ ਦੱਸਣ ਦੇ ਮੰਤਵ ਨਾਲ ਧਾਰਮਿਕ ਸਥਾਨਾਂ ਤੇ ਪਹੁੰਚ ਕੀਤੀ ਗਈ। ਇਸ ਮੌਕੇ ਇੰਨਾਂ ਟੀਮਾਂ ਵਲੋਂ ਰਾਮਨੌਮੀ ਦੇ ਸ਼ੁਭ ਅਵ਼ਸਰ ਤੇ ਸ਼੍ਰੀ ਪ੍ਰਵੀਨ ਹਨੂਮਾਨ ਮੰਦਰ ਸ਼੍ਰੀ ਬਾਲਾ ਜੀ ਮੰਦਰ, ਗਊਸ਼ਾਲਾ ਪੰਚਵਟੀ ਮੰਦਰ ਅਤੇ ਹੋਰ ਧਾਰਮਿਕ ਸਥਾਨਾਂ ਤੇ ਪਹੁੰਚ ਕੇ ਲੋਕਾਂ ਨੂੰ ਇਸ ਵਾਰ ਵੋਟਾਂ ਪਾਉਣ ਤੇ ਉਤਸ਼ਾਹਿਤ ਕੀਤਾ।ਇਸ ਮੌਕੇ ਅਧਿਕਾਰੀਆਂ ਦੀਆਂ ਟੀਮਾਂ ਧਾਰਮਿਕ ਸਥਾਨਾਂ ਤੇ ਲੀਡਰਾਂ ਅਤੇ ਵੱਖ-ਵੱਖ ਸੰਗਠਨਾਂ ਤੱਕ ਵੀ ਪਹੁੰਚ ਕੀਤੀ। ਇਸ  ਮੌਕੇ ਅਫ਼ਸਰ ਸਹਿਬਾਨਾਂ ਵੱਲੋਂ ਲੋਕਾਂ ਨੂੰ ਵੋਟ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਜਿਨ੍ਹਾਂ ਦੀ ਵੋਟ ਬਣੀ ਹੈ ਉਹ ਖੁਦ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਦੂਜਿਆਂ  ਨੂੰ ਇਸ ਅਧਿਕਾਰ ਦੀ ਵਰਤੋਂ ਵਾਸਤੇ ਪ੍ਰੇਰਿਤ ਕਰਨ। ਉਨ੍ਹਾਂ ਨੇ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਘਰ ਬੈਠੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ...