Shadow

Author: admin

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

Punjab
ਚੰਡੀਗੜ੍ਹ, 17 ਅਪ੍ਰੈਲ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ  ਵੱਖ-ਵੱਖ ਸੁਰੱਖਿਆ ਅਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚ ਕੁੱਲ 243.95 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਡਰੱਗ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ 16 ਮਾਰਚ ਤੋਂ 17 ਅਪ੍ਰੈਲ 2024 ਤੱਕ ਸਭ ਤੋਂ ਜ਼ਿਆਦਾ 158.76 ਕਰੋੜ ਰੁਪਏ ਦੀ ਨਗਦੀ, ਸ਼ਰਾਬ/ਨਸ਼ੀਲੇ ਪਦਾਰਥ ਅਤੇ ਹੋਰ ਵਸਤਾਂ ਪੰਜਾਬ ਪੁਲਿਸ ਵੱਲੋਂ ਜ਼ਬਤ ਕੀਤੀਆਂ ਗਈਆਂ ਹਨ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 17 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ 2.49 ਕਰੋੜ ਰੁਪਏ ਦੀ ਨਕਦੀ, 7.06 ਕਰੋੜ ਰੁਪਏ ਦੀ ਸ਼ਰਾਬ, 148.21 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 25.6 ਲੱਖ ਰੁਪਏ ਦੀਆਂ ਕੀਮਤੀ ਵਸਤਾਂ ਅਤੇ 74.2 ਲੱਖ ਰੁਪਏ ਦੀ ਕੀਮਤ ਵਾਲੀਆਂ ਹੋਰ ਵਸਤੂਆਂ ਜ਼ਬਤ...
ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ : ਲਤੀਫ਼ ਅਹਿਮਦ

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ : ਲਤੀਫ਼ ਅਹਿਮਦ

Punjab
ਬਠਿੰਡਾ, 17 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਹਾੜੀ 2024 ਦੌਰਾਨ ਕਣਕ ਦੇ ਨਾੜ ਦੀ ਸਾਂਭ-ਸੰਭਾਲ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ।           ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਨੇ ਵੱਖ-ਵੱਖ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਭਰ ਦੇ ਪਿੰਡਾਂ/ਬਲਾਕਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਦਿਆਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।           ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉੱਪ ਮੰਡਲ ਮੈਜਿਸਟ੍ਰੇਟਸ ਨੂੰ ਹਦਾਇਤ ਕੀਤੀ ਕਿ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਪ੍ਰਗਤੀ ਰਿਪੋਰਟ ਲੈਣ ਲਈ ਹਫ਼ਤਾਵਾਰ ਮੀਟਿੰਗਾਂ ਕੀਤੀਆਂ ਜਾਣ ਅਤੇ ਉਨ੍ਹਾਂ ਦੀ ਕਾਰਵਾਈ ਰਿਪੋਰਟ ਨਿਮਨ ਹਸਤਾਖਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਸਮੂਹ ਤ...
ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

Punjab
ਬਠਿੰਡਾ, 17 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਐਨ.ਐਫ.ਐਲ ਕਲੋਨੀ ਦੇ ਕਮਿਊਨਿਟੀ ਸੈਂਟਰ ਦੇ ਬੂਥ ਨੰਬਰ 3 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।...
ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ

ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ

Punjab
ਫਾਜ਼ਿਲਕਾ 17 ਅਪ੍ਰੈਲ ਫਾਜ਼ਿਲਕਾ ਦੇ ਜਿਲਾ ਮੈਜਿਸਟਰੇਟ ਡਾ ਸੇਨੂ ਦੁੱਗਲ ਆਈਏਐਸ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਰਾਜਸਥਾਨ ਨਾਲ ਲਗਦੀਆਂ ਹੱਦਾਂ ਵਿੱਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਮਿਤੀ 17 ਅਪ੍ਰੈਲ 2024 ਸ਼ਾਮ 5 ਵਜੇ ਤੋਂ ਮਿਤੀ 19 ਅਪ੍ਰੈਲ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਡਰਾਈ ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ ਅੰਗਰੇਜੀ ਅਤੇ ਦੇਸੀ ਸ਼ਰਾਬ, ਸਪਿਰਿਟ, ਅਲਕੋਹਲ ਜਾਂ ਹੋਰ ਕੋਈ ਵੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਮਾਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ /ਸਰਵ ਕਰਨ ਤੇ ਪੂਰਨ ਪਾਬੰਦੀ ਰਹੇਗੀ। ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲ ਭਾਵੇਂ ਕਿ...
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab
ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿੱਚ ਦਰਜ ਇੱਕ ਪੁਲਿਸ ਕੇਸ ਵਿੱਚ ਉਸਦਾ ਪੱਖ ਲੈਣ ਬਦਲੇ 65,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬ...
ਵਿਧਾਨ ਸਭਾ ਹਲਕਾ ਵਾਈਜ ਨਿਯੁਕਤ ਕੀਤੀਆਂ ਫਲਾਇੰਗ ਸੁਕੈਅਡ ਟੀਮਾਂ- ਜ਼ਿਲ੍ਹਾ ਚੋਣ ਅਫ਼ਸਰ

ਵਿਧਾਨ ਸਭਾ ਹਲਕਾ ਵਾਈਜ ਨਿਯੁਕਤ ਕੀਤੀਆਂ ਫਲਾਇੰਗ ਸੁਕੈਅਡ ਟੀਮਾਂ- ਜ਼ਿਲ੍ਹਾ ਚੋਣ ਅਫ਼ਸਰ

Punjab
ਫਰੀਦਕੋਟ :17 ਅਪ੍ਰੈਲ 2024 ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਅਮਲ ਵਿੱਚ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 87-ਫਰੀਦਕੋਟ, 88-ਕੋਟਕਪੂਰਾ ਅਤੇ 89-ਜੈਤੋ ਲਈ ਫਲਾਇੰਗ ਸੁਕੈਅਡ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਟੀਮਾਂ ਚੋਣ ਜ਼ਾਬਤਾ ਸੁਰੂ ਹੋਣ ਤੋਂ ਲੈ ਕੇ ਚੋਣਾਂ ਵਾਲੇ ਦਿਨ ਤੱਕ ਕੰਮ ਕਰਨਗੀਆਂ। ਇਹ ਟੀਮਾਂ ਚੋਣ ਹਲਕੇ ਵਿੱਚ ਵੱਖ-ਵੱਖ ਥਾਵਾਂ ਤੇ ਹਰ ਵਕਤ ਗਸ਼ਤ ਕਰਨਗੀਆਂ। ਇਹਨਾਂ ਟੀਮਾਂ ਦੇ ਵਾਹਨ ਕੈਮਰਿਆਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਸਬੰਧੀ ਕੋਈ ਵੀ ਨਗਦੀ ਵੰਡਣ ਜਾਂ ਸ਼ਰਾਬ ਵੰਡਣ ਸਬੰਧੀ ਸ਼ਿਕਾਇਤ ਧਿਆਨ ਵਿੱਚ ਆਉਂਦੀ ਹੈ ਤਾਂ ਹੇਠ ਲਿਖੇ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਲਈ ਫਲਾਇੰਗ ਸੁਕਐਂਡ ਟੀਮ ਦੇ ਨੋਡਲ ਅਫਸਰਾਂ ਨਾਲ ਸੰਪਰਕ ਕਰਕੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 87-ਫਰੀਦਕੋਟ ਵਿਧਾਨ ਸਭਾ ਚੋਣ ਹਲਕੇ ਲਈ ...
ਦੋ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਵਿਚ ਤਬਦਿਲੀ—ਜਿ਼ਲ੍ਹਾ ਚੋਣ ਅਫ਼ਸਰ

ਦੋ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਵਿਚ ਤਬਦਿਲੀ—ਜਿ਼ਲ੍ਹਾ ਚੋਣ ਅਫ਼ਸਰ

Punjab
ਫਾਜਿ਼ਲਕਾ, 17 ਅਪ੍ਰੈਲ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਜਾਣਕਾਰੀ ਦਿੱਤੀ ਹੈ ਕਿ ਚੋਣ ਕਮਿਸ਼ਨ ਦੀ ਪ੍ਰਵਾਨਗੀ ਨਾਲ ਜਿਲ਼੍ਹੇ ਵਿਚ ਦੋ ਪੋਲਿੰਗ ਬੂਥਾਂ ਦੇ ਸਥਾਨ ਦੀ ਬਦਲੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 79—ਜਲਾਲਾਬਾਦ ਅਧੀਨ ਪੈਂਦਾ ਪੋਲਿੰਗ ਬੂਥ ਨੰਬਰ 109 ਹੁਣ ਸਰਕਾਰੀ ਪ੍ਰਾਈਮਰੀ ਸਕੂਲ ਚੱਕ ਸੁਹੇਲੇ ਵਾਲਾ ਦੀ ਥਾਂ ਤੇ ਸਰਕਾਰੀ ਹਾਈ ਸਕੂਲ ਪਿੰਡ ਚੱਕ ਸੁਹੇਲੇ ਵਾਲਾ ਵਿਖੇ ਬਣੇਗਾ। ਅਜਿਹਾ ਪਹਿਲਾਂ ਵਾਲੇ ਸਥਾਨ ਦੇ ਤੰਗ ਰਸਤੇ ਅਤੇ ਥਾਂ ਘੱਟ ਹੋਣ ਕਾਰਨ ਕੀਤਾ ਗਿਆ ਹੈ। ਇਸੇ ਤਰਾਂ ਵਿਧਾਨ ਸਭਾ ਹਲਕਾ 82 ਬੱਲੂਆਣਾ ਦੇ ਪੋਲਿੰਗ ਬੂਥ ਨੰਬਰ 60 ਦਾ ਸਥਾਨ ਸਰਕਾਰੀ ਪ੍ਰਾਈਮਰੀ ਸਕੂਲ ਰਾਮਗੜ੍ਹ ਤੋਂ ਬਦਲ ਕੇ ਪੰਚਾਇਤ ਘਰ ਪਿੰਡ ਰਾਮਗੜ੍ਹ ਕੀਤਾ ਗਿਆ ਹੈ। ਅਜਿਹਾ ਸਕੂਲ ਦੀ ਇਮਾਰਤ ਦੇ ਅਣਸੁਰੱਖਿਅਤ ਹੋਣ ਕਾਰਨ ਕੀਤਾ ਗਿਆ ਹੈ। ਉਨ੍ਹਾਂ ਨੇ ਸਬੰਧਤ ਪੋਲਿੰਗ ਬੂਥਾਂ ਦੇ ਸਮੂਹ ਵੋਟਰਾਂ ਨੂੰ ਨਵੇਂ ਥਾਂ ਤੇ ਸਥਾਪਿਤ ਪੋਲਿੰਗ ਬੂਥ ਤੇ ਜਾ ਕੇ 1 ਜੂਨ 2024 ਨੂੰ ਮਤਦਾਨ ਕਰਨ ਦੀ ਅਪੀਲ ਕੀਤੀ ਹੈ।...
ਡੀ ਸੀ ਵੱਲੋਂ ਗਠਿਤ ਕਮੇਟੀ ਨੇ ਡੇਰਾਬੱਸੀ ਫੈਕਟਰੀ ਵਿੱਚ ਮਿਥੇਨੌਲ ਦੀ ਵਰਤੋਂ ਵਿੱਚ ਖ਼ਾਮੀਆਂ ਪਾਈਆਂ

ਡੀ ਸੀ ਵੱਲੋਂ ਗਠਿਤ ਕਮੇਟੀ ਨੇ ਡੇਰਾਬੱਸੀ ਫੈਕਟਰੀ ਵਿੱਚ ਮਿਥੇਨੌਲ ਦੀ ਵਰਤੋਂ ਵਿੱਚ ਖ਼ਾਮੀਆਂ ਪਾਈਆਂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ, 2024: ਡੇਰਾਬੱਸੀ ਦੇ ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਡੀ ਸੀ ਆਸ਼ਿਕਾ ਜੈਨ ਦੁਆਰਾ ਗਠਿਤ ਮਿਥੇਨੌਲ ਅਤੇ ਉਦਯੋਗਿਕ ਸਪਿਰਿਟ  ਦੀ ਵਿਕਰੀ ਅਤੇ ਵਰਤੋਂ ਦੀ ਜਾਂਚ ਕਰਨ ਵਾਲੀ ਕਮੇਟੀ ਨੇ ਮੰਗਲਵਾਰ ਨੂੰ ਡੇਰਾਬੱਸੀ ਦੀ ਇੱਕ ਫੈਕਟਰੀ ਵਿੱਚ ਮਿਥੇਨੌਲ ਦੀ ਵਰਤੋਂ ਵਿੱਚ ਖ਼ਾਮੀਆਂ ਪਾਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸਬ ਡਵੀਜ਼ਨ ਪੱਧਰੀ ਕਮੇਟੀ ਵਿੱਚ ਉਹ ਖੁਦ, ਸ਼ਰੂਤੀ ਸ਼ਰਮਾ, ਬਲਾਕ ਪੱਧਰੀ ਵਿਸਥਾਰ ਅਫ਼ਸਰ (ਉਦਯੋਗ), ਗੁਰਵਿੰਦਰ ਸਿੰਘ ਆਬਕਾਰੀ ਇੰਸਪੈਕਟਰ ਅਤੇ ਸਤਨਾਮ ਸਿੰਘ, ਸਹਾਇਕ ਸਬ ਇੰਸਪੈਕਟਰ, ਇੰਚਾਰਜ, ਮੁਬਾਰਕਪੁਰ ਪੁਲਿਸ ਚੌਕੀ ਸ਼ਾਮਲ ਸਨ। ਕਮੇਟੀ ਨੇ ਚਾਰ ਉਦਯੋਗਿਕ ਇਕਾਈਆਂ ਦਾ ਸਾਂਝੇ ਤੌਰ 'ਤੇ ਦੌਰਾ ਕੀਤਾ, ਜਿੱਥੇ ਮਿਥੇਨੌਲ ਨੂੰ ਕੱਚੇ ਮਾਲ ਵਜੋਂ ਵਰਤਿਆ ਜਾਂਦਾ ਹੈ। ਜਿਨ੍ਹਾਂ ਫੈਕਟਰੀਆਂ ਦੀ ਜਾਂਚ ਕੀਤੀ ਗਈ ਉਨ੍ਹਾਂ ਵਿੱਚ ਮੈਸਰਜ਼ ਪਾਵਰ ਕੈਮ ਟੈਕ, ਇੰਡਸਟਰੀਅਲ ਫੋਕਲ ਪੁਆਇੰਟ, ਡੇਰਾਬੱਸੀ, ਮੈਸਰਜ਼ ਐਲੇ ਕੈਮ ਲੈਬਜ਼ ਪ੍ਰਾਈਵੇਟ ਲਿਮਟਿਡ, ਡੇਰਾਬੱਸੀ, ਮੈਸਰਜ...
ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਵਜੋਂ ਕਰਵਾਈ ਔਰਤਾਂ ਦੀ ਮੈਰਾਥਨ ਚ ਵੱਡੀ ਗਿਣਤੀ ਚ ਮਹਿਲਾ ਵੋਟਰਾਂ ਨੇ ਭਾਗ ਲਿਆ

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਵਜੋਂ ਕਰਵਾਈ ਔਰਤਾਂ ਦੀ ਮੈਰਾਥਨ ਚ ਵੱਡੀ ਗਿਣਤੀ ਚ ਮਹਿਲਾ ਵੋਟਰਾਂ ਨੇ ਭਾਗ ਲਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ, 2024: ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਸ਼ਾਮਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਅੱਜ ਉਸ ਸਮੇਂ ਫਲ ਮਿਲਿਆ ਜਦੋਂ 400 ਦੇ ਕਰੀਬ ਮਹਿਲਾ ਵੋਟਰਾਂ ਨੇ ਸਪੋਰਟਸ ਕੰਪਲੈਕਸ, ਸੈਕਟਰ-78, ਮੋਹਾਲੀ ਤੋਂ ਸ਼ੁਰੂ ਹੋਣ ਵਾਲੀ ਮਹਿਲਾ ਮੈਰਾਥਨ ਲਈ ਭਾਗ ਲਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਘੱਟੋ-ਘੱਟ 80 ਫੀਸਦੀ ਵੋਟਿੰਗ ਦਾ ਮੁੱਢਲਾ ਟੀਚਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ, “ਸਾਡੇ ਕੋਲ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਕੁੱਲ 7,93,465 ਵੋਟਰ ਹਨ, ਜਿਨ੍ਹਾਂ ਵਿੱਚੋਂ ਮਰਦਾਂ ਦਾ ਯੋਗਦਾਨ 4,16,704, ਔਰਤਾਂ 3,77,625 ਅਤੇ ਟਰਾਂਸ-ਜੈਂਡਰ 36 ਹਨ।” ਉਨ੍ਹਾਂ ਅੱਗੇ ਕਿਹਾ ਕਿ ਔਰਤ ਵੋਟਰਾਂ ਦੇ ਮਤਦਾਨ ਦੀ ਵੱਡੀ ਗਿਣਤੀ ਹੋ ਸਕਦੀ ਹੈ, ਜੇਕਰ ਉਹਨਾਂ ਨੂੰ ਲਾਮਬੰਦ ਕਰਕੇ ਪ੍ਰੇਰਿਤ ਕੀਤਾ ਜਾਵੇ। ਅੱਜ ਦਾ ਸਮਾਗਮ, ਮਹਿਲਾ ਮੈਰਾਥਨ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰਜ਼ ਪਾਰਟੀਸੀਪੇ...
ਲੋਕਤੰਤਰ ਦੇ ਤਿਓਹਾਰ, ਮਤਦਾਨ ਦੇ ਦਿਨ ਛਬੀਲਾਂ ਲਗਾਉਣ ਦੀ ਅਪੀਲ

ਲੋਕਤੰਤਰ ਦੇ ਤਿਓਹਾਰ, ਮਤਦਾਨ ਦੇ ਦਿਨ ਛਬੀਲਾਂ ਲਗਾਉਣ ਦੀ ਅਪੀਲ

Punjab
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਲੋਕਤੰਤਰ ਦੇ ਤਿਓਹਾਰ ਵਜੋਂ ਜਾਣੀਆਂ ਜਾਂਦੀਆਂ ਲੋਕ ਸਭਾ ਚੋਣਾਂ ਲਈ ਇਸ ਵਾਰ ਪੰਜਾਬ ਵਿਚ ਮਤਦਾਨ 1 ਜੂਨ 2024 ਨੂੰ ਹੋਣਾ ਹੈ ਅਤੇ ਉਸ ਸਮੇਂ ਗਰਮੀ ਵੀ ਆਪਣੇ ਸਿ਼ਖਰ ਤੇ ਹੋਵੇਗੀ। ਇਸ ਦੇ ਮੱਦੇਨਜਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਜਿ਼ਲ੍ਹੇ ਦੇ ਲੋਕਾਂ ਖਾਸ ਕਰਕੇ ਗੈਰ ਸਿਆਸੀ ਸੰਗਠਨਾਂ, ਐਨਜੀਓ, ਯੂਥ ਕਲੱਬਾਂ, ਗੁਰਦੁਆਰਾ/ਮੰਦਰ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮਤਦਾਨ ਦੇ ਦਿਨ 1 ਜੂਨ 2024 ਨੂੰ ਆਪਣੇ ਆਪਣੇ ਪਿੰਡ ਜਾਂ ਵਾਰਡ ਦੇ ਪੋਲਿੰਗ ਬੂਥ ਤੇ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ ਲਗਾਉਣ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਜਰੂਰੀ ਹੈ ਕਿ ਲੋਕ ਵੱਧ ਤੋਂ ਵੱਧ ਮਤਦਾਨ ਕਰਨ। ਇਸ ਲਈ ਜਿੱਥੇ ਚੌਣ ਕਮਿਸ਼ਨ ਵੱਲੋਂ ਪੋਲਿੰਗ ਬੂਥਾਂ ਤੇ ਸਾਰੀਆਂ ਸਹੁਲਤਾਂ ਦੇ ਇੰਤਜਾਮ ਕੀਤੇ ਜਾ ਰਹੇ ਹਨ ਉਥੇ ਹੀ ਜੇਕਰ ਇਸ ਦੇਸ਼ ਦੇ ਨਾਗਰਿਕ ਵੀ ਲੋਕਤੰਤਰ ਦੇ ਇਸ ਤਿਓਹਾਰ ਨੂੰ ਯਾਦਗਾਰੀ ਬਣਾਉਣ ਲਈ ਅੱਗੇ ਆਉਣ ਤਾਂ ਬਹੁਤ ਚੰਗਾ ਹੋਵੇਗਾ। ਉਨ੍ਹਾਂ ਨੇ ਅਪੀਲ ਕੀਤੀ ਕਿ ਜੇਕਰ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਤੇ ਠੰਡੇ ਤੇ ਮਿੱਠੇ ...